Sri Guru Granth Sahib

ਅੰਗ ੮੬੮

ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥੧॥
ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥
ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪ ॥੩॥
ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥
ਗੋਂਡ ਮਹਲਾ ੫ ॥
ਜਾ ਕਉ ਰਾਖੈ ਰਾਖਣਹਾਰੁ ॥ ਤਿਸ ਕਾ ਅੰਗੁ ਕਰੇ ਨਿਰੰਕਾਰੁ ॥੧॥ ਰਹਾਉ ॥
ਮਾਤ ਗਰਭ ਮਹਿ ਅਗਨਿ ਨ ਜੋਹੈ ॥ ਕਾਮੁ ਕ੍ਰੋਧੁ ਲੋਭੁ ਮੋਹੁ ਨ ਪੋਹੈ ॥ ਸਾਧਸੰਗਿ ਜਪੈ ਨਿਰੰਕਾਰੁ ॥ ਨਿੰਦਕ ਕੈ ਮੁਹਿ ਲਾਗੈ ਛਾਰੁ ॥੧॥
ਰਾਮ ਕਵਚੁ ਦਾਸ ਕਾ ਸੰਨਾਹੁ ॥ ਦੂਤ ਦੁਸਟ ਤਿਸੁ ਪੋਹਤ ਨਾਹਿ ॥ ਜੋ ਜੋ ਗਰਬੁ ਕਰੇ ਸੋ ਜਾਇ ॥ ਗਰੀਬ ਦਾਸ ਕੀ ਪ੍ਰਭੁ ਸਰਣਾਇ ॥੨॥
ਜੋ ਜੋ ਸਰਣਿ ਪਇਆ ਹਰਿ ਰਾਇ ॥ ਸੋ ਦਾਸੁ ਰਖਿਆ ਅਪਣੈ ਕੰਠਿ ਲਾਇ ॥ ਜੇ ਕੋ ਬਹੁਤੁ ਕਰੇ ਅਹੰਕਾਰੁ ॥ ਓਹੁ ਖਿਨ ਮਹਿ ਰੁਲਤਾ ਖਾਕੂ ਨਾਲਿ ॥੩॥
ਹੈ ਭੀ ਸਾਚਾ ਹੋਵਣਹਾਰੁ ॥ ਸਦਾ ਸਦਾ ਜਾਈਂ ਬਲਿਹਾਰ ॥ ਅਪਣੇ ਦਾਸ ਰਖੇ ਕਿਰਪਾ ਧਾਰਿ ॥ ਨਾਨਕ ਕੇ ਪ੍ਰਭ ਪ੍ਰਾਣ ਅਧਾਰ ॥੪॥੧੮॥੨੦॥
ਗੋਂਡ ਮਹਲਾ ੫ ॥
ਅਚਰਜ ਕਥਾ ਮਹਾ ਅਨੂਪ ॥ ਪ੍ਰਾਤਮਾ ਪਾਰਬ੍ਰਹਮ ਕਾ ਰੂਪੁ ॥ ਰਹਾਉ ॥
ਨਾ ਇਹੁ ਬੂਢਾ ਨਾ ਇਹੁ ਬਾਲਾ ॥ ਨਾ ਇਸੁ ਦੂਖੁ ਨਹੀ ਜਮ ਜਾਲਾ ॥ ਨਾ ਇਹੁ ਬਿਨਸੈ ਨਾ ਇਹੁ ਜਾਇ ॥ ਆਦਿ ਜੁਗਾਦੀ ਰਹਿਆ ਸਮਾਇ ॥੧॥
ਨਾ ਇਸੁ ਉਸਨੁ ਨਹੀ ਇਸੁ ਸੀਤੁ ॥ ਨਾ ਇਸੁ ਦੁਸਮਨੁ ਨਾ ਇਸੁ ਮੀਤੁ ॥ ਨਾ ਇਸੁ ਹਰਖੁ ਨਹੀ ਇਸੁ ਸੋਗੁ ॥ ਸਭੁ ਕਿਛੁ ਇਸ ਕਾ ਇਹੁ ਕਰਨੈ ਜੋਗੁ ॥੨॥
ਨਾ ਇਸੁ ਬਾਪੁ ਨਹੀ ਇਸੁ ਮਾਇਆ ॥ ਇਹੁ ਅਪਰੰਪਰੁ ਹੋਤਾ ਆਇਆ ॥ ਪਾਪ ਪੁੰਨ ਕਾ ਇਸੁ ਲੇਪੁ ਨ ਲਾਗੈ ॥ ਘਟ ਘਟ ਅੰਤਰਿ ਸਦ ਹੀ ਜਾਗੈ ॥੩॥
ਤੀਨਿ ਗੁਣਾ ਇਕ ਸਕਤਿ ਉਪਾਇਆ ॥ ਮਹਾ ਮਾਇਆ ਤਾ ਕੀ ਹੈ ਛਾਇਆ ॥ ਅਛਲ ਅਛੇਦ ਅਭੇਦ ਦਇਆਲ ॥ ਦੀਨ ਦਇਆਲ ਸਦਾ ਕਿਰਪਾਲ ॥ ਤਾ ਕੀ ਗਤਿ ਮਿਤਿ ਕਛੂ ਨ ਪਾਇ ॥ ਨਾਨਕ ਤਾ ਕੈ ਬਲਿ ਬਲਿ ਜਾਇ ॥੪॥੧੯॥੨੧॥

