ਜਹ ਦੇਖਾ ਤਹ ਰਹਿਆ ਸਮਾਇ ॥੩॥
ਅੰਤਰਿ ਸਹਸਾ ਬਾਹਰਿ ਮਾਇਆ ਨੈਣੀ ਲਾਗਸਿ ਬਾਣੀ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਪਰਤਾਪਹਿਗਾ ਪ੍ਰਾਣੀ ॥੪॥੨॥
ਰਾਮਕਲੀ ਮਹਲਾ ੧ ॥
ਜਿਤੁ ਦਰਿ ਵਸਹਿ ਕਵਨੁ ਦਰੁ ਕਹੀਐ ਦਰਾ ਭੀਤਰਿ ਦਰੁ ਕਵਨੁ ਲਹੈ ॥ ਜਿਸੁ ਦਰ ਕਾਰਣਿ ਫਿਰਾ ਉਦਾਸੀ ਸੋ ਦਰੁ ਕੋਈ ਆਇ ਕਹੈ ॥੧॥
ਕਿਨ ਬਿਧਿ ਸਾਗਰੁ ਤਰੀਐ ॥ ਜੀਵਤਿਆ ਨਹ ਮਰੀਐ ॥੧॥ ਰਹਾਉ ॥
ਦੁਖੁ ਦਰਵਾਜਾ ਰੋਹੁ ਰਖਵਾਲਾ ਆਸਾ ਅੰਦੇਸਾ ਦੁਇ ਪਟ ਜੜੇ ॥ ਮਾਇਆ ਜਲੁ ਖਾਈ ਪਾਣੀ ਘਰੁ ਬਾਧਿਆ ਸਤ ਕੈ ਆਸਣਿ ਪੁਰਖੁ ਰਹੈ ॥੨॥
ਕਿੰਤੇ ਨਾਮਾ ਅੰਤੁ ਨ ਜਾਣਿਆ ਤੁਮ ਸਰਿ ਨਾਹੀ ਅਵਰੁ ਹਰੇ ॥ ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਆਪਿ ਕਰੇ ॥੩॥
ਜਬ ਆਸਾ ਅੰਦੇਸਾ ਤਬ ਹੀ ਕਿਉ ਕਰਿ ਏਕੁ ਕਹੈ ॥ ਆਸਾ ਭੀਤਰਿ ਰਹੈ ਨਿਰਾਸਾ ਤਉ ਨਾਨਕ ਏਕੁ ਮਿਲੈ ॥੪॥
ਇਨ ਬਿਧਿ ਸਾਗਰੁ ਤਰੀਐ ॥ ਜੀਵਤਿਆ ਇਉ ਮਰੀਐ ॥੧॥ ਰਹਾਉ ਦੂਜਾ ॥੩॥
ਰਾਮਕਲੀ ਮਹਲਾ ੧ ॥
ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥
ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥
ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥
ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥
ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥
ਰਾਮਕਲੀ ਮਹਲਾ ੧ ॥
ਸੁਣਿ ਮਾਛਿੰਦ੍ਰਾ ਨਾਨਕੁ ਬੋਲੈ ॥ ਵਸਗਤਿ ਪੰਚ ਕਰੇ ਨਹ ਡੋਲੈ ॥ ਐਸੀ ਜੁਗਤਿ ਜੋਗ ਕਉ ਪਾਲੇ ॥ ਆਪਿ ਤਰੈ ਸਗਲੇ ਕੁਲ ਤਾਰੇ ॥੧॥
ਸੋ ਅਉਧੂਤੁ ਐਸੀ ਮਤਿ ਪਾਵੈ ॥ ਅਹਿਨਿਸਿ ਸੁੰਨਿ ਸਮਾਧਿ ਸਮਾਵੈ ॥੧॥ ਰਹਾਉ ॥
ਭਿਖਿਆ ਭਾਇ ਭਗਤਿ ਭੈ ਚਲੈ ॥ ਹੋਵੈ ਸੁ ਤ੍ਰਿਪਤਿ ਸੰਤੋਖਿ ਅਮੁਲੈ ॥ ਧਿਆਨ ਰੂਪਿ ਹੋਇ ਆਸਣੁ ਪਾਵੈ ॥ ਸਚਿ ਨਾਮਿ ਤਾੜੀ ਚਿਤੁ ਲਾਵੈ ॥੨॥
ਨਾਨਕੁ ਬੋਲੈ ਅੰਮ੍ਰਿਤ ਬਾਣੀ ॥ ਸੁਣਿ ਮਾਛਿੰਦ੍ਰਾ ਅਉਧੂ ਨੀਸਾਣੀ ॥ ਆਸਾ ਮਾਹਿ ਨਿਰਾਸੁ ਵਲਾਏ ॥ ਨਿਹਚਉ ਨਾਨਕ ਕਰਤੇ ਪਾਏ ॥੩॥
ਪ੍ਰਣਵਤਿ ਨਾਨਕੁ ਅਗਮੁ ਸੁਣਾਏ ॥ ਗੁਰ ਚੇਲੇ ਕੀ ਸੰਧਿ ਮਿਲਾਏ ॥ ਦੀਖਿਆ ਦਾਰੂ ਭੋਜਨੁ ਖਾਇ ॥
jeh dhekhaa teh rahiaa samai ||3||
a(n)tar sahasaa baahar maiaa nainee laagas baanee ||
pranavat naanak dhaasan dhaasaa parataapahigaa praanee ||4||2||
raamakalee mahalaa pehilaa ||
jit dhar vaseh kavan dhar kaheeaai dharaa bheetar dhar kavan lahai ||
jis dhar kaaran firaa udhaasee so dhar koiee aai kahai ||1||
