ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਬਿਲਾਵਲੁ ਮਹਲਾ ੧ ਚਉਪਦੇ ਘਰੁ ੧ ॥
ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥ ਜੋ ਤੂ ਦੇਹਿ ਸੁ ਕਹਾ ਸੁਆਮੀ ਮੈ ਮੂਰਖ ਕਹਣੁ ਨ ਜਾਈ ॥੧॥
ਤੇਰੇ ਗੁਣ ਗਾਵਾ ਦੇਹਿ ਬੁਝਾਈ ॥ ਜੈਸੇ ਸਚ ਮਹਿ ਰਹਉ ਰਜਾਈ ॥੧॥ ਰਹਾਉ ॥
ਜੋ ਕਿਛੁ ਹੋਆ ਸਭੁ ਕਿਛੁ ਤੁਝ ਤੇ ਤੇਰੀ ਸਭ ਅਸਨਾਈ ॥ ਤੇਰਾ ਅੰਤੁ ਨ ਜਾਣਾ ਮੇਰੇ ਸਾਹਿਬ ਮੈ ਅੰਧੁਲੇ ਕਿਆ ਚਤੁਰਾਈ ॥੨॥
ਕਿਆ ਹਉ ਕਥੀ ਕਥੇ ਕਥਿ ਦੇਖਾ ਮੈ ਅਕਥੁ ਨ ਕਥਨਾ ਜਾਈ ॥ ਜੋ ਤੁਧੁ ਭਾਵੈ ਸੋਈ ਆਖਾ ਤਿਲੁ ਤੇਰੀ ਵਡਿਆਈ ॥੩॥
ਏਤੇ ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ॥ ਭਗਤਿ ਹੀਣੁ ਨਾਨਕੁ ਜੇ ਹੋਇਗਾ ਤਾ ਖਸਮੈ ਨਾਉ ਨ ਜਾਈ ॥੪॥੧॥
ਬਿਲਾਵਲੁ ਮਹਲਾ ੧ ॥
ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥
ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ ਕਉਣੁ ਜਾਣੈ ਪੀਰ ਪਰਾਈ ॥ ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥
ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਹ੍ਹਾਰੀ ॥੨॥
ਸਿਖ ਮਤਿ ਸਭ ਬੁਧਿ ਤੁਮ੍ਹ੍ਹਾਰੀ ਮੰਦਿਰ ਛਾਵਾ ਤੇਰੇ ॥ ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥
ਜੀਅ ਜੰਤ ਸਭਿ ਸਰਣਿ ਤੁਮ੍ਹ੍ਹਾਰੀ ਸਰਬ ਚਿੰਤ ਤੁਧੁ ਪਾਸੇ ॥ ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥
ਬਿਲਾਵਲੁ ਮਹਲਾ ੧ ॥
ਆਪੇ ਸਬਦੁ ਆਪੇ ਨੀਸਾਨੁ ॥ ਆਪੇ ਸੁਰਤਾ ਆਪੇ ਜਾਨੁ ॥ ਆਪੇ ਕਰਿ ਕਰਿ ਵੇਖੈ ਤਾਣੁ ॥ ਤੂ ਦਾਤਾ ਨਾਮੁ ਪਰਵਾਣੁ ॥੧॥
ikOankaar sat naam karataa purakh nirabhau niravair akaal moorat ajoonee saibha(n) gur prasaadh ||
raag bilaaval mahalaa pehilaa chaupadhe ghar pehilaa ||
too sulataan kahaa hau meeaa teree kavan vaddaiee ||
jo too dheh su kahaa suaamee mai moorakh kahan na jaiee ||1||
tere gun gaavaa dheh bujhaiee ||
jaise sach meh rahau rajaiee ||1|| rahaau ||
jo kichh hoaa sabh kichh tujh te teree sabh asanaiee ||
teraa a(n)t na jaanaa mere saahib mai a(n)dhule kiaa chaturaiee ||2||
kiaa hau kathee kathe kath dhekhaa mai akath na kathanaa jaiee ||
jo tudh bhaavai soiee aakhaa til teree vaddiaaiee ||3||
ete kookar hau begaanaa bhaukaa is tan taiee ||
bhagat heen naanak je hoigaa taa khasamai naau na jaiee ||4||1||
bilaaval mahalaa pehilaa ||
man ma(n)dhar tan ves kala(n)dhar ghaT hee teerath naavaa ||
ek sabadh merai praan basat hai baahuR janam na aavaa ||1||
man bedhiaa dhiaal setee meree maiee ||
kaun jaanai peer paraiee ||
ham naahee chi(n)t paraiee ||1|| rahaau ||
agam agochar alakh apaaraa chi(n)taa karahu hamaaree ||
jal thal maheeal bharipur leenaa ghaT ghaT jot tum(h)aaree ||2||
sikh mat sabh budh tum(h)aaree ma(n)dhir chhaavaa tere ||
tujh bin avar na jaanaa mere saahibaa gun gaavaa nit tere ||3||
jeea ja(n)t sabh saran tum(h)aaree sarab chi(n)t tudh paase ||
jo tudh bhaavai soiee cha(n)gaa ik naanak kee aradhaase ||4||2||
bilaaval mahalaa pehilaa ||
aape sabadh aape neesaan ||
aape surataa aape jaan ||
aape kar kar vekhai taan ||
too dhaataa naam paravaan ||1||