Sri Guru Granth Sahib

ਅੰਗ ੮੩੫

ਹਰਿ ਹਰਿ ਉਸਤਤਿ ਕਰੈ ਦਿਨੁ ਰਾਤੀ ਰਖਿ ਰਖਿ ਚਰਣ ਹਰਿ ਤਾਲ ਪੂਰਈਆ ॥੫॥
ਹਰਿ ਕੈ ਰੰਗਿ ਰਤਾ ਮਨੁ ਗਾਵੈ ਰਸਿ ਰਸਾਲ ਰਸਿ ਸਬਦੁ ਰਵਈਆ ॥ ਨਿਜ ਘਰਿ ਧਾਰ ਚੁਐ ਅਤਿ ਨਿਰਮਲ ਜਿਨਿ ਪੀਆ ਤਿਨ ਹੀ ਸੁਖੁ ਲਹੀਆ ॥੬॥
ਮਨਹਠਿ ਕਰਮ ਕਰੈ ਅਭਿਮਾਨੀ ਜਿਉ ਬਾਲਕ ਬਾਲੂ ਘਰ ਉਸਰਈਆ ॥ ਆਵੈ ਲਹਰਿ ਸਮੁੰਦ ਸਾਗਰ ਕੀ ਖਿਨ ਮਹਿ ਭਿੰਨ ਭਿੰਨ ਢਹਿ ਪਈਆ ॥੭॥
ਹਰਿ ਸਰੁ ਸਾਗਰੁ ਹਰਿ ਹੈ ਆਪੇ ਇਹੁ ਜਗੁ ਹੈ ਸਭੁ ਖੇਲੁ ਖੇਲਈਆ ॥ ਜਿਉ ਜਲ ਤਰੰਗ ਜਲੁ ਜਲਹਿ ਸਮਾਵਹਿ ਨਾਨਕ ਆਪੇ ਆਪਿ ਰਮਈਆ ॥੮॥੩॥੬॥
ਬਿਲਾਵਲੁ ਮਹਲਾ ੪ ॥
ਸਤਿਗੁਰੁ ਪਰਚੈ ਮਨਿ ਮੁੰਦ੍ਰਾ ਪਾਈ ਗੁਰ ਕਾ ਸਬਦੁ ਤਨਿ ਭਸਮ ਦ੍ਰਿੜਈਆ ॥ ਅਮਰ ਪਿੰਡ ਭਏ ਸਾਧੂ ਸੰਗਿ ਜਨਮ ਮਰਣ ਦੋਊ ਮਿਟਿ ਗਈਆ ॥੧॥
ਮੇਰੇ ਮਨ ਸਾਧਸੰਗਤਿ ਮਿਲਿ ਰਹੀਆ ॥ ਕ੍ਰਿਪਾ ਕਰਹੁ ਮਧਸੂਦਨ ਮਾਧਉ ਮੈ ਖਿਨੁ ਖਿਨੁ ਸਾਧੂ ਚਰਣ ਪਖਈਆ ॥੧॥ ਰਹਾਉ ॥
ਤਜੈ ਗਿਰਸਤੁ ਭਇਆ ਬਨ ਵਾਸੀ ਇਕੁ ਖਿਨੁ ਮਨੂਆ ਟਿਕੈ ਨ ਟਿਕਈਆ ॥ ਧਾਵਤੁ ਧਾਇ ਤਦੇ ਘਰਿ ਆਵੈ ਹਰਿ ਹਰਿ ਸਾਧੂ ਸਰਣਿ ਪਵਈਆ ॥੨॥
ਧੀਆ ਪੂਤ ਛੋਡਿ ਸੰਨਿਆਸੀ ਆਸਾ ਆਸ ਮਨਿ ਬਹੁਤੁ ਕਰਈਆ ॥ ਆਸਾ ਆਸ ਕਰੈ ਨਹੀ ਬੂਝੈ ਗੁਰ ਕੈ ਸਬਦਿ ਨਿਰਾਸ ਸੁਖੁ ਲਹੀਆ ॥੩॥
ਉਪਜੀ ਤਰਕ ਦਿਗੰਬਰੁ ਹੋਆ ਮਨੁ ਦਹ ਦਿਸ ਚਲਿ ਚਲਿ ਗਵਨੁ ਕਰਈਆ ॥ ਪ੍ਰਭਵਨੁ ਕਰੈ ਬੂਝੈ ਨਹੀ ਤ੍ਰਿਸਨਾ ਮਿਲਿ ਸੰਗਿ ਸਾਧ ਦਇਆ ਘਰੁ ਲਹੀਆ ॥੪॥
ਆਸਣ ਸਿਧ ਸਿਖਹਿ ਬਹੁਤੇਰੇ ਮਨਿ ਮਾਗਹਿ ਰਿਧਿ ਸਿਧਿ ਚੇਟਕ ਚੇਟਕਈਆ ॥ ਤ੍ਰਿਪਤਿ ਸੰਤੋਖੁ ਮਨਿ ਸਾਂਤਿ ਨ ਆਵੈ ਮਿਲਿ ਸਾਧੂ ਤ੍ਰਿਪਤਿ ਹਰਿ ਨਾਮਿ ਸਿਧਿ ਪਈਆ ॥੫॥
ਅੰਡਜ ਜੇਰਜ ਸੇਤਜ ਉਤਭੁਜ ਸਭਿ ਵਰਨ ਰੂਪ ਜੀਅ ਜੰਤ ਉਪਈਆ ॥ ਸਾਧੂ ਸਰਣਿ ਪਰੈ ਸੋ ਉਬਰੈ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਚੰਡਾਲੁ ਚੰਡਈਆ ॥੬॥
ਨਾਮਾ ਜੈਦੇਉ ਕੰਬੀਰੁ ਤ੍ਰਿਲੋਚਨੁ ਅਉਜਾਤਿ ਰਵਿਦਾਸੁ ਚਮਿਆਰੁ ਚਮਈਆ ॥ ਜੋ ਜੋ ਮਿਲੈ ਸਾਧੂ ਜਨ ਸੰਗਤਿ ਧਨੁ ਧੰਨਾ ਜਟੁ ਸੈਣੁ ਮਿਲਿਆ ਹਰਿ ਦਈਆ ॥੭॥
ਸੰਤ ਜਨਾ ਕੀ ਹਰਿ ਪੈਜ ਰਖਾਈ ਭਗਤਿ ਵਛਲੁ ਅੰਗੀਕਾਰੁ ਕਰਈਆ ॥ ਨਾਨਕ ਸਰਣਿ ਪਰੇ ਜਗਜੀਵਨ ਹਰਿ ਹਰਿ ਕਿਰਪਾ ਧਾਰਿ ਰਖਈਆ ॥੮॥੪॥੭॥
ਬਿਲਾਵਲੁ ਮਹਲਾ ੪ ॥
ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥

