Sri Guru Granth Sahib

ਅੰਗ ੮੭੧

ਮਨ ਕਠੋਰੁ ਅਜਹੂ ਨ ਪਤੀਨਾ ॥ ਕਹਿ ਕਬੀਰ ਹਮਰਾ ਗੋਬਿੰਦੁ ॥ ਚਉਥੇ ਪਦ ਮਹਿ ਜਨ ਕੀ ਜਿੰਦੁ ॥੪॥੧॥੪॥
ਗੋਂਡ ॥
ਨਾ ਇਹੁ ਮਾਨਸੁ ਨਾ ਇਹੁ ਦੇਉ ॥ ਨਾ ਇਹੁ ਜਤੀ ਕਹਾਵੈ ਸੇਉ ॥ ਨਾ ਇਹੁ ਜੋਗੀ ਨਾ ਅਵਧੂਤਾ ॥ ਨਾ ਇਸੁ ਮਾਇ ਨ ਕਾਹੂ ਪੂਤਾ ॥੧॥
ਇਆ ਮੰਦਰ ਮਹਿ ਕੌਨ ਬਸਾਈ ॥ ਤਾ ਕਾ ਅੰਤੁ ਨ ਕੋਊ ਪਾਈ ॥੧॥ ਰਹਾਉ ॥
ਨਾ ਇਹੁ ਗਿਰਹੀ ਨਾ ਓਦਾਸੀ ॥ ਨਾ ਇਹੁ ਰਾਜ ਨ ਭੀਖ ਮੰਗਾਸੀ ॥ ਨਾ ਇਸੁ ਪਿੰਡੁ ਨ ਰਕਤੂ ਰਾਤੀ ॥ ਨਾ ਇਹੁ ਬ੍ਰਹਮਨੁ ਨਾ ਇਹੁ ਖਾਤੀ ॥੨॥
ਨਾ ਇਹੁ ਤਪਾ ਕਹਾਵੈ ਸੇਖੁ ॥ ਨਾ ਇਹੁ ਜੀਵੈ ਨ ਮਰਤਾ ਦੇਖੁ ॥ ਇਸੁ ਮਰਤੇ ਕਉ ਜੇ ਕੋਊ ਰੋਵੈ ॥ ਜੋ ਰੋਵੈ ਸੋਈ ਪਤਿ ਖੋਵੈ ॥੩॥
ਗੁਰ ਪ੍ਰਸਾਦਿ ਮੈ ਡਗਰੋ ਪਾਇਆ ॥ ਜੀਵਨ ਮਰਨੁ ਦੋਊ ਮਿਟਵਾਇਆ ॥ ਕਹੁ ਕਬੀਰ ਇਹੁ ਰਾਮ ਕੀ ਅੰਸੁ ॥ ਜਸ ਕਾਗਦ ਪਰ ਮਿਟੈ ਨ ਮੰਸੁ ॥੪॥੨॥੫॥
ਗੋਂਡ ॥
ਤੂਟੇ ਤਾਗੇ ਨਿਖੁਟੀ ਪਾਨਿ ॥ ਦੁਆਰ ਊਪਰਿ ਝਿਲਕਾਵਹਿ ਕਾਨ ॥ ਕੂਚ ਬਿਚਾਰੇ ਫੂਏ ਫਾਲ ॥ ਇਆ ਮੁੰਡੀਆ ਸਿਰਿ ਚਢਿਬੋ ਕਾਲ ॥੧॥
ਇਹੁ ਮੁੰਡੀਆ ਸਗਲੋ ਦ੍ਰਬੁ ਖੋਈ ॥ ਆਵਤ ਜਾਤ ਨਾਕ ਸਰ ਹੋਈ ॥੧॥ ਰਹਾਉ ॥
ਤੁਰੀ ਨਾਰਿ ਕੀ ਛੋਡੀ ਬਾਤਾ ॥ ਰਾਮ ਨਾਮ ਵਾ ਕਾ ਮਨੁ ਰਾਤਾ ॥ ਲਰਿਕੀ ਲਰਿਕਨ ਖੈਬੋ ਨਾਹਿ ॥ ਮੁੰਡੀਆ ਅਨਦਿਨੁ ਧਾਪੇ ਜਾਹਿ ॥੨॥
ਇਕ ਦੁਇ ਮੰਦਰਿ ਇਕ ਦੁਇ ਬਾਟ ॥ ਹਮ ਕਉ ਸਾਥਰੁ ਉਨ ਕਉ ਖਾਟ ॥ ਮੂਡ ਪਲੋਸਿ ਕਮਰ ਬਧਿ ਪੋਥੀ ॥ ਹਮ ਕਉ ਚਾਬਨੁ ਉਨ ਕਉ ਰੋਟੀ ॥੩॥
ਮੁੰਡੀਆ ਮੁੰਡੀਆ ਹੂਏ ਏਕ ॥ ਏ ਮੁੰਡੀਆ ਬੂਡਤ ਕੀ ਟੇਕ ॥ ਸੁਨਿ ਅੰਧਲੀ ਲੋਈ ਬੇਪੀਰਿ ॥ ਇਨੑ ਮੁੰਡੀਅਨ ਭਜਿ ਸਰਨਿ ਕਬੀਰ ॥੪॥੩॥੬॥
ਗੋਂਡ ॥
ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥
ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥
ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥
ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥
ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥

