Sri Guru Granth Sahib

ਅੰਗ ੮੦੦

ਕਾਇਆ ਨਗਰ ਮਹਿ ਰਾਮ ਰਸੁ ਊਤਮੁ ਕਿਉ ਪਾਈਐ ਉਪਦੇਸੁ ਜਨ ਕਰਹੁ ॥ ਸਤਿਗੁਰੁ ਸੇਵਿ ਸਫਲ ਹਰਿ ਦਰਸਨੁ ਮਿਲਿ ਅੰਮ੍ਰਿਤੁ ਹਰਿ ਰਸੁ ਪੀਅਹੁ ॥੨॥
ਹਰਿ ਹਰਿ ਨਾਮੁ ਅੰਮ੍ਰਿਤੁ ਹਰਿ ਮੀਠਾ ਹਰਿ ਸੰਤਹੁ ਚਾਖਿ ਦਿਖਹੁ ॥ ਗੁਰਮਤਿ ਹਰਿ ਰਸੁ ਮੀਠਾ ਲਾਗਾ ਤਿਨ ਬਿਸਰੇ ਸਭਿ ਬਿਖ ਰਸਹੁ ॥੩॥
ਰਾਮ ਨਾਮੁ ਰਸੁ ਰਾਮ ਰਸਾਇਣੁ ਹਰਿ ਸੇਵਹੁ ਸੰਤ ਜਨਹੁ ॥ ਚਾਰਿ ਪਦਾਰਥ ਚਾਰੇ ਪਾਏ ਗੁਰਮਤਿ ਨਾਨਕ ਹਰਿ ਭਜਹੁ ॥੪॥੪॥
ਬਿਲਾਵਲੁ ਮਹਲਾ ੪ ॥
ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥
ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥
ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥
ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥
ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥ ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥੫॥
ਬਿਲਾਵਲੁ ਮਹਲਾ ੪ ॥
ਅਨਦ ਮੂਲੁ ਧਿਆਇਓ ਪੁਰਖੋਤਮੁ ਅਨਦਿਨੁ ਅਨਦ ਅਨੰਦੇ ॥ ਧਰਮ ਰਾਇ ਕੀ ਕਾਣਿ ਚੁਕਾਈ ਸਭਿ ਚੂਕੇ ਜਮ ਕੇ ਛੰਦੇ ॥੧॥
ਜਪਿ ਮਨ ਹਰਿ ਹਰਿ ਨਾਮੁ ਗੋੁਬਿੰਦੇ ॥ ਵਡਭਾਗੀ ਗੁਰੁ ਸਤਿਗੁਰੁ ਪਾਇਆ ਗੁਣ ਗਾਏ ਪਰਮਾਨੰਦੇ ॥੧॥ ਰਹਾਉ ॥
ਸਾਕਤ ਮੂੜ ਮਾਇਆ ਕੇ ਬਧਿਕ ਵਿਚਿ ਮਾਇਆ ਫਿਰਹਿ ਫਿਰੰਦੇ ॥ ਤ੍ਰਿਸਨਾ ਜਲਤ ਕਿਰਤ ਕੇ ਬਾਧੇ ਜਿਉ ਤੇਲੀ ਬਲਦ ਭਵੰਦੇ ॥੨॥
ਗੁਰਮੁਖਿ ਸੇਵ ਲਗੇ ਸੇ ਉਧਰੇ ਵਡਭਾਗੀ ਸੇਵ ਕਰੰਦੇ ॥ ਜਿਨ ਹਰਿ ਜਪਿਆ ਤਿਨ ਫਲੁ ਪਾਇਆ ਸਭਿ ਤੂਟੇ ਮਾਇਆ ਫੰਦੇ ॥੩॥
ਆਪੇ ਠਾਕੁਰੁ ਆਪੇ ਸੇਵਕੁ ਸਭੁ ਆਪੇ ਆਪਿ ਗੋਵਿੰਦੇ ॥ ਜਨ ਨਾਨਕ ਆਪੇ ਆਪਿ ਸਭੁ ਵਰਤੈ ਜਿਉ ਰਾਖੈ ਤਿਵੈ ਰਹੰਦੇ ॥੪॥੬॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥
ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥

Ang 800

kaiaa nagar meh raam ras uootam kiau paieeaai upadhes jan karahu ||
satigur sev safal har dharasan mil a(n)mrit har ras peeahu ||2||
har har naam a(n)mrit har meeThaa har sa(n)tahu chaakh dhikhahu ||
gurmat har ras meeThaa laagaa tin bisare sabh bikh rasahu ||3||
raam naam ras raam rasain har sevahu sa(n)t janahu ||
chaar padhaarath chaare paae gurmat naanak har bhajahu ||4||4||
bilaaval mahalaa chauthhaa ||
khatree braahaman soodh vais ko jaapai har ma(n)tr japainee ||
gur satigur paarabraham kar poojahu nit sevahu dhinas sabh rainee ||1||
har jan dhekhahu satigur nainee ||
jo ichhahu soiee fal paavahu har bolahu gurmat bainee ||1|| rahaau ||
anik upaav chitave’eeh bahutere saa hovai j baat hovainee ||
apanaa bhalaa sabh koiee baachhai so kare j merai chit na chitainee ||2||
man kee mat tiaagahu har jan ehaa baat kaThainee ||
anadhin har har naam dhiaavahu gur satigur kee mat lainee ||3||
mat sumat terai vas suaamee ham ja(n)t too purakh ja(n)tainee ||
jan naanak ke prabh karate suaamee jiau bhaavai tivai bulainee ||4||5||
bilaaval mahalaa chauthhaa ||
anadh mool dhiaaio purakhotam anadhin anadh ana(n)dhe ||
dharam rai kee kaan chukaiee sabh chooke jam ke chha(n)dhe ||1||
jap man har har naam guobi(n)dhe ||
vaddabhaagee gur satigur paiaa gun gaae paramaana(n)dhe ||1|| rahaau ||
saakat mooR maiaa ke badhik vich maiaa fireh fira(n)dhe ||
tirasanaa jalat kirat ke baadhe jiau telee baladh bhava(n)dhe ||2||
gurmukh sev lage se udhare vaddabhaagee sev kara(n)dhe ||
jin har japiaa tin fal paiaa sabh tooTe maiaa fa(n)dhe ||3||
aape Thaakur aape sevak sabh aape aap govi(n)dhe ||
jan naanak aape aap sabh varatai jiau raakhai tivai raha(n)dhe ||4||6||
ikOankaar satigur prasaadh ||
raag bilaaval mahalaa chauthhaa paRataal ghar tayrvaa ||
bolahu bhieeaa raam naam patit paavano ||
har sa(n)t bhagat taarano ||