ਜਿਸ ਤੇ ਸੁਖ ਪਾਵਹਿ ਮਨ ਮੇਰੇ ਸੋ ਸਦਾ ਧਿਆਇ ਨਿਤ ਕਰ ਜੁਰਨਾ ॥ ਜਨ ਨਾਨਕ ਕਉ ਹਰਿ ਦਾਨੁ ਇਕੁ ਦੀਜੈ ਨਿਤ ਬਸਹਿ ਰਿਦੈ ਹਰੀ ਮੋਹਿ ਚਰਨਾ ॥੪॥੩॥
ਗੋਂਡ ਮਹਲਾ ੪ ॥
ਜਿਤਨੇ ਸਾਹ ਪਾਤਿਸਾਹ ਉਮਰਾਵ ਸਿਕਦਾਰ ਚਉਧਰੀ ਸਭਿ ਮਿਥਿਆ ਝੂਠੁ ਭਾਉ ਦੂਜਾ ਜਾਣੁ ॥ ਹਰਿ ਅਬਿਨਾਸੀ ਸਦਾ ਥਿਰੁ ਨਿਹਚਲੁ ਤਿਸੁ ਮੇਰੇ ਮਨ ਭਜੁ ਪਰਵਾਣੁ ॥੧॥
ਮੇਰੇ ਮਨ ਨਾਮੁ ਹਰੀ ਭਜੁ ਸਦਾ ਦੀਬਾਣੁ ॥ ਜੋ ਹਰਿ ਮਹਲੁ ਪਾਵੈ ਗੁਰ ਬਚਨੀ ਤਿਸੁ ਜੇਵਡੁ ਅਵਰੁ ਨਾਹੀ ਕਿਸੈ ਦਾ ਤਾਣੁ ॥੧॥ ਰਹਾਉ ॥
ਜਿਤਨੇ ਧਨਵੰਤ ਕੁਲਵੰਤ ਮਿਲਖਵੰਤ ਦੀਸਹਿ ਮਨ ਮੇਰੇ ਸਭਿ ਬਿਨਸਿ ਜਾਹਿ ਜਿਉ ਰੰਗੁ ਕਸੁੰਭ ਕਚਾਣੁ ॥ ਹਰਿ ਸਤਿ ਨਿਰੰਜਨੁ ਸਦਾ ਸੇਵਿ ਮਨ ਮੇਰੇ ਜਿਤੁ ਹਰਿ ਦਰਗਹ ਪਾਵਹਿ ਤੂ ਮਾਣੁ ॥੨॥
ਬ੍ਰਾਹਮਣੁ ਖਤ੍ਰੀ ਸੂਦ ਵੈਸ ਚਾਰਿ ਵਰਨ ਚਾਰਿ ਆਸ੍ਰਮ ਹਹਿ ਜੋ ਹਰਿ ਧਿਆਵੈ ਸੋ ਪਰਧਾਨੁ ॥ ਜਿਉ ਚੰਦਨ ਨਿਕਟਿ ਵਸੈ ਹਿਰਡੁ ਬਪੁੜਾ ਤਿਉ ਸਤਸੰਗਤਿ ਮਿਲਿ ਪਤਿਤ ਪਰਵਾਣੁ ॥੩॥
ਓਹੁ ਸਭ ਤੇ ਊਚਾ ਸਭ ਤੇ ਸੂਚਾ ਜਾ ਕੈ ਹਿਰਦੈ ਵਸਿਆ ਭਗਵਾਨੁ ॥ ਜਨ ਨਾਨਕੁ ਤਿਸ ਕੇ ਚਰਨ ਪਖਾਲੈ ਜੋ ਹਰਿ ਜਨੁ ਨੀਚੁ ਜਾਤਿ ਸੇਵਕਾਣੁ ॥੪॥੪॥
ਗੋਂਡ ਮਹਲਾ ੪ ॥
ਹਰਿ ਅੰਤਰਜਾਮੀ ਸਭਤੈ ਵਰਤੈ ਜੇਹਾ ਹਰਿ ਕਰਾਏ ਤੇਹਾ ਕੋ ਕਰਈਐ ॥ ਸੋ ਐਸਾ ਹਰਿ ਸੇਵਿ ਸਦਾ ਮਨ ਮੇਰੇ ਜੋ ਤੁਧਨੋ ਸਭ ਦੂ ਰਖਿ ਲਈਐ ॥੧॥
ਮੇਰੇ ਮਨ ਹਰਿ ਜਪਿ ਹਰਿ ਨਿਤ ਪੜਈਐ ॥ ਹਰਿ ਬਿਨੁ ਕੋ ਮਾਰਿ ਜੀਵਾਲਿ ਨ ਸਾਕੈ ਤਾ ਮੇਰੇ ਮਨ ਕਾਇਤੁ ਕੜਈਐ ॥੧॥ ਰਹਾਉ ॥
ਹਰਿ ਪਰਪੰਚੁ ਕੀਆ ਸਭੁ ਕਰਤੈ ਵਿਚਿ ਆਪੇ ਆਪਣੀ ਜੋਤਿ ਧਰਈਐ ॥ ਹਰਿ ਏਕੋ ਬੋਲੈ ਹਰਿ ਏਕੁ ਬੁਲਾਏ ਗੁਰਿ ਪੂਰੈ ਹਰਿ ਏਕੁ ਦਿਖਈਐ ॥੨॥
ਹਰਿ ਅੰਤਰਿ ਨਾਲੇ ਬਾਹਰਿ ਨਾਲੇ ਕਹੁ ਤਿਸੁ ਪਾਸਹੁ ਮਨ ਕਿਆ ਚੋਰਈਐ ॥ ਨਿਹਕਪਟ ਸੇਵਾ ਕੀਜੈ ਹਰਿ ਕੇਰੀ ਤਾਂ ਮੇਰੇ ਮਨ ਸਰਬ ਸੁਖ ਪਈਐ ॥੩॥
ਜਿਸ ਦੈ ਵਸਿ ਸਭੁ ਕਿਛੁ ਸੋ ਸਭ ਦੂ ਵਡਾ ਸੋ ਮੇਰੇ ਮਨ ਸਦਾ ਧਿਅਈਐ ॥ ਜਨ ਨਾਨਕ ਸੋ ਹਰਿ ਨਾਲਿ ਹੈ ਤੇਰੈ ਹਰਿ ਸਦਾ ਧਿਆਇ ਤੂ ਤੁਧੁ ਲਏ ਛਡਈਐ ॥੪॥੫॥
ਗੋਂਡ ਮਹਲਾ ੪ ॥
ਹਰਿ ਦਰਸਨ ਕਉ ਮੇਰਾ ਮਨੁ ਬਹੁ ਤਪਤੈ ਜਿਉ ਤ੍ਰਿਖਾਵੰਤੁ ਬਿਨੁ ਨੀਰ ॥੧॥
ਮੇਰੈ ਮਨਿ ਪ੍ਰੇਮੁ ਲਗੋ ਹਰਿ ਤੀਰ ॥ ਹਮਰੀ ਬੇਦਨ ਹਰਿ ਪ੍ਰਭੁ ਜਾਨੈ ਮੇਰੇ ਮਨ ਅੰਤਰ ਕੀ ਪੀਰ ॥੧॥ ਰਹਾਉ ॥
ਮੇਰੇ ਹਰਿ ਪ੍ਰੀਤਮ ਕੀ ਕੋਈ ਬਾਤ ਸੁਨਾਵੈ ਸੋ ਭਾਈ ਸੋ ਮੇਰਾ ਬੀਰ ॥੨॥
jis te sukh paaveh man mere so sadhaa dhiaai nit kar juranaa ||
jan naanak kau har dhaan ik dheejai nit baseh ridhai haree moh charanaa ||4||3||
go(n)dd mahalaa chauthhaa ||
jitane saeh paatisaeh umaraav sikadhaar chaudharee sabh mithiaa jhooTh bhaau dhoojaa jaan ||
