Sri Guru Granth Sahib

ਅੰਗ ੮੪੬

ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥
ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥
ਬਿਲਾਵਲੁ ਮਹਲਾ ੫ ॥
ਭਾਗ ਸੁਲਖਣਾ ਹਰਿ ਕੰਤੁ ਹਮਾਰਾ ਰਾਮ ॥ ਅਨਹਦ ਬਾਜਿਤ੍ਰਾ ਤਿਸੁ ਧੁਨਿ ਦਰਬਾਰਾ ਰਾਮ ॥ ਆਨੰਦ ਅਨਦਿਨੁ ਵਜਹਿ ਵਾਜੇ ਦਿਨਸੁ ਰੈਣਿ ਉਮਾਹਾ ॥ ਤਹ ਰੋਗ ਸੋਗ ਨ ਦੂਖੁ ਬਿਆਪੈ ਜਨਮ ਮਰਣੁ ਨ ਤਾਹਾ ॥ ਰਿਧਿ ਸਿਧਿ ਸੁਧਾ ਰਸੁ ਅੰਮ੍ਰਿਤੁ ਭਗਤਿ ਭਰੇ ਭੰਡਾਰਾ ॥ ਬਿਨਵੰਤਿ ਨਾਨਕ ਬਲਿਹਾਰਿ ਵੰਞਾ ਪਾਰਬ੍ਰਹਮ ਪ੍ਰਾਨ ਅਧਾਰਾ ॥੧॥
ਸੁਣਿ ਸਖੀਅ ਸਹੇਲੜੀਹੋ ਮਿਲਿ ਮੰਗਲੁ ਗਾਵਹ ਰਾਮ ॥ ਮਨਿ ਤਨਿ ਪ੍ਰੇਮੁ ਕਰੇ ਤਿਸੁ ਪ੍ਰਭ ਕਉ ਰਾਵਹ ਰਾਮ ॥ ਕਰਿ ਪ੍ਰੇਮੁ ਰਾਵਹ ਤਿਸੈ ਭਾਵਹ ਇਕ ਨਿਮਖ ਪਲਕ ਨ ਤਿਆਗੀਐ ॥ ਗਹਿ ਕੰਠਿ ਲਾਈਐ ਨਹ ਲਜਾਈਐ ਚਰਨ ਰਜ ਮਨੁ ਪਾਗੀਐ ॥ ਭਗਤਿ ਠਗਉਰੀ ਪਾਇ ਮੋਹਹ ਅਨਤ ਕਤਹੂ ਨ ਧਾਵਹ ॥ ਬਿਨਵੰਤਿ ਨਾਨਕ ਮਿਲਿ ਸੰਗਿ ਸਾਜਨ ਅਮਰ ਪਦਵੀ ਪਾਵਹ ॥੨॥
ਬਿਸਮਨ ਬਿਸਮ ਭਈ ਪੇਖਿ ਗੁਣ ਅਬਿਨਾਸੀ ਰਾਮ ॥ ਕਰੁ ਗਹਿ ਭੁਜਾ ਗਹੀ ਕਟਿ ਜਮ ਕੀ ਫਾਸੀ ਰਾਮ ॥ ਗਹਿ ਭੁਜਾ ਲੀਨੑੀ ਦਾਸਿ ਕੀਨੑੀ ਅੰਕੁਰਿ ਉਦੋਤੁ ਜਣਾਇਆ ॥ ਮਲਨ ਮੋਹ ਬਿਕਾਰ ਨਾਠੇ ਦਿਵਸ ਨਿਰਮਲ ਆਇਆ ॥ ਦ੍ਰਿਸਟਿ ਧਾਰੀ ਮਨਿ ਪਿਆਰੀ ਮਹਾ ਦੁਰਮਤਿ ਨਾਸੀ ॥ ਬਿਨਵੰਤਿ ਨਾਨਕ ਭਈ ਨਿਰਮਲ ਪ੍ਰਭ ਮਿਲੇ ਅਬਿਨਾਸੀ ॥੩॥
ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ ॥ ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ ॥ ਬ੍ਰਹਮੁ ਦੀਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ ॥ ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀ ਜਾਣੀਐ ॥ ਆਪਿ ਕਰਤਾ ਆਪਿ ਭੁਗਤਾ ਆਪਿ ਕਾਰਣੁ ਕੀਆ ॥ ਬਿਨਵੰਤਿ ਨਾਨਕ ਸੇਈ ਜਾਣਹਿ ਜਿਨੑੀ ਹਰਿ ਰਸੁ ਪੀਆ ॥੪॥੨॥

Ang 846

saahaa aTal ganiaa pooran sa(n)jogo raam ||
sukheh samooh bhiaa giaa vijogo raam ||
mil sa(n)t aae prabh dhiaae bane acharaj jaan(j)eeaa(n) ||
mil ikatr hoe sahaj ddoe man preet upajee maan(j)eeaa ||
mil jot jotee ot potee har naam sabh ras bhogo ||
binava(n)t naanak sabh sa(n)t melee prabh karan kaaran jogo ||3||
bhavan suhaavaRaa dharat sabhaagee raam ||
prabh ghar aaiaRaa gur charanee laagee raam ||
gur charan laagee sahaj jaagee sagal ichhaa pu(n)neeaa ||
meree aas pooree sa(n)t dhooree har mile ka(n)t vichhu(n)niaa ||
aana(n)dh anadhin vajeh vaaje aha(n) mat man kee tiaagee ||
binava(n)t naanak saran suaamee sa(n)tasa(n)g liv laagee ||4||1||
bilaaval mahalaa panjavaa ||
bhaag sulakhanaa har ka(n)t hamaaraa raam ||
anahadh baajitraa tis dhun dharabaaraa raam ||
aana(n)dh anadhin vajeh vaaje dhinas rain umaahaa ||
teh rog sog na dhookh biaapai janam maran na taahaa ||
ridh sidh sudhaa ras a(n)mrit bhagat bhare bha(n)ddaaraa ||
binava(n)t naanak balihaar va(n)n(j)aa paarabraham praan adhaaraa ||1||
sun sakheea sahelaReeho mil ma(n)gal gaaveh raam ||
man tan prem kare tis prabh kau raaveh raam ||
kar prem raaveh tisai bhaaveh ik nimakh palak na tiaageeaai ||
geh ka(n)Th laieeaai neh lajaieeaai charan raj man paageeaai ||
bhagat Thagauree pai moheh anat katahoo na dhaaveh ||
binava(n)t naanak mil sa(n)g saajan amar padhavee paaveh ||2||
bisaman bisam bhiee pekh gun abinaasee raam ||
kar geh bhujaa gahee kaT jam kee faasee raam ||
geh bhujaa leen(h)ee dhaas keen(h)ee a(n)kur udhot janaiaa ||
malan moh bikaar naaThe dhivas niramal aaiaa ||
dhirasaT dhaaree man piaaree mahaa dhuramat naasee ||
binava(n)t naanak bhiee niramal prabh mile abinaasee ||3||
sooraj kiran mile jal kaa jal hooaa raam ||
jotee jot ralee sa(n)pooran theeaa raam ||
braham dheesai braham suneeaai ek ek vakhaaneeaai ||
aatam pasaaraa karanahaaraa prabh binaa nahee jaaneeaai ||
aap karataa aap bhugataa aap kaaran keeaa ||
binava(n)t naanak seiee jaaneh jin(h)ee har ras peeaa ||4||2||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us