ਹਰਿ ਭਰਿਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥
ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ ਗੁਰੁ ਭੇਟਿਆ ਹੈ ਮੁਕਤਿ ਦਾਤਾ ॥ ਹਰਿ ਕੀਈ ਹਮਾਰੀ ਸਫਲ ਜਾਤਾ ॥ ਮਿਲਿ ਸੰਗਤੀ ਗੁਨ ਗਾਵਨੋ ॥੧॥
ਮਨ ਰਾਮ ਨਾਮ ਕਰਿ ਆਸਾ ॥ ਭਾਉ ਦੂਜਾ ਬਿਨਸਿ ਬਿਨਾਸਾ ॥ ਵਿਚਿ ਆਸਾ ਹੋਇ ਨਿਰਾਸੀ ॥ ਸੋ ਜਨੁ ਮਿਲਿਆ ਹਰਿ ਪਾਸੀ ॥ ਕੋਈ ਰਾਮ ਨਾਮ ਗੁਨ ਗਾਵਨੋ ॥ ਜਨੁ ਨਾਨਕੁ ਤਿਸੁ ਪਗਿ ਲਾਵਨੋ ॥੨॥੧॥੭॥੪॥੬॥੭॥੧੭॥
ਰਾਗੁ ਬਿਲਾਵਲੁ ਮਹਲਾ ੫ ਚਉਪਦੇ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਨਦਰੀ ਆਵੈ ਤਿਸੁ ਸਿਉ ਮੋਹੁ ॥ ਕਿਉ ਮਿਲੀਐ ਪ੍ਰਭ ਅਬਿਨਾਸੀ ਤੋਹਿ ॥ ਕਰਿ ਕਿਰਪਾ ਮੋਹਿ ਮਾਰਗਿ ਪਾਵਹੁ ॥ ਸਾਧਸੰਗਤਿ ਕੈ ਅੰਚਲਿ ਲਾਵਹੁ ॥੧॥
ਕਿਉ ਤਰੀਐ ਬਿਖਿਆ ਸੰਸਾਰੁ ॥ ਸਤਿਗੁਰੁ ਬੋਹਿਥੁ ਪਾਵੈ ਪਾਰਿ ॥੧॥ ਰਹਾਉ ॥
ਪਵਨ ਝੁਲਾਰੇ ਮਾਇਆ ਦੇਇ ॥ ਹਰਿ ਕੇ ਭਗਤ ਸਦਾ ਥਿਰੁ ਸੇਇ ॥ ਹਰਖ ਸੋਗ ਤੇ ਰਹਹਿ ਨਿਰਾਰਾ ॥ ਸਿਰ ਊਪਰਿ ਆਪਿ ਗੁਰੂ ਰਖਵਾਰਾ ॥੨॥
ਪਾਇਆ ਵੇੜੁ ਮਾਇਆ ਸਰਬ ਭੁਇਅੰਗਾ ॥ ਹਉਮੈ ਪਚੇ ਦੀਪਕ ਦੇਖਿ ਪਤੰਗਾ ॥ ਸਗਲ ਸੀਗਾਰ ਕਰੇ ਨਹੀ ਪਾਵੈ ॥ ਜਾ ਹੋਇ ਕ੍ਰਿਪਾਲੁ ਤਾ ਗੁਰੂ ਮਿਲਾਵੈ ॥੩॥
ਹਉ ਫਿਰਉ ਉਦਾਸੀ ਮੈ ਇਕੁ ਰਤਨੁ ਦਸਾਇਆ ॥ ਨਿਰਮੋਲਕੁ ਹੀਰਾ ਮਿਲੈ ਨ ਉਪਾਇਆ ॥ ਹਰਿ ਕਾ ਮੰਦਰੁ ਤਿਸੁ ਮਹਿ ਲਾਲੁ ॥ ਗੁਰਿ ਖੋਲਿਆ ਪੜਦਾ ਦੇਖਿ ਭਈ ਨਿਹਾਲੁ ॥੪॥
ਜਿਨਿ ਚਾਖਿਆ ਤਿਸੁ ਆਇਆ ਸਾਦੁ ॥ ਜਿਉ ਗੂੰਗਾ ਮਨ ਮਹਿ ਬਿਸਮਾਦੁ ॥ ਆਨਦ ਰੂਪੁ ਸਭੁ ਨਦਰੀ ਆਇਆ ॥ ਜਨ ਨਾਨਕ ਹਰਿ ਗੁਣ ਆਖਿ ਸਮਾਇਆ ॥੫॥੧॥
ਬਿਲਾਵਲੁ ਮਹਲਾ ੫ ॥
ਸਰਬ ਕਲਿਆਣ ਕੀਏ ਗੁਰਦੇਵ ॥ ਸੇਵਕੁ ਅਪਨੀ ਲਾਇਓ ਸੇਵ ॥ ਬਿਘਨੁ ਨ ਲਾਗੈ ਜਪਿ ਅਲਖ ਅਭੇਵ ॥੧॥
ਧਰਤਿ ਪੁਨੀਤ ਭਈ ਗੁਨ ਗਾਏ ॥ ਦੁਰਤੁ ਗਇਆ ਹਰਿ ਨਾਮੁ ਧਿਆਏ ॥੧॥ ਰਹਾਉ ॥
ਸਭਨੀ ਥਾਂਈ ਰਵਿਆ ਆਪਿ ॥ ਆਦਿ ਜੁਗਾਦਿ ਜਾ ਕਾ ਵਡ ਪਰਤਾਪੁ ॥ ਗੁਰ ਪਰਸਾਦਿ ਨ ਹੋਇ ਸੰਤਾਪੁ ॥੨॥
ਗੁਰ ਕੇ ਚਰਨ ਲਗੇ ਮਨਿ ਮੀਠੇ ॥ ਨਿਰਬਿਘਨ ਹੋਇ ਸਭ ਥਾਂਈ ਵੂਠੇ ॥ ਸਭਿ ਸੁਖ ਪਾਏ ਸਤਿਗੁਰ ਤੂਠੇ ॥੩॥
ਪਾਰਬ੍ਰਹਮ ਪ੍ਰਭ ਭਏ ਰਖਵਾਲੇ ॥ ਜਿਥੈ ਕਿਥੈ ਦੀਸਹਿ ਨਾਲੇ ॥ ਨਾਨਕ ਦਾਸ ਖਸਮਿ ਪ੍ਰਤਿਪਾਲੇ ॥੪॥੨॥
ਬਿਲਾਵਲੁ ਮਹਲਾ ੫ ॥
ਸੁਖ ਨਿਧਾਨ ਪ੍ਰੀਤਮ ਪ੍ਰਭ ਮੇਰੇ ॥
har bharipure rahiaa ||
jal thale raam naam ||
nit gaieeaai har dhookh bisaarano ||1|| rahaau ||
har keeaa hai safal janam hamaaraa ||
har japiaa har dhookh bisaaranahaaraa ||
gur bheTiaa hai mukat dhaataa ||
har keeiee hamaaree safal jaataa ||
