Sri Guru Granth Sahib

ਅੰਗ ੭੯੮

ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥ ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥੪॥੪॥
ਬਿਲਾਵਲੁ ਮਹਲਾ ੩ ॥
ਗੁਰਮੁਖਿ ਪ੍ਰੀਤਿ ਜਿਸ ਨੋ ਆਪੇ ਲਾਏ ॥ ਤਿਤੁ ਘਰਿ ਬਿਲਾਵਲੁ ਗੁਰ ਸਬਦਿ ਸੁਹਾਏ ॥ ਮੰਗਲੁ ਨਾਰੀ ਗਾਵਹਿ ਆਏ ॥ ਮਿਲਿ ਪ੍ਰੀਤਮ ਸਦਾ ਸੁਖੁ ਪਾਏ ॥੧॥
ਹਉ ਤਿਨ ਬਲਿਹਾਰੈ ਜਿਨੑ ਹਰਿ ਮੰਨਿ ਵਸਾਏ ॥ ਹਰਿ ਜਨ ਕਉ ਮਿਲਿਆ ਸੁਖੁ ਪਾਈਐ ਹਰਿ ਗੁਣ ਗਾਵੈ ਸਹਜਿ ਸੁਭਾਏ ॥੧॥ ਰਹਾਉ ॥
ਸਦਾ ਰੰਗਿ ਰਾਤੇ ਤੇਰੈ ਚਾਏ ॥ ਹਰਿ ਜੀਉ ਆਪਿ ਵਸੈ ਮਨਿ ਆਏ ॥ ਆਪੇ ਸੋਭਾ ਸਦ ਹੀ ਪਾਏ ॥ ਗੁਰਮੁਖਿ ਮੇਲੈ ਮੇਲਿ ਮਿਲਾਏ ॥੨॥
ਗੁਰਮੁਖਿ ਰਾਤੇ ਸਬਦਿ ਰੰਗਾਏ ॥ ਨਿਜ ਘਰਿ ਵਾਸਾ ਹਰਿ ਗੁਣ ਗਾਏ ॥ ਰੰਗਿ ਚਲੂਲੈ ਹਰਿ ਰਸਿ ਭਾਏ ॥ ਇਹੁ ਰੰਗੁ ਕਦੇ ਨ ਉਤਰੈ ਸਾਚਿ ਸਮਾਏ ॥੩॥
ਅੰਤਰਿ ਸਬਦੁ ਮਿਟਿਆ ਅਗਿਆਨੁ ਅੰਧੇਰਾ ॥ ਸਤਿਗੁਰ ਗਿਆਨੁ ਮਿਲਿਆ ਪ੍ਰੀਤਮੁ ਮੇਰਾ ॥ ਜੋ ਸਚਿ ਰਾਤੇ ਤਿਨ ਬਹੁੜਿ ਨ ਫੇਰਾ ॥ ਨਾਨਕ ਨਾਮੁ ਦ੍ਰਿੜਾਏ ਪੂਰਾ ਗੁਰੁ ਮੇਰਾ ॥੪॥੫॥
ਬਿਲਾਵਲੁ ਮਹਲਾ ੩ ॥
ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ ਹਉਮੈ ਮਾਇਆ ਸਬਦਿ ਜਲਾਈ ॥ ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥
ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ ॥
ਮਨ ਕੀ ਪਰਤੀਤਿ ਮਨ ਤੇ ਪਾਈ ॥ ਪੂਰੇ ਗੁਰ ਤੇ ਸਬਦਿ ਬੁਝਾਈ ॥ ਜੀਵਣ ਮਰਣੁ ਕੋ ਸਮਸਰਿ ਵੇਖੈ ॥ ਬਹੁੜਿ ਨ ਮਰੈ ਨਾ ਜਮੁ ਪੇਖੈ ॥੨॥
ਘਰ ਹੀ ਮਹਿ ਸਭਿ ਕੋਟ ਨਿਧਾਨ ॥ ਸਤਿਗੁਰਿ ਦਿਖਾਏ ਗਇਆ ਅਭਿਮਾਨੁ ॥ ਸਦ ਹੀ ਲਾਗਾ ਸਹਜਿ ਧਿਆਨ ॥ ਅਨਦਿਨੁ ਗਾਵੈ ਏਕੋ ਨਾਮ ॥੩॥
ਇਸੁ ਜੁਗ ਮਹਿ ਵਡਿਆਈ ਪਾਈ ॥ ਪੂਰੇ ਗੁਰ ਤੇ ਨਾਮੁ ਧਿਆਈ ॥ ਜਹ ਦੇਖਾ ਤਹ ਰਹਿਆ ਸਮਾਈ ॥ ਸਦਾ ਸੁਖਦਾਤਾ ਕੀਮਤਿ ਨਹੀ ਪਾਈ ॥੪॥
ਪੂਰੈ ਭਾਗਿ ਗੁਰੁ ਪੂਰਾ ਪਾਇਆ ॥ ਅੰਤਰਿ ਨਾਮੁ ਨਿਧਾਨੁ ਦਿਖਾਇਆ ॥ ਗੁਰ ਕਾ ਸਬਦੁ ਅਤਿ ਮੀਠਾ ਲਾਇਆ ॥ ਨਾਨਕ ਤ੍ਰਿਸਨ ਬੁਝੀ ਮਨਿ ਤਨਿ ਸੁਖੁ ਪਾਇਆ ॥੫॥੬॥੪॥੬॥੧੦॥
ਰਾਗੁ ਬਿਲਾਵਲੁ ਮਹਲਾ ੪ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਉਦਮ ਮਤਿ ਪ੍ਰਭ ਅੰਤਰਜਾਮੀ ਜਿਉ ਪ੍ਰੇਰੇ ਤਿਉ ਕਰਨਾ ॥ ਜਿਉ ਨਟੂਆ ਤੰਤੁ ਵਜਾਏ ਤੰਤੀ ਤਿਉ ਵਾਜਹਿ ਜੰਤ ਜਨਾ ॥੧॥

