ਅਗਨਤ ਗੁਣ ਠਾਕੁਰ ਪ੍ਰਭ ਤੇਰੇ ॥ ਮੋਹਿ ਅਨਾਥ ਤੁਮਰੀ ਸਰਣਾਈ ॥ ਕਰਿ ਕਿਰਪਾ ਹਰਿ ਚਰਨ ਧਿਆਈ ॥੧॥
ਦਇਆ ਕਰਹੁ ਬਸਹੁ ਮਨਿ ਆਇ ॥ ਮੋਹਿ ਨਿਰਗੁਨ ਲੀਜੈ ਲੜਿ ਲਾਇ ॥ ਰਹਾਉ ॥
ਪ੍ਰਭੁ ਚਿਤਿ ਆਵੈ ਤਾ ਕੈਸੀ ਭੀੜ ॥ ਹਰਿ ਸੇਵਕ ਨਾਹੀ ਜਮ ਪੀੜ ॥ ਸਰਬ ਦੂਖ ਹਰਿ ਸਿਮਰਤ ਨਸੇ ॥ ਜਾ ਕੈ ਸੰਗਿ ਸਦਾ ਪ੍ਰਭੁ ਬਸੈ ॥੨॥
ਪ੍ਰਭ ਕਾ ਨਾਮੁ ਮਨਿ ਤਨਿ ਆਧਾਰੁ ॥ ਬਿਸਰਤ ਨਾਮੁ ਹੋਵਤ ਤਨੁ ਛਾਰੁ ॥ ਪ੍ਰਭ ਚਿਤਿ ਆਏ ਪੂਰਨ ਸਭ ਕਾਜ ॥ ਹਰਿ ਬਿਸਰਤ ਸਭ ਕਾ ਮੁਹਤਾਜ ॥੩॥
ਚਰਨ ਕਮਲ ਸੰਗਿ ਲਾਗੀ ਪ੍ਰੀਤਿ ॥ ਬਿਸਰਿ ਗਈ ਸਭ ਦੁਰਮਤਿ ਰੀਤਿ ॥ ਮਨ ਤਨ ਅੰਤਰਿ ਹਰਿ ਹਰਿ ਮੰਤ ॥ ਨਾਨਕ ਭਗਤਨ ਕੈ ਘਰਿ ਸਦਾ ਅਨੰਦ ॥੪॥੩॥
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ
ੴ ਸਤਿਗੁਰ ਪ੍ਰਸਾਦਿ ॥
ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥
ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥
ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨੑ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥
ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥
ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥
ਬਿਲਾਵਲੁ ਮਹਲਾ ੫ ॥
ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ ਰਸੁ ਪੀਓ ॥ ਬਿਨੁ ਰਸ ਚਾਖੇ ਬੁਡਿ ਗਈ ਸਗਲੀ ਸੁਖੀ ਨ ਹੋਵਤ ਜੀਓ ॥ ਮਾਨੁ ਮਹਤੁ ਨ ਸਕਤਿ ਹੀ ਕਾਈ ਸਾਧਾ ਦਾਸੀ ਥੀਓ ॥
aganat gun Thaakur prabh tere ||
moh anaath tumaree saranaiee ||
kar kirapaa har charan dhiaaiee ||1||
dhiaa karahu basahu man aai ||
moh niragun leejai laR lai || rahaau ||
prabh chit aavai taa kaisee bheeR ||
har sevak naahee jam peeR ||
sarab dhookh har simarat nase ||
jaa kai sa(n)g sadhaa prabh basai ||2||
prabh kaa naam man tan aadhaar ||
bisarat naam hovat tan chhaar ||
prabh chit aae pooran sabh kaaj ||
har bisarat sabh kaa muhataaj ||3||
charan kamal sa(n)g laagee preet ||
bisar giee sabh dhuramat reet ||
man tan a(n)tar har har ma(n)t ||
naanak bhagatan kai ghar sadhaa ana(n)dh ||4||3||
raag bilaaval mahalaa panjavaa ghar doojaa yaanaRe’e kai ghar gaavanaa
ikOankaar satigur prasaadh ||
mai man teree Tek mere piaare mai man teree Tek ||
avar siaanapaa biratheeaa piaare raakhan kau tum ek ||1|| rahaau ||
satigur pooraa je milai piaare so jan hot nihaalaa ||
gur kee sevaa so kare piaare jis no hoi dhiaalaa ||
safal moorat gurdheau suaamee sarab kalaa bharapoore ||
naanak gur paarabraham paramesar sadhaa sadhaa hajoore ||1||
sun sun jeevaa soi tinaa kee jin(h) apunaa prabh jaataa ||
har naam araadheh naam vakhaaneh har naame hee man raataa ||
sevak jan kee sevaa maagai poorai karam kamaavaa ||
naanak kee bena(n)tee suaamee tere jan dhekhan paavaa ||2||
vaddabhaagee se kaadde’eeh piaare sa(n)tasa(n)gat jinaa vaaso ||
a(n)mirat naam araadheeaai niramal manai hovai paragaaso ||
janam maran dhukh kaaTeeaai piaare chookai jam kee kaane ||
tinaa paraapat dharasan naanak jo prabh apane bhaane ||3||
uooch apaar bea(n)t suaamee kaun jaanai gun tere ||
gaavate udhareh sunate udhareh binaseh paap ghanere ||
pasoo paret mugadh kau taare paahan paar utaarai ||
naanak dhaas teree saranaiee sadhaa sadhaa balihaarai ||4||1||4||
bilaaval mahalaa panjavaa ||
bikhai ban feekaa tiaag ree sakhe’ee naam mahaa ras peeo ||
bin ras chaakhe budd giee sagalee sukhee na hovat jeeo ||
maan mahat na sakat hee kaiee saadhaa dhaasee theeo ||