ਸੁਖ ਸਾਗਰ ਪ੍ਰਭ ਭੇਟਿਐ ਨਾਨਕ ਸੁਖੀ ਹੋਤ ਇਹੁ ਜੀਉ ॥੧॥
ਛੰਤ ॥
ਸੁਖ ਸਾਗਰ ਪ੍ਰਭੁ ਪਾਈਐ ਜਬ ਹੋਵੈ ਭਾਗੋ ਰਾਮ ॥ ਮਾਨਨਿ ਮਾਨੁ ਵਞਾਈਐ ਹਰਿ ਚਰਣੀ ਲਾਗੋ ਰਾਮ ॥ ਛੋਡਿ ਸਿਆਨਪ ਚਾਤੁਰੀ ਦੁਰਮਤਿ ਬੁਧਿ ਤਿਆਗੋ ਰਾਮ ॥ ਨਾਨਕ ਪਉ ਸਰਣਾਈ ਰਾਮ ਰਾਇ ਥਿਰੁ ਹੋਇ ਸੁਹਾਗੋ ਰਾਮ ॥੧॥
ਸੋ ਪ੍ਰਭੁ ਤਜਿ ਕਤ ਲਾਗੀਐ ਜਿਸੁ ਬਿਨੁ ਮਰਿ ਜਾਈਐ ਰਾਮ ॥ ਲਾਜ ਨ ਆਵੈ ਅਗਿਆਨ ਮਤੀ ਦੁਰਜਨ ਬਿਰਮਾਈਐ ਰਾਮ ॥ ਪਤਿਤ ਪਾਵਨ ਪ੍ਰਭੁ ਤਿਆਗਿ ਕਰੇ ਕਹੁ ਕਤ ਠਹਰਾਈਐ ਰਾਮ ॥ ਨਾਨਕ ਭਗਤਿ ਭਾਉ ਕਰਿ ਦਇਆਲ ਕੀ ਜੀਵਨ ਪਦੁ ਪਾਈਐ ਰਾਮ ॥੨॥
ਸ੍ਰੀ ਗੋਪਾਲੁ ਨ ਉਚਰਹਿ ਬਲਿ ਗਈਏ ਦੁਹਚਾਰਣਿ ਰਸਨਾ ਰਾਮ ॥ ਪ੍ਰਭੁ ਭਗਤਿ ਵਛਲੁ ਨਹ ਸੇਵਹੀ ਕਾਇਆ ਕਾਕ ਗ੍ਰਸਨਾ ਰਾਮ ॥ ਭ੍ਰਮਿ ਮੋਹੀ ਦੂਖ ਨ ਜਾਣਹੀ ਕੋਟਿ ਜੋਨੀ ਬਸਨਾ ਰਾਮ ॥ ਨਾਨਕ ਬਿਨੁ ਹਰਿ ਅਵਰੁ ਜਿ ਚਾਹਨਾ ਬਿਸਟਾ ਕ੍ਰਿਮ ਭਸਮਾ ਰਾਮ ॥੩॥
ਲਾਇ ਬਿਰਹੁ ਭਗਵੰਤ ਸੰਗੇ ਹੋਇ ਮਿਲੁ ਬੈਰਾਗਨਿ ਰਾਮ ॥ ਚੰਦਨ ਚੀਰ ਸੁਗੰਧ ਰਸਾ ਹਉਮੈ ਬਿਖੁ ਤਿਆਗਨਿ ਰਾਮ ॥ ਈਤ ਊਤ ਨਹ ਡੋਲੀਐ ਹਰਿ ਸੇਵਾ ਜਾਗਨਿ ਰਾਮ ॥ ਨਾਨਕ ਜਿਨਿ ਪ੍ਰਭੁ ਪਾਇਆ ਆਪਣਾ ਸਾ ਅਟਲ ਸੁਹਾਗਨਿ ਰਾਮ ॥੪॥੧॥੪॥
ਬਿਲਾਵਲੁ ਮਹਲਾ ੫ ॥
ਹਰਿ ਖੋਜਹੁ ਵਡਭਾਗੀਹੋ ਮਿਲਿ ਸਾਧੂ ਸੰਗੇ ਰਾਮ ॥ ਗੁਨ ਗੋਵਿਦ ਸਦ ਗਾਈਅਹਿ ਪਾਰਬ੍ਰਹਮ ਕੈ ਰੰਗੇ ਰਾਮ ॥ ਸੋ ਪ੍ਰਭੁ ਸਦ ਹੀ ਸੇਵੀਐ ਪਾਈਅਹਿ ਫਲ ਮੰਗੇ ਰਾਮ ॥ ਨਾਨਕ ਪ੍ਰਭ ਸਰਣਾਗਤੀ ਜਪਿ ਅਨਤ ਤਰੰਗੇ ਰਾਮ ॥੧॥
ਇਕੁ ਤਿਲੁ ਪ੍ਰਭੂ ਨ ਵੀਸਰੈ ਜਿਨਿ ਸਭੁ ਕਿਛੁ ਦੀਨਾ ਰਾਮ ॥ ਵਡਭਾਗੀ ਮੇਲਾਵੜਾ ਗੁਰਮੁਖਿ ਪਿਰੁ ਚੀਨੑਾ ਰਾਮ ॥ ਬਾਹ ਪਕੜਿ ਤਮ ਤੇ ਕਾਢਿਆ ਕਰਿ ਅਪੁਨਾ ਲੀਨਾ ਰਾਮ ॥ ਨਾਮੁ ਜਪਤ ਨਾਨਕ ਜੀਵੈ ਸੀਤਲੁ ਮਨੁ ਸੀਨਾ ਰਾਮ ॥੨॥
ਕਿਆ ਗੁਣ ਤੇਰੇ ਕਹਿ ਸਕਉ ਪ੍ਰਭ ਅੰਤਰਜਾਮੀ ਰਾਮ ॥ ਸਿਮਰਿ ਸਿਮਰਿ ਨਾਰਾਇਣੈ ਭਏ ਪਾਰਗਰਾਮੀ ਰਾਮ ॥ ਗੁਨ ਗਾਵਤ ਗੋਵਿੰਦ ਕੇ ਸਭ ਇਛ ਪੁਜਾਮੀ ਰਾਮ ॥ ਨਾਨਕ ਉਧਰੇ ਜਪਿ ਹਰੇ ਸਭਹੂ ਕਾ ਸੁਆਮੀ ਰਾਮ ॥੩॥
ਰਸ ਭਿੰਨਿਅੜੇ ਅਪੁਨੇ ਰਾਮ ਸੰਗੇ ਸੇ ਲੋਇਣ ਨੀਕੇ ਰਾਮ ॥ ਪ੍ਰਭ ਪੇਖਤ ਇਛਾ ਪੁੰਨੀਆ ਮਿਲਿ ਸਾਜਨ ਜੀ ਕੇ ਰਾਮ ॥ ਅੰਮ੍ਰਿਤ ਰਸੁ ਹਰਿ ਪਾਇਆ ਬਿਖਿਆ ਰਸ ਫੀਕੇ ਰਾਮ ॥ ਨਾਨਕ ਜਲੁ ਜਲਹਿ ਸਮਾਇਆ ਜੋਤੀ ਜੋਤਿ ਮੀਕੇ ਰਾਮ ॥੪॥੨॥੫॥੯॥
sukh saagar prabh bheTiaai naanak sukhee hot ih jeeau ||1||
chha(n)t ||
sukh saagar prabh paieeaai jab hovai bhaago raam ||
maanan maan van(j)aieeaai har charanee laago raam ||
chhodd siaanap chaaturee dhuramat budh tiaago raam ||
