ਨਾਨਕ ਸਰਣਿ ਪਰਿਓ ਦੁਖ ਭੰਜਨ ਅੰਤਰਿ ਬਾਹਰਿ ਪੇਖਿ ਹਜੂਰੇ ॥੨॥੨੨॥੧੦੮॥
ਬਿਲਾਵਲੁ ਮਹਲਾ ੫ ॥
ਦਰਸਨੁ ਦੇਖਤ ਦੋਖ ਨਸੇ ॥ ਕਬਹੁ ਨ ਹੋਵਹੁ ਦ੍ਰਿਸਟਿ ਅਗੋਚਰ ਜੀਅ ਕੈ ਸੰਗਿ ਬਸੇ ॥੧॥ ਰਹਾਉ ॥
ਪ੍ਰੀਤਮ ਪ੍ਰਾਨ ਅਧਾਰ ਸੁਆਮੀ ॥ ਪੂਰਿ ਰਹੇ ਪ੍ਰਭ ਅੰਤਰਜਾਮੀ ॥੧॥
ਕਿਆ ਗੁਣ ਤੇਰੇ ਸਾਰਿ ਸਮ੍ਹ੍ਹਾਰੀ ॥ ਸਾਸਿ ਸਾਸਿ ਪ੍ਰਭ ਤੁਝਹਿ ਚਿਤਾਰੀ ॥੨॥
ਕਿਰਪਾ ਨਿਧਿ ਪ੍ਰਭ ਦੀਨ ਦਇਆਲਾ ॥ ਜੀਅ ਜੰਤ ਕੀ ਕਰਹੁ ਪ੍ਰਤਿਪਾਲਾ ॥੩॥
ਆਠ ਪਹਰ ਤੇਰਾ ਨਾਮੁ ਜਨੁ ਜਾਪੇ ॥ ਨਾਨਕ ਪ੍ਰੀਤਿ ਲਾਈ ਪ੍ਰਭਿ ਆਪੇ ॥੪॥੨੩॥੧੦੯॥
ਬਿਲਾਵਲੁ ਮਹਲਾ ੫ ॥
ਤਨੁ ਧਨੁ ਜੋਬਨੁ ਚਲਤ ਗਇਆ ॥ ਰਾਮ ਨਾਮ ਕਾ ਭਜਨੁ ਨ ਕੀਨੋ ਕਰਤ ਬਿਕਾਰ ਨਿਸਿ ਭੋਰੁ ਭਇਆ ॥੧॥ ਰਹਾਉ ॥
ਅਨਿਕ ਪ੍ਰਕਾਰ ਭੋਜਨ ਨਿਤ ਖਾਤੇ ਮੁਖ ਦੰਤਾ ਘਸਿ ਖੀਨ ਖਇਆ ॥ ਮੇਰੀ ਮੇਰੀ ਕਰਿ ਕਰਿ ਮੂਠਉ ਪਾਪ ਕਰਤ ਨਹ ਪਰੀ ਦਇਆ ॥੧॥
ਮਹਾ ਬਿਕਾਰ ਘੋਰ ਦੁਖ ਸਾਗਰ ਤਿਸੁ ਮਹਿ ਪ੍ਰਾਣੀ ਗਲਤੁ ਪਇਆ ॥ ਸਰਨਿ ਪਰੇ ਨਾਨਕ ਸੁਆਮੀ ਕੀ ਬਾਹ ਪਕਰਿ ਪ੍ਰਭਿ ਕਾਢਿ ਲਇਆ ॥੨॥੨੪॥੧੧੦॥
ਬਿਲਾਵਲੁ ਮਹਲਾ ੫ ॥
ਆਪਨਾ ਪ੍ਰਭੁ ਆਇਆ ਚੀਤਿ ॥ ਦੁਸਮਨ ਦੁਸਟ ਰਹੇ ਝਖ ਮਾਰਤ ਕੁਸਲੁ ਭਇਆ ਮੇਰੇ ਭਾਈ ਮੀਤ ॥੧॥ ਰਹਾਉ ॥
ਗਈ ਬਿਆਧਿ ਉਪਾਧਿ ਸਭ ਨਾਸੀ ਅੰਗੀਕਾਰੁ ਕੀਓ ਕਰਤਾਰਿ ॥ ਸਾਂਤਿ ਸੂਖ ਅਰੁ ਅਨਦ ਘਨੇਰੇ ਪ੍ਰੀਤਮ ਨਾਮੁ ਰਿਦੈ ਉਰ ਹਾਰਿ ॥੧॥
ਜੀਉ ਪਿੰਡੁ ਧਨੁ ਰਾਸਿ ਪ੍ਰਭ ਤੇਰੀ ਤੂੰ ਸਮਰਥੁ ਸੁਆਮੀ ਮੇਰਾ ॥ ਦਾਸ ਅਪੁਨੇ ਕਉ ਰਾਖਨਹਾਰਾ ਨਾਨਕ ਦਾਸ ਸਦਾ ਹੈ ਚੇਰਾ ॥੨॥੨੫॥੧੧੧॥
ਬਿਲਾਵਲੁ ਮਹਲਾ ੫ ॥
ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥
ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥
ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥
ਬਿਲਾਵਲੁ ਮਹਲਾ ੫ ॥
ਪਾਰਬ੍ਰਹਮ ਪ੍ਰਭ ਭਏ ਕ੍ਰਿਪਾਲ ॥ ਕਾਰਜ ਸਗਲ ਸਵਾਰੇ ਸਤਿਗੁਰ ਜਪਿ ਜਪਿ ਸਾਧੂ ਭਏ ਨਿਹਾਲ ॥੧॥ ਰਹਾਉ ॥
ਅੰਗੀਕਾਰੁ ਕੀਆ ਪ੍ਰਭਿ ਅਪਨੈ ਦੋਖੀ ਸਗਲੇ ਭਏ ਰਵਾਲ ॥ ਕੰਠਿ ਲਾਇ ਰਾਖੇ ਜਨ ਅਪਨੇ ਉਧਰਿ ਲੀਏ ਲਾਇ ਅਪਨੈ ਪਾਲ ॥੧॥
naanak saran pario dhukh bha(n)jan a(n)tar baahar pekh hajoore ||2||22||108||
bilaaval mahalaa panjavaa ||
dharasan dhekhat dhokh nase ||
kabahu na hovahu dhirasaT agochar jeea kai sa(n)g base ||1|| rahaau ||
preetam praan adhaar suaamee ||
poor rahe prabh a(n)tarajaamee ||1||
kiaa gun tere saar sam(h)aaree ||
