ਤ੍ਰਿਤੀਅ ਬਿਵਸਥਾ ਸਿੰਚੇ ਮਾਇ ॥ ਬਿਰਧਿ ਭਇਆ ਛੋਡਿ ਚਲਿਓ ਪਛੁਤਾਇ ॥੨॥
ਚਿਰੰਕਾਲ ਪਾਈ ਦ੍ਰੁਲਭ ਦੇਹ ॥ ਨਾਮ ਬਿਹੂਣੀ ਹੋਈ ਖੇਹ ॥ ਪਸੂ ਪਰੇਤ ਮੁਗਧ ਤੇ ਬੁਰੀ ॥ ਤਿਸਹਿ ਨ ਬੂਝੈ ਜਿਨਿ ਏਹ ਸਿਰੀ ॥੩॥
ਸੁਣਿ ਕਰਤਾਰ ਗੋਵਿੰਦ ਗੋਪਾਲ ॥ ਦੀਨ ਦਇਆਲ ਸਦਾ ਕਿਰਪਾਲ ॥ ਤੁਮਹਿ ਛਡਾਵਹੁ ਛੁਟਕਹਿ ਬੰਧ ॥ ਬਖਸਿ ਮਿਲਾਵਹੁ ਨਾਨਕ ਜਗ ਅੰਧ ॥੪॥੧੨॥੨੩॥
ਰਾਮਕਲੀ ਮਹਲਾ ੫ ॥
ਕਰਿ ਸੰਜੋਗੁ ਬਨਾਈ ਕਾਛਿ ॥ ਤਿਸੁ ਸੰਗਿ ਰਹਿਓ ਇਆਨਾ ਰਾਚਿ ॥ ਪ੍ਰਤਿਪਾਰੈ ਨਿਤ ਸਾਰਿ ਸਮਾਰੈ ॥ ਅੰਤ ਕੀ ਬਾਰ ਊਠਿ ਸਿਧਾਰੈ ॥੧॥
ਨਾਮ ਬਿਨਾ ਸਭੁ ਝੂਠੁ ਪਰਾਨੀ ॥ ਗੋਵਿਦ ਭਜਨ ਬਿਨੁ ਅਵਰ ਸੰਗਿ ਰਾਤੇ ਤੇ ਸਭਿ ਮਾਇਆ ਮੂਠੁ ਪਰਾਨੀ ॥੧॥ ਰਹਾਉ ॥
ਤੀਰਥ ਨਾਇ ਨ ਉਤਰਸਿ ਮੈਲੁ ॥ ਕਰਮ ਧਰਮ ਸਭਿ ਹਉਮੈ ਫੈਲੁ ॥ ਲੋਕ ਪਚਾਰੈ ਗਤਿ ਨਹੀ ਹੋਇ ॥ ਨਾਮ ਬਿਹੂਣੇ ਚਲਸਹਿ ਰੋਇ ॥੨॥
ਬਿਨੁ ਹਰਿ ਨਾਮ ਨ ਟੂਟਸਿ ਪਟਲ ॥ ਸੋਧੇ ਸਾਸਤ੍ਰ ਸਿਮ੍ਰਿਤਿ ਸਗਲ ॥ ਸੋ ਨਾਮੁ ਜਪੈ ਜਿਸੁ ਆਪਿ ਜਪਾਏ ॥ ਸਗਲ ਫਲਾ ਸੇ ਸੂਖਿ ਸਮਾਏ ॥੩॥
ਰਾਖਨਹਾਰੇ ਰਾਖਹੁ ਆਪਿ ॥ ਸਗਲ ਸੁਖਾ ਪ੍ਰਭ ਤੁਮਰੈ ਹਾਥਿ ॥ ਜਿਤੁ ਲਾਵਹਿ ਤਿਤੁ ਲਾਗਹ ਸੁਆਮੀ ॥ ਨਾਨਕ ਸਾਹਿਬੁ ਅੰਤਰਜਾਮੀ ॥੪॥੧੩॥੨੪॥
ਰਾਮਕਲੀ ਮਹਲਾ ੫ ॥
ਜੋ ਕਿਛੁ ਕਰੈ ਸੋਈ ਸੁਖੁ ਜਾਨਾ ॥ ਮਨੁ ਅਸਮਝੁ ਸਾਧਸੰਗਿ ਪਤੀਆਨਾ ॥ ਡੋਲਨ ਤੇ ਚੂਕਾ ਠਹਰਾਇਆ ॥ ਸਤਿ ਮਾਹਿ ਲੇ ਸਤਿ ਸਮਾਇਆ ॥੧॥
ਦੂਖੁ ਗਇਆ ਸਭੁ ਰੋਗੁ ਗਇਆ ॥ ਪ੍ਰਭ ਕੀ ਆਗਿਆ ਮਨ ਮਹਿ ਮਾਨੀ ਮਹਾ ਪੁਰਖ ਕਾ ਸੰਗੁ ਭਇਆ ॥੧॥ ਰਹਾਉ ॥
ਸਗਲ ਪਵਿਤ੍ਰ ਸਰਬ ਨਿਰਮਲਾ ॥ ਜੋ ਵਰਤਾਏ ਸੋਈ ਭਲਾ ॥ ਜਹ ਰਾਖੈ ਸੋਈ ਮੁਕਤਿ ਥਾਨੁ ॥ ਜੋ ਜਪਾਏ ਸੋਈ ਨਾਮੁ ॥੨॥
ਅਠਸਠਿ ਤੀਰਥ ਜਹ ਸਾਧ ਪਗ ਧਰਹਿ ॥ ਤਹ ਬੈਕੁੰਠੁ ਜਹ ਨਾਮੁ ਉਚਰਹਿ ॥ ਸਰਬ ਅਨੰਦ ਜਬ ਦਰਸਨੁ ਪਾਈਐ ॥ ਰਾਮ ਗੁਣਾ ਨਿਤ ਨਿਤ ਹਰਿ ਗਾਈਐ ॥੩॥
ਆਪੇ ਘਟਿ ਘਟਿ ਰਹਿਆ ਬਿਆਪਿ ॥ ਦਇਆਲ ਪੁਰਖ ਪਰਗਟ ਪਰਤਾਪ ॥ ਕਪਟ ਖੁਲਾਨੇ ਭ੍ਰਮ ਨਾਠੇ ਦੂਰੇ ॥ ਨਾਨਕ ਕਉ ਗੁਰ ਭੇਟੇ ਪੂਰੇ ॥੪॥੧੪॥੨੫॥
ਰਾਮਕਲੀ ਮਹਲਾ ੫ ॥
ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥
ਹਰਿ ਕੇ ਨਾਮ ਕੀ ਵਡਿਆਈ ॥ ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥
ਸੂਰਬੀਰ ਧੀਰਜ ਮਤਿ ਪੂਰਾ ॥
tirateea bivasathaa si(n)che mai ||
biradh bhiaa chhodd chalio pachhutai ||2||
chira(n)kaal paiee dhrulabh dheh ||
naam bihoonee hoiee kheh ||
pasoo paret mugadh te buree ||
tiseh na boojhai jin eh siree ||3||
sun karataar govi(n)dh gopaal ||
dheen dhiaal sadhaa kirapaal ||
