ਕਿਆ ਤੂ ਸੋਇਆ ਜਾਗੁ ਇਆਨਾ ॥ ਤੈ ਜੀਵਨੁ ਜਗਿ ਸਚੁ ਕਰਿ ਜਾਨਾ ॥੧॥ ਰਹਾਉ ॥
ਜਿਨਿ ਜੀਉ ਦੀਆ ਸੁ ਰਿਜਕੁ ਅੰਬਰਾਵੈ ॥ ਸਭ ਘਟ ਭੀਤਰਿ ਹਾਟੁ ਚਲਾਵੈ ॥ ਕਰਿ ਬੰਦਿਗੀ ਛਾਡਿ ਮੈ ਮੇਰਾ ॥ ਹਿਰਦੈ ਨਾਮੁ ਸਮ੍ਹ੍ਹਾਰਿ ਸਵੇਰਾ ॥੨॥
ਜਨਮੁ ਸਿਰਾਨੋ ਪੰਥੁ ਨ ਸਵਾਰਾ ॥ ਸਾਂਝ ਪਰੀ ਦਹ ਦਿਸ ਅੰਧਿਆਰਾ ॥ ਕਹਿ ਰਵਿਦਾਸ ਨਿਦਾਨਿ ਦਿਵਾਨੇ ॥ ਚੇਤਸਿ ਨਾਹੀ ਦੁਨੀਆ ਫਨ ਖਾਨੇ ॥੩॥੨॥
ਸੂਹੀ ॥
ਊਚੇ ਮੰਦਰ ਸਾਲ ਰਸੋਈ ॥ ਏਕ ਘਰੀ ਫੁਨਿ ਰਹਨੁ ਨ ਹੋਈ ॥੧॥
ਇਹੁ ਤਨੁ ਐਸਾ ਜੈਸੇ ਘਾਸ ਕੀ ਟਾਟੀ ॥ ਜਲਿ ਗਇਓ ਘਾਸੁ ਰਲਿ ਗਇਓ ਮਾਟੀ ॥੧॥ ਰਹਾਉ ॥
ਭਾਈ ਬੰਧ ਕੁਟੰਬ ਸਹੇਰਾ ॥ ਓਇ ਭੀ ਲਾਗੇ ਕਾਢੁ ਸਵੇਰਾ ॥੨॥
ਘਰ ਕੀ ਨਾਰਿ ਉਰਹਿ ਤਨ ਲਾਗੀ ॥ ਉਹ ਤਉ ਭੂਤੁ ਭੂਤੁ ਕਰਿ ਭਾਗੀ ॥੩॥
ਕਹਿ ਰਵਿਦਾਸ ਸਭੈ ਜਗੁ ਲੂਟਿਆ ॥ ਹਮ ਤਉ ਏਕ ਰਾਮੁ ਕਹਿ ਛੂਟਿਆ ॥੪॥੩॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥
ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥
ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥
ਵਿਧਣ ਖੂਹੀ ਮੁੰਧ ਇਕੇਲੀ ॥ ਨਾ ਕੋ ਸਾਥੀ ਨਾ ਕੋ ਬੇਲੀ ॥ ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥ ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥
ਵਾਟ ਹਮਾਰੀ ਖਰੀ ਉਡੀਣੀ ॥ ਖੰਨਿਅਹੁ ਤਿਖੀ ਬਹੁਤੁ ਪਿਈਣੀ ॥ ਉਸੁ ਊਪਰਿ ਹੈ ਮਾਰਗੁ ਮੇਰਾ ॥ ਸੇਖ ਫਰੀਦਾ ਪੰਥੁ ਸਮ੍ਹ੍ਹਾਰਿ ਸਵੇਰਾ ॥੪॥੧॥
ਸੂਹੀ ਲਲਿਤ ॥
ਬੇੜਾ ਬੰਧਿ ਨ ਸਕਿਓ ਬੰਧਨ ਕੀ ਵੇਲਾ ॥ ਭਰਿ ਸਰਵਰੁ ਜਬ ਊਛਲੈ ਤਬ ਤਰਣੁ ਦੁਹੇਲਾ ॥੧॥
ਹਥੁ ਨ ਲਾਇ ਕਸੁੰਭੜੈ ਜਲਿ ਜਾਸੀ ਢੋਲਾ ॥੧॥ ਰਹਾਉ ॥
ਇਕ ਆਪੀਨੑੈ ਪਤਲੀ ਸਹ ਕੇਰੇ ਬੋਲਾ ॥ ਦੁਧਾ ਥਣੀ ਨ ਆਵਈ ਫਿਰਿ ਹੋਇ ਨ ਮੇਲਾ ॥੨॥
ਕਹੈ ਫਰੀਦੁ ਸਹੇਲੀਹੋ ਸਹੁ ਅਲਾਏਸੀ ॥ ਹੰਸੁ ਚਲਸੀ ਡੁੰਮਣਾ ਅਹਿ ਤਨੁ ਢੇਰੀ ਥੀਸੀ ॥੩॥੨॥
kiaa too soiaa jaag iaanaa ||
tai jeevan jag sach kar jaanaa ||1|| rahaau ||
jin jeeau dheeaa su rijak a(n)baraavai ||
sabh ghaT bheetar haaT chalaavai ||
kar ba(n)dhigee chhaadd mai meraa ||
hiradhai naam sam(h)aar saveraa ||2||
janam siraano pa(n)th na savaaraa ||
saa(n)jh paree dheh dhis a(n)dhiaaraa ||
