Sri Guru Granth Sahib

ਅੰਗ ੮੮੩

ਜਿਨਿ ਕੀਆ ਸੋਈ ਪ੍ਰਭੁ ਜਾਣੈ ਹਰਿ ਕਾ ਮਹਲੁ ਅਪਾਰਾ ॥ ਭਗਤਿ ਕਰੀ ਹਰਿ ਕੇ ਗੁਣ ਗਾਵਾ ਨਾਨਕ ਦਾਸੁ ਤੁਮਾਰਾ ॥੪॥੧॥
ਰਾਮਕਲੀ ਮਹਲਾ ੫ ॥
ਪਵਹੁ ਚਰਣਾ ਤਲਿ ਊਪਰਿ ਆਵਹੁ ਐਸੀ ਸੇਵ ਕਮਾਵਹੁ ॥ ਆਪਸ ਤੇ ਊਪਰਿ ਸਭ ਜਾਣਹੁ ਤਉ ਦਰਗਹ ਸੁਖੁ ਪਾਵਹੁ ॥੧॥
ਸੰਤਹੁ ਐਸੀ ਕਥਹੁ ਕਹਾਣੀ ॥ ਸੁਰ ਪਵਿਤ੍ਰ ਨਰ ਦੇਵ ਪਵਿਤ੍ਰਾ ਖਿਨੁ ਬੋਲਹੁ ਗੁਰਮੁਖਿ ਬਾਣੀ ॥੧॥ ਰਹਾਉ ॥
ਪਰਪੰਚੁ ਛੋਡਿ ਸਹਜ ਘਰਿ ਬੈਸਹੁ ਝੂਠਾ ਕਹਹੁ ਨ ਕੋਈ ॥ ਸਤਿਗੁਰ ਮਿਲਹੁ ਨਵੈ ਨਿਧਿ ਪਾਵਹੁ ਇਨ ਬਿਧਿ ਤਤੁ ਬਿਲੋਈ ॥੨॥
ਭਰਮੁ ਚੁਕਾਵਹੁ ਗੁਰਮੁਖਿ ਲਿਵ ਲਾਵਹੁ ਆਤਮੁ ਚੀਨਹੁ ਭਾਈ ॥ ਨਿਕਟਿ ਕਰਿ ਜਾਣਹੁ ਸਦਾ ਪ੍ਰਭੁ ਹਾਜਰੁ ਕਿਸੁ ਸਿਉ ਕਰਹੁ ਬੁਰਾਈ ॥੩॥
ਸਤਿਗੁਰਿ ਮਿਲਿਐ ਮਾਰਗੁ ਮੁਕਤਾ ਸਹਜੇ ਮਿਲੇ ਸੁਆਮੀ ॥ ਧਨੁ ਧਨੁ ਸੇ ਜਨ ਜਿਨੀ ਕਲਿ ਮਹਿ ਹਰਿ ਪਾਇਆ ਜਨ ਨਾਨਕ ਸਦ ਕੁਰਬਾਨੀ ॥੪॥੨॥
ਰਾਮਕਲੀ ਮਹਲਾ ੫ ॥
ਆਵਤ ਹਰਖ ਨ ਜਾਵਤ ਦੂਖਾ ਨਹ ਬਿਆਪੈ ਮਨ ਰੋਗਨੀ ॥ ਸਦਾ ਅਨੰਦੁ ਗੁਰੁ ਪੂਰਾ ਪਾਇਆ ਤਉ ਉਤਰੀ ਸਗਲ ਬਿਓਗਨੀ ॥੧॥
ਇਹ ਬਿਧਿ ਹੈ ਮਨੁ ਜੋਗਨੀ ॥ ਮੋਹੁ ਸੋਗੁ ਰੋਗੁ ਲੋਗੁ ਨ ਬਿਆਪੈ ਤਹ ਹਰਿ ਹਰਿ ਹਰਿ ਰਸ ਭੋਗਨੀ ॥੧॥ ਰਹਾਉ ॥
ਸੁਰਗ ਪਵਿਤ੍ਰਾ ਮਿਰਤ ਪਵਿਤ੍ਰਾ ਪਇਆਲ ਪਵਿਤ੍ਰ ਅਲੋਗਨੀ ॥ ਆਗਿਆਕਾਰੀ ਸਦਾ ਸੁਖੁ ਭੁੰਚੈ ਜਤ ਕਤ ਪੇਖਉ ਹਰਿ ਗੁਨੀ ॥੨॥
ਨਹ ਸਿਵ ਸਕਤੀ ਜਲੁ ਨਹੀ ਪਵਨਾ ਤਹ ਅਕਾਰੁ ਨਹੀ ਮੇਦਨੀ ॥ ਸਤਿਗੁਰ ਜੋਗ ਕਾ ਤਹਾ ਨਿਵਾਸਾ ਜਹ ਅਵਿਗਤ ਨਾਥੁ ਅਗਮ ਧਨੀ ॥੩॥
ਤਨੁ ਮਨੁ ਹਰਿ ਕਾ ਧਨੁ ਸਭੁ ਹਰਿ ਕਾ ਹਰਿ ਕੇ ਗੁਣ ਹਉ ਕਿਆ ਗਨੀ ॥ ਕਹੁ ਨਾਨਕ ਹਮ ਤੁਮ ਗੁਰਿ ਖੋਈ ਹੈ ਅੰਭੈ ਅੰਭੁ ਮਿਲੋਗਨੀ ॥੪॥੩॥
ਰਾਮਕਲੀ ਮਹਲਾ ੫ ॥
ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥੧॥
ਅਚਰਜੁ ਕਿਛੁ ਕਹਣੁ ਨ ਜਾਈ ॥ ਬਸਤੁ ਅਗੋਚਰ ਭਾਈ ॥੧॥ ਰਹਾਉ ॥
ਮੋਲੁ ਨਾਹੀ ਕਛੁ ਕਰਣੈ ਜੋਗਾ ਕਿਆ ਕੋ ਕਹੈ ਸੁਣਾਵੈ ॥ ਕਥਨ ਕਹਣ ਕਉ ਸੋਝੀ ਨਾਹੀ ਜੋ ਪੇਖੈ ਤਿਸੁ ਬਣਿ ਆਵੈ ॥੨॥
ਸੋਈ ਜਾਣੈ ਕਰਣੈਹਾਰਾ ਕੀਤਾ ਕਿਆ ਬੇਚਾਰਾ ॥ ਆਪਣੀ ਗਤਿ ਮਿਤਿ ਆਪੇ ਜਾਣੈ ਹਰਿ ਆਪੇ ਪੂਰ ਭੰਡਾਰਾ ॥੩॥
ਐਸਾ ਰਸੁ ਅੰਮ੍ਰਿਤੁ ਮਨਿ ਚਾਖਿਆ ਤ੍ਰਿਪਤਿ ਰਹੇ ਆਘਾਈ ॥ ਕਹੁ ਨਾਨਕ ਮੇਰੀ ਆਸਾ ਪੂਰੀ ਸਤਿਗੁਰ ਕੀ ਸਰਣਾਈ ॥੪॥੪॥

