Sri Guru Granth Sahib

ਅੰਗ ੮੩੬

ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥
ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥
ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥
ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥ ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥
ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥ ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥੪॥
ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥ ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥
ਹਰਿ ਹਰਿ ਹਾਰੁ ਕੰਠਿ ਹੈ ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥ ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ ॥੬॥
ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥ ਕੀਓ ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥੭॥
ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਵਸਿ ਪਈਆ ॥ ਦਇਆ ਦੀਨ ਕਰਹੁ ਰਖਿ ਲੇਵਹੁ ਨਾਨਕ ਹਰਿ ਗੁਰ ਸਰਣਿ ਸਮਈਆ ॥੮॥੫॥੮॥
ਬਿਲਾਵਲੁ ਮਹਲਾ ੪ ॥
ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥ ਗੁਰ ਦੇਖੇ ਸਰਧਾ ਮਨ ਪੂਰੀ ਜਿਉ ਚਾਤ੍ਰਿਕ ਪ੍ਰਿਉ ਪ੍ਰਿਉ ਬੂੰਦ ਮੁਖਿ ਪਈਆ ॥੧॥
ਮਿਲੁ ਮਿਲੁ ਸਖੀ ਹਰਿ ਕਥਾ ਸੁਨਈਆ ॥ ਸਤਿਗੁਰੁ ਦਇਆ ਕਰੇ ਪ੍ਰਭੁ ਮੇਲੇ ਮੈ ਤਿਸੁ ਆਗੈ ਸਿਰੁ ਕਟਿ ਕਟਿ ਪਈਆ ॥੧॥ ਰਹਾਉ ॥
ਰੋਮਿ ਰੋਮਿ ਮਨਿ ਤਨਿ ਇਕ ਬੇਦਨ ਮੈ ਪ੍ਰਭ ਦੇਖੇ ਬਿਨੁ ਨੀਦ ਨ ਪਈਆ ॥ ਬੈਦਕ ਨਾਟਿਕ ਦੇਖਿ ਭੁਲਾਨੇ ਮੈ ਹਿਰਦੈ ਮਨਿ ਤਨਿ ਪ੍ਰੇਮ ਪੀਰ ਲਗਈਆ ॥੨॥
ਹਉ ਖਿਨੁ ਪਲੁ ਰਹਿ ਨ ਸਕਉ ਬਿਨੁ ਪ੍ਰੀਤਮ ਜਿਉ ਬਿਨੁ ਅਮਲੈ ਅਮਲੀ ਮਰਿ ਗਈਆ ॥ ਜਿਨ ਕਉ ਪਿਆਸ ਹੋਇ ਪ੍ਰਭ ਕੇਰੀ ਤਿਨੑ ਅਵਰੁ ਨ ਭਾਵੈ ਬਿਨੁ ਹਰਿ ਕੋ ਦੁਈਆ ॥੩॥
ਕੋਈ ਆਨਿ ਆਨਿ ਮੇਰਾ ਪ੍ਰਭੂ ਮਿਲਾਵੈ ਹਉ ਤਿਸੁ ਵਿਟਹੁ ਬਲਿ ਬਲਿ ਘੁਮਿ ਗਈਆ ॥ ਅਨੇਕ ਜਨਮ ਕੇ ਵਿਛੁੜੇ ਜਨ ਮੇਲੇ ਜਾ ਸਤਿ ਸਤਿ ਸਤਿਗੁਰ ਸਰਣਿ ਪਵਈਆ ॥੪॥

Ang 836

man kee birathaa man hee jaanai avar k jaanai ko peer parieeaa ||1||
raam gur mohan moh man lieeaa ||
hau aakal bikal bhiee gur dhekhe hau loT poT hoi pieeaa ||1|| rahaau ||
hau nirakhat firau sabh dhes dhisa(n)tar mai prabh dhekhan ko bahut man chieeaa ||
man tan kaaT dheau gur aagai jin har prabh maarag pa(n)th dhikhieeaa ||2||
koiee aan sadhesaa dhei prabh keraa ridh a(n)tar man tan meeTh lagieeaa ||
masatak kaaT dheau charanaa tal jo har prabh mele mel milieeaa ||3||
chal chal sakhee ham prabh parabodheh gun kaaman kar har prabh laheeaa ||
bhagat vachhal uaa ko naam kaheeat hai saran prabhoo tis paachhai pieeaa ||4||
khimaa seegaar kare prabh khuseeaa man dheepak gur giaan balieeaa ||
ras ras bhog kare prabh meraa ham tis aagai jeeau kaT kaT pieeaa ||5||
har har haar ka(n)Th hai baniaa man moteechoor vadd gahan gahanieeaa ||
har har saradhaa sej vichhaiee prabh chhodd na sakai bahut man bhieeaa ||6||
kahai prabh avar avar kichh keejai sabh baadh seegaar fokaT fokaTieeaa ||
keeo seegaar milan kai taiee prabh leeo suhaagan thook mukh pieeaa ||7||
ham cheree too agam gusaiee kiaa ham kareh terai vas pieeaa ||
dhiaa dheen karahu rakh levahu naanak har gur saran samieeaa ||8||5||8||
bilaaval mahalaa chauthhaa ||
mai man tan prem agam Thaakur kaa khin khin saradhaa man bahut uThieeaa ||
gur dhekhe saradhaa man pooree jiau chaatirak priau priau boo(n)dh mukh pieeaa ||1||
mil mil sakhee har kathaa sunieeaa ||
satigur dhiaa kare prabh mele mai tis aagai sir kaT kaT pieeaa ||1|| rahaau ||
rom rom man tan ik bedhan mai prabh dhekhe bin needh na pieeaa ||
baidhak naaTik dhekh bhulaane mai hiradhai man tan prem peer lagieeaa ||2||
hau khin pal reh na sakau bin preetam jiau bin amalai amalee mar gieeaa ||
jin kau piaas hoi prabh keree tin(h) avar na bhaavai bin har ko dhuieeaa ||3||
koiee aan aan meraa prabhoo milaavai hau tis viTahu bal bal ghum gieeaa ||
anek janam ke vichhuRe jan mele jaa sat sat satigur saran pavieeaa ||4||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us