Sri Guru Granth Sahib

ਅੰਗ ੮੫੩

ਗੁਰਮੁਖਿ ਸੇਵਕ ਭਾਇ ਹਰਿ ਧਨੁ ਮਿਲੈ ਤਿਥਹੁ ਕਰਮਹੀਣ ਲੈ ਨ ਸਕਹਿ ਹੋਰ ਥੈ ਦੇਸ ਦਿਸੰਤਰਿ ਹਰਿ ਧਨੁ ਨਾਹਿ ॥੮॥
ਸਲੋਕ ਮਃ ੩ ॥
ਗੁਰਮੁਖਿ ਸੰਸਾ ਮੂਲਿ ਨ ਹੋਵਈ ਚਿੰਤਾ ਵਿਚਹੁ ਜਾਇ ॥ ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥ ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥
ਮਃ ੩ ॥
ਕਾਲੁ ਮਾਰਿ ਮਨਸਾ ਮਨਹਿ ਸਮਾਣੀ ਅੰਤਰਿ ਨਿਰਮਲੁ ਨਾਉ ॥ ਅਨਦਿਨੁ ਜਾਗੈ ਕਦੇ ਨ ਸੋਵੈ ਸਹਜੇ ਅੰਮ੍ਰਿਤੁ ਪਿਆਉ ॥ ਮੀਠਾ ਬੋਲੇ ਅੰਮ੍ਰਿਤ ਬਾਣੀ ਅਨਦਿਨੁ ਹਰਿ ਗੁਣ ਗਾਉ ॥ ਨਿਜ ਘਰਿ ਵਾਸਾ ਸਦਾ ਸੋਹਦੇ ਨਾਨਕ ਤਿਨ ਮਿਲਿਆ ਸੁਖੁ ਪਾਉ ॥੨॥
ਪਉੜੀ ॥
ਹਰਿ ਧਨੁ ਰਤਨ ਜਵੇਹਰੀ ਸੋ ਗੁਰਿ ਹਰਿ ਧਨੁ ਹਰਿ ਪਾਸਹੁ ਦੇਵਾਇਆ ॥ ਜੇ ਕਿਸੈ ਕਿਹੁ ਦਿਸਿ ਆਵੈ ਤਾ ਕੋਈ ਕਿਹੁ ਮੰਗਿ ਲਏ ਅਕੈ ਕੋਈ ਕਿਹੁ ਦੇਵਾਏ ਏਹੁ ਹਰਿ ਧਨੁ ਜੋਰਿ ਕੀਤੈ ਕਿਸੈ ਨਾਲਿ ਨ ਜਾਇ ਵੰਡਾਇਆ ॥ ਜਿਸ ਨੋ ਸਤਿਗੁਰ ਨਾਲਿ ਹਰਿ ਸਰਧਾ ਲਾਏ ਤਿਸੁ ਹਰਿ ਧਨ ਕੀ ਵੰਡ ਹਥਿ ਆਵੈ ਜਿਸ ਨੋ ਕਰਤੈ ਧੁਰਿ ਲਿਖਿ ਪਾਇਆ ॥ ਇਸੁ ਹਰਿ ਧਨ ਕਾ ਕੋਈ ਸਰੀਕੁ ਨਾਹੀ ਕਿਸੈ ਕਾ ਖਤੁ ਨਾਹੀ ਕਿਸੈ ਕੈ ਸੀਵ ਬੰਨੈ ਰੋਲੁ ਨਾਹੀ ਜੇ ਕੋ ਹਰਿ ਧਨ ਕੀ ਬਖੀਲੀ ਕਰੇ ਤਿਸ ਕਾ ਮੁਹੁ ਹਰਿ ਚਹੁ ਕੁੰਡਾ ਵਿਚਿ ਕਾਲਾ ਕਰਾਇਆ ॥ ਹਰਿ ਕੇ ਦਿਤੇ ਨਾਲਿ ਕਿਸੈ ਜੋਰੁ ਬਖੀਲੀ ਨ ਚਲਈ ਦਿਹੁ ਦਿਹੁ ਨਿਤ ਨਿਤ ਚੜੈ ਸਵਾਇਆ ॥੯॥
ਸਲੋਕ ਮਃ ੩ ॥
ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥
ਮਃ ੩ ॥
ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥
ਪਉੜੀ ॥
ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥

Ang 853

gurmukh sevak bhai har dhan milai tithahu karamaheen lai na sakeh hor thai dhes dhisa(n)tar har dhan naeh ||8||
salok mahalaa teejaa ||
gurmukh sa(n)saa mool na hoviee chi(n)taa vichahu jai ||
jo kichh hoi su sahaje hoi kahanaa kichhoo na jai ||
naanak tin kaa aakhiaa aap sune j lian pa(n)nai pai ||1||
mahalaa teejaa ||
kaal maar manasaa maneh samaanee a(n)tar niramal naau ||
anadhin jaagai kadhe na sovai sahaje a(n)mrit piaau ||
meeThaa bole a(n)mirat baanee anadhin har gun gaau ||
nij ghar vaasaa sadhaa sohadhe naanak tin miliaa sukh paau ||2||
pauRee ||
har dhan ratan javeharee so gur har dhan har paasahu dhevaiaa ||
je kisai kih dhis aavai taa koiee kih ma(n)g le akai koiee kih dhevaae eh har dhan jor keetai kisai naal na jai va(n)ddaiaa ||
jis no satigur naal har saradhaa laae tis har dhan kee va(n)dd hath aavai jis no karatai dhur likh paiaa ||
eis har dhan kaa koiee sareek naahee kisai kaa khat naahee kisai kai seev ba(n)nai rol naahee je ko har dhan kee bakheelee kare tis kaa muh har chahu ku(n)ddaa vich kaalaa karaiaa ||
har ke dhite naal kisai jor bakheelee na chaliee dhih dhih nit nit chaRai savaiaa ||9||
salok mahalaa teejaa ||
jagat jala(n)dhaa rakh lai aapanee kirapaa dhaar ||
jit dhuaarai ubarai titai laih ubaar ||
satigur sukh vekhaaliaa sachaa sabadh beechaar ||
naanak avar na sujhiee har bin bakhasanahaar ||1||
mahalaa teejaa ||
haumai maiaa mohanee dhoojai lagai jai ||
naa ieh maaree na marai naa ieh haT vikai ||
gur kai sabadh parajaaleeaai taa ieh vichahu jai ||
tan man hovai ujalaa naam vasai man aai ||
naanak maiaa kaa maaran sabadh hai gurmukh paiaa jai ||2||
pauRee ||
satigur kee vaddiaaiee satigur dhitee dhurahu hukam bujh neesaan ||
putee bhaateeiee jaavaiee sakee agahu pichhahu Tol ddiThaa laahion sabhanaa kaa abhimaan ||
jithai ko vekhai tithai meraa satiguroo har bakhasios sabh jahaan ||
j satigur no mil ma(n)ne su halat palat sijhai j vemukh hovai su firai bharisaT thaan ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us