ਜਪਿ ਮਨ ਰਾਮ ਨਾਮੁ ਰਸਨਾ ॥ ਮਸਤਕਿ ਲਿਖਤ ਲਿਖੇ ਗੁਰੁ ਪਾਇਆ ਹਰਿ ਹਿਰਦੈ ਹਰਿ ਬਸਨਾ ॥੧॥ ਰਹਾਉ ॥
ਮਾਇਆ ਗਿਰਸਤਿ ਭ੍ਰਮਤੁ ਹੈ ਪ੍ਰਾਨੀ ਰਖਿ ਲੇਵਹੁ ਜਨੁ ਅਪਨਾ ॥ ਜਿਉ ਪ੍ਰਹਿਲਾਦੁ ਹਰਣਾਖਸਿ ਗ੍ਰਸਿਓ ਹਰਿ ਰਾਖਿਓ ਹਰਿ ਸਰਨਾ ॥੨॥
ਕਵਨ ਕਵਨ ਕੀ ਗਤਿ ਮਿਤਿ ਕਹੀਐ ਹਰਿ ਕੀਏ ਪਤਿਤ ਪਵੰਨਾ ॥ ਓਹੁ ਢੋਵੈ ਢੋਰ ਹਾਥਿ ਚਮੁ ਚਮਰੇ ਹਰਿ ਉਧਰਿਓ ਪਰਿਓ ਸਰਨਾ ॥੩॥
ਪ੍ਰਭ ਦੀਨ ਦਇਆਲ ਭਗਤ ਭਵ ਤਾਰਨ ਹਮ ਪਾਪੀ ਰਾਖੁ ਪਪਨਾ ॥ ਹਰਿ ਦਾਸਨ ਦਾਸ ਦਾਸ ਹਮ ਕਰੀਅਹੁ ਜਨ ਨਾਨਕ ਦਾਸ ਦਾਸੰਨਾ ॥੪॥੧॥
ਬਿਲਾਵਲੁ ਮਹਲਾ ੪ ॥
ਹਮ ਮੂਰਖ ਮੁਗਧ ਅਗਿਆਨ ਮਤੀ ਸਰਣਾਗਤਿ ਪੁਰਖ ਅਜਨਮਾ ॥ ਕਰਿ ਕਿਰਪਾ ਰਖਿ ਲੇਵਹੁ ਮੇਰੇ ਠਾਕੁਰ ਹਮ ਪਾਥਰ ਹੀਨ ਅਕਰਮਾ ॥੧॥
ਮੇਰੇ ਮਨ ਭਜੁ ਰਾਮ ਨਾਮੈ ਰਾਮਾ ॥ ਗੁਰਮਤਿ ਹਰਿ ਰਸੁ ਪਾਈਐ ਹੋਰਿ ਤਿਆਗਹੁ ਨਿਹਫਲ ਕਾਮਾ ॥੧॥ ਰਹਾਉ ॥
ਹਰਿ ਜਨ ਸੇਵਕ ਸੇ ਹਰਿ ਤਾਰੇ ਹਮ ਨਿਰਗੁਨ ਰਾਖੁ ਉਪਮਾ ॥ ਤੁਝ ਬਿਨੁ ਅਵਰੁ ਨ ਕੋਈ ਮੇਰੇ ਠਾਕੁਰ ਹਰਿ ਜਪੀਐ ਵਡੇ ਕਰੰਮਾ ॥੨॥
ਨਾਮਹੀਨ ਧ੍ਰਿਗੁ ਜੀਵਤੇ ਤਿਨ ਵਡ ਦੂਖ ਸਹੰਮਾ ॥ ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮੰਦਭਾਗੀ ਮੂੜ ਅਕਰਮਾ ॥੩॥
ਹਰਿ ਜਨ ਨਾਮੁ ਅਧਾਰੁ ਹੈ ਧੁਰਿ ਪੂਰਬਿ ਲਿਖੇ ਵਡ ਕਰਮਾ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਜਨ ਨਾਨਕ ਸਫਲੁ ਜਨੰਮਾ ॥੪॥੨॥
ਬਿਲਾਵਲੁ ਮਹਲਾ ੪ ॥
ਹਮਰਾ ਚਿਤੁ ਲੁਭਤ ਮੋਹਿ ਬਿਖਿਆ ਬਹੁ ਦੁਰਮਤਿ ਮੈਲੁ ਭਰਾ ॥ ਤੁਮ੍ਹ੍ਹਰੀ ਸੇਵਾ ਕਰਿ ਨ ਸਕਹ ਪ੍ਰਭ ਹਮ ਕਿਉ ਕਰਿ ਮੁਗਧ ਤਰਾ ॥੧॥
ਮੇਰੇ ਮਨ ਜਪਿ ਨਰਹਰ ਨਾਮੁ ਨਰਹਰਾ ॥ ਜਨ ਊਪਰਿ ਕਿਰਪਾ ਪ੍ਰਭਿ ਧਾਰੀ ਮਿਲਿ ਸਤਿਗੁਰ ਪਾਰਿ ਪਰਾ ॥੧॥ ਰਹਾਉ ॥
ਹਮਰੇ ਪਿਤਾ ਠਾਕੁਰ ਪ੍ਰਭ ਸੁਆਮੀ ਹਰਿ ਦੇਹੁ ਮਤੀ ਜਸੁ ਕਰਾ ॥ ਤੁਮ੍ਹ੍ਹਰੈ ਸੰਗਿ ਲਗੇ ਸੇ ਉਧਰੇ ਜਿਉ ਸੰਗਿ ਕਾਸਟ ਲੋਹ ਤਰਾ ॥੨॥
ਸਾਕਤ ਨਰ ਹੋਛੀ ਮਤਿ ਮਧਿਮ ਜਿਨੑ ਹਰਿ ਹਰਿ ਸੇਵ ਨ ਕਰਾ ॥ ਤੇ ਨਰ ਭਾਗਹੀਨ ਦੁਹਚਾਰੀ ਓਇ ਜਨਮਿ ਮੁਏ ਫਿਰਿ ਮਰਾ ॥੩॥
ਜਿਨ ਕਉ ਤੁਮ੍ਹ੍ਹ ਹਰਿ ਮੇਲਹੁ ਸੁਆਮੀ ਤੇ ਨੑਾਏ ਸੰਤੋਖ ਗੁਰ ਸਰਾ ॥ ਦੁਰਮਤਿ ਮੈਲੁ ਗਈ ਹਰਿ ਭਜਿਆ ਜਨ ਨਾਨਕ ਪਾਰਿ ਪਰਾ ॥੪॥੩॥
ਬਿਲਾਵਲੁ ਮਹਲਾ ੪ ॥
ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਕਥਾ ਕਰਹੁ ॥ ਹਰਿ ਹਰਿ ਨਾਮੁ ਬੋਹਿਥੁ ਹੈ ਕਲਜੁਗਿ ਖੇਵਟੁ ਗੁਰ ਸਬਦਿ ਤਰਹੁ ॥੧॥
ਮੇਰੇ ਮਨ ਹਰਿ ਗੁਣ ਹਰਿ ਉਚਰਹੁ ॥ ਮਸਤਕਿ ਲਿਖਤ ਲਿਖੇ ਗੁਨ ਗਾਏ ਮਿਲਿ ਸੰਗਤਿ ਪਾਰਿ ਪਰਹੁ ॥੧॥ ਰਹਾਉ ॥
jap man raam naam rasanaa ||
masatak likhat likhe gur paiaa har hiradhai har basanaa ||1|| rahaau ||
maiaa girasat bhramat hai praanee rakh levahu jan apanaa ||
jiau prahilaadh haranaakhas grasio har raakhio har saranaa ||2||
