ਦੁਖ ਬਿਸਾਰਿ ਸੁਖ ਅੰਤਰਿ ਲੀਨਾ ॥੧॥
ਗਿਆਨ ਅੰਜਨੁ ਮੋ ਕਉ ਗੁਰਿ ਦੀਨਾ ॥ ਰਾਮ ਨਾਮ ਬਿਨੁ ਜੀਵਨੁ ਮਨ ਹੀਨਾ ॥੧॥ ਰਹਾਉ ॥
ਨਾਮਦੇਇ ਸਿਮਰਨੁ ਕਰਿ ਜਾਨਾਂ ॥ ਜਗਜੀਵਨ ਸਿਉ ਜੀਉ ਸਮਾਨਾਂ ॥੨॥੧॥
ਬਿਲਾਵਲੁ ਬਾਣੀ ਰਵਿਦਾਸ ਭਗਤ ਕੀ
ੴ ਸਤਿਗੁਰ ਪ੍ਰਸਾਦਿ ॥
ਦਾਰਿਦੁ ਦੇਖਿ ਸਭ ਕੋ ਹਸੈ ਐਸੀ ਦਸਾ ਹਮਾਰੀ ॥ ਅਸਟ ਦਸਾ ਸਿਧਿ ਕਰ ਤਲੈ ਸਭ ਕ੍ਰਿਪਾ ਤੁਮਾਰੀ ॥੧॥
ਤੂ ਜਾਨਤ ਮੈ ਕਿਛੁ ਨਹੀ ਭਵ ਖੰਡਨ ਰਾਮ ॥ ਸਗਲ ਜੀਅ ਸਰਨਾਗਤੀ ਪ੍ਰਭ ਪੂਰਨ ਕਾਮ ॥੧॥ ਰਹਾਉ ॥
ਜੋ ਤੇਰੀ ਸਰਨਾਗਤਾ ਤਿਨ ਨਾਹੀ ਭਾਰੁ ॥ ਊਚ ਨੀਚ ਤੁਮ ਤੇ ਤਰੇ ਆਲਜੁ ਸੰਸਾਰੁ ॥੨॥
ਕਹਿ ਰਵਿਦਾਸ ਅਕਥ ਕਥਾ ਬਹੁ ਕਾਇ ਕਰੀਜੈ ॥ ਜੈਸਾ ਤੂ ਤੈਸਾ ਤੁਹੀ ਕਿਆ ਉਪਮਾ ਦੀਜੈ ॥੩॥੧॥
ਬਿਲਾਵਲੁ ॥
ਜਿਹ ਕੁਲ ਸਾਧੁ ਬੈਸਨੌ ਹੋਇ ॥ ਬਰਨ ਅਬਰਨ ਰੰਕੁ ਨਹੀ ਈਸੁਰੁ ਬਿਮਲ ਬਾਸੁ ਜਾਨੀਐ ਜਗਿ ਸੋਇ ॥੧॥ ਰਹਾਉ ॥
ਬ੍ਰਹਮਨ ਬੈਸ ਸੂਦ ਅਰੁ ਖੵਤ੍ਰੀ ਡੋਮ ਚੰਡਾਰ ਮਲੇਛ ਮਨ ਸੋਇ ॥ ਹੋਇ ਪੁਨੀਤ ਭਗਵੰਤ ਭਜਨ ਤੇ ਆਪੁ ਤਾਰਿ ਤਾਰੇ ਕੁਲ ਦੋਇ ॥੧॥
ਧੰਨਿ ਸੁ ਗਾਉ ਧੰਨਿ ਸੋ ਠਾਉ ਧੰਨਿ ਪੁਨੀਤ ਕੁਟੰਬ ਸਭ ਲੋਇ ॥ ਜਿਨਿ ਪੀਆ ਸਾਰ ਰਸੁ ਤਜੇ ਆਨ ਰਸ ਹੋਇ ਰਸ ਮਗਨ ਡਾਰੇ ਬਿਖੁ ਖੋਇ ॥੨॥
ਪੰਡਿਤ ਸੂਰ ਛਤ੍ਰਪਤਿ ਰਾਜਾ ਭਗਤ ਬਰਾਬਰਿ ਅਉਰੁ ਨ ਕੋਇ ॥ ਜੈਸੇ ਪੁਰੈਨ ਪਾਤ ਰਹੈ ਜਲ ਸਮੀਪ ਭਨਿ ਰਵਿਦਾਸ ਜਨਮੇ ਜਗਿ ਓਇ ॥੩॥੨॥
ਬਾਣੀ ਸਧਨੇ ਕੀ ਰਾਗੁ ਬਿਲਾਵਲੁ
ੴ ਸਤਿਗੁਰ ਪ੍ਰਸਾਦਿ ॥
ਨ੍ਰਿਪ ਕੰਨਿਆ ਕੇ ਕਾਰਨੈ ਇਕੁ ਭਇਆ ਭੇਖਧਾਰੀ ॥ ਕਾਮਾਰਥੀ ਸੁਆਰਥੀ ਵਾ ਕੀ ਪੈਜ ਸਵਾਰੀ ॥੧॥
ਤਵ ਗੁਨ ਕਹਾ ਜਗਤ ਗੁਰਾ ਜਉ ਕਰਮੁ ਨ ਨਾਸੈ ॥ ਸਿੰਘ ਸਰਨ ਕਤ ਜਾਈਐ ਜਉ ਜੰਬੁਕੁ ਗ੍ਰਾਸੈ ॥੧॥ ਰਹਾਉ ॥
ਏਕ ਬੂੰਦ ਜਲ ਕਾਰਨੇ ਚਾਤ੍ਰਿਕੁ ਦੁਖੁ ਪਾਵੈ ॥ ਪ੍ਰਾਨ ਗਏ ਸਾਗਰੁ ਮਿਲੈ ਫੁਨਿ ਕਾਮਿ ਨ ਆਵੈ ॥੨॥
ਪ੍ਰਾਨ ਜੁ ਥਾਕੇ ਥਿਰੁ ਨਹੀ ਕੈਸੇ ਬਿਰਮਾਵਉ ॥ ਬੂਡਿ ਮੂਏ ਨਉਕਾ ਮਿਲੈ ਕਹੁ ਕਾਹਿ ਚਢਾਵਉ ॥੩॥
ਮੈ ਨਾਹੀ ਕਛੁ ਹਉ ਨਹੀ ਕਿਛੁ ਆਹਿ ਨ ਮੋਰਾ ॥ ਅਉਸਰ ਲਜਾ ਰਾਖਿ ਲੇਹੁ ਸਧਨਾ ਜਨੁ ਤੋਰਾ ॥੪॥੧॥
dhukh bisaar sukh a(n)tar leenaa ||1||
giaan a(n)jan mo kau gur dheenaa ||
raam naam bin jeevan man heenaa ||1|| rahaau ||
naamadhei simaran kar jaanaa(n) ||
jagajeevan siau jeeau samaanaa(n) ||2||1||
bilaaval baanee ravidhaas bhagat kee
