Sri Guru Granth Sahib

ਅੰਗ ੮੫੭

ਆਸਨੁ ਪਵਨ ਦੂਰਿ ਕਰਿ ਬਵਰੇ ॥ ਛੋਡਿ ਕਪਟੁ ਨਿਤ ਹਰਿ ਭਜੁ ਬਵਰੇ ॥੧॥ ਰਹਾਉ ॥
ਜਿਹ ਤੂ ਜਾਚਹਿ ਸੋ ਤ੍ਰਿਭਵਨ ਭੋਗੀ ॥ ਕਹਿ ਕਬੀਰ ਕੇਸੌ ਜਗਿ ਜੋਗੀ ॥੨॥੮॥
ਬਿਲਾਵਲੁ ॥
ਇਨੑਿ ਮਾਇਆ ਜਗਦੀਸ ਗੁਸਾਈ ਤੁਮ੍ਹ੍ਹਰੇ ਚਰਨ ਬਿਸਾਰੇ ॥ ਕਿੰਚਤ ਪ੍ਰੀਤਿ ਨ ਉਪਜੈ ਜਨ ਕਉ ਜਨ ਕਹਾ ਕਰਹਿ ਬੇਚਾਰੇ ॥੧॥ ਰਹਾਉ ॥
ਧ੍ਰਿਗੁ ਤਨੁ ਧ੍ਰਿਗੁ ਧਨੁ ਧ੍ਰਿਗੁ ਇਹ ਮਾਇਆ ਧ੍ਰਿਗੁ ਧ੍ਰਿਗੁ ਮਤਿ ਬੁਧਿ ਫੰਨੀ ॥ ਇਸ ਮਾਇਆ ਕਉ ਦ੍ਰਿੜੁ ਕਰਿ ਰਾਖਹੁ ਬਾਂਧੇ ਆਪ ਬਚੰਨੀ ॥੧॥
ਕਿਆ ਖੇਤੀ ਕਿਆ ਲੇਵਾ ਦੇਈ ਪਰਪੰਚ ਝੂਠੁ ਗੁਮਾਨਾ ॥ ਕਹਿ ਕਬੀਰ ਤੇ ਅੰਤਿ ਬਿਗੂਤੇ ਆਇਆ ਕਾਲੁ ਨਿਦਾਨਾ ॥੨॥੯॥
ਬਿਲਾਵਲੁ ॥
ਸਰੀਰ ਸਰੋਵਰ ਭੀਤਰੇ ਆਛੈ ਕਮਲ ਅਨੂਪ ॥ ਪਰਮ ਜੋਤਿ ਪੁਰਖੋਤਮੋ ਜਾ ਕੈ ਰੇਖ ਨ ਰੂਪ ॥੧॥
ਰੇ ਮਨ ਹਰਿ ਭਜੁ ਭ੍ਰਮੁ ਤਜਹੁ ਜਗਜੀਵਨ ਰਾਮ ॥੧॥ ਰਹਾਉ ॥
ਆਵਤ ਕਛੂ ਨ ਦੀਸਈ ਨਹ ਦੀਸੈ ਜਾਤ ॥ ਜਹ ਉਪਜੈ ਬਿਨਸੈ ਤਹੀ ਜੈਸੇ ਪੁਰਿਵਨ ਪਾਤ ॥੨॥
ਮਿਥਿਆ ਕਰਿ ਮਾਇਆ ਤਜੀ ਸੁਖ ਸਹਜ ਬੀਚਾਰਿ ॥ ਕਹਿ ਕਬੀਰ ਸੇਵਾ ਕਰਹੁ ਮਨ ਮੰਝਿ ਮੁਰਾਰਿ ॥੩॥੧੦॥
ਬਿਲਾਵਲੁ ॥
ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥
ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥
ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥
ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥
ਬਿਲਾਵਲੁ ॥
ਚਰਨ ਕਮਲ ਜਾ ਕੈ ਰਿਦੈ ਬਸਹਿ ਸੋ ਜਨੁ ਕਿਉ ਡੋਲੈ ਦੇਵ ॥ ਮਾਨੌ ਸਭ ਸੁਖ ਨਉ ਨਿਧਿ ਤਾ ਕੈ ਸਹਜਿ ਸਹਜਿ ਜਸੁ ਬੋਲੈ ਦੇਵ ॥ ਰਹਾਉ ॥
ਤਬ ਇਹ ਮਤਿ ਜਉ ਸਭ ਮਹਿ ਪੇਖੈ ਕੁਟਿਲ ਗਾਂਠਿ ਜਬ ਖੋਲੈ ਦੇਵ ॥ ਬਾਰੰ ਬਾਰ ਮਾਇਆ ਤੇ ਅਟਕੈ ਲੈ ਨਰਜਾ ਮਨੁ ਤੋਲੈ ਦੇਵ ॥੧॥
ਜਹ ਉਹੁ ਜਾਇ ਤਹੀ ਸੁਖੁ ਪਾਵੈ ਮਾਇਆ ਤਾਸੁ ਨ ਝੋਲੈ ਦੇਵ ॥ ਕਹਿ ਕਬੀਰ ਮੇਰਾ ਮਨੁ ਮਾਨਿਆ ਰਾਮ ਪ੍ਰੀਤਿ ਕੀਓ ਲੈ ਦੇਵ ॥੨॥੧੨॥
ਬਿਲਾਵਲੁ ਬਾਣੀ ਭਗਤ ਨਾਮਦੇਵ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਸਫਲ ਜਨਮੁ ਮੋ ਕਉ ਗੁਰ ਕੀਨਾ ॥