kavan kavan kee gat mit kaheeaai har ke’ee patit pava(n)naa ||
oh ddovai ddor haath cham chamare har udhario pario saranaa ||3||
prabh dheen dhiaal bhagat bhav taaran ham paapee raakh papanaa ||
har dhaasan dhaas dhaas ham kareeahu jan naanak dhaas dhaasa(n)naa ||4||1||
bilaaval mahalaa chauthhaa ||
ham moorakh mugadh agiaan matee saranaagat purakh ajanamaa ||
kar kirapaa rakh levahu mere Thaakur ham paathar heen akaramaa ||1||
mere man bhaj raam naamai raamaa ||
gurmat har ras paieeaai hor tiaagahu nihafal kaamaa ||1|| rahaau ||
har jan sevak se har taare ham niragun raakh upamaa ||
tujh bin avar na koiee mere Thaakur har japeeaai vadde kara(n)maa ||2||
naamaheen dhirag jeevate tin vadd dhookh saha(n)maa ||
oi fir fir jon bhavaie’eeh ma(n)dhabhaagee mooR akaramaa ||3||
har jan naam adhaar hai dhur poorab likhe vadd karamaa ||
gur satigur naam dhiraRaiaa jan naanak safal jana(n)maa ||4||2||
bilaaval mahalaa chauthhaa ||
hamaraa chit lubhat moh bikhiaa bahu dhuramat mail bharaa ||
tum(h)ree sevaa kar na sakeh prabh ham kiau kar mugadh taraa ||1||
mere man jap narahar naam naraharaa ||
jan uoopar kirapaa prabh dhaaree mil satigur paar paraa ||1|| rahaau ||
hamare pitaa Thaakur prabh suaamee har dheh matee jas karaa ||
tum(h)rai sa(n)g lage se udhare jiau sa(n)g kaasaT loh taraa ||2||
saakat nar hochhee mat madhim jin(h) har har sev na karaa ||
te nar bhaagaheen dhuhachaaree oi janam mue fir maraa ||3||
jin kau tum(h) har melahu suaamee te n(h)aae sa(n)tokh gur saraa ||
dhuramat mail giee har bhajiaa jan naanak paar paraa ||4||3||
bilaaval mahalaa chauthhaa ||
aavahu sa(n)t milahu mere bhaiee mil har har kathaa karahu ||
har har naam bohith hai kalajug khevaT gur sabadh tarahu ||1||
mere man har gun har ucharahu ||
masatak likhat likhe gun gaae mil sa(n)gat paar parahu ||1|| rahaau ||