Ang 868

naarain sabh maeh nivaas ||
naarain ghaT ghaT paragaas ||
naarain kahate narak na jaeh ||
naarain sev sagal fal paeh ||1||
naarain man maeh adhaar ||
naarain bohith sa(n)saar ||
naarain kahat jam bhaag palain ||
naarain dha(n)t bhaane ddain ||2||
naarain sadh sadh bakhasi(n)dh ||
naarain keene sookh ana(n)dh ||
naarain pragaT keeno parataap ||
naarain sa(n)t ko maiee baap ||3||
naarain saadhasa(n)g narain ||
baara(n) baar narain gain ||
basat agochar gur mil lahee ||
naarain oT naanak dhaas gahee ||4||17||19||
go(n)dd mahalaa panjavaa ||
jaa kau raakhai raakhanahaar ||
tis kaa a(n)g kare nira(n)kaar ||1|| rahaau ||
maat garabh meh agan na johai ||
kaam karodh lobh moh na pohai ||
saadhasa(n)g japai nira(n)kaar ||
ni(n)dhak kai muh laagai chhaar ||1||
raam kavach dhaas kaa sa(n)naahu ||
dhoot dhusaT tis pohat naeh ||
jo jo garab kare so jai ||
gareeb dhaas kee prabh saranai ||2||
jo jo saran piaa har rai ||
so dhaas rakhiaa apanai ka(n)Th lai ||
je ko bahut kare aha(n)kaar ||
oh khin meh rulataa khaakoo naal ||3||
hai bhee saachaa hovanahaar ||
sadhaa sadhaa jaae(n)ee balihaar ||
apane dhaas rakhe kirapaa dhaar ||
naanak ke prabh praan adhaar ||4||18||20||
go(n)dd mahalaa panjavaa ||
acharaj kathaa mahaa anoop || praatamaa paarabraham kaa roop || rahaau ||
naa ih booddaa naa ih baalaa ||
naa is dhookh nahee jam jaalaa ||
naa ih binasai naa ih jai ||
aadh jugaadhee rahiaa samai ||1||
naa is usan nahee is seet ||
naa is dhusaman naa is meet ||
naa is harakh nahee is sog ||
sabh kichh is kaa ih karanai jog ||2||
naa is baap nahee is maiaa ||
eih apara(n)par hotaa aaiaa ||
paap pu(n)n kaa is lep na laagai ||
ghaT ghaT a(n)tar sadh hee jaagai ||3||
teen gunaa ik sakat upaiaa ||
mahaa maiaa taa kee hai chhaiaa ||
achhal achhedh abhedh dhiaal ||
dheen dhiaal sadhaa kirapaal ||
taa kee gat mit kachhoo na pai ||
naanak taa kai bal bal jai ||4||19||21||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us