ਸੁਣਿ ਸੁਣਿ ਜੀਵੈ ਦਾਸੁ ਤੁਮ੍ਹ੍ਹ ਬਾਣੀ ਜਨ ਆਖੀ ॥ ਪ੍ਰਗਟ ਭਈ ਸਭ ਲੋਅ ਮਹਿ ਸੇਵਕ ਕੀ ਰਾਖੀ ॥੧॥ ਰਹਾਉ ॥
ਅਗਨਿ ਸਾਗਰ ਤੇ ਕਾਢਿਆ ਪ੍ਰਭਿ ਜਲਨਿ ਬੁਝਾਈ ॥ ਅੰਮ੍ਰਿਤ ਨਾਮੁ ਜਲੁ ਸੰਚਿਆ ਗੁਰ ਭਏ ਸਹਾਈ ॥੨॥
ਜਨਮ ਮਰਣ ਦੁਖ ਕਾਟਿਆ ਸੁਖ ਕਾ ਥਾਨੁ ਪਾਇਆ ॥ ਕਾਟੀ ਸਿਲਕ ਭ੍ਰਮ ਮੋਹ ਕੀ ਅਪਨੇ ਪ੍ਰਭ ਭਾਇਆ ॥੩॥
ਮਤ ਕੋਈ ਜਾਣਹੁ ਅਵਰੁ ਕਛੁ ਸਭ ਪ੍ਰਭ ਕੈ ਹਾਥਿ ॥ ਸਰਬ ਸੂਖ ਨਾਨਕ ਪਾਏ ਸੰਗਿ ਸੰਤਨ ਸਾਥਿ ॥੪॥੨੨॥੫੨॥
ਬਿਲਾਵਲੁ ਮਹਲਾ ੫ ॥
ਬੰਧਨ ਕਾਟੇ ਆਪਿ ਪ੍ਰਭਿ ਹੋਆ ਕਿਰਪਾਲ ॥ ਦੀਨ ਦਇਆਲ ਪ੍ਰਭ ਪਾਰਬ੍ਰਹਮ ਤਾ ਕੀ ਨਦਰਿ ਨਿਹਾਲ ॥੧॥
ਗੁਰਿ ਪੂਰੈ ਕਿਰਪਾ ਕਰੀ ਕਾਟਿਆ ਦੁਖੁ ਰੋਗੁ ॥ ਮਨੁ ਤਨੁ ਸੀਤਲੁ ਸੁਖੀ ਭਇਆ ਪ੍ਰਭ ਧਿਆਵਨ ਜੋਗੁ ॥੧॥ ਰਹਾਉ ॥
ਅਉਖਧੁ ਹਰਿ ਕਾ ਨਾਮੁ ਹੈ ਜਿਤੁ ਰੋਗੁ ਨ ਵਿਆਪੈ ॥ ਸਾਧਸੰਗਿ ਮਨਿ ਤਨਿ ਹਿਤੈ ਫਿਰਿ ਦੂਖੁ ਨ ਜਾਪੈ ॥੨॥
ਹਰਿ ਹਰਿ ਹਰਿ ਹਰਿ ਜਾਪੀਐ ਅੰਤਰਿ ਲਿਵ ਲਾਈ ॥ ਕਿਲਵਿਖ ਉਤਰਹਿ ਸੁਧੁ ਹੋਇ ਸਾਧੂ ਸਰਣਾਈ ॥੩॥
ਸੁਨਤ ਜਪਤ ਹਰਿ ਨਾਮ ਜਸੁ ਤਾ ਕੀ ਦੂਰਿ ਬਲਾਈ ॥ ਮਹਾ ਮੰਤ੍ਰੁ ਨਾਨਕੁ ਕਥੈ ਹਰਿ ਕੇ ਗੁਣ ਗਾਈ ॥੪॥੨੩॥੫੩॥
ਬਿਲਾਵਲੁ ਮਹਲਾ ੫ ॥
ਭੈ ਤੇ ਉਪਜੈ ਭਗਤਿ ਪ੍ਰਭ ਅੰਤਰਿ ਹੋਇ ਸਾਂਤਿ ॥ ਨਾਮੁ ਜਪਤ ਗੋਵਿੰਦ ਕਾ ਬਿਨਸੈ ਭ੍ਰਮ ਭ੍ਰਾਂਤਿ ॥੧॥
ਗੁਰੁ ਪੂਰਾ ਜਿਸੁ ਭੇਟਿਆ ਤਾ ਕੈ ਸੁਖਿ ਪਰਵੇਸੁ ॥ ਮਨ ਕੀ ਮਤਿ ਤਿਆਗੀਐ ਸੁਣੀਐ ਉਪਦੇਸੁ ॥੧॥ ਰਹਾਉ ॥
ਸਿਮਰਤ ਸਿਮਰਤ ਸਿਮਰੀਐ ਸੋ ਪੁਰਖੁ ਦਾਤਾਰੁ ॥ ਮਨ ਤੇ ਕਬਹੁ ਨ ਵੀਸਰੈ ਸੋ ਪੁਰਖੁ ਅਪਾਰੁ ॥੨॥
ਚਰਨ ਕਮਲ ਸਿਉ ਰੰਗੁ ਲਗਾ ਅਚਰਜ ਗੁਰਦੇਵ ॥ ਜਾ ਕਉ ਕਿਰਪਾ ਕਰਹੁ ਪ੍ਰਭ ਤਾ ਕਉ ਲਾਵਹੁ ਸੇਵ ॥੩॥
ਨਿਧਿ ਨਿਧਾਨ ਅੰਮ੍ਰਿਤੁ ਪੀਆ ਮਨਿ ਤਨਿ ਆਨੰਦ ॥ ਨਾਨਕ ਕਬਹੁ ਨ ਵੀਸਰੈ ਪ੍ਰਭ ਪਰਮਾਨੰਦ ॥੪॥੨੪॥੫੪॥
ਬਿਲਾਵਲੁ ਮਹਲਾ ੫ ॥
ਤ੍ਰਿਸਨ ਬੁਝੀ ਮਮਤਾ ਗਈ ਨਾਠੇ ਭੈ ਭਰਮਾ ॥ ਥਿਤਿ ਪਾਈ ਆਨਦੁ ਭਇਆ ਗੁਰਿ ਕੀਨੇ ਧਰਮਾ ॥੧॥
ਗੁਰੁ ਪੂਰਾ ਆਰਾਧਿਆ ਬਿਨਸੀ ਮੇਰੀ ਪੀਰ ॥ ਤਨੁ ਮਨੁ ਸਭੁ ਸੀਤਲੁ ਭਇਆ ਪਾਇਆ ਸੁਖੁ ਬੀਰ ॥੧॥ ਰਹਾਉ ॥
ਸੋਵਤ ਹਰਿ ਜਪਿ ਜਾਗਿਆ ਪੇਖਿਆ ਬਿਸਮਾਦੁ ॥ ਪੀ ਅੰਮ੍ਰਿਤੁ ਤ੍ਰਿਪਤਾਸਿਆ ਤਾ ਕਾ ਅਚਰਜ ਸੁਆਦੁ ॥੨॥
ਆਪਿ ਮੁਕਤੁ ਸੰਗੀ ਤਰੇ ਕੁਲ ਕੁਟੰਬ ਉਧਾਰੇ ॥ ਸਫਲ ਸੇਵਾ ਗੁਰਦੇਵ ਕੀ ਨਿਰਮਲ ਦਰਬਾਰੇ ॥੩॥
ਨੀਚੁ ਅਨਾਥੁ ਅਜਾਨੁ ਮੈ ਨਿਰਗੁਨੁ ਗੁਣਹੀਨੁ ॥
sun sun jeevai dhaas tum(h) baanee jan aakhee ||
pragaT bhiee sabh loa meh sevak kee raakhee ||1|| rahaau ||
agan saagar te kaaddiaa prabh jalan bujhaiee ||
a(n)mirat naam jal sa(n)chiaa gur bhe sahaiee ||2||
janam maran dhukh kaaTiaa sukh kaa thaan paiaa ||
