ਰਾਮਕਲੀ ਮਹਲਾ ੫ ॥
ਓਅੰਕਾਰਿ ਏਕ ਧੁਨਿ ਏਕੈ ਏਕੈ ਰਾਗੁ ਅਲਾਪੈ ॥ ਏਕਾ ਦੇਸੀ ਏਕੁ ਦਿਖਾਵੈ ਏਕੋ ਰਹਿਆ ਬਿਆਪੈ ॥ ਏਕਾ ਸੁਰਤਿ ਏਕਾ ਹੀ ਸੇਵਾ ਏਕੋ ਗੁਰ ਤੇ ਜਾਪੈ ॥੧॥
ਭਲੋ ਭਲੋ ਰੇ ਕੀਰਤਨੀਆ ॥ ਰਾਮ ਰਮਾ ਰਾਮਾ ਗੁਨ ਗਾਉ ॥ ਛੋਡਿ ਮਾਇਆ ਕੇ ਧੰਧ ਸੁਆਉ ॥੧॥ ਰਹਾਉ ॥
ਪੰਚ ਬਜਿਤ੍ਰ ਕਰੇ ਸੰਤੋਖਾ ਸਾਤ ਸੁਰਾ ਲੈ ਚਾਲੈ ॥ ਬਾਜਾ ਮਾਣੁ ਤਾਣੁ ਤਜਿ ਤਾਨਾ ਪਾਉ ਨ ਬੀਗਾ ਘਾਲੈ ॥ ਫੇਰੀ ਫੇਰੁ ਨ ਹੋਵੈ ਕਬ ਹੀ ਏਕੁ ਸਬਦੁ ਬੰਧਿ ਪਾਲੈ ॥੨॥
ਨਾਰਦੀ ਨਰਹਰ ਜਾਣਿ ਹਦੂਰੇ ॥ ਘੂੰਘਰ ਖੜਕੁ ਤਿਆਗਿ ਵਿਸੂਰੇ ॥ ਸਹਜ ਅਨੰਦ ਦਿਖਾਵੈ ਭਾਵੈ ॥ ਏਹੁ ਨਿਰਤਿਕਾਰੀ ਜਨਮਿ ਨ ਆਵੈ ॥੩॥
ਜੇ ਕੋ ਅਪਨੇ ਠਾਕੁਰ ਭਾਵੈ ॥ ਕੋਟਿ ਮਧਿ ਏਹੁ ਕੀਰਤਨੁ ਗਾਵੈ ॥ ਸਾਧਸੰਗਤਿ ਕੀ ਜਾਵਉ ਟੇਕ ॥ ਕਹੁ ਨਾਨਕ ਤਿਸੁ ਕੀਰਤਨੁ ਏਕ ॥੪॥੮॥
ਰਾਮਕਲੀ ਮਹਲਾ ੫ ॥
ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥ ਕੋਈ ਸੇਵੈ ਗੁਸਈਆ ਕੋਈ ਅਲਾਹਿ ॥੧॥
ਕਾਰਣ ਕਰਣ ਕਰੀਮ ॥ ਕਿਰਪਾ ਧਾਰਿ ਰਹੀਮ ॥੧॥ ਰਹਾਉ ॥
ਕੋਈ ਨਾਵੈ ਤੀਰਥਿ ਕੋਈ ਹਜ ਜਾਇ ॥ ਕੋਈ ਕਰੈ ਪੂਜਾ ਕੋਈ ਸਿਰੁ ਨਿਵਾਇ ॥੨॥
ਕੋਈ ਪੜੈ ਬੇਦ ਕੋਈ ਕਤੇਬ ॥ ਕੋਈ ਓਢੈ ਨੀਲ ਕੋਈ ਸੁਪੇਦ ॥੩॥
ਕੋਈ ਕਹੈ ਤੁਰਕੁ ਕੋਈ ਕਹੈ ਹਿੰਦੂ ॥ ਕੋਈ ਬਾਛੈ ਭਿਸਤੁ ਕੋਈ ਸੁਰਗਿੰਦੂ ॥੪॥
ਕਹੁ ਨਾਨਕ ਜਿਨਿ ਹੁਕਮੁ ਪਛਾਤਾ ॥ ਪ੍ਰਭ ਸਾਹਿਬ ਕਾ ਤਿਨਿ ਭੇਦੁ ਜਾਤਾ ॥੫॥੯॥
ਰਾਮਕਲੀ ਮਹਲਾ ੫ ॥
ਪਵਨੈ ਮਹਿ ਪਵਨੁ ਸਮਾਇਆ ॥ ਜੋਤੀ ਮਹਿ ਜੋਤਿ ਰਲਿ ਜਾਇਆ ॥ ਮਾਟੀ ਮਾਟੀ ਹੋਈ ਏਕ ॥ ਰੋਵਨਹਾਰੇ ਕੀ ਕਵਨ ਟੇਕ ॥੧॥
ਕਉਨੁ ਮੂਆ ਰੇ ਕਉਨੁ ਮੂਆ ॥ ਬ੍ਰਹਮ ਗਿਆਨੀ ਮਿਲਿ ਕਰਹੁ ਬੀਚਾਰਾ ਇਹੁ ਤਉ ਚਲਤੁ ਭਇਆ ॥੧॥ ਰਹਾਉ ॥
ਅਗਲੀ ਕਿਛੁ ਖਬਰਿ ਨ ਪਾਈ ॥ ਰੋਵਨਹਾਰੁ ਭਿ ਊਠਿ ਸਿਧਾਈ ॥ ਭਰਮ ਮੋਹ ਕੇ ਬਾਂਧੇ ਬੰਧ ॥ ਸੁਪਨੁ ਭਇਆ ਭਖਲਾਏ ਅੰਧ ॥੨॥
ਇਹੁ ਤਉ ਰਚਨੁ ਰਚਿਆ ਕਰਤਾਰਿ ॥ ਆਵਤ ਜਾਵਤ ਹੁਕਮਿ ਅਪਾਰਿ ॥ ਨਹ ਕੋ ਮੂਆ ਨ ਮਰਣੈ ਜੋਗੁ ॥ ਨਹ ਬਿਨਸੈ ਅਬਿਨਾਸੀ ਹੋਗੁ ॥੩॥
ਜੋ ਇਹੁ ਜਾਣਹੁ ਸੋ ਇਹੁ ਨਾਹਿ ॥ ਜਾਨਣਹਾਰੇ ਕਉ ਬਲਿ ਜਾਉ ॥ ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥ ਨਾ ਕੋਈ ਮਰੈ ਨ ਆਵੈ ਜਾਇਆ ॥੪॥੧੦॥
ਰਾਮਕਲੀ ਮਹਲਾ ੫ ॥
ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥
ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥
raamakalee mahalaa panjavaa ||
oa(n)kaar ek dhun ekai ekai raag alaapai ||
ekaa dhesee ek dhikhaavai eko rahiaa biaapai ||
ekaa surat ekaa hee sevaa eko gur te jaapai ||1||
bhalo bhalo re keerataneeaa ||
raam ramaa raamaa gun gaau ||
