ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥ ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥ ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ ਮਿਲੈ ਸੋ ਹਰਿ ਹਰਿ ਨਾਮੁ ਧਿਆਏ ॥ ਨਾਮਿ ਰਤੇ ਜਨ ਸਦਾ ਸੁਖੁ ਪਾਇਨੑਿ ਜਨ ਨਾਨਕ ਤਿਨ ਬਲਿ ਜਾਏ ॥੧॥
ਮਃ ੩ ॥
ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥ ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥ ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥ ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥ ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰ ਸਬਦੀ ਵੀਚਾਰੁ ॥੨॥
ਪਉੜੀ ॥
ਜਿਥੈ ਜਾਈਐ ਜਗਤ ਮਹਿ ਤਿਥੈ ਹਰਿ ਸਾਈ ॥ ਅਗੈ ਸਭੁ ਆਪੇ ਵਰਤਦਾ ਹਰਿ ਸਚਾ ਨਿਆਈ ॥ ਕੂੜਿਆਰਾ ਕੇ ਮੁਹ ਫਿਟਕੀਅਹਿ ਸਚੁ ਭਗਤਿ ਵਡਿਆਈ ॥ ਸਚੁ ਸਾਹਿਬੁ ਸਚਾ ਨਿਆਉ ਹੈ ਸਿਰਿ ਨਿੰਦਕ ਛਾਈ ॥ ਜਨ ਨਾਨਕ ਸਚੁ ਅਰਾਧਿਆ ਗੁਰਮੁਖਿ ਸੁਖੁ ਪਾਈ ॥੫॥
ਸਲੋਕ ਮਃ ੩ ॥
ਪੂਰੈ ਭਾਗਿ ਸਤਿਗੁਰੁ ਪਾਈਐ ਜੇ ਹਰਿ ਪ੍ਰਭੁ ਬਖਸ ਕਰੇਇ ॥ ਓਪਾਵਾ ਸਿਰਿ ਓਪਾਉ ਹੈ ਨਾਉ ਪਰਾਪਤਿ ਹੋਇ ॥ ਅੰਦਰੁ ਸੀਤਲੁ ਸਾਂਤਿ ਹੈ ਹਿਰਦੈ ਸਦਾ ਸੁਖੁ ਹੋਇ ॥ ਅੰਮ੍ਰਿਤੁ ਖਾਣਾ ਪੈਨੑਣਾ ਨਾਨਕ ਨਾਇ ਵਡਿਆਈ ਹੋਇ ॥੧॥
ਮਃ ੩ ॥
ਏ ਮਨ ਗੁਰ ਕੀ ਸਿਖ ਸੁਣਿ ਪਾਇਹਿ ਗੁਣੀ ਨਿਧਾਨੁ ॥ ਸੁਖਦਾਤਾ ਤੇਰੈ ਮਨਿ ਵਸੈ ਹਉਮੈ ਜਾਇ ਅਭਿਮਾਨੁ ॥ ਨਾਨਕ ਨਦਰੀ ਪਾਈਐ ਅੰਮ੍ਰਿਤੁ ਗੁਣੀ ਨਿਧਾਨੁ ॥੨॥
ਪਉੜੀ ॥
ਜਿਤਨੇ ਪਾਤਿਸਾਹ ਸਾਹ ਰਾਜੇ ਖਾਨ ਉਮਰਾਵ ਸਿਕਦਾਰ ਹਹਿ ਤਿਤਨੇ ਸਭਿ ਹਰਿ ਕੇ ਕੀਏ ॥ ਜੋ ਕਿਛੁ ਹਰਿ ਕਰਾਵੈ ਸੁ ਓਇ ਕਰਹਿ ਸਭਿ ਹਰਿ ਕੇ ਅਰਥੀਏ ॥ ਸੋ ਐਸਾ ਹਰਿ ਸਭਨਾ ਕਾ ਪ੍ਰਭੁ ਸਤਿਗੁਰ ਕੈ ਵਲਿ ਹੈ ਤਿਨਿ ਸਭਿ ਵਰਨ ਚਾਰੇ ਖਾਣੀ ਸਭ ਸ੍ਰਿਸਟਿ ਗੋਲੇ ਕਰਿ ਸਤਿਗੁਰ ਅਗੈ ਕਾਰ ਕਮਾਵਣ ਕਉ ਦੀਏ ॥ ਹਰਿ ਸੇਵੇ ਕੀ ਐਸੀ ਵਡਿਆਈ ਦੇਖਹੁ ਹਰਿ ਸੰਤਹੁ ਜਿਨਿ ਵਿਚਹੁ ਕਾਇਆ ਨਗਰੀ ਦੁਸਮਨ ਦੂਤ ਸਭਿ ਮਾਰਿ ਕਢੀਏ ॥ ਹਰਿ ਹਰਿ ਕਿਰਪਾਲੁ ਹੋਆ ਭਗਤ ਜਨਾ ਉਪਰਿ ਹਰਿ ਆਪਣੀ ਕਿਰਪਾ ਕਰਿ ਹਰਿ ਆਪਿ ਰਖਿ ਲੀਏ ॥੬॥
ਸਲੋਕ ਮਃ ੩ ॥
ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥੧॥
ਮਃ ੩ ॥
ਗੁਰਮੁਖਿ ਸਦਾ ਹਰਿ ਰੰਗੁ ਹੈ ਹਰਿ ਕਾ ਨਾਉ ਮਨਿ ਭਾਇਆ ॥
manmukh agiaanee a(n)dhule janam mareh fir aavai jaae ||
kaaraj sidh na hovanee a(n)t giaa pachhutaae ||
jis karam hovai tis satigur milai so har har naam dhiaae ||
naam rate jan sadhaa sukh paini(h) jan naanak tin bal jaae ||1||
mahalaa teejaa ||