Ang 857

aasan pavan dhoor kar bavare ||
chhodd kapaT nit har bhaj bavare ||1|| rahaau ||
jeh too jaacheh so tirabhavan bhogee ||
keh kabeer kesau jag jogee ||2||8||
bilaaval ||
eini(h) maiaa jagadhees gusaiee tum(h)re charan bisaare ||
ki(n)chat preet na upajai jan kau jan kahaa kareh bechaare ||1|| rahaau ||
dhirag tan dhirag dhan dhirag ieh maiaa dhirag dhirag mat budh fa(n)nee ||
eis maiaa kau dhiraR kar raakhahu baa(n)dhe aap bacha(n)nee ||1||
kiaa khetee kiaa levaa dheiee parapa(n)ch jhooTh gumaanaa ||
keh kabeer te a(n)t bigoote aaiaa kaal nidhaanaa ||2||9||
bilaaval ||
sareer sarovar bheetare aachhai kamal anoop ||
param jot purakhotamo jaa kai rekh na roop ||1||
re man har bhaj bhram tajahu jagajeevan raam ||1|| rahaau ||
aavat kachhoo na dheesiee neh dheesai jaat ||
jeh upajai binasai tahee jaise purivan paat ||2||
mithiaa kar maiaa tajee sukh sahaj beechaar ||
keh kabeer sevaa karahu man ma(n)jh muraar ||3||10||
bilaaval ||
janam maran kaa bhram giaa gobidh liv laagee ||
jeevat su(n)n samaaniaa gur saakhee jaagee ||1|| rahaau ||
kaasee te dhun uoopajai dhun kaasee jaiee ||
kaasee fooTee pa(n)dditaa dhun kahaa(n) samaiee ||1||
tirakuTee sa(n)dh mai pekhiaa ghaT hoo ghaT jaagee ||
aaisee budh samaacharee ghaT maeh tiaagee ||2||
aap aap te jaaniaa tej tej samaanaa ||
kahu kabeer ab jaaniaa gobidh man maanaa ||3||11||
bilaaval ||
charan kamal jaa kai ridhai baseh so jan kiau ddolai dhev ||
maanau sabh sukh nau nidh taa kai sahaj sahaj jas bolai dhev || rahaau ||
tab ieh mat jau sabh meh pekhai kuTil gaa(n)Th jab kholai dhev ||
baara(n) baar maiaa te aTakai lai narajaa man tolai dhev ||1||
jeh uh jai tahee sukh paavai maiaa taas na jholai dhev ||
keh kabeer meraa man maaniaa raam preet keeo lai dhev ||2||12||
bilaaval baanee bhagat naamadhev jee kee
ikOankaar satigur prasaadh ||
safal janam mo kau gur keenaa ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us