Sri Guru Granth Sahib

ਅੰਗ ੭੮੭

ਸੂਹੈ ਵੇਸਿ ਪਿਰੁ ਕਿਨੈ ਨ ਪਾਇਓ ਮਨਮੁਖਿ ਦਝਿ ਮੁਈ ਗਾਵਾਰਿ ॥ ਸਤਿਗੁਰਿ ਮਿਲਿਐ ਸੂਹਾ ਵੇਸੁ ਗਇਆ ਹਉਮੈ ਵਿਚਹੁ ਮਾਰਿ ॥ ਮਨੁ ਤਨੁ ਰਤਾ ਲਾਲੁ ਹੋਆ ਰਸਨਾ ਰਤੀ ਗੁਣ ਸਾਰਿ ॥ ਸਦਾ ਸੋਹਾਗਣਿ ਸਬਦੁ ਮਨਿ ਭੈ ਭਾਇ ਕਰੇ ਸੀਗਾਰੁ ॥ ਨਾਨਕ ਕਰਮੀ ਮਹਲੁ ਪਾਇਆ ਪਿਰੁ ਰਾਖਿਆ ਉਰ ਧਾਰਿ ॥੧॥
ਮਃ ੩ ॥
ਮੁੰਧੇ ਸੂਹਾ ਪਰਹਰਹੁ ਲਾਲੁ ਕਰਹੁ ਸੀਗਾਰੁ ॥ ਆਵਣ ਜਾਣਾ ਵੀਸਰੈ ਗੁਰ ਸਬਦੀ ਵੀਚਾਰੁ ॥ ਮੁੰਧ ਸੁਹਾਵੀ ਸੋਹਣੀ ਜਿਸੁ ਘਰਿ ਸਹਜਿ ਭਤਾਰੁ ॥ ਨਾਨਕ ਸਾ ਧਨ ਰਾਵੀਐ ਰਾਵੇ ਰਾਵਣਹਾਰੁ ॥੨॥
ਪਉੜੀ ॥
ਮੋਹੁ ਕੂੜੁ ਕੁਟੰਬੁ ਹੈ ਮਨਮੁਖੁ ਮੁਗਧੁ ਰਤਾ ॥ ਹਉਮੈ ਮੇਰਾ ਕਰਿ ਮੁਏ ਕਿਛੁ ਸਾਥਿ ਨ ਲਿਤਾ ॥ ਸਿਰ ਉਪਰਿ ਜਮਕਾਲੁ ਨ ਸੁਝਈ ਦੂਜੈ ਭਰਮਿਤਾ ॥ ਫਿਰਿ ਵੇਲਾ ਹਥਿ ਨ ਆਵਈ ਜਮਕਾਲਿ ਵਸਿ ਕਿਤਾ ॥ ਜੇਹਾ ਧੁਰਿ ਲਿਖਿ ਪਾਇਓਨੁ ਸੇ ਕਰਮ ਕਮਿਤਾ ॥੫॥
ਸਲੋਕੁ ਮਃ ੩ ॥
ਸਤੀਆ ਏਹਿ ਨ ਆਖੀਅਨਿ ਜੋ ਮੜਿਆ ਲਗਿ ਜਲੰਨੑਿ ॥ ਨਾਨਕ ਸਤੀਆ ਜਾਣੀਅਨੑਿ ਜਿ ਬਿਰਹੇ ਚੋਟ ਮਰੰਨੑਿ ॥੧॥
ਮਃ ੩ ॥
ਭੀ ਸੋ ਸਤੀਆ ਜਾਣੀਅਨਿ ਸੀਲ ਸੰਤੋਖਿ ਰਹੰਨੑਿ ॥ ਸੇਵਨਿ ਸਾਈ ਆਪਣਾ ਨਿਤ ਉਠਿ ਸੰਮ੍ਹ੍ਹਾਲੰਨੑਿ ॥੨॥
ਮਃ ੩ ॥
ਕੰਤਾ ਨਾਲਿ ਮਹੇਲੀਆ ਸੇਤੀ ਅਗਿ ਜਲਾਹਿ ॥ ਜੇ ਜਾਣਹਿ ਪਿਰੁ ਆਪਣਾ ਤਾ ਤਨਿ ਦੁਖ ਸਹਾਹਿ ॥ ਨਾਨਕ ਕੰਤ ਨ ਜਾਣਨੀ ਸੇ ਕਿਉ ਅਗਿ ਜਲਾਹਿ ॥ ਭਾਵੈ ਜੀਵਉ ਕੈ ਮਰਉ ਦੂਰਹੁ ਹੀ ਭਜਿ ਜਾਹਿ ॥੩॥
ਪਉੜੀ ॥
ਤੁਧੁ ਦੁਖੁ ਸੁਖੁ ਨਾਲਿ ਉਪਾਇਆ ਲੇਖੁ ਕਰਤੈ ਲਿਖਿਆ ॥ ਨਾਵੈ ਜੇਵਡ ਹੋਰ ਦਾਤਿ ਨਾਹੀ ਤਿਸੁ ਰੂਪੁ ਨ ਰਿਖਿਆ ॥ ਨਾਮੁ ਅਖੁਟੁ ਨਿਧਾਨੁ ਹੈ ਗੁਰਮੁਖਿ ਮਨਿ ਵਸਿਆ ॥ ਕਰਿ ਕਿਰਪਾ ਨਾਮੁ ਦੇਵਸੀ ਫਿਰਿ ਲੇਖੁ ਨ ਲਿਖਿਆ ॥ ਸੇਵਕ ਭਾਇ ਸੇ ਜਨ ਮਿਲੇ ਜਿਨ ਹਰਿ ਜਪੁ ਜਪਿਆ ॥੬॥
ਸਲੋਕੁ ਮਃ ੨ ॥
ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥ ਚਲਣ ਸਾਰ ਨ ਜਾਣਨੀ ਕਾਜ ਸਵਾਰਣਹਾਰ ॥੧॥
ਮਃ ੨ ॥
ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥ ਨਾਨਕ ਨਾਲਿ ਨ ਚਲਈ ਫਿਰਿ ਪਛੁਤਾਵਾ ਹੋਇ ॥੨॥
ਮਃ ੨ ॥
ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥ ਸੇਤੀ ਖੁਸੀ ਸਵਾਰੀਐ ਨਾਨਕ ਕਾਰਜੁ ਸਾਰੁ ॥੩॥
ਮਃ ੨ ॥
ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ ॥ ਤਰਫ ਜਿਣੈ ਸਤ ਭਾਉ ਦੇ ਜਨ ਨਾਨਕ ਸਬਦੁ ਵੀਚਾਰੇ ॥੪॥
ਪਉੜੀ ॥
ਕਰਤੈ ਕਾਰਣੁ ਜਿਨਿ ਕੀਆ ਸੋ ਜਾਣੈ ਸੋਈ ॥ ਆਪੇ ਸ੍ਰਿਸਟਿ ਉਪਾਈਅਨੁ ਆਪੇ ਫੁਨਿ ਗੋਈ ॥

