ਗੋਂਡ ॥
ਧੰਨੁ ਗੁਪਾਲ ਧੰਨੁ ਗੁਰਦੇਵ ॥ ਧੰਨੁ ਅਨਾਦਿ ਭੂਖੇ ਕਵਲੁ ਟਹਕੇਵ ॥ ਧਨੁ ਓਇ ਸੰਤ ਜਿਨ ਐਸੀ ਜਾਨੀ ॥ ਤਿਨ ਕਉ ਮਿਲਿਬੋ ਸਾਰਿੰਗਪਾਨੀ ॥੧॥
ਆਦਿ ਪੁਰਖ ਤੇ ਹੋਇ ਅਨਾਦਿ ॥ ਜਪੀਐ ਨਾਮੁ ਅੰਨ ਕੈ ਸਾਦਿ ॥੧॥ ਰਹਾਉ ॥
ਜਪੀਐ ਨਾਮੁ ਜਪੀਐ ਅੰਨੁ ॥ ਅੰਭੈ ਕੈ ਸੰਗਿ ਨੀਕਾ ਵੰਨੁ ॥ ਅੰਨੈ ਬਾਹਰਿ ਜੋ ਨਰ ਹੋਵਹਿ ॥ ਤੀਨਿ ਭਵਨ ਮਹਿ ਅਪਨੀ ਖੋਵਹਿ ॥੨॥
ਛੋਡਹਿ ਅੰਨੁ ਕਰਹਿ ਪਾਖੰਡ ॥ ਨਾ ਸੋਹਾਗਨਿ ਨਾ ਓਹਿ ਰੰਡ ॥ ਜਗ ਮਹਿ ਬਕਤੇ ਦੂਧਾਧਾਰੀ ॥ ਗੁਪਤੀ ਖਾਵਹਿ ਵਟਿਕਾ ਸਾਰੀ ॥੩॥
ਅੰਨੈ ਬਿਨਾ ਨ ਹੋਇ ਸੁਕਾਲੁ ॥ ਤਜਿਐ ਅੰਨਿ ਨ ਮਿਲੈ ਗੁਪਾਲੁ ॥ ਕਹੁ ਕਬੀਰ ਹਮ ਐਸੇ ਜਾਨਿਆ ॥ ਧੰਨੁ ਅਨਾਦਿ ਠਾਕੁਰ ਮਨੁ ਮਾਨਿਆ ॥੪॥੮॥੧੧॥
ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਅਸੁਮੇਧ ਜਗਨੇ ॥ ਤੁਲਾ ਪੁਰਖ ਦਾਨੇ ॥ ਪ੍ਰਾਗ ਇਸਨਾਨੇ ॥੧॥
ਤਉ ਨ ਪੁਜਹਿ ਹਰਿ ਕੀਰਤਿ ਨਾਮਾ ॥ ਅਪੁਨੇ ਰਾਮਹਿ ਭਜੁ ਰੇ ਮਨ ਆਲਸੀਆ ॥੧॥ ਰਹਾਉ ॥
ਗਇਆ ਪਿੰਡੁ ਭਰਤਾ ॥ ਬਨਾਰਸਿ ਅਸਿ ਬਸਤਾ ॥ ਮੁਖਿ ਬੇਦ ਚਤੁਰ ਪੜਤਾ ॥੨॥
ਸਗਲ ਧਰਮ ਅਛਿਤਾ ॥ ਗੁਰ ਗਿਆਨ ਇੰਦ੍ਰੀ ਦ੍ਰਿੜਤਾ ॥ ਖਟੁ ਕਰਮ ਸਹਿਤ ਰਹਤਾ ॥੩॥
ਸਿਵਾ ਸਕਤਿ ਸੰਬਾਦੰ ॥ ਮਨ ਛੋਡਿ ਛੋਡਿ ਸਗਲ ਭੇਦੰ ॥ ਸਿਮਰਿ ਸਿਮਰਿ ਗੋਬਿੰਦੰ ॥ ਭਜੁ ਨਾਮਾ ਤਰਸਿ ਭਵ ਸਿੰਧੰ ॥੪॥੧॥
ਗੋਂਡ ॥
ਨਾਦ ਭ੍ਰਮੇ ਜੈਸੇ ਮਿਰਗਾਏ ॥ ਪ੍ਰਾਨ ਤਜੇ ਵਾ ਕੋ ਧਿਆਨੁ ਨ ਜਾਏ ॥੧॥
ਐਸੇ ਰਾਮਾ ਐਸੇ ਹੇਰਉ ॥ ਰਾਮੁ ਛੋਡਿ ਚਿਤੁ ਅਨਤ ਨ ਫੇਰਉ ॥੧॥ ਰਹਾਉ ॥
ਜਿਉ ਮੀਨਾ ਹੇਰੈ ਪਸੂਆਰਾ ॥ ਸੋਨਾ ਗਢਤੇ ਹਿਰੈ ਸੁਨਾਰਾ ॥੨॥
ਜਿਉ ਬਿਖਈ ਹੇਰੈ ਪਰ ਨਾਰੀ ॥ ਕਉਡਾ ਡਾਰਤ ਹਿਰੈ ਜੁਆਰੀ ॥੩॥
ਜਹ ਜਹ ਦੇਖਉ ਤਹ ਤਹ ਰਾਮਾ ॥ ਹਰਿ ਕੇ ਚਰਨ ਨਿਤ ਧਿਆਵੈ ਨਾਮਾ ॥੪॥੨॥
ਗੋਂਡ ॥
ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥
ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥ ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥
ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥ ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥
ਅੰਗ ੮੭੩