ਰਾਗੁ ਗੋਂਡ ਬਾਣੀ ਭਗਤਾ ਕੀ ॥
ਕਬੀਰ ਜੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸੰਤੁ ਮਿਲੈ ਕਿਛੁ ਸੁਨੀਐ ਕਹੀਐ ॥ ਮਿਲੈ ਅਸੰਤੁ ਮਸਟਿ ਕਰਿ ਰਹੀਐ ॥੧॥
ਬਾਬਾ ਬੋਲਨਾ ਕਿਆ ਕਹੀਐ ॥ ਜੈਸੇ ਰਾਮ ਨਾਮ ਰਵਿ ਰਹੀਐ ॥੧॥ ਰਹਾਉ ॥
ਸੰਤਨ ਸਿਉ ਬੋਲੇ ਉਪਕਾਰੀ ॥ ਮੂਰਖ ਸਿਉ ਬੋਲੇ ਝਖ ਮਾਰੀ ॥੨॥
ਬੋਲਤ ਬੋਲਤ ਬਢਹਿ ਬਿਕਾਰਾ ॥ ਬਿਨੁ ਬੋਲੇ ਕਿਆ ਕਰਹਿ ਬੀਚਾਰਾ ॥੩॥
ਕਹੁ ਕਬੀਰ ਛੂਛਾ ਘਟੁ ਬੋਲੈ ॥ ਭਰਿਆ ਹੋਇ ਸੁ ਕਬਹੁ ਨ ਡੋਲੈ ॥੪॥੧॥
ਗੋਂਡ ॥
ਨਰੂ ਮਰੈ ਨਰੁ ਕਾਮਿ ਨ ਆਵੈ ॥ ਪਸੂ ਮਰੈ ਦਸ ਕਾਜ ਸਵਾਰੈ ॥੧॥
ਅਪਨੇ ਕਰਮ ਕੀ ਗਤਿ ਮੈ ਕਿਆ ਜਾਨਉ ॥ ਮੈ ਕਿਆ ਜਾਨਉ ਬਾਬਾ ਰੇ ॥੧॥ ਰਹਾਉ ॥
ਹਾਡ ਜਲੇ ਜੈਸੇ ਲਕਰੀ ਕਾ ਤੂਲਾ ॥ ਕੇਸ ਜਲੇ ਜੈਸੇ ਘਾਸ ਕਾ ਪੂਲਾ ॥੨॥
ਕਹੁ ਕਬੀਰ ਤਬ ਹੀ ਨਰੁ ਜਾਗੈ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ॥੩॥੨॥
ਗੋਂਡ ॥
ਆਕਾਸਿ ਗਗਨੁ ਪਾਤਾਲਿ ਗਗਨੁ ਹੈ ਚਹੁ ਦਿਸਿ ਗਗਨੁ ਰਹਾਇਲੇ ॥ ਆਨਦ ਮੂਲੁ ਸਦਾ ਪੁਰਖੋਤਮੁ ਘਟੁ ਬਿਨਸੈ ਗਗਨੁ ਨ ਜਾਇਲੇ ॥੧॥
ਮੋਹਿ ਬੈਰਾਗੁ ਭਇਓ ॥ ਇਹੁ ਜੀਉ ਆਇ ਕਹਾ ਗਇਓ ॥੧॥ ਰਹਾਉ ॥
ਪੰਚ ਤਤੁ ਮਿਲਿ ਕਾਇਆ ਕੀਨੑੀ ਤਤੁ ਕਹਾ ਤੇ ਕੀਨੁ ਰੇ ॥ ਕਰਮ ਬਧ ਤੁਮ ਜੀਉ ਕਹਤ ਹੌ ਕਰਮਹਿ ਕਿਨਿ ਜੀਉ ਦੀਨੁ ਰੇ ॥੨॥
ਹਰਿ ਮਹਿ ਤਨੁ ਹੈ ਤਨ ਮਹਿ ਹਰਿ ਹੈ ਸਰਬ ਨਿਰੰਤਰਿ ਸੋਇ ਰੇ ॥ ਕਹਿ ਕਬੀਰ ਰਾਮ ਨਾਮੁ ਨ ਛੋਡਉ ਸਹਜੇ ਹੋਇ ਸੁ ਹੋਇ ਰੇ ॥੩॥੩॥
ਰਾਗੁ ਗੋਂਡ ਬਾਣੀ ਕਬੀਰ ਜੀਉ ਕੀ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਭੁਜਾ ਬਾਂਧਿ ਭਿਲਾ ਕਰਿ ਡਾਰਿਓ ॥ ਹਸਤੀ ਕ੍ਰੋਪਿ ਮੂੰਡ ਮਹਿ ਮਾਰਿਓ ॥ ਹਸਤਿ ਭਾਗਿ ਕੈ ਚੀਸਾ ਮਾਰੈ ॥ ਇਆ ਮੂਰਤਿ ਕੈ ਹਉ ਬਲਿਹਾਰੈ ॥੧॥
ਆਹਿ ਮੇਰੇ ਠਾਕੁਰ ਤੁਮਰਾ ਜੋਰੁ ॥ ਕਾਜੀ ਬਕਿਬੋ ਹਸਤੀ ਤੋਰੁ ॥੧॥ ਰਹਾਉ ॥
ਰੇ ਮਹਾਵਤ ਤੁਝੁ ਡਾਰਉ ਕਾਟਿ ॥ ਇਸਹਿ ਤੁਰਾਵਹੁ ਘਾਲਹੁ ਸਾਟਿ ॥ ਹਸਤਿ ਨ ਤੋਰੈ ਧਰੈ ਧਿਆਨੁ ॥ ਵਾ ਕੈ ਰਿਦੈ ਬਸੈ ਭਗਵਾਨੁ ॥੨॥
ਕਿਆ ਅਪਰਾਧੁ ਸੰਤ ਹੈ ਕੀਨੑਾ ॥ ਬਾਂਧਿ ਪੋਟ ਕੁੰਚਰ ਕਉ ਦੀਨੑਾ ॥ ਕੁੰਚਰੁ ਪੋਟ ਲੈ ਲੈ ਨਮਸਕਾਰੈ ॥ ਬੂਝੀ ਨਹੀ ਕਾਜੀ ਅੰਧਿਆਰੈ ॥੩॥
ਤੀਨਿ ਬਾਰ ਪਤੀਆ ਭਰਿ ਲੀਨਾ ॥
raag go(n)dd baanee bhagataa kee ||
kabeer jee ghar pehilaa
ikOankaar satigur prasaadh ||
sa(n)t milai kichh suneeaai kaheeaai ||
milai asa(n)t masaT kar raheeaai ||1||
baabaa bolanaa kiaa kaheeaai ||
