Sri Guru Granth Sahib

ਅੰਗ ੮੪੧

ਬਿਲਾਵਲੁ ਮਹਲਾ ੩ ਵਾਰ ਸਤ ਘਰੁ ੧੦
ੴ ਸਤਿਗੁਰ ਪ੍ਰਸਾਦਿ ॥
ਆਦਿਤ ਵਾਰਿ ਆਦਿ ਪੁਰਖੁ ਹੈ ਸੋਈ ॥ ਆਪੇ ਵਰਤੈ ਅਵਰੁ ਨ ਕੋਈ ॥ ਓਤਿ ਪੋਤਿ ਜਗੁ ਰਹਿਆ ਪਰੋਈ ॥ ਆਪੇ ਕਰਤਾ ਕਰੈ ਸੁ ਹੋਈ ॥ ਨਾਮਿ ਰਤੇ ਸਦਾ ਸੁਖੁ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥੧॥
ਹਿਰਦੈ ਜਪਨੀ ਜਪਉ ਗੁਣਤਾਸਾ ॥ ਹਰਿ ਅਗਮ ਅਗੋਚਰੁ ਅਪਰੰਪਰ ਸੁਆਮੀ ਜਨ ਪਗਿ ਲਗਿ ਧਿਆਵਉ ਹੋਇ ਦਾਸਨਿ ਦਾਸਾ ॥੧॥ ਰਹਾਉ ॥
ਸੋਮਵਾਰਿ ਸਚਿ ਰਹਿਆ ਸਮਾਇ ॥ ਤਿਸ ਕੀ ਕੀਮਤਿ ਕਹੀ ਨ ਜਾਇ ॥ ਆਖਿ ਆਖਿ ਰਹੇ ਸਭਿ ਲਿਵ ਲਾਇ ॥ ਜਿਸੁ ਦੇਵੈ ਤਿਸੁ ਪਲੈ ਪਾਇ ॥ ਅਗਮ ਅਗੋਚਰੁ ਲਖਿਆ ਨ ਜਾਇ ॥ ਗੁਰ ਕੈ ਸਬਦਿ ਹਰਿ ਰਹਿਆ ਸਮਾਇ ॥੨॥
ਮੰਗਲਿ ਮਾਇਆ ਮੋਹੁ ਉਪਾਇਆ ॥ ਆਪੇ ਸਿਰਿ ਸਿਰਿ ਧੰਧੈ ਲਾਇਆ ॥ ਆਪਿ ਬੁਝਾਏ ਸੋਈ ਬੂਝੈ ॥ ਗੁਰ ਕੈ ਸਬਦਿ ਦਰੁ ਘਰੁ ਸੂਝੈ ॥ ਪ੍ਰੇਮ ਭਗਤਿ ਕਰੇ ਲਿਵ ਲਾਇ ॥ ਹਉਮੈ ਮਮਤਾ ਸਬਦਿ ਜਲਾਇ ॥੩॥
ਬੁਧਵਾਰਿ ਆਪੇ ਬੁਧਿ ਸਾਰੁ ॥ ਗੁਰਮੁਖਿ ਕਰਣੀ ਸਬਦੁ ਵੀਚਾਰੁ ॥ ਨਾਮਿ ਰਤੇ ਮਨੁ ਨਿਰਮਲੁ ਹੋਇ ॥ ਹਰਿ ਗੁਣ ਗਾਵੈ ਹਉਮੈ ਮਲੁ ਖੋਇ ॥ ਦਰਿ ਸਚੈ ਸਦ ਸੋਭਾ ਪਾਏ ॥ ਨਾਮਿ ਰਤੇ ਗੁਰ ਸਬਦਿ ਸੁਹਾਏ ॥੪॥
ਲਾਹਾ ਨਾਮੁ ਪਾਏ ਗੁਰ ਦੁਆਰਿ ॥ ਆਪੇ ਦੇਵੈ ਦੇਵਣਹਾਰੁ ॥ ਜੋ ਦੇਵੈ ਤਿਸ ਕਉ ਬਲਿ ਜਾਈਐ ॥ ਗੁਰ ਪਰਸਾਦੀ ਆਪੁ ਗਵਾਈਐ ॥ ਨਾਨਕ ਨਾਮੁ ਰਖਹੁ ਉਰ ਧਾਰਿ ॥ ਦੇਵਣਹਾਰੇ ਕਉ ਜੈਕਾਰੁ ॥੫॥
ਵੀਰਵਾਰਿ ਵੀਰ ਭਰਮਿ ਭੁਲਾਏ ॥ ਪ੍ਰੇਤ ਭੂਤ ਸਭਿ ਦੂਜੈ ਲਾਏ ॥ ਆਪਿ ਉਪਾਏ ਕਰਿ ਵੇਖੈ ਵੇਕਾ ॥ ਸਭਨਾ ਕਰਤੇ ਤੇਰੀ ਟੇਕਾ ॥ ਜੀਅ ਜੰਤ ਤੇਰੀ ਸਰਣਾਈ ॥ ਸੋ ਮਿਲੈ ਜਿਸੁ ਲੈਹਿ ਮਿਲਾਈ ॥੬॥
ਸੁਕ੍ਰਵਾਰਿ ਪ੍ਰਭੁ ਰਹਿਆ ਸਮਾਈ ॥ ਆਪਿ ਉਪਾਇ ਸਭ ਕੀਮਤਿ ਪਾਈ ॥ ਗੁਰਮੁਖਿ ਹੋਵੈ ਸੁ ਕਰੈ ਬੀਚਾਰੁ ॥ ਸਚੁ ਸੰਜਮੁ ਕਰਣੀ ਹੈ ਕਾਰ ॥ ਵਰਤੁ ਨੇਮੁ ਨਿਤਾਪ੍ਰਤਿ ਪੂਜਾ ॥ ਬਿਨੁ ਬੂਝੇ ਸਭੁ ਭਾਉ ਹੈ ਦੂਜਾ ॥੭॥
ਛਨਿਛਰਵਾਰਿ ਸਉਣ ਸਾਸਤ ਬੀਚਾਰੁ ॥ ਹਉਮੈ ਮੇਰਾ ਭਰਮੈ ਸੰਸਾਰੁ ॥ ਮਨਮੁਖੁ ਅੰਧਾ ਦੂਜੈ ਭਾਇ ॥ ਜਮ ਦਰਿ ਬਾਧਾ ਚੋਟਾ ਖਾਇ ॥ ਗੁਰ ਪਰਸਾਦੀ ਸਦਾ ਸੁਖੁ ਪਾਏ ॥ ਸਚੁ ਕਰਣੀ ਸਾਚਿ ਲਿਵ ਲਾਏ ॥੮॥
ਸਤਿਗੁਰੁ ਸੇਵਹਿ ਸੇ ਵਡਭਾਗੀ ॥ ਹਉਮੈ ਮਾਰਿ ਸਚਿ ਲਿਵ ਲਾਗੀ ॥ ਤੇਰੈ ਰੰਗਿ ਰਾਤੇ ਸਹਜਿ ਸੁਭਾਇ ॥

