ਬਿਲਾਵਲੁ ਮਹਲਾ ੧ ॥
ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥
ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥
ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥ ਧਨੁ ਲੋਕਾਂ ਤਨੁ ਭਸਮੈ ਢੇਰੀ ॥ ਖਾਕੂ ਖਾਕੁ ਰਲੈ ਸਭੁ ਫੈਲੁ ॥ ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥
ਗੀਤ ਰਾਗ ਘਨ ਤਾਲ ਸਿ ਕੂਰੇ ॥ ਤ੍ਰਿਹੁ ਗੁਣ ਉਪਜੈ ਬਿਨਸੈ ਦੂਰੇ ॥ ਦੂਜੀ ਦੁਰਮਤਿ ਦਰਦੁ ਨ ਜਾਇ ॥ ਛੂਟੈ ਗੁਰਮੁਖਿ ਦਾਰੂ ਗੁਣ ਗਾਇ ॥੩॥
ਧੋਤੀ ਊਜਲ ਤਿਲਕੁ ਗਲਿ ਮਾਲਾ ॥ ਅੰਤਰਿ ਕ੍ਰੋਧੁ ਪੜਹਿ ਨਾਟ ਸਾਲਾ ॥ ਨਾਮੁ ਵਿਸਾਰਿ ਮਾਇਆ ਮਦੁ ਪੀਆ ॥ ਬਿਨੁ ਗੁਰ ਭਗਤਿ ਨਾਹੀ ਸੁਖੁ ਥੀਆ ॥੪॥
ਸੂਕਰ ਸੁਆਨ ਗਰਧਭ ਮੰਜਾਰਾ ॥ ਪਸੂ ਮਲੇਛ ਨੀਚ ਚੰਡਾਲਾ ॥ ਗੁਰ ਤੇ ਮੁਹੁ ਫੇਰੇ ਤਿਨੑ ਜੋਨਿ ਭਵਾਈਐ ॥ ਬੰਧਨਿ ਬਾਧਿਆ ਆਈਐ ਜਾਈਐ ॥੫॥
ਗੁਰ ਸੇਵਾ ਤੇ ਲਹੈ ਪਦਾਰਥੁ ॥ ਹਿਰਦੈ ਨਾਮੁ ਸਦਾ ਕਿਰਤਾਰਥੁ ॥ ਸਾਚੀ ਦਰਗਹ ਪੂਛ ਨ ਹੋਇ ॥ ਮਾਨੇ ਹੁਕਮੁ ਸੀਝੈ ਦਰਿ ਸੋਇ ॥੬॥
ਸਤਿਗੁਰੁ ਮਿਲੈ ਤ ਤਿਸ ਕਉ ਜਾਣੈ ॥ ਰਹੈ ਰਜਾਈ ਹੁਕਮੁ ਪਛਾਣੈ ॥ ਹੁਕਮੁ ਪਛਾਣਿ ਸਚੈ ਦਰਿ ਵਾਸੁ ॥ ਕਾਲ ਬਿਕਾਲ ਸਬਦਿ ਭਏ ਨਾਸੁ ॥੭॥
ਰਹੈ ਅਤੀਤੁ ਜਾਣੈ ਸਭੁ ਤਿਸ ਕਾ ॥ ਤਨੁ ਮਨੁ ਅਰਪੈ ਹੈ ਇਹੁ ਜਿਸ ਕਾ ॥ ਨਾ ਓਹੁ ਆਵੈ ਨਾ ਓਹੁ ਜਾਇ ॥ ਨਾਨਕ ਸਾਚੇ ਸਾਚਿ ਸਮਾਇ ॥੮॥੨॥
ਬਿਲਾਵਲੁ ਮਹਲਾ ੩ ਅਸਟਪਦੀ ਘਰੁ ੧੦
ੴ ਸਤਿਗੁਰ ਪ੍ਰਸਾਦਿ ॥
ਜਗੁ ਕਊਆ ਮੁਖਿ ਚੁੰਚ ਗਿਆਨੁ ॥ ਅੰਤਰਿ ਲੋਭੁ ਝੂਠੁ ਅਭਿਮਾਨੁ ॥ ਬਿਨੁ ਨਾਵੈ ਪਾਜੁ ਲਹਗੁ ਨਿਦਾਨਿ ॥੧॥
ਸਤਿਗੁਰ ਸੇਵਿ ਨਾਮੁ ਵਸੈ ਮਨਿ ਚੀਤਿ ॥ ਗੁਰੁ ਭੇਟੇ ਹਰਿ ਨਾਮੁ ਚੇਤਾਵੈ ਬਿਨੁ ਨਾਵੈ ਹੋਰ ਝੂਠੁ ਪਰੀਤਿ ॥੧॥ ਰਹਾਉ ॥
ਗੁਰਿ ਕਹਿਆ ਸਾ ਕਾਰ ਕਮਾਵਹੁ ॥ ਸਬਦੁ ਚੀਨੑਿ ਸਹਜ ਘਰਿ ਆਵਹੁ ॥ ਸਾਚੈ ਨਾਇ ਵਡਾਈ ਪਾਵਹੁ ॥੨॥
ਆਪਿ ਨ ਬੂਝੈ ਲੋਕ ਬੁਝਾਵੈ ॥ ਮਨ ਕਾ ਅੰਧਾ ਅੰਧੁ ਕਮਾਵੈ ॥ ਦਰੁ ਘਰੁ ਮਹਲੁ ਠਉਰੁ ਕੈਸੇ ਪਾਵੈ ॥੩॥
ਹਰਿ ਜੀਉ ਸੇਵੀਐ ਅੰਤਰਜਾਮੀ ॥ ਘਟ ਘਟ ਅੰਤਰਿ ਜਿਸ ਕੀ ਜੋਤਿ ਸਮਾਨੀ ॥ ਤਿਸੁ ਨਾਲਿ ਕਿਆ ਚਲੈ ਪਹਨਾਮੀ ॥੪॥
bilaaval mahalaa pehilaa ||
man kaa kahiaa manasaa karai ||
eih man pu(n)n paap ucharai ||
maiaa madh maate tirapat na aavai ||
tirapat mukat man saachaa bhaavai ||1||
tan dhan kalat sabh dhekh abhimaanaa ||
bin naavai kichh sa(n)g na jaanaa ||1|| rahaau ||
