ਸਾਚਾ ਨਾਮੁ ਸਾਚੈ ਸਬਦਿ ਜਾਨੈ ॥ ਆਪੈ ਆਪੁ ਮਿਲੈ ਚੂਕੈ ਅਭਿਮਾਨੈ ॥ ਗੁਰਮੁਖਿ ਨਾਮੁ ਸਦਾ ਸਦਾ ਵਖਾਨੈ ॥੫॥
ਸਤਿਗੁਰਿ ਸੇਵਿਐ ਦੂਜੀ ਦੁਰਮਤਿ ਜਾਈ ॥ ਅਉਗਣ ਕਾਟਿ ਪਾਪਾ ਮਤਿ ਖਾਈ ॥ ਕੰਚਨ ਕਾਇਆ ਜੋਤੀ ਜੋਤਿ ਸਮਾਈ ॥੬॥
ਸਤਿਗੁਰਿ ਮਿਲਿਐ ਵਡੀ ਵਡਿਆਈ ॥ ਦੁਖੁ ਕਾਟੈ ਹਿਰਦੈ ਨਾਮੁ ਵਸਾਈ ॥ ਨਾਮਿ ਰਤੇ ਸਦਾ ਸੁਖੁ ਪਾਈ ॥੭॥
ਗੁਰਮਤਿ ਮਾਨਿਆ ਕਰਣੀ ਸਾਰੁ ॥ ਗੁਰਮਤਿ ਮਾਨਿਆ ਮੋਖ ਦੁਆਰੁ ॥ ਨਾਨਕ ਗੁਰਮਤਿ ਮਾਨਿਆ ਪਰਵਾਰੈ ਸਾਧਾਰੁ ॥੮॥੧॥੩॥
ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧
ੴ ਸਤਿਗੁਰ ਪ੍ਰਸਾਦਿ ॥
ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥
ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥
ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥ ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥
ਕੰਚਨ ਕੋਟੁ ਬਹੁ ਮਾਣਕਿ ਭਰਿਆ ਜਾਗੇ ਗਿਆਨ ਤਤਿ ਲਿਵ ਲਈਆ ॥ ਤਸਕਰ ਹੇਰੂ ਆਇ ਲੁਕਾਨੇ ਗੁਰ ਕੈ ਸਬਦਿ ਪਕੜਿ ਬੰਧਿ ਪਈਆ ॥੩॥
ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ ਸਬਦੁ ਗੁਰੁ ਪਾਰਿ ਲੰਘਈਆ ॥ ਜਮੁ ਜਾਗਾਤੀ ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ ॥੪॥
ਹਰਿ ਗੁਣ ਗਾਵੈ ਸਦਾ ਦਿਨੁ ਰਾਤੀ ਮੈ ਹਰਿ ਜਸੁ ਕਹਤੇ ਅੰਤੁ ਨ ਲਹੀਆ ॥ ਗੁਰਮੁਖਿ ਮਨੂਆ ਇਕਤੁ ਘਰਿ ਆਵੈ ਮਿਲਉ ਗੋੁਪਾਲ ਨੀਸਾਨੁ ਬਜਈਆ ॥੫॥
ਨੈਨੀ ਦੇਖਿ ਦਰਸੁ ਮਨੁ ਤ੍ਰਿਪਤੈ ਸ੍ਰਵਨ ਬਾਣੀ ਗੁਰ ਸਬਦੁ ਸੁਣਈਆ ॥ ਸੁਨਿ ਸੁਨਿ ਆਤਮ ਦੇਵ ਹੈ ਭੀਨੇ ਰਸਿ ਰਸਿ ਰਾਮ ਗੋਪਾਲ ਰਵਈਆ ॥੬॥
ਤ੍ਰੈ ਗੁਣ ਮਾਇਆ ਮੋਹਿ ਵਿਆਪੇ ਤੁਰੀਆ ਗੁਣੁ ਹੈ ਗੁਰਮੁਖਿ ਲਹੀਆ ॥ ਏਕ ਦ੍ਰਿਸਟਿ ਸਭ ਸਮ ਕਰਿ ਜਾਣੈ ਨਦਰੀ ਆਵੈ ਸਭੁ ਬ੍ਰਹਮੁ ਪਸਰਈਆ ॥੭॥
ਰਾਮ ਨਾਮੁ ਹੈ ਜੋਤਿ ਸਬਾਈ ਗੁਰਮੁਖਿ ਆਪੇ ਅਲਖੁ ਲਖਈਆ ॥ ਨਾਨਕ ਦੀਨ ਦਇਆਲ ਭਏ ਹੈ ਭਗਤਿ ਭਾਇ ਹਰਿ ਨਾਮਿ ਸਮਈਆ ॥੮॥੧॥੪॥
ਬਿਲਾਵਲੁ ਮਹਲਾ ੪ ॥
ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥
saachaa naam saachai sabadh jaanai ||
aapai aap milai chookai abhimaanai ||
gurmukh naam sadhaa sadhaa vakhaanai ||5||
satigur seviaai dhoojee dhuramat jaiee ||
aaugan kaaT paapaa mat khaiee ||
ka(n)chan kaiaa jotee jot samaiee ||6||
satigur miliaai vaddee vaddiaaiee ||
dhukh kaaTai hiradhai naam vasaiee ||
naam rate sadhaa sukh paiee ||7||
gurmat maaniaa karanee saar ||
gurmat maaniaa mokh dhuaar ||
naanak gurmat maaniaa paravaarai saadhaar ||8||1||3||
bilaaval mahalaa chauthhaa asaTapadheeaa ghar gayaarvaa
ikOankaar satigur prasaadh ||
aapai aap khai hau meTai anadhin har ras geet gavieeaa ||
gurmukh parachai ka(n)chan kaiaa nirabhau jotee jot milieeaa ||1||
mai har har naam adhaar ramieeaa ||
khin pal reh na sakau bin naavai gurmukh har har paaTh paRieeaa ||1|| rahaau ||
ek girahu dhas dhuaar hai jaa ke ahinis tasakar pa(n)ch chor lagieeaa ||
dharam arath sabh hir le jaaveh manmukh a(n)dhule khabar na pieeaa ||2||
ka(n)chan koT bahu maanak bhariaa jaage giaan tat liv lieeaa ||
tasakar heroo aai lukaane gur kai sabadh pakaR ba(n)dh pieeaa ||3||
har har naam pot bohithaa khevaT sabadh gur paar la(n)ghieeaa ||
jam jaagaatee neR na aavai naa ko tasakar chor lagieeaa ||4||
har gun gaavai sadhaa dhin raatee mai har jas kahate a(n)t na laheeaa ||
gurmukh manooaa ikat ghar aavai milau guopaal neesaan bajieeaa ||5||
nainee dhekh dharas man tirapatai sravan baanee gur sabadh sunieeaa ||
sun sun aatam dhev hai bheene ras ras raam gopaal ravieeaa ||6||
trai gun maiaa moh viaape tureeaa gun hai gurmukh laheeaa ||
ek dhirasaT sabh sam kar jaanai nadharee aavai sabh braham pasarieeaa ||7||
raam naam hai jot sabaiee gurmukh aape alakh lakhieeaa ||
naanak dheen dhiaal bhe hai bhagat bhai har naam samieeaa ||8||1||4||
bilaaval mahalaa chauthhaa ||
har har naam seetal jal dhiaavahu har cha(n)dhan vaas suga(n)dh ga(n)dhieeaa ||