Sri Guru Granth Sahib

ਅੰਗ ੮੨੪

ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥੧॥
ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ॥ ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥੨॥੧੨॥੯੮॥
ਬਿਲਾਵਲੁ ਮਹਲਾ ੫ ॥
ਸਦਾ ਸਦਾ ਜਪੀਐ ਪ੍ਰਭ ਨਾਮ ॥ ਜਰਾ ਮਰਾ ਕਛੁ ਦੂਖੁ ਨ ਬਿਆਪੈ ਆਗੈ ਦਰਗਹ ਪੂਰਨ ਕਾਮ ॥੧॥ ਰਹਾਉ ॥
ਆਪੁ ਤਿਆਗਿ ਪਰੀਐ ਨਿਤ ਸਰਨੀ ਗੁਰ ਤੇ ਪਾਈਐ ਏਹੁ ਨਿਧਾਨੁ ॥ ਜਨਮ ਮਰਣ ਕੀ ਕਟੀਐ ਫਾਸੀ ਸਾਚੀ ਦਰਗਹ ਕਾ ਨੀਸਾਨੁ ॥੧॥
ਜੋ ਤੁਮ੍ਹ੍ਹ ਕਰਹੁ ਸੋਈ ਭਲ ਮਾਨਉ ਮਨ ਤੇ ਛੂਟੈ ਸਗਲ ਗੁਮਾਨੁ ॥ ਕਹੁ ਨਾਨਕ ਤਾ ਕੀ ਸਰਣਾਈ ਜਾ ਕਾ ਕੀਆ ਸਗਲ ਜਹਾਨੁ ॥੨॥੧੩॥੯੯॥
ਬਿਲਾਵਲੁ ਮਹਲਾ ੫ ॥
ਮਨ ਤਨ ਅੰਤਰਿ ਪ੍ਰਭੁ ਆਹੀ ॥ ਹਰਿ ਗੁਨ ਗਾਵਤ ਪਰਉਪਕਾਰ ਨਿਤ ਤਿਸੁ ਰਸਨਾ ਕਾ ਮੋਲੁ ਕਿਛੁ ਨਾਹੀ ॥੧॥ ਰਹਾਉ ॥
ਕੁਲ ਸਮੂਹ ਉਧਰੇ ਖਿਨ ਭੀਤਰਿ ਜਨਮ ਜਨਮ ਕੀ ਮਲੁ ਲਾਹੀ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਅਨਦ ਸੇਤੀ ਬਿਖਿਆ ਬਨੁ ਗਾਹੀ ॥੧॥
ਚਰਨ ਪ੍ਰਭੂ ਕੇ ਬੋਹਿਥੁ ਪਾਏ ਭਵ ਸਾਗਰੁ ਪਾਰਿ ਪਰਾਹੀ ॥ ਸੰਤ ਸੇਵਕ ਭਗਤ ਹਰਿ ਤਾ ਕੇ ਨਾਨਕ ਮਨੁ ਲਾਗਾ ਹੈ ਤਾਹੀ ॥੨॥੧੪॥੧੦੦॥
ਬਿਲਾਵਲੁ ਮਹਲਾ ੫ ॥
ਧੀਰਉ ਦੇਖਿ ਤੁਮ੍ਹ੍ਹਾਰੇ ਰੰਗਾ ॥ ਤੁਹੀ ਸੁਆਮੀ ਅੰਤਰਜਾਮੀ ਤੂਹੀ ਵਸਹਿ ਸਾਧ ਕੈ ਸੰਗਾ ॥੧॥ ਰਹਾਉ ॥
ਖਿਨ ਮਹਿ ਥਾਪਿ ਨਿਵਾਜੇ ਠਾਕੁਰ ਨੀਚ ਕੀਟ ਤੇ ਕਰਹਿ ਰਾਜੰਗਾ ॥੧॥
ਕਬਹੂ ਨ ਬਿਸਰੈ ਹੀਏ ਮੋਰੇ ਤੇ ਨਾਨਕ ਦਾਸ ਇਹੀ ਦਾਨੁ ਮੰਗਾ ॥੨॥੧੫॥੧੦੧॥
ਬਿਲਾਵਲੁ ਮਹਲਾ ੫ ॥
ਅਚੁਤ ਪੂਜਾ ਜੋਗ ਗੋਪਾਲ ॥ ਮਨੁ ਤਨੁ ਅਰਪਿ ਰਖਉ ਹਰਿ ਆਗੈ ਸਰਬ ਜੀਆ ਕਾ ਹੈ ਪ੍ਰਤਿਪਾਲ ॥੧॥ ਰਹਾਉ ॥
ਸਰਨਿ ਸਮ੍ਰਥ ਅਕਥ ਸੁਖਦਾਤਾ ਕਿਰਪਾ ਸਿੰਧੁ ਬਡੋ ਦਇਆਲ ॥ ਕੰਠਿ ਲਾਇ ਰਾਖੈ ਅਪਨੇ ਕਉ ਤਿਸ ਨੋ ਲਗੈ ਨ ਤਾਤੀ ਬਾਲ ॥੧॥
ਦਾਮੋਦਰ ਦਇਆਲ ਸੁਆਮੀ ਸਰਬਸੁ ਸੰਤ ਜਨਾ ਧਨ ਮਾਲ ॥ ਨਾਨਕ ਜਾਚਿਕ ਦਰਸੁ ਪ੍ਰਭ ਮਾਗੈ ਸੰਤ ਜਨਾ ਕੀ ਮਿਲੈ ਰਵਾਲ ॥੨॥੧੬॥੧੦੨॥
ਬਿਲਾਵਲੁ ਮਹਲਾ ੫ ॥
ਸਿਮਰਤ ਨਾਮੁ ਕੋਟਿ ਜਤਨ ਭਏ ॥ ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥
ਜੇਤੇ ਪੁਨਹਚਰਨ ਸੇ ਕੀਨੑੇ ਮਨਿ ਤਨਿ ਪ੍ਰਭ ਕੇ ਚਰਣ ਗਹੇ ॥ ਆਵਣ ਜਾਣੁ ਭਰਮੁ ਭਉ ਨਾਠਾ ਜਨਮ ਜਨਮ ਕੇ ਕਿਲਵਿਖ ਦਹੇ ॥੧॥
ਨਿਰਭਉ ਹੋਇ ਭਜਹੁ ਜਗਦੀਸੈ ਏਹੁ ਪਦਾਰਥੁ ਵਡਭਾਗਿ ਲਹੇ ॥