aasaa manasaa jag mohanee jin mohiaa sa(n)saar ||
sabh ko jam ke cheere vich hai jetaa sabh aakaar ||
hukamee hee jam lagadhaa so ubarai jis bakhasai karataar ||
naanak gur parasaadhee eh man taa(n) tarai jaa chhoddai aha(n)kaar ||
aasaa manasaa maare niraas hoi gur sabadhee veechaar ||2||
pauRee ||
jithai jaieeaai jagat meh tithai har saiee ||
agai sabh aape varatadhaa har sachaa niaaiee ||
kooRiaaraa ke muh fiTake’eeh sach bhagat vaddiaaiee ||
sach saahib sachaa niaau hai sir ni(n)dhak chhaiee ||
jan naanak sach araadhiaa gurmukh sukh paiee ||5||
salok mahalaa teejaa ||
poorai bhaag satigur paieeaai je har prabh bakhas karei ||
opaavaa sir opaau hai naau paraapat hoi ||
a(n)dhar seetal saa(n)t hai hiradhai sadhaa sukh hoi ||
a(n)mrit khaanaa pain(h)naa naanak nai vaddiaaiee hoi ||1||
mahalaa teejaa ||
e man gur kee sikh sun paieh gunee nidhaan ||
sukhadhaataa terai man vasai haumai jai abhimaan ||
naanak nadharee paieeaai a(n)mrit gunee nidhaan ||2||
pauRee ||
jitane paatisaeh saeh raaje khaan umaraav sikadhaar heh titane sabh har ke ke’ee ||
jo kichh har karaavai su oi kareh sabh har ke arathe’ee ||
so aaisaa har sabhanaa kaa prabh satigur kai val hai tin sabh varan chaare khaanee sabh sirasaT gole kar satigur agai kaar kamaavan kau dhe’ee ||
har seve kee aaisee vaddiaaiee dhekhahu har sa(n)tahu jin vichahu kaiaa nagaree dhusaman dhoot sabh maar kadde’ee ||
har har kirapaal hoaa bhagat janaa upar har aapanee kirapaa kar har aap rakh le’ee ||6||
salok mahalaa teejaa ||
a(n)dhar kapaT sadhaa dhukh hai manmukh dhiaan na laagai ||
dhukh vich kaar kamaavanee dhukh varatai dhukh aagai ||
karamee satigur bheTeeaai taa sach naam liv laagai ||
naanak sahaje sukh hoi a(n)dharahu bhram bhau bhaagai ||1||
mahalaa teejaa ||
gurmukh sadhaa har ra(n)g hai har kaa naau man bhaiaa ||