ਰਾਮਕਲੀ ਮਹਲਾ ੪ ॥
ਸਤਗੁਰ ਦਇਆ ਕਰਹੁ ਹਰਿ ਮੇਲਹੁ ਮੇਰੇ ਪ੍ਰੀਤਮ ਪ੍ਰਾਣ ਹਰਿ ਰਾਇਆ ॥ ਹਮ ਚੇਰੀ ਹੋਇ ਲਗਹ ਗੁਰ ਚਰਣੀ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਾਇਆ ॥੧॥
ਰਾਮ ਮੈ ਹਰਿ ਹਰਿ ਨਾਮੁ ਮਨਿ ਭਾਇਆ ॥ ਮੈ ਹਰਿ ਬਿਨੁ ਅਵਰੁ ਨ ਕੋਈ ਬੇਲੀ ਮੇਰਾ ਪਿਤਾ ਮਾਤਾ ਹਰਿ ਸਖਾਇਆ ॥੧॥ ਰਹਾਉ ॥
ਮੇਰੇ ਇਕੁ ਖਿਨੁ ਪ੍ਰਾਨ ਨ ਰਹਹਿ ਬਿਨੁ ਪ੍ਰੀਤਮ ਬਿਨੁ ਦੇਖੇ ਮਰਹਿ ਮੇਰੀ ਮਾਇਆ ॥ ਧਨੁ ਧਨੁ ਵਡ ਭਾਗ ਗੁਰ ਸਰਣੀ ਆਏ ਹਰਿ ਗੁਰ ਮਿਲਿ ਦਰਸਨੁ ਪਾਇਆ ॥੨॥
ਮੈ ਅਵਰੁ ਨ ਕੋਈ ਸੂਝੈ ਬੂਝੈ ਮਨਿ ਹਰਿ ਜਪੁ ਜਪਉ ਜਪਾਇਆ ॥ ਨਾਮਹੀਣ ਫਿਰਹਿ ਸੇ ਨਕਟੇ ਤਿਨ ਘਸਿ ਘਸਿ ਨਕ ਵਢਾਇਆ ॥੩॥
ਮੋ ਕਉ ਜਗਜੀਵਨ ਜੀਵਾਲਿ ਲੈ ਸੁਆਮੀ ਰਿਦ ਅੰਤਰਿ ਨਾਮੁ ਵਸਾਇਆ ॥ ਨਾਨਕ ਗੁਰੂ ਗੁਰੂ ਹੈ ਪੂਰਾ ਮਿਲਿ ਸਤਿਗੁਰ ਨਾਮੁ ਧਿਆਇਆ ॥੪॥੫॥
ਰਾਮਕਲੀ ਮਹਲਾ ੪ ॥
ਸਤਗੁਰੁ ਦਾਤਾ ਵਡਾ ਵਡ ਪੁਰਖੁ ਹੈ ਜਿਤੁ ਮਿਲਿਐ ਹਰਿ ਉਰ ਧਾਰੇ ॥ ਜੀਅ ਦਾਨੁ ਗੁਰਿ ਪੂਰੈ ਦੀਆ ਹਰਿ ਅੰਮ੍ਰਿਤ ਨਾਮੁ ਸਮਾਰੇ ॥੧॥
ਰਾਮ ਗੁਰਿ ਹਰਿ ਹਰਿ ਨਾਮੁ ਕੰਠਿ ਧਾਰੇ ॥ ਗੁਰਮੁਖਿ ਕਥਾ ਸੁਣੀ ਮਨਿ ਭਾਈ ਧਨੁ ਧਨੁ ਵਡ ਭਾਗ ਹਮਾਰੇ ॥੧॥ ਰਹਾਉ ॥
ਕੋਟਿ ਕੋਟਿ ਤੇਤੀਸ ਧਿਆਵਹਿ ਤਾ ਕਾ ਅੰਤੁ ਨ ਪਾਵਹਿ ਪਾਰੇ ॥ ਹਿਰਦੈ ਕਾਮ ਕਾਮਨੀ ਮਾਗਹਿ ਰਿਧਿ ਮਾਗਹਿ ਹਾਥੁ ਪਸਾਰੇ ॥੨॥
ਹਰਿ ਜਸੁ ਜਪਿ ਜਪੁ ਵਡਾ ਵਡੇਰਾ ਗੁਰਮੁਖਿ ਰਖਉ ਉਰਿ ਧਾਰੇ ॥ ਜੇ ਵਡ ਭਾਗ ਹੋਵਹਿ ਤਾ ਜਪੀਐ ਹਰਿ ਭਉਜਲੁ ਪਾਰਿ ਉਤਾਰੇ ॥੩॥
ਹਰਿ ਜਨ ਨਿਕਟਿ ਨਿਕਟਿ ਹਰਿ ਜਨ ਹੈ ਹਰਿ ਰਾਖੈ ਕੰਠਿ ਜਨ ਧਾਰੇ ॥ ਨਾਨਕ ਪਿਤਾ ਮਾਤਾ ਹੈ ਹਰਿ ਪ੍ਰਭੁ ਹਮ ਬਾਰਿਕ ਹਰਿ ਪ੍ਰਤਿਪਾਰੇ ॥੪॥੬॥੧੮॥
ਰਾਗੁ ਰਾਮਕਲੀ ਮਹਲਾ ੫ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਕਿਰਪਾ ਕਰਹੁ ਦੀਨ ਕੇ ਦਾਤੇ ਮੇਰਾ ਗੁਣੁ ਅਵਗਣੁ ਨ ਬੀਚਾਰਹੁ ਕੋਈ ॥ ਮਾਟੀ ਕਾ ਕਿਆ ਧੋਪੈ ਸੁਆਮੀ ਮਾਣਸ ਕੀ ਗਤਿ ਏਹੀ ॥੧॥
ਮੇਰੇ ਮਨ ਸਤਿਗੁਰੁ ਸੇਵਿ ਸੁਖੁ ਹੋਈ ॥ ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਦੂਖੁ ਨ ਵਿਆਪੈ ਕੋਈ ॥੧॥ ਰਹਾਉ ॥
ਕਾਚੇ ਭਾਡੇ ਸਾਜਿ ਨਿਵਾਜੇ ਅੰਤਰਿ ਜੋਤਿ ਸਮਾਈ ॥ ਜੈਸਾ ਲਿਖਤੁ ਲਿਖਿਆ ਧੁਰਿ ਕਰਤੈ ਹਮ ਤੈਸੀ ਕਿਰਤਿ ਕਮਾਈ ॥੨॥
ਮਨੁ ਤਨੁ ਥਾਪਿ ਕੀਆ ਸਭੁ ਅਪਨਾ ਏਹੋ ਆਵਣ ਜਾਣਾ ॥ ਜਿਨਿ ਦੀਆ ਸੋ ਚਿਤਿ ਨ ਆਵੈ ਮੋਹਿ ਅੰਧੁ ਲਪਟਾਣਾ ॥੩॥
raamakalee mahalaa chauthhaa ||
satagur dhiaa karahu har melahu mere preetam praan har raiaa ||
ham cheree hoi lageh gur charanee jin har prabh maarag pa(n)th dhikhaiaa ||1||
