Sri Guru Granth Sahib

ਅੰਗ ੮੫੯

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥
ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥
ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥
ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨੑ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨੑ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥
ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥
ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥

Ang 859

ikOankaar sat naam karataa purakh nirabhau niravair akaal moorat ajoonee saibha(n) gur prasaadh ||
raag go(n)dd chaupadhe mahalaa chauthhaa ghar pehilaa ||
je man chit aas rakheh har uoopar taa man chi(n)dhe anek anek fal paiee ||
har jaanai sabh kichh jo jeei varatai prabh ghaaliaa kisai kaa ik til na gavaiee ||
har tis kee aas keejai man mere jo sabh meh suaamee rahiaa samaiee ||1||
mere man aasaa kar jagadhees gusaiee ||
jo bin har aas avar kaahoo kee keejai saa nihafal aas sabh birathee jaiee ||1|| rahaau ||
jo dheesai maiaa moh kuTa(n)b sabh mat tis kee aas lag janam gavaiee ||
ein(h) kai kichh haath nahee kahaa kareh ieh bapuRe in(h) kaa vaahiaa kachh na vasaiee ||
mere man aas kar har preetam apune kee jo tujh taarai teraa kuTa(n)b sabh chhaddaiee ||2||
je kichh aas avar kareh paramitree mat too(n) jaaneh terai kitai ka(n)m aaiee ||
eeh aas paramitree bhaau dhoojaa hai khin meh jhooTh binas sabh jaiee ||
mere man aasaa kar har preetam saache kee jo teraa ghaaliaa sabh thai paiee ||3||
aasaa manasaa sabh teree mere suaamee jaisee too aas karaaveh taisee ko aas karaiee ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us