ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ ਦਾਸ ਕਹੇ ॥੨॥੧੭॥੧੦੩॥
ਬਿਲਾਵਲੁ ਮਹਲਾ ੫ ॥
ਸੁਲਹੀ ਤੇ ਨਾਰਾਇਣ ਰਾਖੁ ॥ ਸੁਲਹੀ ਕਾ ਹਾਥੁ ਕਹੀ ਨ ਪਹੁਚੈ ਸੁਲਹੀ ਹੋਇ ਮੂਆ ਨਾਪਾਕੁ ॥੧॥ ਰਹਾਉ ॥
ਕਾਢਿ ਕੁਠਾਰੁ ਖਸਮਿ ਸਿਰੁ ਕਾਟਿਆ ਖਿਨ ਮਹਿ ਹੋਇ ਗਇਆ ਹੈ ਖਾਕੁ ॥ ਮੰਦਾ ਚਿਤਵਤ ਚਿਤਵਤ ਪਚਿਆ ਜਿਨਿ ਰਚਿਆ ਤਿਨਿ ਦੀਨਾ ਧਾਕੁ ॥੧॥
ਪੁਤ੍ਰ ਮੀਤ ਧਨੁ ਕਿਛੂ ਨ ਰਹਿਓ ਸੁ ਛੋਡਿ ਗਇਆ ਸਭ ਭਾਈ ਸਾਕੁ ॥ ਕਹੁ ਨਾਨਕ ਤਿਸੁ ਪ੍ਰਭ ਬਲਿਹਾਰੀ ਜਿਨਿ ਜਨ ਕਾ ਕੀਨੋ ਪੂਰਨ ਵਾਕੁ ॥੨॥੧੮॥੧੦੪॥
ਬਿਲਾਵਲੁ ਮਹਲਾ ੫ ॥
ਪੂਰੇ ਗੁਰ ਕੀ ਪੂਰੀ ਸੇਵ ॥ ਆਪੇ ਆਪਿ ਵਰਤੈ ਸੁਆਮੀ ਕਾਰਜੁ ਰਾਸਿ ਕੀਆ ਗੁਰਦੇਵ ॥੧॥ ਰਹਾਉ ॥
ਆਦਿ ਮਧਿ ਪ੍ਰਭੁ ਅੰਤਿ ਸੁਆਮੀ ਅਪਨਾ ਥਾਟੁ ਬਨਾਇਓ ਆਪਿ ॥ ਅਪਨੇ ਸੇਵਕ ਕੀ ਆਪੇ ਰਾਖੈ ਪ੍ਰਭ ਮੇਰੇ ਕੋ ਵਡ ਪਰਤਾਪੁ ॥੧॥
ਪਾਰਬ੍ਰਹਮ ਪਰਮੇਸੁਰ ਸਤਿਗੁਰ ਵਸਿ ਕੀਨੑੇ ਜਿਨਿ ਸਗਲੇ ਜੰਤ ॥ ਚਰਨ ਕਮਲ ਨਾਨਕ ਸਰਣਾਈ ਰਾਮ ਨਾਮ ਜਪਿ ਨਿਰਮਲ ਮੰਤ ॥੨॥੧੯॥੧੦੫॥
ਬਿਲਾਵਲੁ ਮਹਲਾ ੫ ॥
ਤਾਪ ਪਾਪ ਤੇ ਰਾਖੇ ਆਪ ॥ ਸੀਤਲ ਭਏ ਗੁਰ ਚਰਨੀ ਲਾਗੇ ਰਾਮ ਨਾਮ ਹਿਰਦੇ ਮਹਿ ਜਾਪ ॥੧॥ ਰਹਾਉ ॥
ਕਰਿ ਕਿਰਪਾ ਹਸਤ ਪ੍ਰਭਿ ਦੀਨੇ ਜਗਤ ਉਧਾਰ ਨਵ ਖੰਡ ਪ੍ਰਤਾਪ ॥ ਦੁਖ ਬਿਨਸੇ ਸੁਖ ਅਨਦ ਪ੍ਰਵੇਸਾ ਤ੍ਰਿਸਨ ਬੁਝੀ ਮਨ ਤਨ ਸਚੁ ਧ੍ਰਾਪ ॥੧॥
ਅਨਾਥ ਕੋ ਨਾਥੁ ਸਰਣਿ ਸਮਰਥਾ ਸਗਲ ਸ੍ਰਿਸਟਿ ਕੋ ਮਾਈ ਬਾਪੁ ॥ ਭਗਤਿ ਵਛਲ ਭੈ ਭੰਜਨ ਸੁਆਮੀ ਗੁਣ ਗਾਵਤ ਨਾਨਕ ਆਲਾਪ ॥੨॥੨੦॥੧੦੬॥
ਬਿਲਾਵਲੁ ਮਹਲਾ ੫ ॥
ਜਿਸ ਤੇ ਉਪਜਿਆ ਤਿਸਹਿ ਪਛਾਨੁ ॥ ਪਾਰਬ੍ਰਹਮੁ ਪਰਮੇਸਰੁ ਧਿਆਇਆ ਕੁਸਲ ਖੇਮ ਹੋਏ ਕਲਿਆਨ ॥੧॥ ਰਹਾਉ ॥
ਗੁਰੁ ਪੂਰਾ ਭੇਟਿਓ ਬਡ ਭਾਗੀ ਅੰਤਰਜਾਮੀ ਸੁਘੜੁ ਸੁਜਾਨੁ ॥ ਹਾਥ ਦੇਇ ਰਾਖੇ ਕਰਿ ਅਪਨੇ ਬਡ ਸਮਰਥੁ ਨਿਮਾਣਿਆ ਕੋ ਮਾਨੁ ॥੧॥
ਭ੍ਰਮ ਭੈ ਬਿਨਸਿ ਗਏ ਖਿਨ ਭੀਤਰਿ ਅੰਧਕਾਰ ਪ੍ਰਗਟੇ ਚਾਨਾਣੁ ॥ ਸਾਸਿ ਸਾਸਿ ਆਰਾਧੈ ਨਾਨਕੁ ਸਦਾ ਸਦਾ ਜਾਈਐ ਕੁਰਬਾਣੁ ॥੨॥੨੧॥੧੦੭॥
ਬਿਲਾਵਲੁ ਮਹਲਾ ੫ ॥
ਦੋਵੈ ਥਾਵ ਰਖੇ ਗੁਰ ਸੂਰੇ ॥ ਹਲਤ ਪਲਤ ਪਾਰਬ੍ਰਹਮਿ ਸਵਾਰੇ ਕਾਰਜ ਹੋਏ ਸਗਲੇ ਪੂਰੇ ॥੧॥ ਰਹਾਉ ॥
ਹਰਿ ਹਰਿ ਨਾਮੁ ਜਪਤ ਸੁਖ ਸਹਜੇ ਮਜਨੁ ਹੋਵਤ ਸਾਧੂ ਧੂਰੇ ॥ ਆਵਣ ਜਾਣ ਰਹੇ ਥਿਤਿ ਪਾਈ ਜਨਮ ਮਰਣ ਕੇ ਮਿਟੇ ਬਿਸੂਰੇ ॥੧॥
ਭ੍ਰਮ ਭੈ ਤਰੇ ਛੁਟੇ ਭੈ ਜਮ ਕੇ ਘਟਿ ਘਟਿ ਏਕੁ ਰਹਿਆ ਭਰਪੂਰੇ ॥
kar kirapaa pooran prabh dhaate niramal jas naanak dhaas kahe ||2||17||103||
bilaaval mahalaa panjavaa ||
sulahee te naarain raakh ||
sulahee kaa haath kahee na pahuchai sulahee hoi mooaa naapaak ||1|| rahaau ||