Ang 787

soohai ves pir kinai na paio manmukh dhajh muiee gaavaar ||
satigur miliaai soohaa ves giaa haumai vichahu maar ||
man tan rataa laal hoaa rasanaa ratee gun saar ||
sadhaa sohaagan sabadh man bhai bhai kare seegaar ||
naanak karamee mahal paiaa pir raakhiaa ur dhaar ||1||
mahalaa teejaa ||
mu(n)dhe soohaa paraharahu laal karahu seegaar ||
aavan jaanaa veesarai gur sabadhee veechaar ||
mu(n)dh suhaavee sohanee jis ghar sahaj bhataar ||
naanak saa dhan raaveeaai raave raavanahaar ||2||
pauRee ||
moh kooR kuTa(n)b hai manmukh mugadh rataa ||
haumai meraa kar mue kichh saath na litaa ||
sir upar jamakaal na sujhiee dhoojai bharamitaa ||
fir velaa hath na aaviee jamakaal vas kitaa ||
jehaa dhur likh paion se karam kamitaa ||5||
salok mahalaa teejaa ||
sateeaa eh na aakheean jo maRiaa lag jala(n)ni(h) ||
naanak sateeaa jaaneeani(h) j birahe choT mara(n)ni(h) ||1||
mahalaa teejaa ||
bhee so sateeaa jaaneean seel sa(n)tokh raha(n)ni(h) ||
sevan saiee aapanaa nit uTh sa(n)m(h)aala(n)ni(h) ||2||
mahalaa teejaa ||
ka(n)taa naal maheleeaa setee ag jalaeh ||
je jaaneh pir aapanaa taa tan dhukh sahaeh ||
naanak ka(n)t na jaananee se kiau ag jalaeh ||
bhaavai jeevau kai marau dhoorahu hee bhaj jaeh ||3||
pauRee ||
tudh dhukh sukh naal upaiaa lekh karatai likhiaa ||
naavai jevadd hor dhaat naahee tis roop na rikhiaa ||
naam akhuT nidhaan hai gurmukh man vasiaa ||
kar kirapaa naam dhevasee fir lekh na likhiaa ||
sevak bhai se jan mile jin har jap japiaa ||6||
salok mahalaa doojaa ||
jinee chalan jaaniaa se kiau kareh vithaar ||
chalan saar na jaananee kaaj savaaranahaar ||1||
mahalaa doojaa ||
raat kaaran dhan sa(n)cheeaai bhalake chalan hoi ||
naanak naal na chaliee fir pachhutaavaa hoi ||2||
mahalaa doojaa ||
badhaa chaTee jo bhare naa gun naa upakaar ||
setee khusee savaareeaai naanak kaaraj saar ||3||
mahalaa doojaa ||
manahaTh taraf na jipiee je bahutaa ghaale ||
taraf jinai sat bhaau dhe jan naanak sabadh veechaare ||4||
pauRee ||
karatai kaaran jin keeaa so jaanai soiee ||
aape sirasaT upaieean aape fun goiee ||