Sri Guru Granth Sahib

ਅੰਗ ੭੯੭

ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥੩॥
ਜਿਸ ਨੋ ਨਦਰਿ ਕਰੇ ਸੋਈ ਜਨੁ ਪਾਏ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਜਨ ਮਾਇਆ ਮਾਹਿ ਨਿਸਤਾਰੇ ॥ ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿ ਬਿਦਾਰੇ ॥੪॥੧॥
ਬਿਲਾਵਲੁ ਮਹਲਾ ੩ ॥
ਅਤੁਲੁ ਕਿਉ ਤੋਲਿਆ ਜਾਇ ॥ ਦੂਜਾ ਹੋਇ ਤ ਸੋਝੀ ਪਾਇ ॥ ਤਿਸ ਤੇ ਦੂਜਾ ਨਾਹੀ ਕੋਇ ॥ ਤਿਸ ਦੀ ਕੀਮਤਿ ਕਿਕੂ ਹੋਇ ॥੧॥
ਗੁਰ ਪਰਸਾਦਿ ਵਸੈ ਮਨਿ ਆਇ ॥ ਤਾ ਕੋ ਜਾਣੈ ਦੁਬਿਧਾ ਜਾਇ ॥੧॥ ਰਹਾਉ ॥
ਆਪਿ ਸਰਾਫੁ ਕਸਵਟੀ ਲਾਏ ॥ ਆਪੇ ਪਰਖੇ ਆਪਿ ਚਲਾਏ ॥ ਆਪੇ ਤੋਲੇ ਪੂਰਾ ਹੋਇ ॥ ਆਪੇ ਜਾਣੈ ਏਕੋ ਸੋਇ ॥੨॥
ਮਾਇਆ ਕਾ ਰੂਪੁ ਸਭੁ ਤਿਸ ਤੇ ਹੋਇ ॥ ਜਿਸ ਨੋ ਮੇਲੇ ਸੁ ਨਿਰਮਲੁ ਹੋਇ ॥ ਜਿਸ ਨੋ ਲਾਏ ਲਗੈ ਤਿਸੁ ਆਇ ॥ ਸਭੁ ਸਚੁ ਦਿਖਾਲੇ ਤਾ ਸਚਿ ਸਮਾਇ ॥੩॥
ਆਪੇ ਲਿਵ ਧਾਤੁ ਹੈ ਆਪੇ ॥ ਆਪਿ ਬੁਝਾਏ ਆਪੇ ਜਾਪੇ ॥ ਆਪੇ ਸਤਿਗੁਰੁ ਸਬਦੁ ਹੈ ਆਪੇ ॥ ਨਾਨਕ ਆਖਿ ਸੁਣਾਏ ਆਪੇ ॥੪॥੨॥
ਬਿਲਾਵਲੁ ਮਹਲਾ ੩ ॥
ਸਾਹਿਬ ਤੇ ਸੇਵਕੁ ਸੇਵ ਸਾਹਿਬ ਤੇ ਕਿਆ ਕੋ ਕਹੈ ਬਹਾਨਾ ॥ ਐਸਾ ਇਕੁ ਤੇਰਾ ਖੇਲੁ ਬਨਿਆ ਹੈ ਸਭ ਮਹਿ ਏਕੁ ਸਮਾਨਾ ॥੧॥
ਸਤਿਗੁਰਿ ਪਰਚੈ ਹਰਿ ਨਾਮਿ ਸਮਾਨਾ ॥ ਜਿਸੁ ਕਰਮੁ ਹੋਵੈ ਸੋ ਸਤਿਗੁਰੁ ਪਾਏ ਅਨਦਿਨੁ ਲਾਗੈ ਸਹਜ ਧਿਆਨਾ ॥੧॥ ਰਹਾਉ ॥
ਕਿਆ ਕੋਈ ਤੇਰੀ ਸੇਵਾ ਕਰੇ ਕਿਆ ਕੋ ਕਰੇ ਅਭਿਮਾਨਾ ॥ ਜਬ ਅਪੁਨੀ ਜੋਤਿ ਖਿੰਚਹਿ ਤੂ ਸੁਆਮੀ ਤਬ ਕੋਈ ਕਰਉ ਦਿਖਾ ਵਖਿਆਨਾ ॥੨॥
ਆਪੇ ਗੁਰੁ ਚੇਲਾ ਹੈ ਆਪੇ ਆਪੇ ਗੁਣੀ ਨਿਧਾਨਾ ॥ ਜਿਉ ਆਪਿ ਚਲਾਏ ਤਿਵੈ ਕੋਈ ਚਾਲੈ ਜਿਉ ਹਰਿ ਭਾਵੈ ਭਗਵਾਨਾ ॥੩॥
ਕਹਤ ਨਾਨਕੁ ਤੂ ਸਾਚਾ ਸਾਹਿਬੁ ਕਉਣੁ ਜਾਣੈ ਤੇਰੇ ਕਾਮਾਂ ॥ ਇਕਨਾ ਘਰ ਮਹਿ ਦੇ ਵਡਿਆਈ ਇਕਿ ਭਰਮਿ ਭਵਹਿ ਅਭਿਮਾਨਾ ॥੪॥੩॥
ਬਿਲਾਵਲੁ ਮਹਲਾ ੩ ॥
ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥੧॥
ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥ ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥੧॥ ਰਹਾਉ ॥
ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥ ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥੨॥
ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥ ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥੩॥