Ang 798

kahat naanak sache siau preet laae chookai man abhimaanaa ||
kahat sunat sabhe sukh paaveh maanat paeh nidhaanaa ||4||4||
bilaaval mahalaa teejaa ||
gurmukh preet jis no aape laae ||
tit ghar bilaaval gur sabadh suhaae ||
ma(n)gal naaree gaaveh aae ||
mil preetam sadhaa sukh paae ||1||
hau tin balihaarai jin(h) har ma(n)n vasaae ||
har jan kau miliaa sukh paieeaai har gun gaavai sahaj subhaae ||1|| rahaau ||
sadhaa ra(n)g raate terai chaae ||
har jeeau aap vasai man aae ||
aape sobhaa sadh hee paae ||
gurmukh melai mel milaae ||2||
gurmukh raate sabadh ra(n)gaae ||
nij ghar vaasaa har gun gaae ||
ra(n)g chaloolai har ras bhaae ||
eih ra(n)g kadhe na utarai saach samaae ||3||
a(n)tar sabadh miTiaa agiaan a(n)dheraa ||
satigur giaan miliaa preetam meraa ||
jo sach raate tin bahuR na feraa ||
naanak naam dhiraRaae pooraa gur meraa ||4||5||
bilaaval mahalaa teejaa ||
poore gur te vaddiaaiee paiee ||
achi(n)t naam vasiaa man aaiee ||
haumai maiaa sabadh jalaiee ||
dhar saachai gur te sobhaa paiee ||1||
jagadhees sevau mai avar na kaajaa ||
anadhin anadh hovai man merai gurmukh maagau teraa naam nivaajaa ||1|| rahaau ||
man kee parateet man te paiee ||
poore gur te sabadh bujhaiee ||
jeevan maran ko samasar vekhai ||
bahuR na marai naa jam pekhai ||2||
ghar hee meh sabh koT nidhaan ||
satigur dhikhaae giaa abhimaan ||
sadh hee laagaa sahaj dhiaan ||
anadhin gaavai eko naam ||3||
eis jug meh vaddiaaiee paiee ||
poore gur te naam dhiaaiee ||
jeh dhekhaa teh rahiaa samaiee ||
sadhaa sukhadhaataa keemat nahee paiee ||4||
poorai bhaag gur pooraa paiaa ||
a(n)tar naam nidhaan dhikhaiaa ||
gur kaa sabadh at meeThaa laiaa ||
naanak tirasan bujhee man tan sukh paiaa ||5||6||4||6||10||
raag bilaaval mahalaa chauthhaa ghar teejaa
ikOankaar satigur prasaadh ||
audham mat prabh a(n)tarajaamee jiau prere tiau karanaa ||
jiau naTooaa ta(n)t vajaae ta(n)tee tiau vaajeh ja(n)t janaa ||1||