ਗੋਂਡ ॥
ਗ੍ਰਿਹਿ ਸੋਭਾ ਜਾ ਕੈ ਰੇ ਨਾਹਿ ॥ ਆਵਤ ਪਹੀਆ ਖੂਧੇ ਜਾਹਿ ॥ ਵਾ ਕੈ ਅੰਤਰਿ ਨਹੀ ਸੰਤੋਖੁ ॥ ਬਿਨੁ ਸੋਹਾਗਨਿ ਲਾਗੈ ਦੋਖੁ ॥੧॥
ਧਨੁ ਸੋਹਾਗਨਿ ਮਹਾ ਪਵੀਤ ॥ ਤਪੇ ਤਪੀਸਰ ਡੋਲੈ ਚੀਤ ॥੧॥ ਰਹਾਉ ॥
ਸੋਹਾਗਨਿ ਕਿਰਪਨ ਕੀ ਪੂਤੀ ॥ ਸੇਵਕ ਤਜਿ ਜਗਤ ਸਿਉ ਸੂਤੀ ॥ ਸਾਧੂ ਕੈ ਠਾਢੀ ਦਰਬਾਰਿ ॥ ਸਰਨਿ ਤੇਰੀ ਮੋ ਕਉ ਨਿਸਤਾਰਿ ॥੨॥
ਸੋਹਾਗਨਿ ਹੈ ਅਤਿ ਸੁੰਦਰੀ ॥ ਪਗ ਨੇਵਰ ਛਨਕ ਛਨਹਰੀ ॥ ਜਉ ਲਗੁ ਪ੍ਰਾਨ ਤਊ ਲਗੁ ਸੰਗੇ ॥ ਨਾਹਿ ਤ ਚਲੀ ਬੇਗਿ ਉਠਿ ਨੰਗੇ ॥੩॥
ਸੋਹਾਗਨਿ ਭਵਨ ਤ੍ਰੈ ਲੀਆ ॥ ਦਸ ਅਠ ਪੁਰਾਣ ਤੀਰਥ ਰਸ ਕੀਆ ॥ ਬ੍ਰਹਮਾ ਬਿਸਨੁ ਮਹੇਸਰ ਬੇਧੇ ॥ ਬਡੇ ਭੂਪਤਿ ਰਾਜੇ ਹੈ ਛੇਧੇ ॥੪॥
ਸੋਹਾਗਨਿ ਉਰਵਾਰਿ ਨ ਪਾਰਿ ॥ ਪਾਂਚ ਨਾਰਦ ਕੈ ਸੰਗਿ ਬਿਧਵਾਰਿ ॥ ਪਾਂਚ ਨਾਰਦ ਕੇ ਮਿਟਵੇ ਫੂਟੇ ॥ ਕਹੁ ਕਬੀਰ ਗੁਰ ਕਿਰਪਾ ਛੂਟੇ ॥੫॥੫॥੮॥
ਗੋਂਡ ॥
ਜੈਸੇ ਮੰਦਰ ਮਹਿ ਬਲਹਰ ਨਾ ਠਾਹਰੈ ॥ ਨਾਮ ਬਿਨਾ ਕੈਸੇ ਪਾਰਿ ਉਤਰੈ ॥ ਕੁੰਭ ਬਿਨਾ ਜਲੁ ਨਾ ਟੀਕਾਵੈ ॥ ਸਾਧੂ ਬਿਨੁ ਐਸੇ ਅਬਗਤੁ ਜਾਵੈ ॥੧॥
ਜਾਰਉ ਤਿਸੈ ਜੁ ਰਾਮੁ ਨ ਚੇਤੈ ॥ ਤਨ ਮਨ ਰਮਤ ਰਹੈ ਮਹਿ ਖੇਤੈ ॥੧॥ ਰਹਾਉ ॥
ਜੈਸੇ ਹਲਹਰ ਬਿਨਾ ਜਿਮੀ ਨਹੀ ਬੋਈਐ ॥ ਸੂਤ ਬਿਨਾ ਕੈਸੇ ਮਣੀ ਪਰੋਈਐ ॥ ਘੁੰਡੀ ਬਿਨੁ ਕਿਆ ਗੰਠਿ ਚੜ੍ਹਾਈਐ ॥ ਸਾਧੂ ਬਿਨੁ ਤੈਸੇ ਅਬਗਤੁ ਜਾਈਐ ॥੨॥
ਜੈਸੇ ਮਾਤ ਪਿਤਾ ਬਿਨੁ ਬਾਲੁ ਨ ਹੋਈ ॥ ਬਿੰਬ ਬਿਨਾ ਕੈਸੇ ਕਪਰੇ ਧੋਈ ॥ ਘੋਰ ਬਿਨਾ ਕੈਸੇ ਅਸਵਾਰ ॥ ਸਾਧੂ ਬਿਨੁ ਨਾਹੀ ਦਰਵਾਰ ॥੩॥
ਜੈਸੇ ਬਾਜੇ ਬਿਨੁ ਨਹੀ ਲੀਜੈ ਫੇਰੀ ॥ ਖਸਮਿ ਦੁਹਾਗਨਿ ਤਜਿ ਅਉਹੇਰੀ ॥ ਕਹੈ ਕਬੀਰੁ ਏਕੈ ਕਰਿ ਕਰਨਾ ॥ ਗੁਰਮੁਖਿ ਹੋਇ ਬਹੁਰਿ ਨਹੀ ਮਰਨਾ ॥੪॥੬॥੯॥
ਗੋਂਡ ॥
ਕੂਟਨੁ ਸੋਇ ਜੁ ਮਨ ਕਉ ਕੂਟੈ ॥ ਮਨ ਕੂਟੈ ਤਉ ਜਮ ਤੇ ਛੂਟੈ ॥ ਕੁਟਿ ਕੁਟਿ ਮਨੁ ਕਸਵਟੀ ਲਾਵੈ ॥ ਸੋ ਕੂਟਨੁ ਮੁਕਤਿ ਬਹੁ ਪਾਵੈ ॥੧॥
ਕੂਟਨੁ ਕਿਸੈ ਕਹਹੁ ਸੰਸਾਰ ॥ ਸਗਲ ਬੋਲਨ ਕੇ ਮਾਹਿ ਬੀਚਾਰ ॥੧॥ ਰਹਾਉ ॥
ਨਾਚਨੁ ਸੋਇ ਜੁ ਮਨ ਸਿਉ ਨਾਚੈ ॥ ਝੂਠਿ ਨ ਪਤੀਐ ਪਰਚੈ ਸਾਚੈ ॥ ਇਸੁ ਮਨ ਆਗੇ ਪੂਰੈ ਤਾਲ ॥ ਇਸੁ ਨਾਚਨ ਕੇ ਮਨ ਰਖਵਾਲ ॥੨॥
ਬਜਾਰੀ ਸੋ ਜੁ ਬਜਾਰਹਿ ਸੋਧੈ ॥ ਪਾਂਚ ਪਲੀਤਹ ਕਉ ਪਰਬੋਧੈ ॥ ਨਉ ਨਾਇਕ ਕੀ ਭਗਤਿ ਪਛਾਨੈ ॥ ਸੋ ਬਾਜਾਰੀ ਹਮ ਗੁਰ ਮਾਨੇ ॥੩॥
ਤਸਕਰੁ ਸੋਇ ਜਿ ਤਾਤਿ ਨ ਕਰੈ ॥ ਇੰਦ੍ਰੀ ਕੈ ਜਤਨਿ ਨਾਮੁ ਉਚਰੈ ॥ ਕਹੁ ਕਬੀਰ ਹਮ ਐਸੇ ਲਖਨ ॥ ਧੰਨੁ ਗੁਰਦੇਵ ਅਤਿ ਰੂਪ ਬਿਚਖਨ ॥੪॥੭॥੧੦॥
go(n)dd ||
gireh sobhaa jaa kai re naeh ||
aavat paheeaa khoodhe jaeh ||
vaa kai a(n)tar nahee sa(n)tokh ||
bin sohaagan laagai dhokh ||1||
dhan sohaagan mahaa paveet || tape tapeesar ddolai cheet ||1|| rahaau ||
sohaagan kirapan kee pootee ||
sevak taj jagat siau sootee ||