Ang 883

jin keeaa soiee prabh jaanai har kaa mahal apaaraa ||
bhagat karee har ke gun gaavaa naanak dhaas tumaaraa ||4||1||
raamakalee mahalaa panjavaa ||
pavahu charanaa tal uoopar aavahu aaisee sev kamaavahu ||
aapas te uoopar sabh jaanahu tau dharageh sukh paavahu ||1||
sa(n)tahu aaisee kathahu kahaanee || sur pavitr nar dhev pavitraa khin bolahu gurmukh baanee ||1|| rahaau ||
parapa(n)ch chhodd sahaj ghar baisahu jhooThaa kahahu na koiee ||
satigur milahu navai nidh paavahu in bidh tat biloiee ||2||
bharam chukaavahu gurmukh liv laavahu aatam cheenahu bhaiee ||
nikaT kar jaanahu sadhaa prabh haajar kis siau karahu buraiee ||3||
satigur miliaai maarag mukataa sahaje mile suaamee ||
dhan dhan se jan jinee kal meh har paiaa jan naanak sadh kurabaanee ||4||2||
raamakalee mahalaa panjavaa ||
aavat harakh na jaavat dhookhaa neh biaapai man roganee ||
sadhaa ana(n)dh gur pooraa paiaa tau utaree sagal bioganee ||1||
eeh bidh hai man joganee ||
moh sog rog log na biaapai teh har har har ras bhoganee ||1|| rahaau ||
surag pavitraa mirat pavitraa piaal pavitr aloganee ||
aagiaakaaree sadhaa sukh bhu(n)chai jat kat pekhau har gunee ||2||
neh siv sakatee jal nahee pavanaa teh akaar nahee medhanee ||
satigur jog kaa tahaa nivaasaa jeh avigat naath agam dhanee ||3||
tan man har kaa dhan sabh har kaa har ke gun hau kiaa ganee ||
kahu naanak ham tum gur khoiee hai a(n)bhai a(n)bh miloganee ||4||3||
raamakalee mahalaa panjavaa ||
trai gun rahat rahai niraaree saadhik sidh na jaanai ||
ratan koThaRee a(n)mirat sa(n)pooran satigur kai khajaanai ||1||
acharaj kichh kahan na jaiee ||
basat agochar bhaiee ||1|| rahaau ||
mol naahee kachh karanai jogaa kiaa ko kahai sunaavai ||
kathan kahan kau sojhee naahee jo pekhai tis ban aavai ||2||
soiee jaanai karanaihaaraa keetaa kiaa bechaaraa ||
aapanee gat mit aape jaanai har aape poor bha(n)ddaaraa ||3||
aaisaa ras a(n)mrit man chaakhiaa tirapat rahe aaghaiee ||
kahu naanak meree aasaa pooree satigur kee saranaiee ||4||4||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us