Sri Guru Granth Sahib

ਅੰਗ ੮੭੯

ਐਸਾ ਗਿਆਨੁ ਬੀਚਾਰੈ ਕੋਈ ॥ ਤਿਸ ਤੇ ਮੁਕਤਿ ਪਰਮ ਗਤਿ ਹੋਈ ॥੧॥ ਰਹਾਉ ॥
ਦਿਨ ਮਹਿ ਰੈਣਿ ਰੈਣਿ ਮਹਿ ਦਿਨੀਅਰੁ ਉਸਨ ਸੀਤ ਬਿਧਿ ਸੋਈ ॥ ਤਾ ਕੀ ਗਤਿ ਮਿਤਿ ਅਵਰੁ ਨ ਜਾਣੈ ਗੁਰ ਬਿਨੁ ਸਮਝ ਨ ਹੋਈ ॥੨॥
ਪੁਰਖ ਮਹਿ ਨਾਰਿ ਨਾਰਿ ਮਹਿ ਪੁਰਖਾ ਬੂਝਹੁ ਬ੍ਰਹਮ ਗਿਆਨੀ ॥ ਧੁਨਿ ਮਹਿ ਧਿਆਨੁ ਧਿਆਨ ਮਹਿ ਜਾਨਿਆ ਗੁਰਮੁਖਿ ਅਕਥ ਕਹਾਨੀ ॥੩॥
ਮਨ ਮਹਿ ਜੋਤਿ ਜੋਤਿ ਮਹਿ ਮਨੂਆ ਪੰਚ ਮਿਲੇ ਗੁਰ ਭਾਈ ॥ ਨਾਨਕ ਤਿਨ ਕੈ ਸਦ ਬਲਿਹਾਰੀ ਜਿਨ ਏਕ ਸਬਦਿ ਲਿਵ ਲਾਈ ॥੪॥੯॥
ਰਾਮਕਲੀ ਮਹਲਾ ੧ ॥
ਜਾ ਹਰਿ ਪ੍ਰਭਿ ਕਿਰਪਾ ਧਾਰੀ ॥ ਤਾ ਹਉਮੈ ਵਿਚਹੁ ਮਾਰੀ ॥ ਸੋ ਸੇਵਕਿ ਰਾਮ ਪਿਆਰੀ ॥ ਜੋ ਗੁਰ ਸਬਦੀ ਬੀਚਾਰੀ ॥੧॥
ਸੋ ਹਰਿ ਜਨੁ ਹਰਿ ਪ੍ਰਭ ਭਾਵੈ ॥ ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਲਾਜ ਛੋਡਿ ਹਰਿ ਕੇ ਗੁਣ ਗਾਵੈ ॥੧॥ ਰਹਾਉ ॥
ਧੁਨਿ ਵਾਜੇ ਅਨਹਦ ਘੋਰਾ ॥ ਮਨੁ ਮਾਨਿਆ ਹਰਿ ਰਸਿ ਮੋਰਾ ॥ ਗੁਰ ਪੂਰੈ ਸਚੁ ਸਮਾਇਆ ॥ ਗੁਰੁ ਆਦਿ ਪੁਰਖੁ ਹਰਿ ਪਾਇਆ ॥੨॥
ਸਭਿ ਨਾਦ ਬੇਦ ਗੁਰਬਾਣੀ ॥ ਮਨੁ ਰਾਤਾ ਸਾਰਿਗਪਾਣੀ ॥ ਤਹ ਤੀਰਥ ਵਰਤ ਤਪ ਸਾਰੇ ॥ ਗੁਰ ਮਿਲਿਆ ਹਰਿ ਨਿਸਤਾਰੇ ॥੩॥
ਜਹ ਆਪੁ ਗਇਆ ਭਉ ਭਾਗਾ ॥ ਗੁਰ ਚਰਣੀ ਸੇਵਕੁ ਲਾਗਾ ॥ ਗੁਰਿ ਸਤਿਗੁਰਿ ਭਰਮੁ ਚੁਕਾਇਆ ॥ ਕਹੁ ਨਾਨਕ ਸਬਦਿ ਮਿਲਾਇਆ ॥੪॥੧੦॥
ਰਾਮਕਲੀ ਮਹਲਾ ੧ ॥
ਛਾਦਨੁ ਭੋਜਨੁ ਮਾਗਤੁ ਭਾਗੈ ॥ ਖੁਧਿਆ ਦੁਸਟ ਜਲੈ ਦੁਖੁ ਆਗੈ ॥ ਗੁਰਮਤਿ ਨਹੀ ਲੀਨੀ ਦੁਰਮਤਿ ਪਤਿ ਖੋਈ ॥ ਗੁਰਮਤਿ ਭਗਤਿ ਪਾਵੈ ਜਨੁ ਕੋਈ ॥੧॥
ਜੋਗੀ ਜੁਗਤਿ ਸਹਜ ਘਰਿ ਵਾਸੈ ॥ ਏਕ ਦ੍ਰਿਸਟਿ ਏਕੋ ਕਰਿ ਦੇਖਿਆ ਭੀਖਿਆ ਭਾਇ ਸਬਦਿ ਤ੍ਰਿਪਤਾਸੈ ॥੧॥ ਰਹਾਉ ॥
ਪੰਚ ਬੈਲ ਗਡੀਆ ਦੇਹ ਧਾਰੀ ॥ ਰਾਮ ਕਲਾ ਨਿਬਹੈ ਪਤਿ ਸਾਰੀ ॥ ਧਰ ਤੂਟੀ ਗਾਡੋ ਸਿਰ ਭਾਰਿ ॥ ਲਕਰੀ ਬਿਖਰਿ ਜਰੀ ਮੰਝ ਭਾਰਿ ॥੨॥
ਗੁਰ ਕਾ ਸਬਦੁ ਵੀਚਾਰਿ ਜੋਗੀ ॥ ਦੁਖੁ ਸੁਖੁ ਸਮ ਕਰਣਾ ਸੋਗ ਬਿਓਗੀ ॥ ਭੁਗਤਿ ਨਾਮੁ ਗੁਰ ਸਬਦਿ ਬੀਚਾਰੀ ॥ ਅਸਥਿਰੁ ਕੰਧੁ ਜਪੈ ਨਿਰੰਕਾਰੀ ॥੩॥
ਸਹਜ ਜਗੋਟਾ ਬੰਧਨ ਤੇ ਛੂਟਾ ॥ ਕਾਮੁ ਕ੍ਰੋਧੁ ਗੁਰ ਸਬਦੀ ਲੂਟਾ ॥ ਮਨ ਮਹਿ ਮੁੰਦ੍ਰਾ ਹਰਿ ਗੁਰ ਸਰਣਾ ॥ ਨਾਨਕ ਰਾਮ ਭਗਤਿ ਜਨ ਤਰਣਾ ॥੪॥੧੧॥

