ਗੁਰਮੁਖਿ ਵੇਖਣੁ ਬੋਲਣਾ ਨਾਮੁ ਜਪਤ ਸੁਖੁ ਪਾਇਆ ॥ ਨਾਨਕ ਗੁਰਮੁਖਿ ਗਿਆਨੁ ਪ੍ਰਗਾਸਿਆ ਤਿਮਰ ਅਗਿਆਨੁ ਅੰਧੇਰੁ ਚੁਕਾਇਆ ॥੨॥
ਮਃ ੩ ॥
ਮਨਮੁਖ ਮੈਲੇ ਮਰਹਿ ਗਵਾਰ ॥ ਗੁਰਮੁਖਿ ਨਿਰਮਲ ਹਰਿ ਰਾਖਿਆ ਉਰ ਧਾਰਿ ॥ ਭਨਤਿ ਨਾਨਕੁ ਸੁਣਹੁ ਜਨ ਭਾਈ ॥ ਸਤਿਗੁਰੁ ਸੇਵਿਹੁ ਹਉਮੈ ਮਲੁ ਜਾਈ ॥ ਅੰਦਰਿ ਸੰਸਾ ਦੂਖੁ ਵਿਆਪੇ ਸਿਰਿ ਧੰਧਾ ਨਿਤ ਮਾਰ ॥ ਦੂਜੈ ਭਾਇ ਸੂਤੇ ਕਬਹੁ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਬੀਚਾਰ ॥ ਹਰਿ ਨਾਮੁ ਨ ਭਾਇਆ ਬਿਰਥਾ ਜਨਮੁ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੩॥
ਪਉੜੀ ॥
ਜਿਸ ਨੋ ਹਰਿ ਭਗਤਿ ਸਚੁ ਬਖਸੀਅਨੁ ਸੋ ਸਚਾ ਸਾਹੁ ॥ ਤਿਸ ਕੀ ਮੁਹਤਾਜੀ ਲੋਕੁ ਕਢਦਾ ਹੋਰਤੁ ਹਟਿ ਨ ਵਥੁ ਨ ਵੇਸਾਹੁ ॥ ਭਗਤ ਜਨਾ ਕਉ ਸਨਮੁਖੁ ਹੋਵੈ ਸੁ ਹਰਿ ਰਾਸਿ ਲਏ ਵੇਮੁਖ ਭਸੁ ਪਾਹੁ ॥ ਹਰਿ ਕੇ ਨਾਮ ਕੇ ਵਾਪਾਰੀ ਹਰਿ ਭਗਤ ਹਹਿ ਜਮੁ ਜਾਗਾਤੀ ਤਿਨਾ ਨੇੜਿ ਨ ਜਾਹੁ ॥ ਜਨ ਨਾਨਕਿ ਹਰਿ ਨਾਮ ਧਨੁ ਲਦਿਆ ਸਦਾ ਵੇਪਰਵਾਹੁ ॥੭॥
ਸਲੋਕ ਮਃ ੩ ॥
ਇਸੁ ਜੁਗ ਮਹਿ ਭਗਤੀ ਹਰਿ ਧਨੁ ਖਟਿਆ ਹੋਰੁ ਸਭੁ ਜਗਤੁ ਭਰਮਿ ਭੁਲਾਇਆ ॥ ਗੁਰ ਪਰਸਾਦੀ ਨਾਮੁ ਮਨਿ ਵਸਿਆ ਅਨਦਿਨੁ ਨਾਮੁ ਧਿਆਇਆ ॥ ਬਿਖਿਆ ਮਾਹਿ ਉਦਾਸ ਹੈ ਹਉਮੈ ਸਬਦਿ ਜਲਾਇਆ ॥ ਆਪਿ ਤਰਿਆ ਕੁਲ ਉਧਰੇ ਧੰਨੁ ਜਣੇਦੀ ਮਾਇਆ ॥ ਸਦਾ ਸਹਜੁ ਸੁਖੁ ਮਨਿ ਵਸਿਆ ਸਚੇ ਸਿਉ ਲਿਵ ਲਾਇਆ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਭੁਲੇ ਹਉਮੈ ਮੋਹੁ ਵਧਾਇਆ ॥ ਪੰਡਿਤ ਪੜਿ ਪੜਿ ਮੋਨੀ ਭੁਲੇ ਦੂਜੈ ਭਾਇ ਚਿਤੁ ਲਾਇਆ ॥ ਜੋਗੀ ਜੰਗਮ ਸੰਨਿਆਸੀ ਭੁਲੇ ਵਿਣੁ ਗੁਰ ਤਤੁ ਨ ਪਾਇਆ ॥ ਮਨਮੁਖ ਦੁਖੀਏ ਸਦਾ ਭ੍ਰਮਿ ਭੁਲੇ ਤਿਨੑੀ ਬਿਰਥਾ ਜਨਮੁ ਗਵਾਇਆ ॥ ਨਾਨਕ ਨਾਮਿ ਰਤੇ ਸੇਈ ਜਨ ਸਮਧੇ ਜਿ ਆਪੇ ਬਖਸਿ ਮਿਲਾਇਆ ॥੧॥
ਮਃ ੩ ॥
ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥ ਤਿਸਹਿ ਸਰੇਵਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥ ਗੁਰਮੁਖਿ ਅੰਤਰਿ ਮਨਿ ਵਸੈ ਸਦਾ ਸਦਾ ਸੁਖੁ ਹੋਇ ॥੨॥
ਪਉੜੀ ॥
ਜਿਨੀ ਗੁਰਮੁਖਿ ਹਰਿ ਨਾਮ ਧਨੁ ਨ ਖਟਿਓ ਸੇ ਦੇਵਾਲੀਏ ਜੁਗ ਮਾਹਿ ॥ ਓਇ ਮੰਗਦੇ ਫਿਰਹਿ ਸਭ ਜਗਤ ਮਹਿ ਕੋਈ ਮੁਹਿ ਥੁਕ ਨ ਤਿਨ ਕਉ ਪਾਹਿ ॥ ਪਰਾਈ ਬਖੀਲੀ ਕਰਹਿ ਆਪਣੀ ਪਰਤੀਤਿ ਖੋਵਨਿ ਸਗਵਾ ਭੀ ਆਪੁ ਲਖਾਹਿ ॥ ਜਿਸੁ ਧਨ ਕਾਰਣਿ ਚੁਗਲੀ ਕਰਹਿ ਸੋ ਧਨੁ ਚੁਗਲੀ ਹਥਿ ਨ ਆਵੈ ਓਇ ਭਾਵੈ ਤਿਥੈ ਜਾਹਿ ॥
gurmukh vekhan bolanaa naam japat sukh paiaa ||
naanak gurmukh giaan pragaasiaa timar agiaan a(n)dher chukaiaa ||2||
mahalaa teejaa ||
manmukh maile mareh gavaar ||
