Sri Guru Granth Sahib

ਅੰਗ ੮੪੯

ਬਿਲਾਵਲ ਕੀ ਵਾਰ ਮਹਲਾ ੪
ੴ ਸਤਿਗੁਰ ਪ੍ਰਸਾਦਿ ॥
ਸਲੋਕ ਮਃ ੪ ॥
ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥
ਮਃ ੩ ॥
ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥ ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥ ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥
ਪਉੜੀ ॥
ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥ ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥ ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥ ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥ ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥
ਸਲੋਕ ਮਃ ੩ ॥
ਦੂਜੈ ਭਾਇ ਬਿਲਾਵਲੁ ਨ ਹੋਵਈ ਮਨਮੁਖਿ ਥਾਇ ਨ ਪਾਇ ॥ ਪਾਖੰਡਿ ਭਗਤਿ ਨ ਹੋਵਈ ਪਾਰਬ੍ਰਹਮੁ ਨ ਪਾਇਆ ਜਾਇ ॥ ਮਨਹਠਿ ਕਰਮ ਕਮਾਵਣੇ ਥਾਇ ਨ ਕੋਈ ਪਾਇ ॥ ਨਾਨਕ ਗੁਰਮੁਖਿ ਆਪੁ ਬੀਚਾਰੀਐ ਵਿਚਹੁ ਆਪੁ ਗਵਾਇ ॥ ਆਪੇ ਆਪਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਵਸਿਆ ਮਨਿ ਆਇ ॥ ਜੰਮਣੁ ਮਰਣਾ ਕਟਿਆ ਜੋਤੀ ਜੋਤਿ ਮਿਲਾਇ ॥੧॥
ਮਃ ੩ ॥
ਬਿਲਾਵਲੁ ਕਰਿਹੁ ਤੁਮ੍ਹ੍ਹ ਪਿਆਰਿਹੋ ਏਕਸੁ ਸਿਉ ਲਿਵ ਲਾਇ ॥ ਜਨਮ ਮਰਣ ਦੁਖੁ ਕਟੀਐ ਸਚੇ ਰਹੈ ਸਮਾਇ ॥ ਸਦਾ ਬਿਲਾਵਲੁ ਅਨੰਦੁ ਹੈ ਜੇ ਚਲਹਿ ਸਤਿਗੁਰ ਭਾਇ ॥ ਸਤਸੰਗਤੀ ਬਹਿ ਭਾਉ ਕਰਿ ਸਦਾ ਹਰਿ ਕੇ ਗੁਣ ਗਾਇ ॥ ਨਾਨਕ ਸੇ ਜਨ ਸੋਹਣੇ ਜਿ ਗੁਰਮੁਖਿ ਮੇਲਿ ਮਿਲਾਇ ॥੨॥
ਪਉੜੀ ॥
ਸਭਨਾ ਜੀਆ ਵਿਚਿ ਹਰਿ ਆਪਿ ਸੋ ਭਗਤਾ ਕਾ ਮਿਤੁ ਹਰਿ ॥ ਸਭੁ ਕੋਈ ਹਰਿ ਕੈ ਵਸਿ ਭਗਤਾ ਕੈ ਅਨੰਦੁ ਘਰਿ ॥ ਹਰਿ ਭਗਤਾ ਕਾ ਮੇਲੀ ਸਰਬਤ ਸਉ ਨਿਸੁਲ ਜਨ ਟੰਗ ਧਰਿ ॥ ਹਰਿ ਸਭਨਾ ਕਾ ਹੈ ਖਸਮੁ ਸੋ ਭਗਤ ਜਨ ਚਿਤਿ ਕਰਿ ॥ ਤੁਧੁ ਅਪੜਿ ਕੋਇ ਨ ਸਕੈ ਸਭ ਝਖਿ ਝਖਿ ਪਵੈ ਝੜਿ ॥੨॥

Ang 849

bilaaval kee vaar mahalaa chauthhaa
ikOankaar satigur prasaadh ||
salok mahalaa chauthhaa ||
har utam har prabh gaaviaa kar naadh bilaaval raag ||
aupadhes guroo sun ma(n)niaa dhur masatak pooraa bhaag ||
sabh dhinas rain gun ucharai har har har ur liv laag ||
sabh tan man hariaa hoiaa man khiRiaa hariaa baag ||
agiaan a(n)dheraa miT giaa gur chaanan giaan charaag ||
jan naanak jeevai dhekh har ik nimakh ghaRee mukh laag ||1||
mahalaa teejaa ||
bilaaval tab hee keejeeaai jab mukh hovai naam ||
raag naadh sabadh sohane jaa laagai sahaj dhiaan ||
raag naadh chhodd har seveeaai taa dharageh paieeaai maan ||
naanak gurmukh braham beechaareeaai chookai man abhimaan ||2||
pauRee ||
too har prabh aap aga(n)m hai sabh tudh upaiaa ||
too aape aap varatadhaa sabh jagat sabaiaa ||
tudh aape taaRee laieeaai aape gun gaiaa ||
har dhiaavahu bhagatahu dhinas raat a(n)t le chhaddaiaa ||
jin seviaa tin sukh paiaa har naam samaiaa ||1||
salok mahalaa teejaa ||
dhoojai bhai bilaaval na hoviee manmukh thai na pai ||
paakha(n)dd bhagat na hoviee paarabraham na paiaa jai ||
manahaTh karam kamaavane thai na koiee pai ||
naanak gurmukh aap beechaareeaai vichahu aap gavai ||
aape aap paarabraham hai paarabraham vasiaa man aai ||
ja(n)man maranaa kaTiaa jotee jot milai ||1||
mahalaa teejaa ||
bilaaval karih tum(h) piaariho ekas siau liv lai ||
janam maran dhukh kaTeeaai sache rahai samai ||
sadhaa bilaaval ana(n)dh hai je chaleh satigur bhai ||
satasa(n)gatee beh bhaau kar sadhaa har ke gun gai ||
naanak se jan sohane j gurmukh mel milai ||2||
pauRee ||
sabhanaa jeeaa vich har aap so bhagataa kaa mit har ||
sabh koiee har kai vas bhagataa kai ana(n)dh ghar ||
har bhagataa kaa melee sarabat sau nisul jan Ta(n)g dhar ||
har sabhanaa kaa hai khasam so bhagat jan chit kar ||
tudh apaR koi na sakai sabh jhakh jhakh pavai jhaR ||2||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us