Sri Guru Granth Sahib

ਅੰਗ ੮੧੦

ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥
ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥ ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭॥
ਬਿਲਾਵਲੁ ਮਹਲਾ ੫ ॥
ਅਹੰਬੁਧਿ ਪਰਬਾਦ ਨੀਤ ਲੋਭ ਰਸਨਾ ਸਾਦਿ ॥ ਲਪਟਿ ਕਪਟਿ ਗ੍ਰਿਹਿ ਬੇਧਿਆ ਮਿਥਿਆ ਬਿਖਿਆਦਿ ॥੧॥
ਐਸੀ ਪੇਖੀ ਨੇਤ੍ਰ ਮਹਿ ਪੂਰੇ ਗੁਰ ਪਰਸਾਦਿ ॥ ਰਾਜ ਮਿਲਖ ਧਨ ਜੋਬਨਾ ਨਾਮੈ ਬਿਨੁ ਬਾਦਿ ॥੧॥ ਰਹਾਉ ॥
ਰੂਪ ਧੂਪ ਸੋਗੰਧਤਾ ਕਾਪਰ ਭੋਗਾਦਿ ॥ ਮਿਲਤ ਸੰਗਿ ਪਾਪਿਸਟ ਤਨ ਹੋਏ ਦੁਰਗਾਦਿ ॥੨॥
ਫਿਰਤ ਫਿਰਤ ਮਾਨੁਖੁ ਭਇਆ ਖਿਨ ਭੰਗਨ ਦੇਹਾਦਿ ॥ ਇਹ ਅਉਸਰ ਤੇ ਚੂਕਿਆ ਬਹੁ ਜੋਨਿ ਭ੍ਰਮਾਦਿ ॥੩॥
ਪ੍ਰਭ ਕਿਰਪਾ ਤੇ ਗੁਰ ਮਿਲੇ ਹਰਿ ਹਰਿ ਬਿਸਮਾਦ ॥ ਸੂਖ ਸਹਜ ਨਾਨਕ ਅਨੰਦ ਤਾ ਕੈ ਪੂਰਨ ਨਾਦ ॥੪॥੮॥੩੮॥
ਬਿਲਾਵਲੁ ਮਹਲਾ ੫ ॥
ਚਰਨ ਭਏ ਸੰਤ ਬੋਹਿਥਾ ਤਰੇ ਸਾਗਰੁ ਜੇਤ ॥ ਮਾਰਗ ਪਾਏ ਉਦਿਆਨ ਮਹਿ ਗੁਰਿ ਦਸੇ ਭੇਤ ॥੧॥
ਹਰਿ ਹਰਿ ਹਰਿ ਹਰਿ ਹਰਿ ਹਰੇ ਹਰਿ ਹਰਿ ਹਰਿ ਹੇਤ ॥ ਊਠਤ ਬੈਠਤ ਸੋਵਤੇ ਹਰਿ ਹਰਿ ਹਰਿ ਚੇਤ ॥੧॥ ਰਹਾਉ ॥
ਪੰਚ ਚੋਰ ਆਗੈ ਭਗੇ ਜਬ ਸਾਧਸੰਗੇਤ ॥ ਪੂੰਜੀ ਸਾਬਤੁ ਘਣੋ ਲਾਭੁ ਗ੍ਰਿਹਿ ਸੋਭਾ ਸੇਤ ॥੨॥
ਨਿਹਚਲ ਆਸਣੁ ਮਿਟੀ ਚਿੰਤ ਨਾਹੀ ਡੋਲੇਤ ॥ ਭਰਮੁ ਭੁਲਾਵਾ ਮਿਟਿ ਗਇਆ ਪ੍ਰਭ ਪੇਖਤ ਨੇਤ ॥੩॥
ਗੁਣ ਗਭੀਰ ਗੁਨ ਨਾਇਕਾ ਗੁਣ ਕਹੀਅਹਿ ਕੇਤ ॥ ਨਾਨਕ ਪਾਇਆ ਸਾਧਸੰਗਿ ਹਰਿ ਹਰਿ ਅੰਮ੍ਰੇਤ ॥੪॥੯॥੩੯॥
ਬਿਲਾਵਲੁ ਮਹਲਾ ੫ ॥
ਬਿਨੁ ਸਾਧੂ ਜੋ ਜੀਵਨਾ ਤੇਤੋ ਬਿਰਥਾਰੀ ॥ ਮਿਲਤ ਸੰਗਿ ਸਭਿ ਭ੍ਰਮ ਮਿਟੇ ਗਤਿ ਭਈ ਹਮਾਰੀ ॥੧॥
ਜਾ ਦਿਨ ਭੇਟੇ ਸਾਧ ਮੋਹਿ ਉਆ ਦਿਨ ਬਲਿਹਾਰੀ ॥ ਤਨੁ ਮਨੁ ਅਪਨੋ ਜੀਅਰਾ ਫਿਰਿ ਫਿਰਿ ਹਉ ਵਾਰੀ ॥੧॥ ਰਹਾਉ ॥
ਏਤ ਛਡਾਈ ਮੋਹਿ ਤੇ ਇਤਨੀ ਦ੍ਰਿੜਤਾਰੀ ॥ ਸਗਲ ਰੇਨ ਇਹੁ ਮਨੁ ਭਇਆ ਬਿਨਸੀ ਅਪਧਾਰੀ ॥੨॥
ਨਿੰਦ ਚਿੰਦ ਪਰ ਦੂਖਨਾ ਏ ਖਿਨ ਮਹਿ ਜਾਰੀ ॥ ਦਇਆ ਮਇਆ ਅਰੁ ਨਿਕਟਿ ਪੇਖੁ ਨਾਹੀ ਦੂਰਾਰੀ ॥੩॥
ਤਨ ਮਨ ਸੀਤਲ ਭਏ ਅਬ ਮੁਕਤੇ ਸੰਸਾਰੀ ॥ ਹੀਤ ਚੀਤ ਸਭ ਪ੍ਰਾਨ ਧਨ ਨਾਨਕ ਦਰਸਾਰੀ ॥੪॥੧੦॥੪੦॥
ਬਿਲਾਵਲੁ ਮਹਲਾ ੫ ॥
ਟਹਲ ਕਰਉ ਤੇਰੇ ਦਾਸ ਕੀ ਪਗ ਝਾਰਉ ਬਾਲ ॥ ਮਸਤਕੁ ਅਪਨਾ ਭੇਟ ਦੇਉ ਗੁਨ ਸੁਨਉ ਰਸਾਲ ॥੧॥
ਤੁਮ੍ਹ੍ਹ ਮਿਲਤੇ ਮੇਰਾ ਮਨੁ ਜੀਓ ਤੁਮ੍ਹ੍ਹ ਮਿਲਹੁ ਦਇਆਲ ॥ ਨਿਸਿ ਬਾਸੁਰ ਮਨਿ ਅਨਦੁ ਹੋਤ ਚਿਤਵਤ ਕਿਰਪਾਲ ॥੧॥ ਰਹਾਉ ॥

