ਸੇਜ ਏਕ ਏਕੋ ਪ੍ਰਭੁ ਠਾਕੁਰੁ ਮਹਲੁ ਨ ਪਾਵੈ ਮਨਮੁਖ ਭਰਮਈਆ ॥ ਗੁਰੁ ਗੁਰੁ ਕਰਤ ਸਰਣਿ ਜੇ ਆਵੈ ਪ੍ਰਭੁ ਆਇ ਮਿਲੈ ਖਿਨੁ ਢੀਲ ਨ ਪਈਆ ॥੫॥
ਕਰਿ ਕਰਿ ਕਿਰਿਆਚਾਰ ਵਧਾਏ ਮਨਿ ਪਾਖੰਡ ਕਰਮੁ ਕਪਟ ਲੋਭਈਆ ॥ ਬੇਸੁਆ ਕੈ ਘਰਿ ਬੇਟਾ ਜਨਮਿਆ ਪਿਤਾ ਤਾਹਿ ਕਿਆ ਨਾਮੁ ਸਦਈਆ ॥੬॥
ਪੂਰਬ ਜਨਮਿ ਭਗਤਿ ਕਰਿ ਆਏ ਗੁਰਿ ਹਰਿ ਹਰਿ ਹਰਿ ਹਰਿ ਭਗਤਿ ਜਮਈਆ ॥ ਭਗਤਿ ਭਗਤਿ ਕਰਤੇ ਹਰਿ ਪਾਇਆ ਜਾ ਹਰਿ ਹਰਿ ਹਰਿ ਹਰਿ ਨਾਮਿ ਸਮਈਆ ॥੭॥
ਪ੍ਰਭਿ ਆਣਿ ਆਣਿ ਮਹਿੰਦੀ ਪੀਸਾਈ ਆਪੇ ਘੋਲਿ ਘੋਲਿ ਅੰਗਿ ਲਈਆ ॥ ਜਿਨ ਕਉ ਠਾਕੁਰਿ ਕਿਰਪਾ ਧਾਰੀ ਬਾਹ ਪਕਰਿ ਨਾਨਕ ਕਢਿ ਲਈਆ ॥੮॥੬॥੨॥੧॥੬॥੯॥
ਰਾਗੁ ਬਿਲਾਵਲੁ ਮਹਲਾ ੫ ਅਸਟਪਦੀ ਘਰੁ ੧੨
ੴ ਸਤਿਗੁਰ ਪ੍ਰਸਾਦਿ ॥
ਉਪਮਾ ਜਾਤ ਨ ਕਹੀ ਮੇਰੇ ਪ੍ਰਭ ਕੀ ਉਪਮਾ ਜਾਤ ਨ ਕਹੀ ॥ ਤਜਿ ਆਨ ਸਰਣਿ ਗਹੀ ॥੧॥ ਰਹਾਉ ॥
ਪ੍ਰਭ ਚਰਨ ਕਮਲ ਅਪਾਰ ॥ ਹਉ ਜਾਉ ਸਦ ਬਲਿਹਾਰ ॥ ਮਨਿ ਪ੍ਰੀਤਿ ਲਾਗੀ ਤਾਹਿ ॥ ਤਜਿ ਆਨ ਕਤਹਿ ਨ ਜਾਹਿ ॥੧॥
ਹਰਿ ਨਾਮ ਰਸਨਾ ਕਹਨ ॥ ਮਲ ਪਾਪ ਕਲਮਲ ਦਹਨ ॥ ਚੜਿ ਨਾਵ ਸੰਤ ਉਧਾਰਿ ॥ ਭੈ ਤਰੇ ਸਾਗਰ ਪਾਰਿ ॥੨॥
ਮਨਿ ਡੋਰਿ ਪ੍ਰੇਮ ਪਰੀਤਿ ॥ ਇਹ ਸੰਤ ਨਿਰਮਲ ਰੀਤਿ ॥ ਤਜਿ ਗਏ ਪਾਪ ਬਿਕਾਰ ॥ ਹਰਿ ਮਿਲੇ ਪ੍ਰਭ ਨਿਰੰਕਾਰ ॥੩॥
ਪ੍ਰਭ ਪੇਖੀਐ ਬਿਸਮਾਦ ॥ ਚਖਿ ਅਨਦ ਪੂਰਨ ਸਾਦ ॥ ਨਹ ਡੋਲੀਐ ਇਤ ਊਤ ॥ ਪ੍ਰਭ ਬਸੇ ਹਰਿ ਹਰਿ ਚੀਤ ॥੪॥
ਤਿਨੑ ਨਾਹਿ ਨਰਕ ਨਿਵਾਸੁ ॥ ਨਿਤ ਸਿਮਰਿ ਪ੍ਰਭ ਗੁਣਤਾਸੁ ॥ ਤੇ ਜਮੁ ਨ ਪੇਖਹਿ ਨੈਨ ॥ ਸੁਨਿ ਮੋਹੇ ਅਨਹਤ ਬੈਨ ॥੫॥
ਹਰਿ ਸਰਣਿ ਸੂਰ ਗੁਪਾਲ ॥ ਪ੍ਰਭ ਭਗਤ ਵਸਿ ਦਇਆਲ ॥ ਹਰਿ ਨਿਗਮ ਲਹਹਿ ਨ ਭੇਵ ॥ ਨਿਤ ਕਰਹਿ ਮੁਨਿ ਜਨ ਸੇਵ ॥੬॥
ਦੁਖ ਦੀਨ ਦਰਦ ਨਿਵਾਰ ॥ ਜਾ ਕੀ ਮਹਾ ਬਿਖੜੀ ਕਾਰ ॥ ਤਾ ਕੀ ਮਿਤਿ ਨ ਜਾਨੈ ਕੋਇ ॥ ਜਲਿ ਥਲਿ ਮਹੀਅਲਿ ਸੋਇ ॥੭॥
ਕਰਿ ਬੰਦਨਾ ਲਖ ਬਾਰ ॥ ਥਕਿ ਪਰਿਓ ਪ੍ਰਭ ਦਰਬਾਰ ॥ ਪ੍ਰਭ ਕਰਹੁ ਸਾਧੂ ਧੂਰਿ ॥ ਨਾਨਕ ਮਨਸਾ ਪੂਰਿ ॥੮॥੧॥
ਬਿਲਾਵਲੁ ਮਹਲਾ ੫ ॥
ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥
sej ek eko prabh Thaakur mahal na paavai manmukh bharamieeaa ||
gur gur karat saran je aavai prabh aai milai khin ddeel na pieeaa ||5||
kar kar kiriaachaar vadhaae man paakha(n)dd karam kapaT lobhieeaa ||