jaise raam naam rav raheeaai ||1|| rahaau ||
sa(n)tan siau bole upakaaree ||
moorakh siau bole jhakh maaree ||2||
bolat bolat baddeh bikaaraa ||
bin bole kiaa kareh beechaaraa ||3||
kahu kabeer chhoochhaa ghaT bolai ||
bhariaa hoi su kabahu na ddolai ||4||1||
go(n)dd ||
naroo marai nar kaam na aavai ||
pasoo marai dhas kaaj savaarai ||1||
apane karam kee gat mai kiaa jaanau ||
mai kiaa jaanau baabaa re ||1|| rahaau ||
haadd jale jaise lakaree kaa toolaa ||
kes jale jaise ghaas kaa poolaa ||2||
kahu kabeer tab hee nar jaagai ||
jam kaa dda(n)dd moo(n)dd meh laagai ||3||2||
go(n)dd ||
aakaas gagan paataal gagan hai chahu dhis gagan rahaile ||
aanadh mool sadhaa purakhotam ghaT binasai gagan na jaile ||1||
moh bairaag bhio ||
eih jeeau aai kahaa gio ||1|| rahaau ||
pa(n)ch tat mil kaiaa keen(h)ee tat kahaa te keen re ||
karam badh tum jeeau kahat hau karameh kin jeeau dheen re ||2||
har meh tan hai tan meh har hai sarab nira(n)tar soi re ||
keh kabeer raam naam na chhoddau sahaje hoi su hoi re ||3||3||
raag go(n)dd baanee kabeer jeeau kee ghar doojaa
ikOankaar satigur prasaadh ||
bhujaa baa(n)dh bhilaa kar ddaario ||
hasatee karop moo(n)dd meh maario ||
hasat bhaag kai cheesaa maarai ||
eiaa moorat kai hau balihaarai ||1||
aaeh mere Thaakur tumaraa jor ||
kaajee bakibo hasatee tor ||1|| rahaau ||
re mahaavat tujh ddaarau kaaT ||
eiseh turaavahu ghaalahu saaT ||
hasat na torai dharai dhiaan ||
vaa kai ridhai basai bhagavaan ||2||
kiaa aparaadh sa(n)t hai keen(h)aa ||
baa(n)dh poT ku(n)char kau dheen(h)aa ||
ku(n)char poT lai lai namasakaarai ||
boojhee nahee kaajee a(n)dhiaarai ||3||
teen baar pateeaa bhar leenaa ||