saas saas prabh tujheh chitaaree ||2||
kirapaa nidh prabh dheen dhiaalaa ||
jeea ja(n)t kee karahu pratipaalaa ||3||
aaTh pahar teraa naam jan jaape ||
naanak preet laiee prabh aape ||4||23||109||
bilaaval mahalaa panjavaa ||
tan dhan joban chalat giaa ||
raam naam kaa bhajan na keeno karat bikaar nis bhor bhiaa ||1|| rahaau ||
anik prakaar bhojan nit khaate mukh dha(n)taa ghas kheen khiaa ||
meree meree kar kar mooThau paap karat neh paree dhiaa ||1||
mahaa bikaar ghor dhukh saagar tis meh praanee galat piaa ||
saran pare naanak suaamee kee baeh pakar prabh kaadd liaa ||2||24||110||
bilaaval mahalaa panjavaa ||
aapanaa prabh aaiaa cheet ||
dhusaman dhusaT rahe jhakh maarat kusal bhiaa mere bhaiee meet ||1|| rahaau ||
giee biaadh upaadh sabh naasee a(n)geekaar keeo karataar ||
saa(n)t sookh ar anadh ghanere preetam naam ridhai ur haar ||1||
jeeau pi(n)dd dhan raas prabh teree too(n) samarath suaamee meraa ||
dhaas apune kau raakhanahaaraa naanak dhaas sadhaa hai cheraa ||2||25||111||
bilaaval mahalaa panjavaa ||
gobidh simar hoaa kaliaan ||
miTee upaadh bhiaa sukh saachaa a(n)tarajaamee simariaa jaan ||1|| rahaau ||
jis ke jeea tin ke’ee sukhaale bhagat janaa kau saachaa taan ||
dhaas apune kee aape raakhee bhai bha(n)jan uoopar karate maan ||1||
bhiee mitraiee miTee buraiee dhrusaT dhoot har kaadde chhaan ||
sookh sahaj aana(n)dh ghanere naanak jeevai har guneh vakhaan ||2||26||112||
bilaaval mahalaa panjavaa ||
paarabraham prabh bhe kirapaal ||
kaaraj sagal savaare satigur jap jap saadhoo bhe nihaal ||1|| rahaau ||
a(n)geekaar keeaa prabh apanai dhokhee sagale bhe ravaal ||
ka(n)Th lai raakhe jan apane udhar le’ee lai apanai paal ||1||