keh ravidhaas nidhaan dhivaane ||
chetas naahee dhuneeaa fan khaane ||3||2||
soohee ||
uooche ma(n)dhar saal rasoiee ||
ek gharee fun rahan na hoiee ||1||
eih tan aaisaa jaise ghaas kee TaaTee ||
jal gio ghaas ral gio maaTee ||1|| rahaau ||
bhaiee ba(n)dh kuTa(n)b saheraa || oi bhee laage kaadd saveraa ||2||
ghar kee naar ureh tan laagee ||
auh tau bhoot bhoot kar bhaagee ||3||
keh ravidhaas sabhai jag looTiaa ||
ham tau ek raam keh chhooTiaa ||4||3||
ikOankaar satigur prasaadh ||
raag soohee baanee sekh fareedh jee kee ||
tap tap luh luh haath marorau ||
baaval hoiee so sahu lorau ||
tai seh man meh keeaa ros ||
mujh avagan seh naahee dhos ||1||
tai saahib kee mai saar na jaanee ||
joban khoi paachhai pachhutaanee ||1|| rahaau ||
kaalee koil too kit gun kaalee ||
apane preetam ke hau birahai jaalee ||
pireh bihoon kateh sukh paae ||
jaa hoi kirapaal taa prabhoo milaae ||2||
vidhan khoohee mu(n)dh ikelee ||
naa ko saathee naa ko belee ||
kar kirapaa prabh saadhasa(n)g melee ||
jaa fir dhekhaa taa meraa alahu belee ||3||
vaaT hamaaree kharee uddeenee ||
kha(n)niahu tikhee bahut pieenee ||
aus uoopar hai maarag meraa ||
sekh fareedhaa pa(n)th sam(h)aar saveraa ||4||1||
soohee lalit ||
beRaa ba(n)dh na sakio ba(n)dhan kee velaa ||
bhar saravar jab uoochhalai tab taran dhuhelaa ||1||
hath na lai kasu(n)bhaRai jal jaasee ddolaa ||1|| rahaau ||
eik aapeen(h)ai patalee seh kere bolaa ||
dhudhaa thanee na aaviee fir hoi na melaa ||2||
kahai fareedh saheleeho sahu alaaesee ||
ha(n)s chalasee ddu(n)manaa eh tan dderee theesee ||3||2||