Sri Guru Granth Sahib

ਅੰਗ ੮੧੨

ਬਿਲਾਵਲੁ ਮਹਲਾ ੫ ॥
ਸ੍ਰਵਨੀ ਸੁਨਉ ਹਰਿ ਹਰਿ ਹਰੇ ਠਾਕੁਰ ਜਸੁ ਗਾਵਉ ॥ ਸੰਤ ਚਰਣ ਕਰ ਸੀਸੁ ਧਰਿ ਹਰਿ ਨਾਮੁ ਧਿਆਵਉ ॥੧॥
ਕਰਿ ਕਿਰਪਾ ਦਇਆਲ ਪ੍ਰਭ ਇਹ ਨਿਧਿ ਸਿਧਿ ਪਾਵਉ ॥ ਸੰਤ ਜਨਾ ਕੀ ਰੇਣੁਕਾ ਲੈ ਮਾਥੈ ਲਾਵਉ ॥੧॥ ਰਹਾਉ ॥
ਨੀਚ ਤੇ ਨੀਚੁ ਅਤਿ ਨੀਚੁ ਹੋਇ ਕਰਿ ਬਿਨਉ ਬੁਲਾਵਉ ॥ ਪਾਵ ਮਲੋਵਾ ਆਪੁ ਤਿਆਗਿ ਸੰਤਸੰਗਿ ਸਮਾਵਉ ॥੨॥
ਸਾਸਿ ਸਾਸਿ ਨਹ ਵੀਸਰੈ ਅਨ ਕਤਹਿ ਨ ਧਾਵਉ ॥ ਸਫਲ ਦਰਸਨ ਗੁਰੁ ਭੇਟੀਐ ਮਾਨੁ ਮੋਹੁ ਮਿਟਾਵਉ ॥੩॥
ਸਤੁ ਸੰਤੋਖੁ ਦਇਆ ਧਰਮੁ ਸੀਗਾਰੁ ਬਨਾਵਉ ॥ ਸਫਲ ਸੁਹਾਗਣਿ ਨਾਨਕਾ ਅਪੁਨੇ ਪ੍ਰਭ ਭਾਵਉ ॥੪॥੧੫॥੪੫॥
ਬਿਲਾਵਲੁ ਮਹਲਾ ੫ ॥
ਅਟਲ ਬਚਨ ਸਾਧੂ ਜਨਾ ਸਭ ਮਹਿ ਪ੍ਰਗਟਾਇਆ ॥ ਜਿਸੁ ਜਨ ਹੋਆ ਸਾਧਸੰਗੁ ਤਿਸੁ ਭੇਟੈ ਹਰਿ ਰਾਇਆ ॥੧॥
ਇਹ ਪਰਤੀਤਿ ਗੋਵਿੰਦ ਕੀ ਜਪਿ ਹਰਿ ਸੁਖੁ ਪਾਇਆ ॥ ਅਨਿਕ ਬਾਤਾ ਸਭਿ ਕਰਿ ਰਹੇ ਗੁਰੁ ਘਰਿ ਲੈ ਆਇਆ ॥੧॥ ਰਹਾਉ ॥
ਸਰਣਿ ਪਰੇ ਕੀ ਰਾਖਤਾ ਨਾਹੀ ਸਹਸਾਇਆ ॥ ਕਰਮ ਭੂਮਿ ਹਰਿ ਨਾਮੁ ਬੋਇ ਅਉਸਰੁ ਦੁਲਭਾਇਆ ॥੨॥
ਅੰਤਰਜਾਮੀ ਆਪਿ ਪ੍ਰਭੁ ਸਭ ਕਰੇ ਕਰਾਇਆ ॥ ਪਤਿਤ ਪੁਨੀਤ ਘਣੇ ਕਰੇ ਠਾਕੁਰ ਬਿਰਦਾਇਆ ॥੩॥
ਮਤ ਭੂਲਹੁ ਮਾਨੁਖ ਜਨ ਮਾਇਆ ਭਰਮਾਇਆ ॥ ਨਾਨਕ ਤਿਸੁ ਪਤਿ ਰਾਖਸੀ ਜੋ ਪ੍ਰਭਿ ਪਹਿਰਾਇਆ ॥੪॥੧੬॥੪੬॥
ਬਿਲਾਵਲੁ ਮਹਲਾ ੫ ॥
ਮਾਟੀ ਤੇ ਜਿਨਿ ਸਾਜਿਆ ਕਰਿ ਦੁਰਲਭ ਦੇਹ ॥ ਅਨਿਕ ਛਿਦ੍ਰ ਮਨ ਮਹਿ ਢਕੇ ਨਿਰਮਲ ਦ੍ਰਿਸਟੇਹ ॥੧॥
ਕਿਉ ਬਿਸਰੈ ਪ੍ਰਭੁ ਮਨੈ ਤੇ ਜਿਸ ਕੇ ਗੁਣ ਏਹ ॥ ਪ੍ਰਭ ਤਜਿ ਰਚੇ ਜਿ ਆਨ ਸਿਉ ਸੋ ਰਲੀਐ ਖੇਹ ॥੧॥ ਰਹਾਉ ॥
ਸਿਮਰਹੁ ਸਿਮਰਹੁ ਸਾਸਿ ਸਾਸਿ ਮਤ ਬਿਲਮ ਕਰੇਹ ॥ ਛੋਡਿ ਪ੍ਰਪੰਚੁ ਪ੍ਰਭ ਸਿਉ ਰਚਹੁ ਤਜਿ ਕੂੜੇ ਨੇਹ ॥੨॥
ਜਿਨਿ ਅਨਿਕ ਏਕ ਬਹੁ ਰੰਗ ਕੀਏ ਹੈ ਹੋਸੀ ਏਹ ॥ ਕਰਿ ਸੇਵਾ ਤਿਸੁ ਪਾਰਬ੍ਰਹਮ ਗੁਰ ਤੇ ਮਤਿ ਲੇਹ ॥੩॥
ਊਚੇ ਤੇ ਊਚਾ ਵਡਾ ਸਭ ਸੰਗਿ ਬਰਨੇਹ ॥ ਦਾਸ ਦਾਸ ਕੋ ਦਾਸਰਾ ਨਾਨਕ ਕਰਿ ਲੇਹ ॥੪॥੧੭॥੪੭॥
ਬਿਲਾਵਲੁ ਮਹਲਾ ੫ ॥
ਏਕ ਟੇਕ ਗੋਵਿੰਦ ਕੀ ਤਿਆਗੀ ਅਨ ਆਸ ॥ ਸਭ ਊਪਰਿ ਸਮਰਥ ਪ੍ਰਭ ਪੂਰਨ ਗੁਣਤਾਸ ॥੧॥
ਜਨ ਕਾ ਨਾਮੁ ਅਧਾਰੁ ਹੈ ਪ੍ਰਭ ਸਰਣੀ ਪਾਹਿ ॥ ਪਰਮੇਸਰ ਕਾ ਆਸਰਾ ਸੰਤਨ ਮਨ ਮਾਹਿ ॥੧॥ ਰਹਾਉ ॥
ਆਪਿ ਰਖੈ ਆਪਿ ਦੇਵਸੀ ਆਪੇ ਪ੍ਰਤਿਪਾਰੈ ॥