kaadd kuThaar khasam sir kaaTiaa khin meh hoi giaa hai khaak ||
ma(n)dhaa chitavat chitavat pachiaa jin rachiaa tin dheenaa dhaak ||1||
putr meet dhan kichhoo na rahio su chhodd giaa sabh bhaiee saak ||
kahu naanak tis prabh balihaaree jin jan kaa keeno pooran vaak ||2||18||104||
bilaaval mahalaa panjavaa ||
poore gur kee pooree sev ||
aape aap varatai suaamee kaaraj raas keeaa gurdhev ||1|| rahaau ||
aadh madh prabh a(n)t suaamee apanaa thaaT banaio aap ||
apane sevak kee aape raakhai prabh mere ko vadd parataap ||1||
paarabraham paramesur satigur vas keen(h)e jin sagale ja(n)t ||
charan kamal naanak saranaiee raam naam jap niramal ma(n)t ||2||19||105||
bilaaval mahalaa panjavaa ||
taap paap te raakhe aap ||
seetal bhe gur charanee laage raam naam hiradhe meh jaap ||1|| rahaau ||
kar kirapaa hasat prabh dheene jagat udhaar nav kha(n)dd prataap ||
dhukh binase sukh anadh pravesaa tirasan bujhee man tan sach dhraap ||1||
anaath ko naath saran samarathaa sagal sirasaT ko maiee baap ||
bhagat vachhal bhai bha(n)jan suaamee gun gaavat naanak aalaap ||2||20||106||
bilaaval mahalaa panjavaa ||
jis te upajiaa tiseh pachhaan ||
paarabraham paramesar dhiaaiaa kusal khem hoe kaliaan ||1|| rahaau ||
gur pooraa bheTio badd bhaagee a(n)tarajaamee sughaR sujaan ||
haath dhei raakhe kar apane badd samarath nimaaniaa ko maan ||1||
bhram bhai binas ge khin bheetar a(n)dhakaar pragaTe chaanaan ||
saas saas aaraadhai naanak sadhaa sadhaa jaieeaai kurabaan ||2||21||107||
bilaaval mahalaa panjavaa ||
dhovai thaav rakhe gur soore ||
halat palat paarabraham savaare kaaraj hoe sagale poore ||1|| rahaau ||
har har naam japat sukh sahaje majan hovat saadhoo dhoore ||
aavan jaan rahe thit paiee janam maran ke miTe bisoore ||1||
bhram bhai tare chhuTe bhai jam ke ghaT ghaT ek rahiaa bharapoore ||