ੴ ਸਤਿਗੁਰ ਪ੍ਰਸਾਦਿ ॥
ਰਾਮਕਲੀ ਮਹਲਾ ੩ ਘਰੁ ੧ ॥
ਸਤਜੁਗਿ ਸਚੁ ਕਹੈ ਸਭੁ ਕੋਈ ॥ ਘਰਿ ਘਰਿ ਭਗਤਿ ਗੁਰਮੁਖਿ ਹੋਈ ॥ ਸਤਜੁਗਿ ਧਰਮੁ ਪੈਰ ਹੈ ਚਾਰਿ ॥ ਗੁਰਮੁਖਿ ਬੂਝੈ ਕੋ ਬੀਚਾਰਿ ॥੧॥
ਜੁਗ ਚਾਰੇ ਨਾਮਿ ਵਡਿਆਈ ਹੋਈ ॥ ਜਿ ਨਾਮਿ ਲਾਗੈ ਸੋ ਮੁਕਤਿ ਹੋਵੈ ਗੁਰ ਬਿਨੁ ਨਾਮੁ ਨ ਪਾਵੈ ਕੋਈ ॥੧॥ ਰਹਾਉ ॥
ਤ੍ਰੇਤੈ ਇਕ ਕਲ ਕੀਨੀ ਦੂਰਿ ॥ ਪਾਖੰਡੁ ਵਰਤਿਆ ਹਰਿ ਜਾਣਨਿ ਦੂਰਿ ॥ ਗੁਰਮੁਖਿ ਬੂਝੈ ਸੋਝੀ ਹੋਈ ॥ ਅੰਤਰਿ ਨਾਮੁ ਵਸੈ ਸੁਖੁ ਹੋਈ ॥੨॥
ਦੁਆਪੁਰਿ ਦੂਜੈ ਦੁਬਿਧਾ ਹੋਇ ॥ ਭਰਮਿ ਭੁਲਾਨੇ ਜਾਣਹਿ ਦੋਇ ॥ ਦੁਆਪੁਰਿ ਧਰਮਿ ਦੁਇ ਪੈਰ ਰਖਾਏ ॥ ਗੁਰਮੁਖਿ ਹੋਵੈ ਤ ਨਾਮੁ ਦ੍ਰਿੜਾਏ ॥੩॥
ਕਲਜੁਗਿ ਧਰਮ ਕਲਾ ਇਕ ਰਹਾਏ ॥ ਇਕ ਪੈਰਿ ਚਲੈ ਮਾਇਆ ਮੋਹੁ ਵਧਾਏ ॥ ਮਾਇਆ ਮੋਹੁ ਅਤਿ ਗੁਬਾਰੁ ॥ ਸਤਗੁਰੁ ਭੇਟੈ ਨਾਮਿ ਉਧਾਰੁ ॥੪॥
ਸਭ ਜੁਗ ਮਹਿ ਸਾਚਾ ਏਕੋ ਸੋਈ ॥ ਸਭ ਮਹਿ ਸਚੁ ਦੂਜਾ ਨਹੀ ਕੋਈ ॥ ਸਾਚੀ ਕੀਰਤਿ ਸਚੁ ਸੁਖੁ ਹੋਈ ॥ ਗੁਰਮੁਖਿ ਨਾਮੁ ਵਖਾਣੈ ਕੋਈ ॥੫॥
ਸਭ ਜੁਗ ਮਹਿ ਨਾਮੁ ਊਤਮੁ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਹਰਿ ਨਾਮੁ ਧਿਆਏ ਭਗਤੁ ਜਨੁ ਸੋਈ ॥ ਨਾਨਕ ਜੁਗਿ ਜੁਗਿ ਨਾਮਿ ਵਡਿਆਈ ਹੋਈ ॥੬॥੧॥
ਰਾਮਕਲੀ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਜੇ ਵਡ ਭਾਗ ਹੋਵਹਿ ਵਡਭਾਗੀ ਤਾ ਹਰਿ ਹਰਿ ਨਾਮੁ ਧਿਆਵੈ ॥ ਨਾਮੁ ਜਪਤ ਨਾਮੇ ਸੁਖੁ ਪਾਵੈ ਹਰਿ ਨਾਮੇ ਨਾਮਿ ਸਮਾਵੈ ॥੧॥
ਗੁਰਮੁਖਿ ਭਗਤਿ ਕਰਹੁ ਸਦ ਪ੍ਰਾਣੀ ॥ ਹਿਰਦੈ ਪ੍ਰਗਾਸੁ ਹੋਵੈ ਲਿਵ ਲਾਗੈ ਗੁਰਮਤਿ ਹਰਿ ਹਰਿ ਨਾਮਿ ਸਮਾਣੀ ॥੧॥ ਰਹਾਉ ॥
ਹੀਰਾ ਰਤਨ ਜਵੇਹਰ ਮਾਣਕ ਬਹੁ ਸਾਗਰ ਭਰਪੂਰੁ ਕੀਆ ॥ ਜਿਸੁ ਵਡ ਭਾਗੁ ਹੋਵੈ ਵਡ ਮਸਤਕਿ ਤਿਨਿ ਗੁਰਮਤਿ ਕਢਿ ਕਢਿ ਲੀਆ ॥੨॥
ਰਤਨੁ ਜਵੇਹਰੁ ਲਾਲੁ ਹਰਿ ਨਾਮਾ ਗੁਰਿ ਕਾਢਿ ਤਲੀ ਦਿਖਲਾਇਆ ॥ ਭਾਗਹੀਣ ਮਨਮੁਖਿ ਨਹੀ ਲੀਆ ਤ੍ਰਿਣ ਓਲੈ ਲਾਖੁ ਛਪਾਇਆ ॥੩॥
ਮਸਤਕਿ ਭਾਗੁ ਹੋਵੈ ਧੁਰਿ ਲਿਖਿਆ ਤਾ ਸਤਗੁਰੁ ਸੇਵਾ ਲਾਏ ॥ ਨਾਨਕ ਰਤਨ ਜਵੇਹਰ ਪਾਵੈ ਧਨੁ ਧਨੁ ਗੁਰਮਤਿ ਹਰਿ ਪਾਏ ॥੪॥੧॥
ਰਾਮਕਲੀ ਮਹਲਾ ੪ ॥
ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥
ikOankaar satigur prasaadh ||
raamakalee mahalaa teejaa ghar pehilaa ||
satajug sach kahai sabh koiee ||
ghar ghar bhagat gurmukh hoiee ||
satajug dharam pair hai chaar ||
gurmukh boojhai ko beechaar ||1||