naanak pau saranaiee raam rai thir hoi suhaago raam ||1||
so prabh taj kat laageeaai jis bin mar jaieeaai raam ||
laaj na aavai agiaan matee dhurajan biramaieeaai raam ||
patit paavan prabh tiaag kare kahu kat Thaharaieeaai raam ||
naanak bhagat bhaau kar dhiaal kee jeevan padh paieeaai raam ||2||
sree gopaal na uchareh bal gie’ee dhuhachaaran rasanaa raam ||
prabh bhagat vachhal neh sevahee kaiaa kaak grasanaa raam ||
bhram mohee dhookh na jaanahee koT jonee basanaa raam ||
naanak bin har avar j chaahanaa bisaTaa kiram bhasamaa raam ||3||
lai birahu bhagava(n)t sa(n)ge hoi mil bairaagan raam ||
cha(n)dhan cheer suga(n)dh rasaa haumai bikh tiaagan raam ||
e’eet uoot neh ddoleeaai har sevaa jaagan raam ||
naanak jin prabh paiaa aapanaa saa aTal suhaagan raam ||4||1||4||
bilaaval mahalaa panjavaa ||
har khojahu vaddabhaageeho mil saadhoo sa(n)ge raam ||
gun govidh sadh gaie’eeh paarabraham kai ra(n)ge raam ||
so prabh sadh hee seveeaai paie’eeh fal ma(n)ge raam ||
naanak prabh saranaagatee jap anat tara(n)ge raam ||1||
eik til prabhoo na veesarai jin sabh kichh dheenaa raam ||
vaddabhaagee melaavaRaa gurmukh pir cheen(h)aa raam ||
baeh pakaR tam te kaaddiaa kar apunaa leenaa raam ||
naam japat naanak jeevai seetal man seenaa raam ||2||
kiaa gun tere keh sakau prabh a(n)tarajaamee raam ||
simar simar naarainai bhe paaragaraamee raam ||
gun gaavat govi(n)dh ke sabh ichh pujaamee raam ||
naanak udhare jap hare sabhahoo kaa suaamee raam ||3||
ras bhi(n)niaRe apune raam sa(n)ge se loin neeke raam ||
prabh pekhat ichhaa pu(n)neeaa mil saajan jee ke raam ||
a(n)mirat ras har paiaa bikhiaa ras feeke raam ||
naanak jal jaleh samaiaa jotee jot meeke raam ||4||2||5||9||