besuaa kai ghar beTaa janamiaa pitaa taeh kiaa naam sadhieeaa ||6||
poorab janam bhagat kar aae gur har har har har bhagat jamieeaa ||
bhagat bhagat karate har paiaa jaa har har har har naam samieeaa ||7||
prabh aan aan mahi(n)dhee peesaiee aape ghol ghol a(n)g lieeaa ||
jin kau Thaakur kirapaa dhaaree baeh pakar naanak kadd lieeaa ||8||6||2||1||6||9||
raag bilaaval mahalaa panjavaa asaTapadhee ghar baarvaa
ikOankaar satigur prasaadh ||
aupamaa jaat na kahee mere prabh kee upamaa jaat na kahee ||
taj aan saran gahee ||1|| rahaau ||
prabh charan kamal apaar ||
hau jaau sadh balihaar ||
man preet laagee taeh ||
taj aan kateh na jaeh ||1||
har naam rasanaa kahan ||
mal paap kalamal dhahan ||
chaR naav sa(n)t udhaar ||
bhai tare saagar paar ||2||
man ddor prem pareet ||
eeh sa(n)t niramal reet ||
taj ge paap bikaar ||
har mile prabh nira(n)kaar ||3||
prabh pekheeaai bisamaadh ||
chakh anadh pooran saadh ||
neh ddoleeaai it uoot ||
prabh base har har cheet ||4||
tin(h) naeh narak nivaas || nit simar prabh gunataas ||
te jam na pekheh nain || sun mohe anahat bain ||5||
har saran soor gupaal ||
prabh bhagat vas dhiaal ||
har nigam laheh na bhev ||
nit kareh mun jan sev ||6||
dhukh dheen dharadh nivaar ||
jaa kee mahaa bikhaRee kaar ||
taa kee mit na jaanai koi ||
jal thal maheeal soi ||7||
kar ba(n)dhanaa lakh baar ||
thak pario prabh dharabaar ||
prabh karahu saadhoo dhoor ||
naanak manasaa poor ||8||1||
bilaaval mahalaa panjavaa ||
prabh janam maran nivaar ||
haar pario dhuaar ||
geh charan saadhoo sa(n)g ||
man misaT har har ra(n)g ||