Ang 871

man kaThor ajahoo na pateenaa ||
keh kabeer hamaraa gobi(n)dh ||
chauthe padh meh jan kee ji(n)dh ||4||1||4||
go(n)dd ||
naa ih maanas naa ih dheau ||
naa ih jatee kahaavai seau ||
naa ih jogee naa avadhootaa ||
naa is mai na kaahoo pootaa ||1||
eiaa ma(n)dhar meh kauan basaiee ||
taa kaa a(n)t na kouoo paiee ||1|| rahaau ||
naa ih girahee naa odhaasee ||
naa ih raaj na bheekh ma(n)gaasee ||
naa is pi(n)dd na rakatoo raatee ||
naa ih brahaman naa ih khaatee ||2||
naa ih tapaa kahaavai sekh ||
naa ih jeevai na marataa dhekh ||
eis marate kau je kouoo rovai ||
jo rovai soiee pat khovai ||3||
gur prasaadh mai ddagaro paiaa ||
jeevan maran dhouoo miTavaiaa ||
kahu kabeer ih raam kee a(n)s ||
jas kaagadh par miTai na ma(n)s ||4||2||5||
go(n)dd ||
tooTe taage nikhuTee paan ||
dhuaar uoopar jhilakaaveh kaan ||
kooch bichaare fooe faal ||
eiaa mu(n)ddeeaa sir chaddibo kaal ||1||
eih mu(n)ddeeaa sagalo dhrab khoiee ||
aavat jaat naak sar hoiee ||1|| rahaau ||
turee naar kee chhoddee baataa ||
raam naam vaa kaa man raataa ||
larikee larikan khaibo naeh ||
mu(n)ddeeaa anadhin dhaape jaeh ||2||
eik dhui ma(n)dhar ik dhui baaT ||
ham kau saathar un kau khaaT ||
moodd palos kamar badh pothee ||
ham kau chaaban un kau roTee ||3||
mu(n)ddeeaa mu(n)ddeeaa hooe ek ||
e mu(n)ddeeaa booddat kee Tek ||
sun a(n)dhalee loiee bepeer ||
ein(h) mu(n)ddeean bhaj saran kabeer ||4||3||6||
go(n)dd ||
khasam marai tau naar na rovai ||
aus rakhavaaraa aauro hovai ||
rakhavaare kaa hoi binaas ||
aagai narak ieehaa bhog bilaas ||1||
ek suhaagan jagat piaaree ||
sagale jeea ja(n)t kee naaree ||1|| rahaau ||
sohaagan gal sohai haar ||
sa(n)t kau bikh bigasai sa(n)saar ||
kar seegaar bahai pakhiaaree ||
sa(n)t kee ThiThakee firai bichaaree ||2||
sa(n)t bhaag oh paachhai parai ||
gur parasaadhee maarahu ddarai ||
saakat kee oh pi(n)dd parain ||
ham kau dhirasaT parai trakh ddain ||3||
ham tis kaa bahu jaaniaa bheau ||
jab hooe kirapaal mile gurdheau ||
kahu kabeer ab baahar paree ||
sa(n)saarai kai a(n)chal laree ||4||4||7||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us