Sri Guru Granth Sahib

ਅੰਗ ੮੮੧

ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥
ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥ ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥
ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥ ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥੩॥
ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥ ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥੪॥
ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ ॥ ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥੫॥੨॥
ਰਾਮਕਲੀ ਮਹਲਾ ੪ ॥
ਹਰਿ ਕੇ ਸਖਾ ਸਾਧ ਜਨ ਨੀਕੇ ਤਿਨ ਊਪਰਿ ਹਾਥੁ ਵਤਾਵੈ ॥ ਗੁਰਮੁਖਿ ਸਾਧ ਸੇਈ ਪ੍ਰਭ ਭਾਏ ਕਰਿ ਕਿਰਪਾ ਆਪਿ ਮਿਲਾਵੈ ॥੧॥
ਰਾਮ ਮੋ ਕਉ ਹਰਿ ਜਨ ਮੇਲਿ ਮਨਿ ਭਾਵੈ ॥ ਅਮਿਉ ਅਮਿਉ ਹਰਿ ਰਸੁ ਹੈ ਮੀਠਾ ਮਿਲਿ ਸੰਤ ਜਨਾ ਮੁਖਿ ਪਾਵੈ ॥੧॥ ਰਹਾਉ ॥
ਹਰਿ ਕੇ ਲੋਗ ਰਾਮ ਜਨ ਊਤਮ ਮਿਲਿ ਊਤਮ ਪਦਵੀ ਪਾਵੈ ॥ ਹਮ ਹੋਵਤ ਚੇਰੀ ਦਾਸ ਦਾਸਨ ਕੀ ਮੇਰਾ ਠਾਕੁਰੁ ਖੁਸੀ ਕਰਾਵੈ ॥੨॥
ਸੇਵਕ ਜਨ ਸੇਵਹਿ ਸੇ ਵਡਭਾਗੀ ਰਿਦ ਮਨਿ ਤਨਿ ਪ੍ਰੀਤਿ ਲਗਾਵੈ ॥ ਬਿਨੁ ਪ੍ਰੀਤੀ ਕਰਹਿ ਬਹੁ ਬਾਤਾ ਕੂੜੁ ਬੋਲਿ ਕੂੜੋ ਫਲੁ ਪਾਵੈ ॥੩॥
ਮੋ ਕਉ ਧਾਰਿ ਕ੍ਰਿਪਾ ਜਗਜੀਵਨ ਦਾਤੇ ਹਰਿ ਸੰਤ ਪਗੀ ਲੇ ਪਾਵੈ ॥ ਹਉ ਕਾਟਉ ਕਾਟਿ ਬਾਢਿ ਸਿਰੁ ਰਾਖਉ ਜਿਤੁ ਨਾਨਕ ਸੰਤੁ ਚੜਿ ਆਵੈ ॥੪॥੩॥
ਰਾਮਕਲੀ ਮਹਲਾ ੪ ॥
ਜੇ ਵਡ ਭਾਗ ਹੋਵਹਿ ਵਡ ਮੇਰੇ ਜਨ ਮਿਲਦਿਆ ਢਿਲ ਨ ਲਾਈਐ ॥ ਹਰਿ ਜਨ ਅੰਮ੍ਰਿਤ ਕੁੰਟ ਸਰ ਨੀਕੇ ਵਡਭਾਗੀ ਤਿਤੁ ਨਾਵਾਈਐ ॥੧॥
ਰਾਮ ਮੋ ਕਉ ਹਰਿ ਜਨ ਕਾਰੈ ਲਾਈਐ ॥ ਹਉ ਪਾਣੀ ਪਖਾ ਪੀਸਉ ਸੰਤ ਆਗੈ ਪਗ ਮਲਿ ਮਲਿ ਧੂਰਿ ਮੁਖਿ ਲਾਈਐ ॥੧॥ ਰਹਾਉ ॥
ਹਰਿ ਜਨ ਵਡੇ ਵਡੇ ਵਡ ਊਚੇ ਜੋ ਸਤਗੁਰ ਮੇਲਿ ਮਿਲਾਈਐ ॥ ਸਤਗੁਰ ਜੇਵਡੁ ਅਵਰੁ ਨ ਕੋਈ ਮਿਲਿ ਸਤਗੁਰ ਪੁਰਖ ਧਿਆਈਐ ॥੨॥
ਸਤਗੁਰ ਸਰਣਿ ਪਰੇ ਤਿਨ ਪਾਇਆ ਮੇਰੇ ਠਾਕੁਰ ਲਾਜ ਰਖਾਈਐ ॥ ਇਕਿ ਅਪਣੈ ਸੁਆਇ ਆਇ ਬਹਹਿ ਗੁਰ ਆਗੈ ਜਿਉ ਬਗੁਲ ਸਮਾਧਿ ਲਗਾਈਐ ॥੩॥
ਬਗੁਲਾ ਕਾਗ ਨੀਚ ਕੀ ਸੰਗਤਿ ਜਾਇ ਕਰੰਗ ਬਿਖੂ ਮੁਖਿ ਲਾਈਐ ॥ ਨਾਨਕ ਮੇਲਿ ਮੇਲਿ ਪ੍ਰਭ ਸੰਗਤਿ ਮਿਲਿ ਸੰਗਤਿ ਹੰਸੁ ਕਰਾਈਐ ॥੪॥੪॥

