Sri Guru Granth Sahib

ਅੰਗ ੮੬੪

ਦਿਨੁ ਰੈਣਿ ਨਾਨਕੁ ਨਾਮੁ ਧਿਆਏ ॥ ਸੂਖ ਸਹਜ ਆਨੰਦ ਹਰਿ ਨਾਏ ॥੪॥੪॥੬॥
ਗੋਂਡ ਮਹਲਾ ੫ ॥
ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥ ਗੁਰ ਕੈ ਸਬਦਿ ਮੰਤ੍ਰੁ ਮਨੁ ਮਾਨ ॥ ਗੁਰ ਕੇ ਚਰਨ ਰਿਦੈ ਲੈ ਧਾਰਉ ॥ ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥੧॥
ਮਤ ਕੋ ਭਰਮਿ ਭੁਲੈ ਸੰਸਾਰਿ ॥ ਗੁਰ ਬਿਨੁ ਕੋਇ ਨ ਉਤਰਸਿ ਪਾਰਿ ॥੧॥ ਰਹਾਉ ॥
ਭੂਲੇ ਕਉ ਗੁਰਿ ਮਾਰਗਿ ਪਾਇਆ ॥ ਅਵਰ ਤਿਆਗਿ ਹਰਿ ਭਗਤੀ ਲਾਇਆ ॥ ਜਨਮ ਮਰਨ ਕੀ ਤ੍ਰਾਸ ਮਿਟਾਈ ॥ ਗੁਰ ਪੂਰੇ ਕੀ ਬੇਅੰਤ ਵਡਾਈ ॥੨॥
ਗੁਰ ਪ੍ਰਸਾਦਿ ਊਰਧ ਕਮਲ ਬਿਗਾਸ ॥ ਅੰਧਕਾਰ ਮਹਿ ਭਇਆ ਪ੍ਰਗਾਸ ॥ ਜਿਨਿ ਕੀਆ ਸੋ ਗੁਰ ਤੇ ਜਾਨਿਆ ॥ ਗੁਰ ਕਿਰਪਾ ਤੇ ਮੁਗਧ ਮਨੁ ਮਾਨਿਆ ॥੩॥
ਗੁਰੁ ਕਰਤਾ ਗੁਰੁ ਕਰਣੈ ਜੋਗੁ ॥ ਗੁਰੁ ਪਰਮੇਸਰੁ ਹੈ ਭੀ ਹੋਗੁ ॥ ਕਹੁ ਨਾਨਕ ਪ੍ਰਭਿ ਇਹੈ ਜਨਾਈ ॥ ਬਿਨੁ ਗੁਰ ਮੁਕਤਿ ਨ ਪਾਈਐ ਭਾਈ ॥੪॥੫॥੭॥
ਗੋਂਡ ਮਹਲਾ ੫ ॥
ਗੁਰੂ ਗੁਰੂ ਗੁਰੁ ਕਰਿ ਮਨ ਮੋਰ ॥ ਗੁਰੂ ਬਿਨਾ ਮੈ ਨਾਹੀ ਹੋਰ ॥ ਗੁਰ ਕੀ ਟੇਕ ਰਹਹੁ ਦਿਨੁ ਰਾਤਿ ॥ ਜਾ ਕੀ ਕੋਇ ਨ ਮੇਟੈ ਦਾਤਿ ॥੧॥
ਗੁਰੁ ਪਰਮੇਸਰੁ ਏਕੋ ਜਾਣੁ ॥ ਜੋ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ ॥
ਗੁਰ ਚਰਣੀ ਜਾ ਕਾ ਮਨੁ ਲਾਗੈ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥ ਗੁਰ ਕੀ ਸੇਵਾ ਪਾਏ ਮਾਨੁ ॥ ਗੁਰ ਊਪਰਿ ਸਦਾ ਕੁਰਬਾਨੁ ॥੨॥
ਗੁਰ ਕਾ ਦਰਸਨੁ ਦੇਖਿ ਨਿਹਾਲ ॥ ਗੁਰ ਕੇ ਸੇਵਕ ਕੀ ਪੂਰਨ ਘਾਲ ॥ ਗੁਰ ਕੇ ਸੇਵਕ ਕਉ ਦੁਖੁ ਨ ਬਿਆਪੈ ॥ ਗੁਰ ਕਾ ਸੇਵਕੁ ਦਹ ਦਿਸਿ ਜਾਪੈ ॥੩॥
ਗੁਰ ਕੀ ਮਹਿਮਾ ਕਥਨੁ ਨ ਜਾਇ ॥ ਪਾਰਬ੍ਰਹਮੁ ਗੁਰੁ ਰਹਿਆ ਸਮਾਇ ॥ ਕਹੁ ਨਾਨਕ ਜਾ ਕੇ ਪੂਰੇ ਭਾਗ ॥ ਗੁਰ ਚਰਣੀ ਤਾ ਕਾ ਮਨੁ ਲਾਗ ॥੪॥੬॥੮॥
ਗੋਂਡ ਮਹਲਾ ੫ ॥
ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥ ਗੁਰੁ ਮੇਰਾ ਦੇਉ ਅਲਖ ਅਭੇਉ ॥ ਸਰਬ ਪੂਜ ਚਰਨ ਗੁਰ ਸੇਉ ॥੧॥
ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥ ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥
ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥ ਗੁਰੁ ਗੋਪਾਲੁ ਪੁਰਖੁ ਭਗਵਾਨੁ ॥ ਗੁਰ ਕੀ ਸਰਣਿ ਰਹਉ ਕਰ ਜੋਰਿ ॥ ਗੁਰੂ ਬਿਨਾ ਮੈ ਨਾਹੀ ਹੋਰੁ ॥੨॥
ਗੁਰੁ ਬੋਹਿਥੁ ਤਾਰੇ ਭਵ ਪਾਰਿ ॥ ਗੁਰ ਸੇਵਾ ਜਮ ਤੇ ਛੁਟਕਾਰਿ ॥ ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ ॥ ਗੁਰ ਕੈ ਸੰਗਿ ਸਗਲ ਨਿਸਤਾਰਾ ॥੩॥
ਗੁਰੁ ਪੂਰਾ ਪਾਈਐ ਵਡਭਾਗੀ ॥ ਗੁਰ ਕੀ ਸੇਵਾ ਦੂਖੁ ਨ ਲਾਗੀ ॥ ਗੁਰ ਕਾ ਸਬਦੁ ਨ ਮੇਟੈ ਕੋਇ ॥ ਗੁਰੁ ਨਾਨਕੁ ਨਾਨਕੁ ਹਰਿ ਸੋਇ ॥੪॥੭॥੯॥