raam mai har har naam man bhaiaa ||
mai har bin avar na koiee belee meraa pitaa maataa har sakhaiaa ||1|| rahaau ||
mere ik khin praan na raheh bin preetam bin dhekhe mareh meree maiaa ||
dhan dhan vadd bhaag gur saranee aae har gur mil dharasan paiaa ||2||
mai avar na koiee soojhai boojhai man har jap japau japaiaa ||
naamaheen fireh se nakaTe tin ghas ghas nak vaddaiaa ||3||
mo kau jagajeevan jeevaal lai suaamee ridh a(n)tar naam vasaiaa ||
naanak guroo guroo hai pooraa mil satigur naam dhiaaiaa ||4||5||
raamakalee mahalaa chauthhaa ||
satagur dhaataa vaddaa vadd purakh hai jit miliaai har ur dhaare ||
jeea dhaan gur poorai dheeaa har a(n)mirat naam samaare ||1||
raam gur har har naam ka(n)Th dhaare ||
gurmukh kathaa sunee man bhaiee dhan dhan vadd bhaag hamaare ||1|| rahaau ||
koT koT tetees dhiaaveh taa kaa a(n)t na paaveh paare ||
hiradhai kaam kaamanee maageh ridh maageh haath pasaare ||2||
har jas jap jap vaddaa vadderaa gurmukh rakhau ur dhaare ||
je vadd bhaag hoveh taa japeeaai har bhaujal paar utaare ||3||
har jan nikaT nikaT har jan hai har raakhai ka(n)Th jan dhaare ||
naanak pitaa maataa hai har prabh ham baarik har pratipaare ||4||6||18||
raag raamakalee mahalaa panjavaa ghar pehilaa
ikOankaar satigur prasaadh ||
kirapaa karahu dheen ke dhaate meraa gun avagan na beechaarahu koiee ||
maaTee kaa kiaa dhopai suaamee maanas kee gat ehee ||1||
mere man satigur sev sukh hoiee ||
jo ichhahu soiee fal paavahu fir dhookh na viaapai koiee ||1|| rahaau ||
kaache bhaadde saaj nivaaje a(n)tar jot samaiee ||
jaisaa likhat likhiaa dhur karatai ham taisee kirat kamaiee ||2||
man tan thaap keeaa sabh apanaa eho aavan jaanaa ||
jin dheeaa so chit na aavai moh a(n)dh lapaTaanaa ||3||