ਜੋਗ ਜਗ ਨਿਹਫਲ ਤਿਹ ਮਾਨਉ ਜੋ ਪ੍ਰਭ ਜਸੁ ਬਿਸਰਾਵੈ ॥੧॥
ਮਾਨ ਮੋਹ ਦੋਨੋ ਕਉ ਪਰਹਰਿ ਗੋਬਿੰਦ ਕੇ ਗੁਨ ਗਾਵੈ ॥ ਕਹੁ ਨਾਨਕ ਇਹ ਬਿਧਿ ਕੋ ਪ੍ਰਾਨੀ ਜੀਵਨ ਮੁਕਤਿ ਕਹਾਵੈ ॥੨॥੨॥
ਬਿਲਾਵਲੁ ਮਹਲਾ ੯ ॥
ਜਾ ਮੈ ਭਜਨੁ ਰਾਮ ਕੋ ਨਾਹੀ ॥ ਤਿਹ ਨਰ ਜਨਮੁ ਅਕਾਰਥੁ ਖੋਇਆ ਯਹ ਰਾਖਹੁ ਮਨ ਮਾਹੀ ॥੧॥ ਰਹਾਉ ॥
ਤੀਰਥ ਕਰੈ ਬ੍ਰਤ ਫੁਨਿ ਰਾਖੈ ਨਹ ਮਨੂਆ ਬਸਿ ਜਾ ਕੋ ॥ ਨਿਹਫਲ ਧਰਮੁ ਤਾਹਿ ਤੁਮ ਮਾਨਹੁ ਸਾਚੁ ਕਹਤ ਮੈ ਯਾ ਕਉ ॥੧॥
ਜੈਸੇ ਪਾਹਨੁ ਜਲ ਮਹਿ ਰਾਖਿਓ ਭੇਦੈ ਨਾਹਿ ਤਿਹ ਪਾਨੀ ॥ ਤੈਸੇ ਹੀ ਤੁਮ ਤਾਹਿ ਪਛਾਨਹੁ ਭਗਤਿ ਹੀਨ ਜੋ ਪ੍ਰਾਨੀ ॥੨॥
ਕਲ ਮੈ ਮੁਕਤਿ ਨਾਮ ਤੇ ਪਾਵਤ ਗੁਰੁ ਯਹ ਭੇਦੁ ਬਤਾਵੈ ॥ ਕਹੁ ਨਾਨਕ ਸੋਈ ਨਰੁ ਗਰੂਆ ਜੋ ਪ੍ਰਭ ਕੇ ਗੁਨ ਗਾਵੈ ॥੩॥੩॥
ਬਿਲਾਵਲੁ ਅਸਟਪਦੀਆ ਮਹਲਾ ੧ ਘਰੁ ੧੦
ੴ ਸਤਿਗੁਰ ਪ੍ਰਸਾਦਿ ॥
ਨਿਕਟਿ ਵਸੈ ਦੇਖੈ ਸਭੁ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਵਿਣੁ ਭੈ ਪਇਐ ਭਗਤਿ ਨ ਹੋਈ ॥ ਸਬਦਿ ਰਤੇ ਸਦਾ ਸੁਖੁ ਹੋਈ ॥੧॥
ਐਸਾ ਗਿਆਨੁ ਪਦਾਰਥੁ ਨਾਮੁ ॥ ਗੁਰਮੁਖਿ ਪਾਵਸਿ ਰਸਿ ਰਸਿ ਮਾਨੁ ॥੧॥ ਰਹਾਉ ॥
ਗਿਆਨੁ ਗਿਆਨੁ ਕਥੈ ਸਭੁ ਕੋਈ ॥ ਕਥਿ ਕਥਿ ਬਾਦੁ ਕਰੇ ਦੁਖੁ ਹੋਈ ॥ ਕਥਿ ਕਹਣੈ ਤੇ ਰਹੈ ਨ ਕੋਈ ॥ ਬਿਨੁ ਰਸ ਰਾਤੇ ਮੁਕਤਿ ਨ ਹੋਈ ॥੨॥
ਗਿਆਨੁ ਧਿਆਨੁ ਸਭੁ ਗੁਰ ਤੇ ਹੋਈ ॥ ਸਾਚੀ ਰਹਤ ਸਾਚਾ ਮਨਿ ਸੋਈ ॥ ਮਨਮੁਖ ਕਥਨੀ ਹੈ ਪਰੁ ਰਹਤ ਨ ਹੋਈ ॥ ਨਾਵਹੁ ਭੂਲੇ ਥਾਉ ਨ ਕੋਈ ॥੩॥
ਮਨੁ ਮਾਇਆ ਬੰਧਿਓ ਸਰ ਜਾਲਿ ॥ ਘਟਿ ਘਟਿ ਬਿਆਪਿ ਰਹਿਓ ਬਿਖੁ ਨਾਲਿ ॥ ਜੋ ਆਂਜੈ ਸੋ ਦੀਸੈ ਕਾਲਿ ॥ ਕਾਰਜੁ ਸੀਧੋ ਰਿਦੈ ਸਮ੍ਹ੍ਹਾਲਿ ॥੪॥
ਸੋ ਗਿਆਨੀ ਜਿਨਿ ਸਬਦਿ ਲਿਵ ਲਾਈ ॥ ਮਨਮੁਖਿ ਹਉਮੈ ਪਤਿ ਗਵਾਈ ॥ ਆਪੇ ਕਰਤੈ ਭਗਤਿ ਕਰਾਈ ॥ ਗੁਰਮੁਖਿ ਆਪੇ ਦੇ ਵਡਿਆਈ ॥੫॥
ਰੈਣਿ ਅੰਧਾਰੀ ਨਿਰਮਲ ਜੋਤਿ ॥ ਨਾਮ ਬਿਨਾ ਝੂਠੇ ਕੁਚਲ ਕਛੋਤਿ ॥ ਬੇਦੁ ਪੁਕਾਰੈ ਭਗਤਿ ਸਰੋਤਿ ॥ ਸੁਣਿ ਸੁਣਿ ਮਾਨੈ ਵੇਖੈ ਜੋਤਿ ॥੬॥
ਸਾਸਤ੍ਰ ਸਿਮ੍ਰਿਤਿ ਨਾਮੁ ਦ੍ਰਿੜਾਮੰ ॥ ਗੁਰਮੁਖਿ ਸਾਂਤਿ ਊਤਮ ਕਰਾਮੰ ॥ ਮਨਮੁਖਿ ਜੋਨੀ ਦੂਖ ਸਹਾਮੰ ॥ ਬੰਧਨ ਤੂਟੇ ਇਕੁ ਨਾਮੁ ਵਸਾਮੰ ॥੭॥
ਮੰਨੇ ਨਾਮੁ ਸਚੀ ਪਤਿ ਪੂਜਾ ॥ ਕਿਸੁ ਵੇਖਾ ਨਾਹੀ ਕੋ ਦੂਜਾ ॥ ਦੇਖਿ ਕਹਉ ਭਾਵੈ ਮਨਿ ਸੋਇ ॥ ਨਾਨਕੁ ਕਹੈ ਅਵਰੁ ਨਹੀ ਕੋਇ ॥੮॥੧॥
jog jag nihafal teh maanau jo prabh jas bisaraavai ||1||
maan moh dhono kau parahar gobi(n)dh ke gun gaavai ||
kahu naanak ieh bidh ko praanee jeevan mukat kahaavai ||2||2||
bilaaval mahalaa nauvaa ||
