ਜੁਗ ਚਾਰੇ ਸਭ ਭਵਿ ਥਕੀ ਕਿਨਿ ਕੀਮਤਿ ਹੋਈ ॥ ਸਤਿਗੁਰਿ ਏਕੁ ਵਿਖਾਲਿਆ ਮਨਿ ਤਨਿ ਸੁਖੁ ਹੋਈ ॥ ਗੁਰਮੁਖਿ ਸਦਾ ਸਲਾਹੀਐ ਕਰਤਾ ਕਰੇ ਸੁ ਹੋਈ ॥੭॥
ਸਲੋਕ ਮਹਲਾ ੨ ॥
ਜਿਨਾ ਭਉ ਤਿਨੑ ਨਾਹਿ ਭਉ ਮੁਚੁ ਭਉ ਨਿਭਵਿਆਹ ॥ ਨਾਨਕ ਏਹੁ ਪਟੰਤਰਾ ਤਿਤੁ ਦੀਬਾਣਿ ਗਇਆਹ ॥੧॥
ਮਃ ੨ ॥
ਤੁਰਦੇ ਕਉ ਤੁਰਦਾ ਮਿਲੈ ਉਡਤੇ ਕਉ ਉਡਤਾ ॥ ਜੀਵਤੇ ਕਉ ਜੀਵਤਾ ਮਿਲੈ ਮੂਏ ਕਉ ਮੂਆ ॥ ਨਾਨਕ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥੨॥
ਪਉੜੀ ॥
ਸਚੁ ਧਿਆਇਨਿ ਸੇ ਸਚੇ ਗੁਰ ਸਬਦਿ ਵੀਚਾਰੀ ॥ ਹਉਮੈ ਮਾਰਿ ਮਨੁ ਨਿਰਮਲਾ ਹਰਿ ਨਾਮੁ ਉਰਿ ਧਾਰੀ ॥ ਕੋਠੇ ਮੰਡਪ ਮਾੜੀਆ ਲਗਿ ਪਏ ਗਾਵਾਰੀ ॥ ਜਿਨੑਿ ਕੀਏ ਤਿਸਹਿ ਨ ਜਾਣਨੀ ਮਨਮੁਖਿ ਗੁਬਾਰੀ ॥ ਜਿਸੁ ਬੁਝਾਇਹਿ ਸੋ ਬੁਝਸੀ ਸਚਿਆ ਕਿਆ ਜੰਤ ਵਿਚਾਰੀ ॥੮॥
ਸਲੋਕ ਮਃ ੩ ॥
ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥
ਮਃ ੩ ॥
ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥ ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥੨॥
ਮਃ ੩ ॥
ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥
ਪਉੜੀ ॥
ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥ ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥ ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥ ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥
ਸਲੋਕ ਮਃ ੧ ॥
ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥ ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥ ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥
ਮਹਲਾ ੧ ॥
ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥ ਤਿਨ ਜਰੁ ਵੈਰੀ ਨਾਨਕਾ ਜਿ ਬੁਢੇ ਥੀਇ ਮਰੰਨਿ ॥੨॥
jug chaare sabh bhav thakee kin keemat hoiee ||
satigur ek vikhaaliaa man tan sukh hoiee ||
gurmukh sadhaa salaaheeaai karataa kare su hoiee ||7||
salok mahalaa doojaa ||
jinaa bhau tin(h) naeh bhau much bhau nibhaviaaeh ||
naanak eh paTa(n)taraa tit dheebaan giaaeh ||1||
mahalaa doojaa ||
turadhe kau turadhaa milai uddate kau uddataa ||
jeevate kau jeevataa milai mooe kau mooaa ||
naanak so saalaaheeaai jin kaaran keeaa ||2||
pauRee ||
sach dhiaain se sache gur sabadh veechaaree ||
haumai maar man niramalaa har naam ur dhaaree ||
koThe ma(n)ddap maaReeaa lag pe gaavaaree ||
jini(h) ke’ee tiseh na jaananee manmukh gubaaree ||
jis bujhaieh so bujhasee sachiaa kiaa ja(n)t vichaaree ||8||
salok mahalaa teejaa ||
kaaman tau seegaar kar jaa pahilaa(n) ka(n)t manai ||
mat sejai ka(n)t na aaviee evai birathaa jai ||
kaaman pir man maaniaa tau baniaa seegaar ||
keeaa tau paravaan hai jaa sahu dhare piaar ||
bhau seegaar tabol ras bhojan bhaau karei ||
tan man saupe ka(n)t kau tau naanak bhog karei ||1||
mahalaa teejaa ||
kaajal fool ta(n)bol ras le dhan keeaa seegaar ||
sejai ka(n)t na aaio evai bhiaa vikaar ||2||
mahalaa teejaa ||
dhan pir eh na aakheean bahan ikaThe hoi ||
ek jot dhui mooratee dhan pir kaheeaai soi ||3||
pauRee ||
bhai bin bhagat na hoviee naam na lagai piaar ||
satigur miliaai bhau uoopajai bhai bhai ra(n)g savaar ||
tan man rataa ra(n)g siau haumai tirasanaa maar ||
man tan niramal at sohanaa bheTiaa kirasan muraar ||
bhau bhaau sabh tis dhaa so sach varatai sa(n)saar ||9||
salok mahalaa pehilaa ||
vaahu khasam too vaahu jin rach rachanaa ham ke’ee ||
saagar lahar samu(n)dh sar vel varas varaahu ||
aap khaRoveh aap kar aapeenai aapaahu ||
gurmukh sevaa thai pavai unaman tat kamaahu ||
masakat lahahu majooreeaa ma(n)g ma(n)g khasam dharaahu ||
naanak pur dhar veparavaeh tau dhar uoonaa naeh ko sachaa veparavaahu ||1||
mahalaa pehilaa ||
aujal motee sohane ratanaa naal juRa(n)n ||
tin jar vairee naanakaa j budde theei mara(n)n ||2||