Ang 824

kahaa karai koiee bechaaraa prabh mere kaa badd parataap ||1||
simar simar simar sukh paiaa charan kamal rakh man maahee ||
taa kee saran pario naanak dhaas jaa te uoopar ko naahee ||2||12||98||
bilaaval mahalaa panjavaa ||
sadhaa sadhaa japeeaai prabh naam ||
jaraa maraa kachh dhookh na biaapai aagai dharageh pooran kaam ||1|| rahaau ||
aap tiaag pareeaai nit saranee gur te paieeaai eh nidhaan ||
janam maran kee kaTeeaai faasee saachee dharageh kaa neesaan ||1||
jo tum(h) karahu soiee bhal maanau man te chhooTai sagal gumaan ||
kahu naanak taa kee saranaiee jaa kaa keeaa sagal jahaan ||2||13||99||
bilaaval mahalaa panjavaa ||
man tan a(n)tar prabh aahee ||
har gun gaavat paraupakaar nit tis rasanaa kaa mol kichh naahee ||1|| rahaau ||
kul samooh udhare khin bheetar janam janam kee mal laahee ||
simar simar suaamee prabh apanaa anadh setee bikhiaa ban gaahee ||1||
charan prabhoo ke bohith paae bhav saagar paar paraahee ||
sa(n)t sevak bhagat har taa ke naanak man laagaa hai taahee ||2||14||100||
bilaaval mahalaa panjavaa ||
dheerau dhekh tum(h)aarai ra(n)gaa ||
tuhee suaamee a(n)tarajaamee toohee vaseh saadh kai sa(n)gaa ||1|| rahaau ||
khin meh thaap nivaaje Thaakur neech keeT te kareh raaja(n)gaa ||1||
kabahoo na bisarai he’ee more te naanak dhaas ihee dhaan ma(n)gaa ||2||15||101||
bilaaval mahalaa panjavaa ||
achut poojaa jog gopaal ||
man tan arap rakhau har aagai sarab jeeaa kaa hai pratipaal ||1|| rahaau ||
saran samrath akath sukhadhaataa kirapaa si(n)dh baddo dhiaal ||
ka(n)Th lai raakhai apane kau tis no lagai na taatee baal ||1||
dhaamodhar dhiaal suaamee sarabas sa(n)t janaa dhan maal ||
naanak jaachik dharas prabh maagai sa(n)t janaa kee milai ravaal ||2||16||102||
bilaaval mahalaa panjavaa ||
simarat naam koT jatan bhe ||
saadhasa(n)g mil har gun gaae jamadhootan kau traas ahe ||1|| rahaau ||
jete punahacharan se keen(h)e man tan prabh ke charan gahe ||
aavan jaan bharam bhau naaThaa janam janam ke kilavikh dhahe ||1||
nirabhau hoi bhajahu jagadheesai eh padhaarath vaddabhaag lahe ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us