tumeh chhaddaavahu chhuTakeh ba(n)dh ||
bakhas milaavahu naanak jag a(n)dh ||4||12||23||
raamakalee mahalaa panjavaa ||
kar sa(n)jog banaiee kaachh ||
tis sa(n)g rahio iaanaa raach ||
pratipaarai nit saar samaarai ||
a(n)t kee baar uooTh sidhaarai ||1||
naam binaa sabh jhooTh paraanee ||
govidh bhajan bin avar sa(n)g raate te sabh maiaa mooTh paraanee ||1|| rahaau ||
teerath nai na utaras mail ||
karam dharam sabh haumai fail ||
lok pachaarai gat nahee hoi ||
naam bihoone chalaseh roi ||2||
bin har naam na TooTas paTal ||
sodhe saasatr simirat sagal ||
so naam japai jis aap japaae ||
sagal falaa se sookh samaae ||3||
raakhanahaare raakhahu aap ||
sagal sukhaa prabh tumarai haath ||
jit laaveh tit laageh suaamee ||
naanak saahib a(n)tarajaamee ||4||13||24||
raamakalee mahalaa panjavaa ||
jo kichh karai soiee sukh jaanaa ||
man asamajh saadhasa(n)g pateeaanaa ||
ddolan te chookaa Thaharaiaa ||
sat maeh le sat samaiaa ||1||
dhookh giaa sabh rog giaa ||
prabh kee aagiaa man meh maanee mahaa purakh kaa sa(n)g bhiaa ||1|| rahaau ||
sagal pavitr sarab niramalaa ||
jo varataae soiee bhalaa ||
jeh raakhai soiee mukat thaan ||
jo japaae soiee naam ||2||
aThasaTh teerath jeh saadh pag dhareh ||
teh baiku(n)Th jeh naam uchareh ||
sarab ana(n)dh jab dharasan paieeaai ||
raam gunaa nit nit har gaieeaai ||3||
aape ghaT ghaT rahiaa biaap ||
dhiaal purakh paragaT parataap ||
kapaT khulaane bhram naaThe dhoore ||
naanak kau gur bheTe poore ||4||14||25||
raamakalee mahalaa panjavaa ||
koT jaap taap bisraam ||
ridh budh sidh sur giaan ||
anik roop ra(n)g bhog rasai ||
gurmukh naam nimakh ridhai vasai ||1||
har ke naam kee vaddiaaiee ||
keemat kahan na jaiee ||1|| rahaau ||
soorabeer dheeraj mat pooraa ||