Ang 797

bharam bhulaane s manmukh kahe’eeh naa uravaar na paare ||3||
jis no nadhar kare soiee jan paae gur kaa sabadh sam(h)aale ||
har jan maiaa maeh nisataare ||
naanak bhaag hovai jis masatak kaaleh maar bidhaare ||4||1||
bilaaval mahalaa teejaa ||
atul kiau toliaa jai ||
dhoojaa hoi ta sojhee pai ||
tis te dhoojaa naahee koi ||
tis dhee keemat kikoo hoi ||1||
gur parasaadh vasai man aai ||
taa ko jaanai dhubidhaa jai ||1|| rahaau ||
aap saraaf kasavaTee laae ||
aape parakhe aap chalaae ||
aape tole pooraa hoi ||
aape jaanai eko soi ||2||
maiaa kaa roop sabh tis te hoi ||
jis no mele su niramal hoi ||
jis no laae lagai tis aai ||
sabh sach dhikhaale taa sach samai ||3||
aape liv dhaat hai aape ||
aap bujhaae aape jaape ||
aape satigur sabadh hai aape ||
naanak aakh sunaae aape ||4||2||
bilaaval mahalaa teejaa ||
saahib te sevak sev saahib te kiaa ko kahai bahaanaa ||
aaisaa ik teraa khel baniaa hai sabh meh ek samaanaa ||1||
satigur parachai har naam samaanaa || jis karam hovai so satigur paae anadhin laagai sahaj dhiaanaa ||1|| rahaau ||
kiaa koiee teree sevaa kare kiaa ko kare abhimaanaa ||
jab apunee jot khi(n)cheh too suaamee tab koiee karau dhikhaa vakhiaanaa ||2||
aape gur chelaa hai aape aape gunee nidhaanaa ||
jiau aap chalaae tivai koiee chaalai jiau har bhaavai bhagavaanaa ||3||
kahat naanak too saachaa saahib kaun jaanai tere kaamaa(n) ||
eikanaa ghar meh dhe vaddiaaiee ik bharam bhaveh abhimaanaa ||4||3||
bilaaval mahalaa teejaa ||
pooraa thaaT banaiaa poorai vekhahu ek samaanaa ||
eis parapa(n)ch meh saache naam kee vaddiaaiee mat ko dharahu gumaanaa ||1||
satigur kee jis no mat aavai so satigur maeh samaanaa ||
eeh baanee jo jeeahu jaanai tis a(n)tar ravai har naamaa ||1|| rahaau ||
chahu jugaa kaa hun nibeRaa nar manukhaa no ek nidhaanaa ||
jat sa(n)jam teerath onaa jugaa kaa dharam hai kal meh keerat har naamaa ||2||
jug jug aapo aapanaa dharam hai sodh dhekhahu bedh puraanaa ||
gurmukh jinee dhiaaiaa har har jag te poore paravaanaa ||3||