har abinaasee sadhaa thir nihachal tis mere man bhaj paravaan ||1||
mere man naam haree bhaj sadhaa dheebaan ||
jo har mahal paavai gur bachanee tis jevadd avar naahee kisai dhaa taan ||1|| rahaau ||
jitane dhanava(n)t kulava(n)t milakhava(n)t dheeseh man mere sabh binas jaeh jiau ra(n)g kasu(n)bh kachaan ||
har sat nira(n)jan sadhaa sev man mere jit har dharageh paaveh too maan ||2||
braahaman khatree soodh vais chaar varan chaar aasram heh jo har dhiaavai so paradhaan ||
jiau cha(n)dhan nikaT vasai hiradd bapuRaa tiau satasa(n)gat mil patit paravaan ||3||
oh sabh te uoochaa sabh te soochaa jaa kai hiradhai vasiaa bhagavaan ||
jan naanak tis ke charan pakhaalai jo har jan neech jaat sevakaan ||4||4||
go(n)dd mahalaa chauthhaa ||
har a(n)tarajaamee sabhatai varatai jehaa har karaae tehaa ko karieeaai ||
so aaisaa har sev sadhaa man mere jo tudhano sabh dhoo rakh lieeaai ||1||
mere man har jap har nit paRieeaai ||
har bin ko maar jeevaal na saakai taa mere man kait kaRieeaai ||1|| rahaau ||
har parapa(n)ch keeaa sabh karatai vich aape aapanee jot dharieeaai ||
har eko bolai har ek bulaae gur poorai har ek dhikhieeaai ||2||
har a(n)tar naale baahar naale kahu tis paasahu man kiaa chorieeaai ||
nihakapaT sevaa keejai har keree taa(n) mere man sarab sukh pieeaai ||3||
jis dhai vas sabh kichh so sabh dhoo vaddaa so mere man sadhaa dhieeaai ||
jan naanak so har naal hai terai har sadhaa dhiaai too tudh le chhaddieeaai ||4||5||
go(n)dd mahalaa chauthhaa ||
har dharasan kau meraa man bahu tapatai jiau tirakhaava(n)t bin neer ||1||
merai man prem lago har teer ||
hamaree bedhan har prabh jaanai mere man a(n)tar kee peer ||1|| rahaau ||
mere har preetam kee koiee baat sunaavai so bhaiee so meraa beer ||2||