ikOankaar satigur prasaadh ||
dhaaridh dhekh sabh ko hasai aaisee dhasaa hamaaree ||
asaT dhasaa sidh kar talai sabh kirapaa tumaaree ||1||
too jaanat mai kichh nahee bhav kha(n)ddan raam ||
sagal jeea saranaagatee prabh pooran kaam ||1|| rahaau ||
jo teree saranaagataa tin naahee bhaar ||
uooch neech tum te tare aalaj sa(n)saar ||2||
keh ravidhaas akath kathaa bahu kai kareejai ||
jaisaa too taisaa tuhee kiaa upamaa dheejai ||3||1||
bilaaval ||
jeh kul saadh baisanau hoi ||
baran abaran ra(n)k nahee ieesur bimal baas jaaneeaai jag soi ||1|| rahaau ||
brahaman bais soodh ar khayetree ddom cha(n)ddaar malechh man soi ||
hoi puneet bhagava(n)t bhajan te aap taar taare kul dhoi ||1||
dha(n)n su gaau dha(n)n so Thaau dha(n)n puneet kuTa(n)b sabh loi ||
jin peeaa saar ras taje aan ras hoi ras magan ddaare bikh khoi ||2||
pa(n)ddit soor chhatrapat raajaa bhagat baraabar aaur na koi ||
jaise purain paat rahai jal sameep bhan ravidhaas janame jag oi ||3||2||
baanee sadhane kee raag bilaavalu
ikOankaar satigur prasaadh ||
nirap ka(n)niaa ke kaaranai ik bhiaa bhekhadhaaree ||
kaamaarathee suaarathee vaa kee paij savaaree ||1||
tav gun kahaa jagat guraa jau karam na naasai ||
si(n)gh saran kat jaieeaai jau ja(n)buk graasai ||1|| rahaau ||
ek boo(n)dh jal kaarane chaatirak dhukh paavai ||
praan ge saagar milai fun kaam na aavai ||2||
praan ju thaake thir nahee kaise biramaavau ||
boodd mooe naukaa milai kahu kaeh chaddaavau ||3||
mai naahee kachh hau nahee kichh aaeh na moraa ||
aausar lajaa raakh leh sadhanaa jan toraa ||4||1||