Ang 879

aaisaa giaan beechaarai koiee ||
tis te mukat param gat hoiee ||1|| rahaau ||
dhin meh rain rain meh dhineear usan seet bidh soiee ||
taa kee gat mit avar na jaanai gur bin samajh na hoiee ||2||
purakh meh naar naar meh purakhaa boojhahu braham giaanee ||
dhun meh dhiaan dhiaan meh jaaniaa gurmukh akath kahaanee ||3||
man meh jot jot meh manooaa pa(n)ch mile gur bhaiee ||
naanak tin kai sadh balihaaree jin ek sabadh liv laiee ||4||9||
raamakalee mahalaa pehilaa ||
jaa har prabh kirapaa dhaaree ||
taa haumai vichahu maaree ||
so sevak raam piaaree || jo gur sabadhee beechaaree ||1||
so har jan har prabh bhaavai ||
ahinis bhagat kare dhin raatee laaj chhodd har ke gun gaavai ||1|| rahaau ||
dhun vaaje anahadh ghoraa ||
man maaniaa har ras moraa ||
gur poorai sach samaiaa ||
gur aadh purakh har paiaa ||2||
sabh naadh bedh gurbaanee ||
man raataa saarigapaanee ||
teh teerath varat tap saare ||
gur miliaa har nisataare ||3||
jeh aap giaa bhau bhaagaa ||
gur charanee sevak laagaa ||
gur satigur bharam chukaiaa ||
kahu naanak sabadh milaiaa ||4||10||
raamakalee mahalaa pehilaa ||
chhaadhan bhojan maagat bhaagai ||
khudhiaa dhusaT jalai dhukh aagai ||
gurmat nahee leenee dhuramat pat khoiee ||
gurmat bhagat paavai jan koiee ||1||
jogee jugat sahaj ghar vaasai ||
ek dhirasaT eko kar dhekhiaa bheekhiaa bhai sabadh tirapataasai ||1|| rahaau ||
pa(n)ch bail gaddeeaa dheh dhaaree ||
raam kalaa nibahai pat saaree ||
dhar tooTee gaaddo sir bhaar ||
lakaree bikhar jaree ma(n)jh bhaar ||2||
gur kaa sabadh veechaar jogee ||
dhukh sukh sam karanaa sog biogee ||
bhugat naam gur sabadh beechaaree ||
asathir ka(n)dh japai nira(n)kaaree ||3||
sahaj jagoTaa ba(n)dhan te chhooTaa ||
kaam karodh gur sabadhee looTaa ||
man meh mu(n)dhraa har gur saranaa ||
naanak raam bhagat jan taranaa ||4||11||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us