chhodd maiaa ke dha(n)dh suaau ||1|| rahaau ||
pa(n)ch bajitr kare sa(n)tokhaa saat suraa lai chaalai ||
baajaa maan taan taj taanaa paau na beegaa ghaalai ||
feree fer na hovai kab hee ek sabadh ba(n)dh paalai ||2||
naaradhee narahar jaan hadhoore ||
ghoo(n)ghar khaRak tiaag visoore ||
sahaj ana(n)dh dhikhaavai bhaavai ||
eh niratikaaree janam na aavai ||3||
je ko apane Thaakur bhaavai || koT madh eh keeratan gaavai ||
saadhasa(n)gat kee jaavau Tek ||
kahu naanak tis keeratan ek ||4||8||
raamakalee mahalaa panjavaa ||
koiee bolai raam raam koiee khudhai ||
koiee sevai gusieeaa koiee alaeh ||1||
kaaran karan kareem ||
kirapaa dhaar raheem ||1|| rahaau ||
koiee naavai teerath koiee haj jai ||
koiee karai poojaa koiee sir nivai ||2||
koiee paRai bedh koiee kateb ||
koiee oddai neel koiee supedh ||3||
koiee kahai turak koiee kahai hi(n)dhoo ||
koiee baachhai bhisat koiee suragi(n)dhoo ||4||
kahu naanak jin hukam pachhaataa ||
prabh saahib kaa tin bhedh jaataa ||5||9||
raamakalee mahalaa panjavaa ||
pavanai meh pavan samaiaa ||
jotee meh jot ral jaiaa ||
maaTee maaTee hoiee ek ||
rovanahaare kee kavan Tek ||1||
kaun mooaa re kaun mooaa ||
braham giaanee mil karahu beechaaraa ih tau chalat bhiaa ||1|| rahaau ||
agalee kichh khabar na paiee ||
rovanahaar bh uooTh sidhaiee ||
bharam moh ke baa(n)dhe ba(n)dh ||
supan bhiaa bhakhalaae a(n)dh ||2||
eih tau rachan rachiaa karataar ||
aavat jaavat hukam apaar ||
neh ko mooaa na maranai jog ||
neh binasai abinaasee hog ||3||
jo ih jaanahu so ih naeh ||
jaananahaare kau bal jaau ||
kahu naanak gur bharam chukaiaa ||
naa koiee marai na aavai jaiaa ||4||10||
raamakalee mahalaa panjavaa ||
jap gobi(n)dh gopaal laal ||
raam naam simar too jeeveh fir na khaiee mahaa kaal ||1|| rahaau ||
koT janam bhram bhram bhram aaio ||