gurmukh niramal har raakhiaa ur dhaar ||
bhanat naanak sunahu jan bhaiee ||
satigur sevih haumai mal jaiee ||
a(n)dhar sa(n)saa dhookh viaape sir dha(n)dhaa nit maar ||
dhoojai bhai soote kabahu na jaageh maiaa moh piaar ||
naam na cheteh sabadh na veechaareh ih manmukh kaa beechaar ||
har naam na bhaiaa birathaa janam gavaiaa naanak jam maar kare khuaar ||3||
pauRee ||
jis no har bhagat sach bakhaseean so sachaa saahu ||
tis kee muhataajee lok kaddadhaa horat haT na vath na vesaahu ||
bhagat janaa kau sanamukh hovai su har raas le vemukh bhas paahu ||
har ke naam ke vaapaaree har bhagat heh jam jaagaatee tinaa neR na jaahu ||
jan naanak har naam dhan ladhiaa sadhaa veparavaahu ||7||
salok mahalaa teejaa ||
eis jug meh bhagatee har dhan khaTiaa hor sabh jagat bharam bhulaiaa ||
gur parasaadhee naam man vasiaa anadhin naam dhiaaiaa ||
bikhiaa maeh udhaas hai haumai sabadh jalaiaa ||
aap tariaa kul udhare dha(n)n janedhee maiaa ||
sadhaa sahaj sukh man vasiaa sache siau liv laiaa ||
brahamaa bisan mahaadheau trai gun bhule haumai moh vadhaiaa ||
pa(n)ddit paR paR monee bhule dhoojai bhai chit laiaa ||
jogee ja(n)gam sa(n)niaasee bhule vin gur tat na paiaa ||
manmukh dhukhe’ee sadhaa bhram bhule tin(h)ee birathaa janam gavaiaa ||
naanak naam rate seiee jan samadhe j aape bakhas milaiaa ||1||
mahalaa teejaa ||
naanak so saalaaheeaai jis vas sabh kichh hoi ||
tiseh sarevahu praaneeho tis bin avar na koi ||
gurmukh a(n)tar man vasai sadhaa sadhaa sukh hoi ||2||
pauRee ||
jinee gurmukh har naam dhan na khaTio se dhevaale’ee jug maeh ||
oi ma(n)gadhe fireh sabh jagat meh koiee muh thuk na tin kau paeh ||
paraiee bakheelee kareh aapanee parateet khovan sagavaa bhee aap lakhaeh ||
jis dhan kaaran chugalee kareh so dhan chugalee hath na aavai oi bhaavai tithai jaeh ||