Ang 812

bilaaval mahalaa panjavaa ||
sravanee sunau har har hare Thaakur jas gaavau ||
sa(n)t charan kar sees dhar har naam dhiaavau ||1||
kar kirapaa dhiaal prabh ieh nidh sidh paavau ||
sa(n)t janaa kee renukaa lai maathai laavau ||1|| rahaau ||
neech te neech at neech hoi kar binau bulaavau ||
paav malovaa aap tiaag sa(n)tasa(n)g samaavau ||2||
saas saas neh veesarai an kateh na dhaavau ||
safal dharasan gur bheTeeaai maan moh miTaavau ||3||
sat sa(n)tokh dhiaa dharam seegaar banaavau ||
safal suhaagan naanakaa apune prabh bhaavau ||4||15||45||
bilaaval mahalaa panjavaa ||
aTal bachan saadhoo janaa sabh meh pragaTaiaa ||
jis jan hoaa saadhasa(n)g tis bheTai har raiaa ||1||
eeh parateet govi(n)dh kee jap har sukh paiaa ||
anik baataa sabh kar rahe gur ghar lai aaiaa ||1|| rahaau ||
saran pare kee raakhataa naahee sahasaiaa ||
karam bhoom har naam boi aausar dhulabhaiaa ||2||
a(n)tarajaamee aap prabh sabh kare karaiaa ||
patit puneet ghane kare Thaakur biradhaiaa ||3||
mat bhoolahu maanukh jan maiaa bharamaiaa ||
naanak tis pat raakhasee jo prabh pahiraiaa ||4||16||46||
bilaaval mahalaa panjavaa ||
maaTee te jin saajiaa kar dhuralabh dheh ||
anik chhidhr man meh ddake niramal dhirasaTeh ||1||
kiau bisarai prabh manai te jis ke gun eh ||
prabh taj rache j aan siau so raleeaai kheh ||1|| rahaau ||
simarahu simarahu saas saas mat bilam kareh ||
chhodd prapa(n)ch prabh siau rachahu taj kooRe neh ||2||
jin anik ek bahu ra(n)g ke’ee hai hosee eh ||
kar sevaa tis paarabraham gur te mat leh ||3||
uooche te uoochaa vaddaa sabh sa(n)g baraneh ||
dhaas dhaas ko dhaasaraa naanak kar leh ||4||17||47||
bilaaval mahalaa panjavaa ||
ek Tek govi(n)dh kee tiaagee an aas ||
sabh uoopar samarath prabh pooran gunataas ||1||
jan kaa naam adhaar hai prabh saranee paeh ||
paramesar kaa aasaraa sa(n)tan man maeh ||1|| rahaau ||
aap rakhai aap dhevasee aape pratipaarai ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us