Sri Guru Granth Sahib

ਅੰਗ ੮੨੯

ਬਿਲਾਵਲੁ ਮਹਲਾ ੫ ॥
ਅਪਨੇ ਸੇਵਕ ਕਉ ਕਬਹੁ ਨ ਬਿਸਾਰਹੁ ॥ ਉਰਿ ਲਾਗਹੁ ਸੁਆਮੀ ਪ੍ਰਭ ਮੇਰੇ ਪੂਰਬ ਪ੍ਰੀਤਿ ਗੋਬਿੰਦ ਬੀਚਾਰਹੁ ॥੧॥ ਰਹਾਉ ॥
ਪਤਿਤ ਪਾਵਨ ਪ੍ਰਭ ਬਿਰਦੁ ਤੁਮ੍ਹ੍ਹਾਰੋ ਹਮਰੇ ਦੋਖ ਰਿਦੈ ਮਤ ਧਾਰਹੁ ॥ ਜੀਵਨ ਪ੍ਰਾਨ ਹਰਿ ਧਨੁ ਸੁਖੁ ਤੁਮ ਹੀ ਹਉਮੈ ਪਟਲੁ ਕ੍ਰਿਪਾ ਕਰਿ ਜਾਰਹੁ ॥੧॥
ਜਲ ਬਿਹੂਨ ਮੀਨ ਕਤ ਜੀਵਨ ਦੂਧ ਬਿਨਾ ਰਹਨੁ ਕਤ ਬਾਰੋ ॥ ਜਨ ਨਾਨਕ ਪਿਆਸ ਚਰਨ ਕਮਲਨੑ ਕੀ ਪੇਖਿ ਦਰਸੁ ਸੁਆਮੀ ਸੁਖ ਸਾਰੋ ॥੨॥੭॥੧੨੩॥
ਬਿਲਾਵਲੁ ਮਹਲਾ ੫ ॥
ਆਗੈ ਪਾਛੈ ਕੁਸਲੁ ਭਇਆ ॥ ਗੁਰਿ ਪੂਰੈ ਪੂਰੀ ਸਭ ਰਾਖੀ ਪਾਰਬ੍ਰਹਮਿ ਪ੍ਰਭਿ ਕੀਨੀ ਮਇਆ ॥੧॥ ਰਹਾਉ ॥
ਮਨਿ ਤਨਿ ਰਵਿ ਰਹਿਆ ਹਰਿ ਪ੍ਰੀਤਮੁ ਦੂਖ ਦਰਦ ਸਗਲਾ ਮਿਟਿ ਗਇਆ ॥ ਸਾਂਤਿ ਸਹਜ ਆਨਦ ਗੁਣ ਗਾਏ ਦੂਤ ਦੁਸਟ ਸਭਿ ਹੋਏ ਖਇਆ ॥੧॥
ਗੁਨੁ ਅਵਗੁਨੁ ਪ੍ਰਭਿ ਕਛੁ ਨ ਬੀਚਾਰਿਓ ਕਰਿ ਕਿਰਪਾ ਅਪੁਨਾ ਕਰਿ ਲਇਆ ॥ ਅਤੁਲ ਬਡਾਈ ਅਚੁਤ ਅਬਿਨਾਸੀ ਨਾਨਕੁ ਉਚਰੈ ਹਰਿ ਕੀ ਜਇਆ ॥੨॥੮॥੧੨੪॥
ਬਿਲਾਵਲੁ ਮਹਲਾ ੫ ॥
ਬਿਨੁ ਭੈ ਭਗਤੀ ਤਰਨੁ ਕੈਸੇ ॥ ਕਰਹੁ ਅਨੁਗ੍ਰਹੁ ਪਤਿਤ ਉਧਾਰਨ ਰਾਖੁ ਸੁਆਮੀ ਆਪ ਭਰੋਸੇ ॥੧॥ ਰਹਾਉ ॥
ਸਿਮਰਨੁ ਨਹੀ ਆਵਤ ਫਿਰਤ ਮਦ ਮਾਵਤ ਬਿਖਿਆ ਰਾਤਾ ਸੁਆਨ ਜੈਸੇ ॥ ਅਉਧ ਬਿਹਾਵਤ ਅਧਿਕ ਮੋਹਾਵਤ ਪਾਪ ਕਮਾਵਤ ਬੁਡੇ ਐਸੇ ॥੧॥
ਸਰਨਿ ਦੁਖ ਭੰਜਨ ਪੁਰਖ ਨਿਰੰਜਨ ਸਾਧੂ ਸੰਗਤਿ ਰਵਣੁ ਜੈਸੇ ॥ ਕੇਸਵ ਕਲੇਸ ਨਾਸ ਅਘ ਖੰਡਨ ਨਾਨਕ ਜੀਵਤ ਦਰਸ ਦਿਸੇ ॥੨॥੯॥੧੨੫॥
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੯
ੴ ਸਤਿਗੁਰ ਪ੍ਰਸਾਦਿ ॥
ਆਪਹਿ ਮੇਲਿ ਲਏ ॥ ਜਬ ਤੇ ਸਰਨਿ ਤੁਮਾਰੀ ਆਏ ਤਬ ਤੇ ਦੋਖ ਗਏ ॥੧॥ ਰਹਾਉ ॥
ਤਜਿ ਅਭਿਮਾਨੁ ਅਰੁ ਚਿੰਤ ਬਿਰਾਨੀ ਸਾਧਹ ਸਰਨ ਪਏ ॥ ਜਪਿ ਜਪਿ ਨਾਮੁ ਤੁਮ੍ਹ੍ਹਾਰੋ ਪ੍ਰੀਤਮ ਤਨ ਤੇ ਰੋਗ ਖਏ ॥੧॥
ਮਹਾ ਮੁਗਧ ਅਜਾਨ ਅਗਿਆਨੀ ਰਾਖੇ ਧਾਰਿ ਦਏ ॥ ਕਹੁ ਨਾਨਕ ਗੁਰੁ ਪੂਰਾ ਭੇਟਿਓ ਆਵਨ ਜਾਨ ਰਹੇ ॥੨॥੧॥੧੨੬॥
ਬਿਲਾਵਲੁ ਮਹਲਾ ੫ ॥
ਜੀਵਉ ਨਾਮੁ ਸੁਨੀ ॥ ਜਉ ਸੁਪ੍ਰਸੰਨ ਭਏ ਗੁਰ ਪੂਰੇ ਤਬ ਮੇਰੀ ਆਸ ਪੁਨੀ ॥੧॥ ਰਹਾਉ ॥
ਪੀਰ ਗਈ ਬਾਧੀ ਮਨਿ ਧੀਰਾ ਮੋਹਿਓ ਅਨਦ ਧੁਨੀ ॥ ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ ਰਹਨੁ ਨ ਜਾਇ ਖਿਨੀ ॥੧॥