jaa mai bhajan raam ko naahee ||
teh nar janam akaarath khoiaa yeh raakhahu man maahee ||1|| rahaau ||
teerath karai brat fun raakhai neh manooaa bas jaa ko ||
nihafal dharam taeh tum maanahu saach kahat mai yaa kau ||1||
jaise paahan jal meh raakhio bhedhai naeh teh paanee ||
taise hee tum taeh pachhaanahu bhagat heen jo praanee ||2||
kal mai mukat naam te paavat gur yeh bhedh bataavai ||
kahu naanak soiee nar garooaa jo prabh ke gun gaavai ||3||3||
bilaaval asaTapadheeaa mahalaa pehilaa ghar dasvaa
ikOankaar satigur prasaadh ||
nikaT vasai dhekhai sabh soiee ||
gurmukh viralaa boojhai koiee ||
vin bhai piaai bhagat na hoiee ||
sabadh rate sadhaa sukh hoiee ||1||
aaisaa giaan padhaarath naam ||
gurmukh paavas ras ras maan ||1|| rahaau ||
giaan giaan kathai sabh koiee ||
kath kath baadh kare dhukh hoiee ||
kath kahanai te rahai na koiee ||
bin ras raate mukat na hoiee ||2||
giaan dhiaan sabh gur te hoiee ||
saachee rahat saachaa man soiee ||
manmukh kathanee hai par rahat na hoiee ||
naavahu bhoole thaau na koiee ||3||
man maiaa ba(n)dhio sar jaal ||
ghaT ghaT biaap rahio bikh naal ||
jo aa(n)jai so dheesai kaal ||
kaaraj seedho ridhai sam(h)aal ||4||
so giaanee jin sabadh liv laiee ||
manmukh haumai pat gavaiee ||
aape karatai bhagat karaiee ||
gurmukh aape dhe vaddiaaiee ||5||
rain a(n)dhaaree niramal jot ||
naam binaa jhooThe kuchal kachhot ||
bedh pukaarai bhagat sarot ||
sun sun maanai vekhai jot ||6||
saasatr simirat naam dhiraRaama(n) ||
gurmukh saa(n)t uootam karaama(n) ||
manmukh jonee dhookh sahaama(n) ||
ba(n)dhan tooTe ik naam vasaama(n) ||7||
ma(n)ne naam sachee pat poojaa ||
kis vekhaa naahee ko dhoojaa ||
dhekh kahau bhaavai man soi ||
naanak kahai avar nahee koi ||8||1||