Ang 835

har har usatat karai dhin raatee rakh rakh charan har taal poorieeaa ||5||
har kai ra(n)g rataa man gaavai ras rasaal ras sabadh ravieeaa ||
nij ghar dhaar chuaai at niramal jin peeaa tin hee sukh laheeaa ||6||
manahaTh karam karai abhimaanee jiau baalak baaloo ghar usarieeaa ||
aavai lahar samu(n)dh saagar kee khin meh bhi(n)n bhi(n)n ddeh pieeaa ||7||
har sar saagar har hai aape ih jag hai sabh khel khelieeaa ||
jiau jal tara(n)g jal jaleh samaaveh naanak aape aap ramieeaa ||8||3||6||
bilaaval mahalaa chauthhaa ||
satigur parachai man mu(n)dhraa paiee gur kaa sabadh tan bhasam dhiraRieeaa ||
amar pi(n)dd bhe saadhoo sa(n)g janam maran dhouoo miT gieeaa ||1||
mere man saadhasa(n)gat mil raheeaa ||
kirapaa karahu madhasoodhan maadhau mai khin khin saadhoo charan pakhieeaa ||1|| rahaau ||
tajai girasat bhiaa ban vaasee ik khin manooaa Tikai na Tikieeaa ||
dhaavat dhai tadhe ghar aavai har har saadhoo saran pavieeaa ||2||
dheeaa poot chhodd sa(n)niaasee aasaa aas man bahut karieeaa ||
aasaa aas karai nahee boojhai gur kai sabadh niraas sukh laheeaa ||3||
aupajee tarak dhiga(n)bar hoaa man dheh dhis chal chal gavan karieeaa ||
prabhavan karai boojhai nahee tirasanaa mil sa(n)g saadh dhiaa ghar laheeaa ||4||
aasan sidh sikheh bahutere man maageh ridh sidh cheTak cheTakieeaa ||
tirapat sa(n)tokh man saa(n)t na aavai mil saadhoo tirapat har naam sidh pieeaa ||5||
a(n)ddaj jeraj setaj utabhuj sabh varan roop jeea ja(n)t upieeaa ||
saadhoo saran parai so ubarai khatree braahaman soodh vais cha(n)ddaal cha(n)ddieeaa ||6||
naamaa jaidheau ka(n)beer tiralochan aaujaat ravidhaas chamiaar chamieeaa ||
jo jo milai saadhoo jan sa(n)gat dhan dha(n)naa jaT sain miliaa har dhieeaa ||7||
sa(n)t janaa kee har paij rakhaiee bhagat vachhal a(n)geekaar karieeaa ||
naanak saran pare jagajeevan har har kirapaa dhaar rakhieeaa ||8||4||7||
bilaaval mahalaa chauthhaa ||
a(n)tar piaas uThee prabh keree sun gur bachan man teer lagieeaa ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us