saadhoo kai Thaaddee dharabaar ||
saran teree mo kau nisataar ||2||
sohaagan hai at su(n)dharee ||
pag nevar chhanak chhanaharee ||
jau lag praan tuoo lag sa(n)ge ||
naeh ta chalee beg uTh na(n)ge ||3||
sohaagan bhavan trai leeaa ||
dhas aTh puraan teerath ras keeaa ||
brahamaa bisan mahesar bedhe ||
badde bhoopat raaje hai chhedhe ||4||
sohaagan uravaar na paar ||
paa(n)ch naaradh kai sa(n)g bidhavaar ||
paa(n)ch naaradh ke miTave fooTe ||
kahu kabeer gur kirapaa chhooTe ||5||5||8||
go(n)dd ||
jaise ma(n)dhar meh balahar naa Thaaharai ||
naam binaa kaise paar utarai ||
ku(n)bh binaa jal naa Teekaavai ||
saadhoo bin aaise abagat jaavai ||1||
jaarau tisai ju raam na chetai ||
tan man ramat rahai meh khetai ||1|| rahaau ||
jaise halahar binaa jimee nahee boieeaai ||
soot binaa kaise manee paroieeaai ||
ghu(n)ddee bin kiaa ga(n)Th chaRhaieeaai ||
saadhoo bin taise abagat jaieeaai ||2||
jaise maat pitaa bin baal na hoiee ||
bi(n)b binaa kaise kapare dhoiee ||
ghor binaa kaise asavaar ||
saadhoo bin naahee dharavaar ||3||
jaise baaje bin nahee leejai feree ||
khasam dhuhaagan taj aauheree ||
kahai kabeer ekai kar karanaa ||
gurmukh hoi bahur nahee maranaa ||4||6||9||
go(n)dd ||
kooTan soi ju man kau kooTai ||
man kooTai tau jam te chhooTai ||
kuT kuT man kasavaTee laavai ||
so kooTan mukat bahu paavai ||1||
kooTan kisai kahahu sa(n)saar ||
sagal bolan ke maeh beechaar ||1|| rahaau ||
naachan soi ju man siau naachai ||
jhooTh na pateeaai parachai saachai ||
eis man aage poorai taal ||
eis naachan ke man rakhavaal ||2||
bajaaree so ju bajaareh sodhai ||
paa(n)ch paleeteh kau parabodhai ||
nau naik kee bhagat pachhaanai ||
so baajaaree ham gur maane ||3||
tasakar soi j taat na karai ||
ei(n)dhree kai jatan naam ucharai ||
kahu kabeer ham aaise lakhan ||
dha(n)n gurdhev at roop bichakhan ||4||7||10||