kin bidh saagar tareeaai ||
jeevatiaa neh mareeaai ||1|| rahaau ||
dhukh dharavaajaa roh rakhavaalaa aasaa a(n)dhesaa dhui paT jaRe ||
maiaa jal khaiee paanee ghar baadhiaa sat kai aasan purakh rahai ||2||
ki(n)te naamaa a(n)t na jaaniaa tum sar naahee avar hare ||
uoochaa nahee kahanaa man meh rahanaa aape jaanai aap kare ||3||
jab aasaa a(n)dhesaa tab hee kiau kar ek kahai ||
aasaa bheetar rahai niraasaa tau naanak ek milai ||4||
ein bidh saagar tareeaai ||
jeevatiaa iau mareeaai ||1|| rahaau dhoojaa ||3||
raamakalee mahalaa pehilaa ||
surat sabadh saakhee meree si(n)n(g)ee baajai lok sune ||
pat jholee ma(n)gan kai taiee bheekhiaa naam paRe ||1||
baabaa gorakh jaagai ||
gorakh so jin goi uThaalee karate baar na laagai ||1|| rahaau ||
paanee praan pavan ba(n)dh raakhe cha(n)dh sooraj mukh dhe’ee ||
maran jeevan kau dharatee dheenee ete gun visare ||2||
sidh saadhik ar jogee ja(n)gam peer puras bahutere ||
je tin milaa ta keerat aakhaa taa man sev kare ||3||
kaagadh loon rahai ghirat sa(n)ge paanee kamal rahai ||
aaise bhagat mileh jan naanak tin jam kiaa karai ||4||4||
raamakalee mahalaa pehilaa ||
sun maachhi(n)dhraa naanak bolai ||
vasagat pa(n)ch kare neh ddolai ||
aaisee jugat jog kau paale ||
aap tarai sagale kul taare ||1||
so aaudhoot aaisee mat paavai ||
ahinis su(n)n samaadh samaavai ||1|| rahaau ||
bhikhiaa bhai bhagat bhai chalai ||
hovai su tirapat sa(n)tokh amulai ||
dhiaan roop hoi aasan paavai ||
sach naam taaRee chit laavai ||2||
naanak bolai a(n)mirat baanee ||
sun maachhi(n)dhraa aaudhoo neesaanee ||
aasaa maeh niraas valaae ||
nihachau naanak karate paae ||3||
pranavat naanak agam sunaae ||
gur chele kee sa(n)dh milaae ||
dheekhiaa dhaaroo bhojan khai ||