Ang 841

bilaaval mahalaa teejaa vaar sat ghar dasvaa
ikOankaar satigur prasaadh ||
aadhit vaar aadh purakh hai soiee ||
aape varatai avar na koiee ||
ot pot jag rahiaa paroiee ||
aape karataa karai su hoiee ||
naam rate sadhaa sukh hoiee ||
gurmukh viralaa boojhai koiee ||1||
hiradhai japanee japau gunataasaa ||
har agam agochar apara(n)par suaamee jan pag lag dhiaavau hoi dhaasan dhaasaa ||1|| rahaau ||
somavaar sach rahiaa samai ||
tis kee keemat kahee na jai ||
aakh aakh rahe sabh liv lai ||
jis dhevai tis palai pai ||
agam agochar lakhiaa na jai ||
gur kai sabadh har rahiaa samai ||2||
ma(n)gal maiaa moh upaiaa ||
aape sir sir dha(n)dhai laiaa ||
aap bujhaae soiee boojhai ||
gur kai sabadh dhar ghar soojhai ||
prem bhagat kare liv lai ||
haumai mamataa sabadh jalai ||3||
budhavaar aape budh saar ||
gurmukh karanee sabadh veechaar ||
naam rate man niramal hoi ||
har gun gaavai haumai mal khoi ||
dhar sachai sadh sobhaa paae ||
naam rate gur sabadh suhaae ||4||
laahaa naam paae gur dhuaar ||
aape dhevai dhevanahaar ||
jo dhevai tis kau bal jaieeaai ||
gur parasaadhee aap gavaieeaai ||
naanak naam rakhahu ur dhaar ||
dhevanahaare kau jaikaar ||5||
veeravaar veer bharam bhulaae ||
pret bhoot sabh dhoojai laae ||
aap upaae kar vekhai vekaa ||
sabhanaa karate teree Tekaa ||
jeea ja(n)t teree saranaiee ||
so milai jis laih milaiee ||6||
sukaravaar prabh rahiaa samaiee ||
aap upai sabh keemat paiee ||
gurmukh hovai su karai beechaar ||
sach sa(n)jam karanee hai kaar ||
varat nem nitaaprat poojaa || bin boojhe sabh bhaau hai dhoojaa ||7||
chhanichharavaar saun saasat beechaar ||
haumai meraa bharamai sa(n)saar ||
manmukh a(n)dhaa dhoojai bhai ||
jam dhar baadhaa choTaa khai ||
gur parasaadhee sadhaa sukh paae ||
sach karanee saach liv laae ||8||
satigur seveh se vaddabhaagee ||
haumai maar sach liv laagee ||
terai ra(n)g raate sahaj subhai ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us