Ang 864

dhin rain naanak naam dhiaae ||
sookh sahaj aana(n)dh har naae ||4||4||6||
go(n)dd mahalaa panjavaa ||
gur kee moorat man meh dhiaan ||
gur kai sabadh ma(n)tr man maan ||
gur ke charan ridhai lai dhaarau ||
gur paarabraham sadhaa namasakaarau ||1||
mat ko bharam bhulai sa(n)saar ||
gur bin koi na utaras paar ||1|| rahaau ||
bhoole kau gur maarag paiaa ||
avar tiaag har bhagatee laiaa ||
janam maran kee traas miTaiee ||
gur poore kee bea(n)t vaddaiee ||2||
gur prasaadh uooradh kamal bigaas ||
a(n)dhakaar meh bhiaa pragaas ||
jin keeaa so gur te jaaniaa ||
gur kirapaa te mugadh man maaniaa ||3||
gur karataa gur karanai jog ||
gur paramesar hai bhee hog ||
kahu naanak prabh ihai janaiee ||
bin gur mukat na paieeaai bhaiee ||4||5||7||
go(n)dd mahalaa panjavaa ||
guroo guroo gur kar man mor ||
guroo binaa mai naahee hor ||
gur kee Tek rahahu dhin raat ||
jaa kee koi na meTai dhaat ||1||
gur paramesar eko jaan ||
jo tis bhaavai so paravaan ||1|| rahaau ||
gur charanee jaa kaa man laagai ||
dhookh dharadh bhram taa kaa bhaagai ||
gur kee sevaa paae maan ||
gur uoopar sadhaa kurabaan ||2||
gur kaa dharasan dhekh nihaal ||
gur ke sevak kee pooran ghaal ||
gur ke sevak kau dhukh na biaapai ||
gur kaa sevak dheh dhis jaapai ||3||
gur kee mahimaa kathan na jai ||
paarabraham gur rahiaa samai ||
kahu naanak jaa ke poore bhaag ||
gur charanee taa kaa man laag ||4||6||8||
go(n)dd mahalaa panjavaa ||
gur meree poojaa gur gobi(n)dh ||
gur meraa paarabraham gur bhagava(n)t ||
gur meraa dheau alakh abheau ||
sarab pooj charan gur seau ||1||
gur bin avar naahee mai thaau ||
anadhin japau guroo gur naau ||1|| rahaau ||
gur meraa giaan gur ridhai dhiaan ||
gur gopaal purakh bhagavaan ||
gur kee saran rahau kar jor ||
guroo binaa mai naahee hor ||2||
gur bohith taare bhav paar ||
gur sevaa jam te chhuTakaar ||
a(n)dhakaar meh gur ma(n)tr ujaaraa ||
gur kai sa(n)g sagal nisataaraa ||3||
gur pooraa paieeaai vaddabhaagee ||
gur kee sevaa dhookh na laagee ||
gur kaa sabadh na meTai koi ||
gur naanak naanak har soi ||4||7||9||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us