jug chaare naam vaddiaaiee hoiee ||
j naam laagai so mukat hovai gur bin naam na paavai koiee ||1|| rahaau ||
tretai ik kal keenee dhoor ||
paakha(n)dd varatiaa har jaanan dhoor ||
gurmukh boojhai sojhee hoiee ||
a(n)tar naam vasai sukh hoiee ||2||
dhuaapur dhoojai dhubidhaa hoi ||
bharam bhulaane jaaneh dhoi ||
dhuaapur dharam dhui pair rakhaae ||
gurmukh hovai ta naam dhiraRaae ||3||
kalajug dharam kalaa ik rahaae ||
eik pair chalai maiaa moh vadhaae ||
maiaa moh at gubaar ||
satagur bheTai naam udhaar ||4||
sabh jug meh saachaa eko soiee ||
sabh meh sach dhoojaa nahee koiee ||
saachee keerat sach sukh hoiee ||
gurmukh naam vakhaanai koiee ||5||
sabh jug meh naam uootam hoiee ||
gurmukh viralaa boojhai koiee ||
har naam dhiaae bhagat jan soiee ||
naanak jug jug naam vaddiaaiee hoiee ||6||1||
raamakalee mahalaa chauthhaa ghar pehilaa
ikOankaar satigur prasaadh ||
je vadd bhaag hoveh vaddabhaagee taa har har naam dhiaavai ||
naam japat naame sukh paavai har naame naam samaavai ||1||
gurmukh bhagat karahu sadh praanee ||
hiradhai pragaas hovai liv laagai gurmat har har naam samaanee ||1|| rahaau ||
heeraa ratan javehar maanak bahu saagar bharapoor keeaa ||
jis vadd bhaag hovai vadd masatak tin gurmat kadd kadd leeaa ||2||
ratan javehar laal har naamaa gur kaadd talee dhikhalaiaa ||
bhaagaheen manmukh nahee leeaa tiran olai laakh chhapaiaa ||3||
masatak bhaag hovai dhur likhiaa taa satagur sevaa laae ||
naanak ratan javehar paavai dhan dhan gurmat har paae ||4||1||
raamakalee mahalaa chauthhaa ||
raam janaa mil bhiaa ana(n)dhaa har neekee kathaa sunai ||
dhuramat mail giee sabh neekal satasa(n)gat mil budh pai ||1||