Sri Guru Granth Sahib

ਅੰਗ ੮੪੫

ਭਗਤਿ ਵਛਲੁ ਹਰਿ ਨਾਮੁ ਹੈ ਗੁਰਮੁਖਿ ਹਰਿ ਲੀਨਾ ਰਾਮ ॥ ਬਿਨੁ ਹਰਿ ਨਾਮ ਨ ਜੀਵਦੇ ਜਿਉ ਜਲ ਬਿਨੁ ਮੀਨਾ ਰਾਮ ॥ ਸਫਲ ਜਨਮੁ ਹਰਿ ਪਾਇਆ ਨਾਨਕ ਪ੍ਰਭਿ ਕੀਨਾ ਰਾਮ ॥੪॥੧॥੩॥
ਬਿਲਾਵਲੁ ਮਹਲਾ ੪ ਸਲੋਕੁ ॥
ਹਰਿ ਪ੍ਰਭੁ ਸਜਣੁ ਲੋੜਿ ਲਹੁ ਮਨਿ ਵਸੈ ਵਡਭਾਗੁ ॥ ਗੁਰਿ ਪੂਰੈ ਵੇਖਾਲਿਆ ਨਾਨਕ ਹਰਿ ਲਿਵ ਲਾਗੁ ॥੧॥
ਛੰਤ ॥
ਮੇਰਾ ਹਰਿ ਪ੍ਰਭੁ ਰਾਵਣਿ ਆਈਆ ਹਉਮੈ ਬਿਖੁ ਝਾਗੇ ਰਾਮ ॥ ਗੁਰਮਤਿ ਆਪੁ ਮਿਟਾਇਆ ਹਰਿ ਹਰਿ ਲਿਵ ਲਾਗੇ ਰਾਮ ॥ ਅੰਤਰਿ ਕਮਲੁ ਪਰਗਾਸਿਆ ਗੁਰ ਗਿਆਨੀ ਜਾਗੇ ਰਾਮ ॥ ਜਨ ਨਾਨਕ ਹਰਿ ਪ੍ਰਭੁ ਪਾਇਆ ਪੂਰੈ ਵਡਭਾਗੇ ਰਾਮ ॥੧॥
ਹਰਿ ਪ੍ਰਭੁ ਹਰਿ ਮਨਿ ਭਾਇਆ ਹਰਿ ਨਾਮਿ ਵਧਾਈ ਰਾਮ ॥ ਗੁਰਿ ਪੂਰੈ ਪ੍ਰਭੁ ਪਾਇਆ ਹਰਿ ਹਰਿ ਲਿਵ ਲਾਈ ਰਾਮ ॥ ਅਗਿਆਨੁ ਅੰਧੇਰਾ ਕਟਿਆ ਜੋਤਿ ਪਰਗਟਿਆਈ ਰਾਮ ॥ ਜਨ ਨਾਨਕ ਨਾਮੁ ਅਧਾਰੁ ਹੈ ਹਰਿ ਨਾਮਿ ਸਮਾਈ ਰਾਮ ॥੨॥
ਧਨ ਹਰਿ ਪ੍ਰਭਿ ਪਿਆਰੈ ਰਾਵੀਆ ਜਾਂ ਹਰਿ ਪ੍ਰਭ ਭਾਈ ਰਾਮ ॥ ਅਖੀ ਪ੍ਰੇਮ ਕਸਾਈਆ ਜਿਉ ਬਿਲਕ ਮਸਾਈ ਰਾਮ ॥ ਗੁਰਿ ਪੂਰੈ ਹਰਿ ਮੇਲਿਆ ਹਰਿ ਰਸਿ ਆਘਾਈ ਰਾਮ ॥ ਜਨ ਨਾਨਕ ਨਾਮਿ ਵਿਗਸਿਆ ਹਰਿ ਹਰਿ ਲਿਵ ਲਾਈ ਰਾਮ ॥੩॥
ਹਮ ਮੂਰਖ ਮੁਗਧ ਮਿਲਾਇਆ ਹਰਿ ਕਿਰਪਾ ਧਾਰੀ ਰਾਮ ॥ ਧਨੁ ਧੰਨੁ ਗੁਰੂ ਸਾਬਾਸਿ ਹੈ ਜਿਨਿ ਹਉਮੈ ਮਾਰੀ ਰਾਮ ॥ ਜਿਨੑ ਵਡਭਾਗੀਆ ਵਡਭਾਗੁ ਹੈ ਹਰਿ ਹਰਿ ਉਰ ਧਾਰੀ ਰਾਮ ॥ ਜਨ ਨਾਨਕ ਨਾਮੁ ਸਲਾਹਿ ਤੂ ਨਾਮੇ ਬਲਿਹਾਰੀ ਰਾਮ ॥੪॥੨॥੪॥
ਬਿਲਾਵਲੁ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥
ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥

Ang 845

bhagat vachhal har naam hai gurmukh har leenaa raam ||
bin har naam na jeevadhe jiau jal bin meenaa raam ||
safal janam har paiaa naanak prabh keenaa raam ||4||1||3||
bilaaval mahalaa chauthhaa salok ||
har prabh sajan loR lahu man vasai vaddabhaag ||
gur poorai vekhaaliaa naanak har liv laag ||1||
chha(n)t ||
meraa har prabh raavan aaieeaa haumai bikh jhaage raam ||
gurmat aap miTaiaa har har liv laage raam ||
a(n)tar kamal paragaasiaa gur giaanee jaage raam ||
jan naanak har prabh paiaa poorai vaddabhaage raam ||1||
har prabh har man bhaiaa har naam vadhaiee raam ||
gur poorai prabh paiaa har har liv laiee raam ||
agiaan a(n)dheraa kaTiaa jot paragaTiaaiee raam ||
jan naanak naam adhaar hai har naam samaiee raam ||2||
dhan har prabh piaarai raaveeaa jaa(n) har prabh bhaiee raam ||
akhee prem kasaieeaa jiau bilak masaiee raam ||
gur poorai har meliaa har ras aaghaiee raam ||
jan naanak naam vigasiaa har har liv laiee raam ||3||
ham moorakh mugadh milaiaa har kirapaa dhaaree raam ||
dhan dha(n)n guroo saabaas hai jin haumai maaree raam ||
jin(h) vaddabhaageeaa vaddabhaag hai har har ur dhaaree raam ||
jan naanak naam salaeh too naame balihaaree raam ||4||2||4||
bilaaval mahalaa panjavaa chha(n)t
ikOankaar satigur prasaadh ||
ma(n)gal saaj bhiaa prabh apanaa gaiaa raam ||
abinaasee var suniaa man upajiaa chaiaa raam ||
man preet laagai vaddai bhaagai kab mileeaai pooran pate ||
sahaje samaieeaai govi(n)dh paieeaai dheh sakhe’ee moh mate ||
dhin rain Thaaddee karau sevaa prabh kavan jugatee paiaa ||
binava(n)t naanak karahu kirapaa laih moh laR laiaa ||1||
bhiaa samaahaRaa har ratan visaahaa raam ||
khojee khoj ladhaa har sa(n)tan paahaa raam ||
mile sa(n)t piaare dhiaa dhaare katheh akath beechaaro ||
eik chit ik man dhiaai suaamee lai preet piaaro ||
kar joR prabh peh kar bina(n)tee milai har jas laahaa ||
binava(n)t naanak dhaas teraa meraa prabh agam athaahaa ||2||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us