keecheh ras bhog khuseeaa man keree ||
dhan lokaa(n) tan bhasamai dderee ||
khaakoo khaak ralai sabh fail ||
bin sabadhai nahee utarai mail ||2||
geet raag ghan taal s koore ||
tirahu gun upajai binasai dhoore ||
dhoojee dhuramat dharadh na jai ||
chhooTai gurmukh dhaaroo gun gai ||3||
dhotee uoojal tilak gal maalaa ||
a(n)tar karodh paReh naaT saalaa ||
naam visaar maiaa madh peeaa ||
bin gur bhagat naahee sukh theeaa ||4||
sookar suaan garadhabh ma(n)jaaraa ||
pasoo malechh neech cha(n)ddaalaa ||
gur te muh fere tin(h) jon bhavaieeaai ||
ba(n)dhan baadhiaa aaieeaai jaieeaai ||5||
gur sevaa te lahai padhaarath ||
hiradhai naam sadhaa kirataarath ||
saachee dharageh poochh na hoi ||
maane hukam seejhai dhar soi ||6||
satigur milai ta tis kau jaanai ||
rahai rajaiee hukam pachhaanai ||
hukam pachhaan sachai dhar vaas ||
kaal bikaal sabadh bhe naas ||7||
rahai ateet jaanai sabh tis kaa ||
tan man arapai hai ih jis kaa ||
naa oh aavai naa oh jai ||
naanak saache saach samai ||8||2||
bilaaval mahalaa teejaa asaTapadhee ghar dasvaa
ikOankaar satigur prasaadh ||
jag kuooaa mukh chu(n)ch giaan ||
a(n)tar lobh jhooTh abhimaan ||
bin naavai paaj lahag nidhaan ||1||
satigur sev naam vasai man cheet ||
gur bheTe har naam chetaavai bin naavai hor jhooTh pareet ||1|| rahaau ||
gur kahiaa saa kaar kamaavahu ||
sabadh cheeni(h) sahaj ghar aavahu ||
saachai nai vaddaiee paavahu ||2||
aap na boojhai lok bujhaavai ||
man kaa a(n)dhaa a(n)dh kamaavai ||
dhar ghar mahal Thaur kaise paavai ||3||
har jeeau seveeaai a(n)tarajaamee ||
ghaT ghaT a(n)tar jis kee jot samaanee ||
tis naal kiaa chalai pahanaamee ||4||