kaaTee silak bhram moh kee apane prabh bhaiaa ||3||
mat koiee jaanahu avar kachh sabh prabh kai haath ||
sarab sookh naanak paae sa(n)g sa(n)tan saath ||4||22||52||
bilaaval mahalaa panjavaa ||
ba(n)dhan kaaTe aap prabh hoaa kirapaal ||
dheen dhiaal prabh paarabraham taa kee nadhar nihaal ||1||
gur poorai kirapaa karee kaaTiaa dhukh rog ||
man tan seetal sukhee bhiaa prabh dhiaavan jog ||1|| rahaau ||
aaukhadh har kaa naam hai jit rog na viaapai ||
saadhasa(n)g man tan hitai fir dhookh na jaapai ||2||
har har har har jaapeeaai a(n)tar liv laiee ||
kilavikh utareh sudh hoi saadhoo saranaiee ||3||
sunat japat har naam jas taa kee dhoor balaiee ||
mahaa ma(n)tr naanak kathai har ke gun gaiee ||4||23||53||
bilaaval mahalaa panjavaa ||
bhai te upajai bhagat prabh a(n)tar hoi saa(n)t ||
naam japat govi(n)dh kaa binasai bhram bhraa(n)t ||1||
gur pooraa jis bheTiaa taa kai sukh paraves ||
man kee mat tiaageeaai suneeaai upadhes ||1|| rahaau ||
simarat simarat simareeaai so purakh dhaataar ||
man te kabahu na veesarai so purakh apaar ||2||
charan kamal siau ra(n)g lagaa acharaj gurdhev ||
jaa kau kirapaa karahu prabh taa kau laavahu sev ||3||
nidh nidhaan a(n)mrit peeaa man tan aana(n)dh ||
naanak kabahu na veesarai prabh paramaana(n)dh ||4||24||54||
bilaaval mahalaa panjavaa ||
tirasan bujhee mamataa giee naaThe bhai bharamaa ||
thit paiee aanadh bhiaa gur keene dharamaa ||1||
gur pooraa aaraadhiaa binasee meree peer ||
tan man sabh seetal bhiaa paiaa sukh beer ||1|| rahaau ||
sovat har jap jaagiaa pekhiaa bisamaadh ||
pee a(n)mrit tirapataasiaa taa kaa acharaj suaadh ||2||
aap mukat sa(n)gee tare kul kuTa(n)b udhaare ||
safal sevaa gurdhev kee niramal dharabaare ||3||
neech anaath ajaan mai niragun gunaheen ||