ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥
ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥
ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥ ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥ ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥ ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥ ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥ ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥
ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥ ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥ ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥ ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥ ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥ ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥
ਛੰਤ ਬਿਲਾਵਲੁ ਮਹਲਾ ੪ ਮੰਗਲ
ੴ ਸਤਿਗੁਰ ਪ੍ਰਸਾਦਿ ॥
ਮੇਰਾ ਹਰਿ ਪ੍ਰਭੁ ਸੇਜੈ ਆਇਆ ਮਨੁ ਸੁਖਿ ਸਮਾਣਾ ਰਾਮ ॥ ਗੁਰਿ ਤੁਠੈ ਹਰਿ ਪ੍ਰਭੁ ਪਾਇਆ ਰੰਗਿ ਰਲੀਆ ਮਾਣਾ ਰਾਮ ॥ ਵਡਭਾਗੀਆ ਸੋਹਾਗਣੀ ਹਰਿ ਮਸਤਕਿ ਮਾਣਾ ਰਾਮ ॥ ਹਰਿ ਪ੍ਰਭੁ ਹਰਿ ਸੋਹਾਗੁ ਹੈ ਨਾਨਕ ਮਨਿ ਭਾਣਾ ਰਾਮ ॥੧॥
ਨਿੰਮਾਣਿਆ ਹਰਿ ਮਾਣੁ ਹੈ ਹਰਿ ਪ੍ਰਭੁ ਹਰਿ ਆਪੈ ਰਾਮ ॥ ਗੁਰਮੁਖਿ ਆਪੁ ਗਵਾਇਆ ਨਿਤ ਹਰਿ ਹਰਿ ਜਾਪੈ ਰਾਮ ॥ ਮੇਰੇ ਹਰਿ ਪ੍ਰਭ ਭਾਵੈ ਸੋ ਕਰੈ ਹਰਿ ਰੰਗਿ ਹਰਿ ਰਾਪੈ ਰਾਮ ॥ ਜਨੁ ਨਾਨਕੁ ਸਹਜਿ ਮਿਲਾਇਆ ਹਰਿ ਰਸਿ ਹਰਿ ਧ੍ਰਾਪੈ ਰਾਮ ॥੨॥
ਮਾਣਸ ਜਨਮਿ ਹਰਿ ਪਾਈਐ ਹਰਿ ਰਾਵਣ ਵੇਰਾ ਰਾਮ ॥ ਗੁਰਮੁਖਿ ਮਿਲੁ ਸੋਹਾਗਣੀ ਰੰਗੁ ਹੋਇ ਘਣੇਰਾ ਰਾਮ ॥ ਜਿਨ ਮਾਣਸ ਜਨਮਿ ਨ ਪਾਇਆ ਤਿਨੑ ਭਾਗੁ ਮੰਦੇਰਾ ਰਾਮ ॥ ਹਰਿ ਹਰਿ ਹਰਿ ਹਰਿ ਰਾਖੁ ਪ੍ਰਭ ਨਾਨਕੁ ਜਨੁ ਤੇਰਾ ਰਾਮ ॥੩॥
ਗੁਰਿ ਹਰਿ ਪ੍ਰਭੁ ਅਗਮੁ ਦ੍ਰਿੜਾਇਆ ਮਨੁ ਤਨੁ ਰੰਗਿ ਭੀਨਾ ਰਾਮ ॥
mai avar giaan na dhiaan poojaa har naam a(n)tar vas rahe ||
bhekh bhavanee haTh na jaanaa naanakaa sach geh rahe ||1||
bhi(n)naRee rain bhalee dhinas suhaae raam ||
nij ghar sootaRe’e piram jagaae raam ||
nav haan nav dhan sabadh jaagee aapane pir bhaaneeaa ||
taj kooR kapaT subhaau dhoojaa chaakaree lokaaneeaa ||
mai naam har kaa haar ka(n)The saach sabadh neesaaniaa ||
kar joR naanak saach maagai nadhar kar tudh bhaaniaa ||2||
jaag salonaRe’e bolai gurbaanee raam ||
jin sun ma(n)niaRee akath kahaanee raam ||
akath kahaanee padh nirabaanee ko viralaa gurmukh boojhe ||
oh sabadh samaae aap gavaae tirabhavan sojhee soojhe ||
rahai ateet apara(n)par raataa saach man gun saariaa ||
oh poor rahiaa sarab Thaiee naanakaa ur dhaariaa ||3||
mahal bulaiRe’e bhagat sanehee raam ||
gurmat man rahasee seejhas dhehee raam ||
man maar reejhai sabadh seejhai trai lok naath pachhaane ||
man ddeeg ddol na jai kat hee aapanaa pir jaane ||
mai aadhaar teraa too khasam meraa mai taan takeeaa tero ||
saach soochaa sadhaa naanak gur sabadh jhagar nibero ||4||2||
chha(n)t bilaaval mahalaa chauthhaa ma(n)gal
ikOankaar satigur prasaadh ||
meraa har prabh sejai aaiaa man sukh samaanaa raam ||
gur tuThai har prabh paiaa ra(n)g raleeaa maanaa raam ||
vaddabhaageeaa sohaaganee har masatak maanaa raam ||
har prabh har sohaag hai naanak man bhaanaa raam ||1||
ni(n)maaniaa har maan hai har prabh har aapai raam ||
gurmukh aap gavaiaa nit har har jaapai raam ||
mere har prabh bhaavai so karai har ra(n)g har raapai raam ||
jan naanak sahaj milaiaa har ras har dhraapai raam ||2||
maanas janam har paieeaai har raavan veraa raam ||
gurmukh mil sohaaganee ra(n)g hoi ghaneraa raam ||
jin maanas janam na paiaa tin(h) bhaag ma(n)dheraa raam ||
har har har har raakh prabh naanak jan teraa raam ||3||
gur har prabh agam dhiraRaiaa man tan ra(n)g bheenaa raam ||