Ang 829

bilaaval mahalaa panjavaa ||
apane sevak kau kabahu na bisaarahu ||
aur laagahu suaamee prabh mere poorab preet gobi(n)dh beechaarahu ||1|| rahaau ||
patit paavan prabh biradh tum(h)aaro hamare dhokh ridhai mat dhaarahu ||
jeevan praan har dhan sukh tum hee haumai paTal kirapaa kar jaarahu ||1||
jal bihoon meen kat jeevan dhoodh binaa rahan kat baaro ||
jan naanak piaas charan kamalan(h) kee pekh dharas suaamee sukh saaro ||2||7||123||
bilaaval mahalaa panjavaa ||
aagai paachhai kusal bhiaa ||
gur poorai pooree sabh raakhee paarabraham prabh keenee miaa ||1|| rahaau ||
man tan rav rahiaa har preetam dhookh dharadh sagalaa miT giaa ||
saa(n)t sahaj aanadh gun gaae dhoot dhusaT sabh hoe khiaa ||1||
gun avagun prabh kachh na beechaario kar kirapaa apunaa kar liaa ||
atul baddaiee achut abinaasee naanak ucharai har kee jiaa ||2||8||124||
bilaaval mahalaa panjavaa ||
bin bhai bhagatee taran kaise ||
karahu anugrahu patit udhaaran raakh suaamee aap bharose ||1|| rahaau ||
simaran nahee aavat firat madh maavat bikhiaa raataa suaan jaise ||
aaudh bihaavat adhik mohaavat paap kamaavat budde aaise ||1||
saran dhukh bha(n)jan purakh nira(n)jan saadhoo sa(n)gat ravan jaise ||
kesav kales naas agh kha(n)ddan naanak jeevat dharas dhise ||2||9||125||
raag bilaaval mahalaa panjavaa dhupadhe ghar nauvaa
ikOankaar satigur prasaadh ||
aapeh mel le ||
jab te saran tumaaree aae tab te dhokh ge ||1|| rahaau ||
taj abhimaan ar chi(n)t biraanee saadheh saran pe ||
jap jap naam tum(h)aaro preetam tan te rog khe ||1||
mahaa mugadh ajaan agiaanee raakhe dhaar dhe ||
kahu naanak gur pooraa bheTio aavan jaan rahe ||2||1||126||
bilaaval mahalaa panjavaa ||
jeevau naam sunee ||
jau suprasa(n)n bhe gur poore tab meree aas punee ||1|| rahaau ||
peer giee baadhee man dheeraa mohio anadh dhunee ||
aupajio chaau milan prabh preetam rahan na jai khinee ||1||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us