Ang 881

raam jan gurmat raam bolai ||
jo jo sunai kahai so mukataa raam japat sohai ||1|| rahaau ||
je vadd bhaag hoveh mukh masatak har raam janaa bheTai ||
dharasan sa(n)t dheh kar kirapaa sabh dhaaladh dhukh leh jai ||2||
har ke log raam jan neeke bhaagaheen na sukhai ||
jiau jiau raam kaheh jan uooche nar ni(n)dhak dda(n)s lagai ||3||
dhirag dhirag nar ni(n)dhak jin jan nahee bhaae har ke sakhaa sakhai ||
se har ke chor vemukh mukh kaale jin gur kee paij na bhai ||4||
dhiaa dhiaa kar raakhahu har jeeau ham dheen teree saranai ||
ham baarik tum pitaa prabh mere jan naanak bakhas milai ||5||2||
raamakalee mahalaa chauthhaa ||
har ke sakhaa saadh jan neeke tin uoopar haath vataavai ||
gurmukh saadh seiee prabh bhaae kar kirapaa aap milaavai ||1||
raam mo kau har jan mel man bhaavai ||
amiau amiau har ras hai meeThaa mil sa(n)t janaa mukh paavai ||1|| rahaau ||
har ke log raam jan uootam mil uootam padhavee paavai ||
ham hovat cheree dhaas dhaasan kee meraa Thaakur khusee karaavai ||2||
sevak jan seveh se vaddabhaagee ridh man tan preet lagaavai ||
bin preetee kareh bahu baataa kooR bol kooRo fal paavai ||3||
mo kau dhaar kirapaa jagajeevan dhaate har sa(n)t pagee le paavai ||
hau kaaTau kaaT baadd sir raakhau jit naanak sa(n)t chaR aavai ||4||3||
raamakalee mahalaa chauthhaa ||
je vadd bhaag hoveh vadd mere jan miladhiaa ddil na laieeaai ||
har jan a(n)mirat ku(n)T sar neeke vaddabhaagee tit naavaieeaai ||1||
raam mo kau har jan kaarai laieeaai ||
hau paanee pakhaa peesau sa(n)t aagai pag mal mal dhoor mukh laieeaai ||1|| rahaau ||
har jan vadde vadde vadd uooche jo satagur mel milaieeaai ||
satagur jevadd avar na koiee mil satagur purakh dhiaaieeaai ||2||
satagur saran pare tin paiaa mere Thaakur laaj rakhaieeaai ||
eik apanai suaai aai baheh gur aagai jiau bagul samaadh lagaieeaai ||3||
bagulaa kaag neech kee sa(n)gat jai kara(n)g bikhoo mukh laieeaai ||
naanak mel mel prabh sa(n)gat mil sa(n)gat ha(n)s karaieeaai ||4||4||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us