Ang 810

sram karate dham aadd kau te ganee dhaneetaa ||3||
kavan vaddaiee keh sakau bea(n)t guneetaa ||
kar kirapaa moh naam dheh naanak dhar sareetaa ||4||7||37||
bilaaval mahalaa panjavaa ||
aha(n)budh parabaadh neet lobh rasanaa saadh ||
lapaT kapaT gireh bedhiaa mithiaa bikhiaadh ||1||
aaisee pekhee netr meh poore gur parasaadh ||
raaj milakh dhan jobanaa naamai bin baadh ||1|| rahaau ||
roop dhoop soga(n)dhataa kaapar bhogaadh ||
milat sa(n)g paapisaT tan hoe dhuragaadh ||2||
firat firat maanukh bhiaa khin bha(n)gan dhehaadh ||
eeh aausar te chookiaa bahu jon bhramaadh ||3||
prabh kirapaa te gur mile har har bisamaadh ||
sookh sahaj naanak ana(n)dh taa kai pooran naadh ||4||8||38||
bilaaval mahalaa panjavaa ||
charan bhe sa(n)t bohithaa tare saagar jet ||
maarag paae udhiaan meh gur dhase bhet ||1||
har har har har har hare har har har het ||
uooThat baiThat sovate har har har chet ||1|| rahaau ||
pa(n)ch chor aagai bhage jab saadhasa(n)get ||
poo(n)jee saabat ghano laabh gireh sobhaa set ||2||
nihachal aasan miTee chi(n)t naahee ddolet ||
bharam bhulaavaa miT giaa prabh pekhat net ||3||
gun gabheer gun naikaa gun kahe’eeh ket ||
naanak paiaa saadhasa(n)g har har a(n)mret ||4||9||39||
bilaaval mahalaa panjavaa ||
bin saadhoo jo jeevanaa teto birathaaree ||
milat sa(n)g sabh bhram miTe gat bhiee hamaaree ||1||
jaa dhin bheTe saadh moh uaa dhin balihaaree ||
tan man apano jeearaa fir fir hau vaaree ||1|| rahaau ||
et chhaddaiee moh te itanee dhiraRataaree ||
sagal ren ih man bhiaa binasee apadhaaree ||2||
ni(n)dh chi(n)dh par dhookhanaa e khin meh jaaree ||
dhiaa miaa ar nikaT pekh naahee dhooraaree ||3||
tan man seetal bhe ab mukate sa(n)saaree ||
heet cheet sabh praan dhan naanak dharasaaree ||4||10||40||
bilaaval mahalaa panjavaa ||
Tahal karau tere dhaas kee pag jhaarau baal ||
masatak apanaa bheT dheau gun sunau rasaal ||1||
tum(h) milate meraa man jeeo tum(h) milahu dhiaal ||
nis baasur man anadh hot chitavat kirapaal ||1|| rahaau ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us