mil sa(n)gatee gun gaavano ||1||
man raam naam kar aasaa ||
bhaau dhoojaa binas binaasaa ||
vich aasaa hoi niraasee ||
so jan miliaa har paasee ||
koiee raam naam gun gaavano ||
jan naanak tis pag laavano ||2||1||7||4||6||7||17||
raag bilaaval mahalaa panjavaa chaupadhe ghar pehilaa
ikOankaar satigur prasaadh ||
nadharee aavai tis siau moh ||
kiau mileeaai prabh abinaasee toh ||
kar kirapaa moh maarag paavahu ||
saadhasa(n)gat kai a(n)chal laavahu ||1||
kiau tareeaai bikhiaa sa(n)saar ||
satigur bohith paavai paar ||1|| rahaau ||
pavan jhulaare maiaa dhei ||
har ke bhagat sadhaa thir sei ||
harakh sog te raheh niraaraa ||
sir uoopar aap guroo rakhavaaraa ||2||
paiaa veR maiaa sarab bhuia(n)gaa ||
haumai pache dheepak dhekh pata(n)gaa ||
sagal seegaar kare nahee paavai ||
jaa hoi kirapaal taa guroo milaavai ||3||
hau firau udhaasee mai ik ratan dhasaiaa ||
niramolak heeraa milai na upaiaa ||
har kaa ma(n)dhar tis meh laal ||
gur kholiaa paRadhaa dhekh bhiee nihaal ||4||
jin chaakhiaa tis aaiaa saadh ||
jiau goo(n)gaa man meh bisamaadh ||
aanadh roop sabh nadharee aaiaa ||
jan naanak har gun aakh samaiaa ||5||1||
bilaaval mahalaa panjavaa ||
sarab kaliaan ke’ee gurdhev ||
sevak apanee laio sev ||
bighan na laagai jap alakh abhev ||1||
dharat puneet bhiee gun gaae ||
dhurat giaa har naam dhiaae ||1|| rahaau ||
sabhanee thaa(n)iee raviaa aap ||
aadh jugaadh jaa kaa vadd parataap ||
gur parasaadh na hoi sa(n)taap ||2||
gur ke charan lage man meeThe ||
nirabighan hoi sabh thaa(n)iee vooThe ||
sabh sukh paae satigur tooThe ||3||
paarabraham prabh bhe rakhavaale ||
jithai kithai dheeseh naale ||
naanak dhaas khasam pratipaale ||4||2||
bilaaval mahalaa panjavaa ||
sukh nidhaan preetam prabh mere ||